Print Page Options
Previous Prev Day Next DayNext

Read the Gospels in 40 Days

Read through the four Gospels--Matthew, Mark, Luke, and John--in 40 days.
Duration: 40 days
Punjabi Bible: Easy-to-Read Version (ERV-PA)
Version
ਲੂਕਾ 4-6

ਯਿਸੂ ਦਾ ਸ਼ੈਤਾਨ ਵੱਲੋਂ ਪਰਤਾਇਆ ਜਾਣਾ(A)

ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ। ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ।

ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”

ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ:

‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।’” (B)

ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ। ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸੱਕਦਾ ਹਾਂ। ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”

ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ:

‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ
    ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’” (C)

ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ। 10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ:

‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ
    ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ (D)

11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ!

‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ
    ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’” (E)

12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’” [a]

13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।

ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ(F)

14 ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ। 15 ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।

ਯਿਸੂ ਦਾ ਆਪਣੇ ਨਗਰ ਵਿੱਚ ਜਾਣਾ(G)

16 ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ। 17 ਯਸਾਯਾਹ ਨਬੀ ਦੀ ਪੋਥੀ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕੱਢਿਆ, ਜਿੱਥੇ ਇਹ ਲਿਖਿਆ ਹੋਇਆ ਸੀ:

18 “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ।
    ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ।
ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ
    ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ
ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
19     ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।” (H)

20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ। 21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”

22 ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”

23 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ‘ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’” 24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।

25 “ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ। 26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।

27 “ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।”

28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬੜੇ ਗੁੱਸੇ ਵਿੱਚ ਆਏ। 29 ਉਹ ਖੜ੍ਹੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕੱਢਿਆ। ਉਨ੍ਹਾਂ ਨੇ ਉਸਦਾ ਪਹਾੜੀ ਦੀ ਟਿਸੀ ਤੱਕ, ਜਿੱਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿੱਛਾ ਕੀਤਾ ਤਾਂ ਜੋ ਉਹ ਉਸ ਨੂੰ ਖੜ੍ਹੀ ਚੱਟਾਨ ਤੋਂ ਹੇਠਾਂ ਸੁੱਟ ਸੱਕਣ। 30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚੱਲਿਆ ਗਿਆ।

ਯਿਸੂ ਦਾ ਇੱਕ ਮਨੁੱਖ ਨੂੰ ਠੀਕ ਕਰਨਾ ਜਿਸ ਅੰਦਰ ਪ੍ਰੇਤ ਆਤਮਾ ਸੀ(I)

31 ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। 32 ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।

33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ, 34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।” 35 ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।

36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।” 37 ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।

ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ(J)

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [b] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ। 39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।

ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ

40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ। 41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

ਯਿਸੂ ਦਾ ਹੋਰ ਸ਼ਹਿਰਾਂ ਵਿੱਚ ਜਾਣਾ(K)

42 ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ। 43 ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”

44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।

ਪਤਰਸ, ਯਾਕੂਬ ਅਤੇ ਯੂਹੰਨਾ ਯਿਸੂ ਦਾ ਅਨੁਸਰਣ ਕਰਦੇ ਹਨ(L)

ਯਿਸੂ ਗਨੇਸਰਤ ਦੀ ਝੀਲ ਕੰਢੇ ਖੜ੍ਹਾ ਸੀ ਅਤੇ ਭੀੜ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸ ਦੇ ਆਸ-ਪਾਸ ਇਕੱਠੀ ਹੋ ਰਹੀ ਸੀ। ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ। ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”

ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।” ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ। ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ।

8-9 ਜਦੋਂ ਸ਼ਮਊਨ ਨੇ ਇਹ ਵੇਖਿਆ, ਤਾਂ ਉਸ ਨੇ ਯਿਸੂ ਅੱਗੇ ਸਿਰ ਝੁਕਾਇਆ ਅਤੇ ਆਖਿਆ, “ਪ੍ਰਭੂ ਮੈਂ ਇੱਕ ਪਾਪੀ ਬੰਦਾ ਹਾਂ, ਤੂੰ ਮੇਰੇ ਕੋਲੋਂ ਦੂਰ ਚੱਲਿਆ ਜਾ।” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਉਹ ਅਤੇ ਹੋਰ ਜੋ ਉਸ ਦੇ ਨਾਲ ਸਨ ਇੰਨੀਆਂ ਮੱਛੀਆਂ ਫ਼ੜੇ ਜਾਣ ਲਈ ਹੈਰਾਨ ਸਨ। 10 ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।)

ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”

11 ਫ਼ੇਰ ਉਨ੍ਹਾਂ ਨੇ ਆਪਣੀਆਂ ਬੇੜੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿੱਛੇ ਛੱਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।

ਯਿਸੂ ਦਾ ਇੱਕ ਕੋੜ੍ਹੀ ਨੂੰ ਰਾਜੀ ਕਰਨਾ(M)

12 ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”

13 ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ। 14 ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”

15 ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ। 16 ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।

ਯਿਸੂ ਦਾ ਇੱਕ ਅਧਰੰਗੀ ਨੂੰ ਠੀਕ ਕਰਨਾ(N)

17 ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉੱਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਲੋਕਾਂ ਨੂੰ ਚੰਗਾ ਕਰਨ ਲਈ, ਪ੍ਰਭੂ ਦੀ ਸ਼ਕਤੀ ਉਸ ਦੇ ਨਾਲ ਸੀ। 18 ਉੱਥੇ ਇੱਕ ਮਨੁੱਖ ਸੀ ਜਿਸ ਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸ ਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਹਮਣੇ ਰੱਖਣ। 19 ਪਰ ਉੱਥੇ ਇੰਨੀ ਭੀੜ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚੜ੍ਹ੍ਹੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕੱਢੀਆਂ ਅਤੇ ਭੀੜ ਦੇ ਵਿੱਚਕਾਰ ਅਤੇ ਠੀਕ ਯਿਸੂ ਦੇ ਸਾਹਮਣੇ ਉਸ ਬਿਮਾਰ ਮਨੁੱਖ ਨੂੰ ਉਸ ਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ। 20 ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”

21 ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪਰਮੇਸ਼ੁਰ ਹੀ ਪਾਪ ਮਾਫ਼ ਕਰ ਸੱਕਦਾ ਹੈ।”

22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ? 23 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’ 24 ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖੜ੍ਹਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”

25 ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ। 26 ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”

ਲੇਵੀ ਯਿਸੂ ਮਗਰ ਹੋ ਪਿਆ(O)

27 ਇਸਤੋਂ ਬਾਦ ਯਿਸੂ ਬਾਹਰ ਗਿਆ ਉਸ ਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ!” 28 ਲੇਵੀ ਸਭ ਕੁਝ ਛੱਡ ਕੇ ਉਸ ਦੇ ਪਿੱਛੇ ਹੋ ਤੁਰਿਆ।

29 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ। 30 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”

31 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ। 32 ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”

ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ(P)

33 ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ? 35 ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।”

36 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪੜੇ ਦੀ ਟਾਕੀ ਪਾੜਕੇ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੋਸ਼ਾਕ ਤੇ ਮੇਲ ਨਹੀਂ ਖਾਂਦੀ। 37 ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ। 38 ਇਸੇ ਲਈ ਲੋਕ ਨਵੀਂ ਮੈਅ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। 39 ਅਤੇ ਪੁਰਾਣੀ ਮੈਅ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈਅ ਹੀ ਵੱਧੀਆ ਹੈ।’”

ਯਿਸੂ ਸਬਤ ਦੇ ਦਿਨ ਦਾ ਪ੍ਰਭੂ ਹੈ(Q)

ਸਬਤ ਦੇ ਦਿਨ ਯਿਸੂ ਕਣਕ ਦੇ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ। ਉਸ ਦੇ ਕੁਝ ਚੇਲੇ ਕਣਕ ਦੇ ਸਿੱਟੇ ਤੋੜਕੇ ਆਪਣੇ ਹੱਥਾਂ ਤੇ ਮਲਕੇ ਖਾ ਰਹੇ ਸਨ। ਕੁਝ ਫ਼ਰੀਸੀਆਂ ਨੇ ਕਿਹਾ, “ਤੁਸੀਂ ਇਹ ਕਿਉਂ ਕਰ ਰਹੇ ਹੋ? ਸਬਤ ਦੇ ਦਿਨ ਨੇਮ ਦੇ ਮੁਤਾਬਿਕ ਇੰਝ ਕਰਨ ਦੀ ਇਜਾਜ਼ਤ ਨਹੀਂ ਹੈ।”

ਯਿਸੂ ਨੇ ਆਖਿਆ, “ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ, ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ। ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।” ਤਦ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਪ੍ਰਭੂ ਹੈ।”

ਯਿਸੂ ਸਬਤ ਦੇ ਦਿਨ ਇੱਕ ਆਦਮੀ ਨੂੰ ਰਾਜੀ ਕਰਦਾ ਹੈ(R)

ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ। ਨੇਮ ਦੇ ਉਪਦੇਸ਼ਕ ਅਤੇ ਫ਼ਰੀਸੀ ਇਸ ਉਡੀਕ ਵਿੱਚ ਸਨ ਕਿ ਵੇਖੀਏ ਯਿਸੂ ਇਸ ਨੂੰ ਸਬਤ ਦੇ ਦਿਨ ਰਾਜੀ ਕਰੇਗਾ ਕਿ ਨਹੀਂ। ਉਹ ਚਾਹੁੰਦੇ ਸਨ ਕਿ ਯਿਸੂ ਕੋਈ ਗਲਤ ਕੰਮ ਕਰੇ ਤੇ ਉਹ ਉਸ ਨੂੰ ਦੋਸ਼ੀ ਠਹਿਰਾ ਸੱਕਣ। ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ। ਅਤੇ ਉਸ ਨੇ ਉਸ ਮਨੁੱਖ ਨੂੰ ਆਖਿਆ ਜਿਸਦੇ ਹੱਥ ਨੂੰ ਅਧਰੰਗ ਹੋਇਆ ਸੀ, “ਉੱਠ ਅਤੇ ਵਿੱਚਾਲੇ ਆਕੇ ਖੜ੍ਹਾ ਹੋ ਜਾ।” ਤਾਂ ਉਸ ਨੇ ਇੰਝ ਹੀ ਕੀਤਾ। ਤਦ ਯਿਸੂ ਨੇ ਲੋਕਾਂ ਨੂੰ ਪੁੱਛਿਆ, “ਮੈਂ ਤੁਹਾਨੂੰ ਪੁੱਛਦਾ ਹਾਂ ਕਿ ਸਬਤ ਦੇ ਦਿਨ ਕੀ ਕਰਨ ਦੀ ਇਜਾਜ਼ਤ ਹੈ? ਚੰਗਿਆਈ ਕਰਨ ਦੀ ਜਾਂ ਬਦੀ? ਕਿਸੇ ਦੇ ਪ੍ਰਾਣ ਨਸ਼ਟ ਕਰਨ ਦੀ ਜਾਂ ਕਿਸੇ ਦੇ ਪ੍ਰਾਣਾਂ ਨੂੰ ਬਚਾਉਣ ਦੀ?”

10 ਯਿਸੂ ਦੇ ਆਲੇ-ਦੁਆਲੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੇਖਿਆ ਅਤੇ ਬਿਮਾਰ ਆਦਮੀ ਨੂੰ ਆਖਿਆ, “ਮੈਨੂੰ ਆਪਣਾ ਹੱਥ ਵਿਖਾ।” ਜਦ ਉਸ ਅਧਰੰਗੀ ਮਨੁੱਖ ਨੇ ਆਪਣਾ ਹੱਥ ਵਿਖਾਉਣ ਲਈ ਬਾਹਰ ਕੱਢਿਆ ਤਾਂ ਉਹ ਬਿਲਕੁਲ ਠੀਕ ਸੀ। 11 ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਇਹ ਵੇਖਕੇ ਬੜੇ ਕਰੋਧ ਵਿੱਚ ਆਏ ਅਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਪਾਂ ਯਿਸੂ ਨਾਲ ਕੀ ਕਰੀਏ?”

ਯਿਸੂ ਦਾ ਬਾਰ੍ਹਾਂ ਰਸੂਲਾਂ ਨੂੰ ਚੁਨਣਾ(S)

12 ਉਨ੍ਹੀ ਦਿਨੀ ਯਿਸੂ ਇੱਕ ਪਹਾੜ ਤੇ ਗਿਆ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਬਿਤਾ ਦਿੱਤੀ। 13 ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:

14 ਸ਼ਮਊਨ (ਜਿਸ ਨੂੰ ਯਿਸੂ ਨੇ ਪਤਰਸ ਨਾਂ ਦਿੱਤਾ)

ਅਤੇ ਉਸਦਾ ਭਰਾ ਅੰਦ੍ਰਿਯਾਸ,

ਯਾਕੂਬ

ਅਤੇ ਯੂਹੰਨਾ,

ਫ਼ਿਲਿਪੁੱਸ

ਅਤੇ ਬਰਥੁਲਮਈ,

15 ਮੱਤੀ,

ਥੋਮਾ

ਅਤੇ ਹਲਫ਼ਈ ਦਾ ਪੁੱਤਰ ਯਾਕੂਬ

ਅਤੇ ਸ਼ਮਊਨ ਜਿਹੜਾ ਜ਼ੇਲੇਤੇਸ ਕਹਾਉਂਦਾ ਸੀ।

16 ਯਾਕੂਬ ਦਾ ਪੁੱਤਰ ਯਹੂਦਾ

ਅਤੇ ਯਹੂਦਾ ਇਸੱਕਰਿਯੋਤੀ (ਇਹ ਉਹੀ ਯਾਕੂਬ ਦਾ ਪੁੱਤਰ ਯਹੂਦਾ ਹੈ ਜੋ ਬਾਦ ਵਿੱਚ ਯਿਸੂ ਨੂੰ ਉਸ ਦੇ ਦੁਸ਼ਮਣਾਂ ਦੇ ਹੱਥ ਫ਼ੜਵਾਉਂਦਾ ਹੈ)।

ਯਿਸੂ ਦਾ ਲੋਕਾਂ ਨੂੰ ਉਪਦੇਸ਼ ਦੇਣਾ ਅਤੇ ਰਾਜੀ ਕਰਨਾ(T)

17 ਯਿਸੂ ਅਤੇ ਰਸੂਲ ਪਹਾੜ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉੱਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ। 18 ਉਹ ਸਾਰੇ ਯਿਸੂ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਚੰਗੇ ਹੋਣ ਲਈ ਉਸ ਕੋਲ ਆਏ ਸਨ। ਜਿਹੜੇ ਲੋਕ ਭਰਿਸ਼ਟ ਆਤਮਿਆਂ ਤੋਂ ਪੀੜਿਤ ਸਨ ਉਹ ਵੀ ਰਾਜੀ ਕੀਤੇ ਗਏ। 19 ਸਾਰੇ ਲੋਕ ਯਿਸੂ ਨੂੰ ਛੂਹਣਾ ਚਾਹੁੰਦੇ ਸਨ ਕਿਉਂਕਿ ਉਸ ਵਿੱਚੋਂ ਸ਼ਕਤੀ ਨਿਕਲ ਕੇ ਲੋਕਾਂ ਨੂੰ ਰਾਜੀ ਕਰਦੀ ਸੀ।

20 ਯਿਸੂ ਨੇ ਆਪਣੇ ਚੇਲਿਆਂ ਵੱਲ ਵੇਖਿਆ ਤੇ ਆਖਿਆ,

“ਗਰੀਬ ਲੋਕੋ! ਤੁਸੀਂ ਧੰਨ ਹੋ,
    ਕਿਉਂਕਿ ਪਰਮੇਸ਼ੁਰ ਦਾ ਰਾਜ ਤੁਹਾਡਾ ਹੈ।
21 ਤੁਸੀਂ ਜੋ ਹੁਣ ਭੁੱਖੇ ਹੋ,
    ਧੰਨ ਹੋ ਕਿਉਂਕਿ ਤੁਹਾਨੂੰ ਸੰਤੁਸ਼ਟ ਕੀਤਾ ਜਾਵੇਗਾ।
ਤੁਸੀਂ ਜੋ ਹੁਣ ਰੋ ਰਹੇ ਹੋ ਧੰਨ ਹੋ
    ਕਿਉਂਕਿ ਮਗਰੋਂ ਤੁਸੀਂ ਹੱਸੋਂਗੇ।

22 “ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ। 23 ਜਦੋਂ ਇਹ ਵਾਪਰੇ ਤਾਂ ਆਨੰਦ ਨਾਲ ਉਛਲੋ ਕਿਉਂਕਿ ਸੁਰਗ ਵਿੱਚ ਤੁਹਾਡਾ ਫ਼ਲ ਮਹਾਨ ਹੋਵੇਗਾ। ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਇਵੇਂ ਹੀ ਕੀਤਾ ਸੀ ਜਿਵੇਂ ਉਹ ਤੁਹਾਡੇ ਨਾਲ ਕਰਨਗੇ।

24 “ਤੁਹਾਡੇ ਤੇ ਲਾਹਨਤ, ਅਮੀਰ ਲੋਕੋ,
    ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।
25 ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ
    ਮਗਰੋਂ ਤੁਸੀਂ ਭੁੱਖੇ ਰਹੋਂਗੇ।
ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ,
    ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।

26 “ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।

ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ(U)

27 “ਪਰ ਤੁਸੀਂ, ਜੋ ਮੈਨੂੰ ਸੁਣ ਰਹੇ ਹੋ। ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਵੈਰੀਆਂ ਨੂੰ ਵੀ ਪਿਆਰ ਕਰੋ। ਜਿਹੜੇ ਲੋਕ ਤੁਹਾਡੇ ਨਾਲ ਨਫ਼ਰਤ ਕਰਦੇ ਹਨ ਅਤੇ ਤੁਹਾਡਾ ਬੁਰਾ ਕਰਦੇ ਹਨ, ਉਨ੍ਹਾਂ ਦਾ ਵੀ ਭਲਾ ਕਰੋ। 28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ। 29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ। 30 ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ। 31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।

32 “ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ। 33 ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ। 34 ਜੇਕਰ ਤੁਸੀਂ ਸਿਰਫ਼ ਉਨ੍ਹਾਂ ਨੂੰ ਹੀ ਉਧਾਰ ਦਿਉ, ਜਿਨ੍ਹਾਂ ਕੋਲੋਂ ਵਾਪਸ ਆਉਣ ਦੀ ਆਸ ਹੋਵੇ ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਇੰਝ ਤਾਂ ਪਾਪੀ ਲੋਕ ਵੀ ਦੂਜੇ ਪਾਪੀ ਲੋਕਾਂ ਨੂੰ ਉਧਾਰ ਦਿੰਦੇ ਹਨ ਤਾਂ ਜੋ ਉਹ ਆਪਣਾ ਪੂਰਾ ਪੈਸਾ ਵਾਪਸ ਲੈ ਸੱਕਣ।

35 “ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁੜ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ। 36 ਦਿਆਲੂ ਹੋਵੋ ਜਿਵੇਂ ਕਿ ਤੁਹਾਡਾ ਪਿਤਾ ਵੀ ਦਿਆਲੂ ਹੈ।

ਆਪਣੇ-ਆਪ ਨੂੰ ਜਾਣੋ(V)

37 “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ। 38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”

39 ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ। 40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।

41 “ਤੁਸੀਂ ਉਸ ਕੱਖ ਦੇ ਕਣ ਨੂੰ ਕਿਉਂ ਵੇਖਦੇ ਹੋ ਜਿਹੜਾ ਤੁਹਾਡੇ ਭਰਾ ਦੀ ਅੱਖ ਵਿੱਚ ਹੈ। ਜਦੋਂ ਕਿ ਤੁਸੀਂ ਉਸ ਸ਼ਤੀਰ ਨੂੰ ਨਹੀਂ ਵੇਖਦੇ ਜਿਹੜਾ ਤੁਹਾਡੀ ਆਪਣੀ ਅੱਖ ਵਿੱਚ ਹੈ? 42 ਤੁਸੀਂ ਆਪਣੇ ਭਰਾ ਨੂੰ ਕਿਵੇਂ ਆਖ ਸੱਕਦੇ ਹੋਂ, ‘ਵੀਰ, ਮੈਨੂੰ ਤੇਰੀ ਅੱਖ ਚੋਂ ਕੱਖ ਦਾ ਕਣ ਕੱਢ ਲੈਣਦੇ’ ਜਦੋਂ ਕਿ ਤੁਸੀਂ ਉਹ ਸ਼ਤੀਰ ਨਹੀਂ ਵੇਖਦੇ ਜੋ ਤੁਹਾਡੀ ਆਪਣੀ ਅੱਖ ਵਿੱਚ ਹੈ। ਹੇ ਕਪਟੀਓ, ਪਹਿਲਾਂ ਆਪਣੀ ਅੱਖ ਵਿੱਚੋਂ ਸ਼ਤੀਰ ਨੂੰ ਕੱਢੋ ਤਾਂ ਹੀ ਤੁਸੀਂ ਆਪਣੇ ਭਰਾ ਦੀ ਅੱਖ ਵਿੱਚ ਉਸ ਕੱਖ ਦੇ ਕਣ ਨੂੰ ਕੱਢਣ ਲਈ ਠੀਕ ਤਰ੍ਹਾਂ ਵੇਖ ਸੱਕਦੇ ਹੋ।

ਦੋ ਤਰ੍ਹਾਂ ਦਾ ਫ਼ਲ(W)

43 “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ। 44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ। 45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।

ਦੋ ਕਿਸਮ ਦੇ ਲੋਕ(X)

46 “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ? 47 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ। 48 ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।

49 “ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”

Punjabi Bible: Easy-to-Read Version (ERV-PA)

2010 by World Bible Translation Center