M’Cheyne Bible Reading Plan
ਯਹੋਸ਼ੁਆ ਨਵਾਂ ਆਗੂ ਹੋਵੇਗਾ
31 ਫ਼ੇਰ ਮੂਸਾ ਗਿਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਸ਼ਬਦ ਆਖੇ। 2 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਹੁਣ 120 ਸਾਲ ਦਾ ਹੋ ਗਿਆ ਹਾਂ। ਮੈਂ ਹੁਣ ਹੋਰ ਤੁਹਾਡੀ ਅਗਵਾਈ ਨਹੀਂ ਕਰ ਸੱਕਦਾ। ਯਹੋਵਾਹ ਨੇ ਮੈਨੂੰ ਆਖਿਆ ਸੀ: ‘ਤੂੰ ਯਰਦਨ ਨਦੀ ਦੇ ਪਾਰ ਨਹੀ ਜਾਵੇਂਗਾ’ 3 ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਸਾਂ ਲੋਕਾਂ ਦੀ ਉਸ ਧਰਤੀ ਵਿੱਚ ਅਗਵਾਈ ਕਰੇਗਾ! ਯਹੋਵਾਹ ਇਨ੍ਹਾਂ ਕੌਮਾਂ ਨੂੰ ਤੁਹਾਡੇ ਲਈ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਦੀ ਧਰਤੀ ਉਨ੍ਹਾਂ ਪਾਸੋਂ ਖੋਹ ਲਵੋਂਗੇ। ਪਰ ਯਹੋਵਾਹ ਨੇ ਆਖਿਆ ਸੀ ਕਿ ਯਹੋਸ਼ੁਆ ਨੂੰ ਤੁਹਾਡੀ ਅਗਵਾਈ ਕਰਨੀ ਚਾਹੀਦੀ ਹੈ।
4 “ਯਹੋਵਾਹ ਨੇ ਸੀਹੋਨ ਅਤੇ ਓਗ ਨੂੰ ਤਬਾਹ ਕੀਤਾ। ਯਹੋਵਾਹ ਨੇ ਉਨ੍ਹਾਂ ਅਮੋਰੀ ਰਾਜਿਆਂ ਨੂੰ ਤਬਾਹ ਕਰ ਦਿੱਤਾ ਅਤੇ ਉਹੀ ਗੱਲ ਇੱਕ ਵਾਰ ਫ਼ੇਰ ਤੁਹਾਡੇ ਲਈ ਕਰੇਗਾ! 5 ਯਹੋਵਾਹ ਤੁਹਾਡੀ ਇਨ੍ਹਾਂ ਕੌਮਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਪਰ ਤੁਹਾਨੂੰ ਉਨ੍ਹਾਂ ਨਾਲ ਹਰ ਉਹੀ ਗੱਲ ਕਰਨੀ ਚਾਹੀਦੀ ਹੈ ਜਿਹੜੀ ਮੈਂ ਤੁਹਾਨੂੰ ਕਰਨ ਲਈ ਆਖੀ ਸੀ। 6 ਮਜ਼ਬੂਤ ਅਤੇ ਬਹਾਦਰ ਬਣੋ। ਉਨ੍ਹਾਂ ਲੋਕਾਂ ਕੋਲੋਂ ਭੈਭੀਤ ਨਾ ਹੋਵੋ! ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਹੈ। ਉਹ ਤੁਹਾਨੂੰ ਛੱਡ ਕੇ ਨਹੀਂ ਜਾਵੇਗਾ।”
7 ਫ਼ੇਰ ਮੂਸਾ ਨੇ ਯਹੋਸ਼ੁਆ ਨੂੰ ਸੱਦਿਆ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਹਨ ਜਦੋਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਤਕੜਾ ਅਤੇ ਬਹਾਦਰ ਬਣੀ। ਤੂੰ ਇਨ੍ਹਾਂ ਲੋਕਾਂ ਦੀ ਉਸ ਧਰਤੀ ਵੱਲ ਅਗਵਾਈ ਕਰੇਂਗਾ ਜਿਸਦਾ ਯਹੋਵਾਹ ਨੇ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਤੂੰ ਇਨ੍ਹਾਂ ਦੀ ਇਸ ਧਰਤੀ ਨੂੰ ਆਪਣਾ ਬਨਾਉਣ ਵਿੱਚ ਮਦਦ ਕਰੇਗਾ। 8 ਯਹੋਵਾਹ ਤੇਰੀ ਅਗਵਾਈ ਕਰੇਗਾ। ਉਹ ਖੁਦ ਤੇਰੇ ਨਾਲ ਹੈ। ਉਹ ਤੈਨੂੰ ਛੱਡ ਕੇ ਨਹੀਂ ਜਾਵੇਗਾ। ਕੋਈ ਫ਼ਿਕਰ ਨਾ ਕਰੀ। ਭੈਭੀਤ ਨਾ ਹੋਵੀ।”
ਮੂਸਾ ਸਿੱਖਿਆਵਾਂ ਲਿਖਦਾ ਹੈ
9 ਫ਼ੇਰ ਮੂਸਾ ਨੇ ਬਿਵਸਥਾ ਨੂੰ ਲਿਖਕੇ ਲੇਵੀ ਪਰਿਵਾਰ-ਸਮੂਹ ਦੇ ਜਾਜਕਾਂ ਨੂੰ ਦੇ ਦਿੱਤੀ। ਉਨ੍ਹਾਂ ਦਾ ਕੰਮ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕਣਾ ਸੀ। ਮੂਸਾ ਨੇ ਇਹ ਬਿਵਸਥਾ ਇਸਰਾਏਲ ਦੇ ਸਾਰੇ ਬਜ਼ੁਰਗਾ ਨੂੰ ਵੀ ਦਿੱਤੀ। 10 ਫ਼ੇਰ ਮੂਸਾ ਨੇ ਆਗੂਆਂ ਨਾਲ ਵੀ ਗੱਲ ਕੀਤੀ। ਉਸ ਨੇ ਆਖਿਆ, “ਹਰ ਸੱਤ ਸਾਲਾ ਬਾਦ, ਮੁਕਤੀ ਦੇ ਵਰ੍ਹੇ, ਬਿਵਸਥਾ ਨੂੰ ਡੇਰਿਆਂ ਦੇ ਪਰਬ ਉੱਤੇ ਪੜ੍ਹਿਆ ਜਾਵੇ। 11 ਉਸ ਸਮੇਂ, ਇਸਰਾਏਲ ਦੇ ਸਮੂਹ ਲੋਕਾਂ ਨੂੰ ਉਸਦੀ ਚੁਣੀ ਹੋਈ ਖਾਸ ਥਾਂ ਉੱਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੂੰ ਮਿਲਣ ਲਈ, ਆਉਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਇਹ ਬਿਵਸਥਾ ਲੋਕਾਂ ਨੂੰ ਪੜ੍ਹਕੇ ਸੁਨਾਉਣੀਆਂ ਚਾਹੀਦੀਆਂ ਹਨ। 12 ਸਮੂਹ ਲੋਕਾਂ ਨੂੰ ਇਕੱਠਿਆ ਕਰੋ-ਆਦਮੀਆਂ, ਔਰਤਾ, ਛੋਟੇ ਬੱਚਿਆ ਅਤੇ ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਵਿਦੇਸ਼ੀਆਂ ਨੂੰ। ਉਹ ਬਿਵਸਥਾ ਸੁਨਣਗੇ ਅਤੇ ਉਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਦਾ ਆਦਰ ਕਰਨਾ ਸਿੱਖਣਗੇ। ਫ਼ੇਰ ਉਹ ਬਿਵਸਥਾ ਵਿੱਚ ਦਿੱਤੀਆਂ ਸਾਰੀਆਂ ਗੱਲਾਂ ਕਰਨ ਦੇ ਯੋਗ ਹੋਣਗੇ। 13 ਜੇ ਉਨ੍ਹਾਂ ਦੇ ਉੱਤਰਾਧਿਕਾਰੀ ਬਿਵਸਥਾ ਬਾਰੇ ਨਹੀਂ ਜਾਣਦੇ, ਉਹ ਉਨ੍ਹਾਂ ਨੂੰ ਸੁਨਣਗੇ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਇੱਜ਼ਤ ਕਰਨਾ ਸਿੱਖ ਜਾਣਗੇ। ਉਹ ਉਦੋਂ ਤੱਕ ਉਸਦੀ ਇੱਜ਼ਤ ਕਰਨਗੇ ਜਦੋਂ ਤੱਕ ਤੁਸੀਂ ਆਪਣੀ ਧਰਤੀ ਉੱਤੇ ਰਹੋਂਗੇ। ਤੁਸੀਂ ਛੇਤੀ ਹੀ ਯਰਦਨ ਨਦੀ ਦੇ ਪਾਰ ਜਾਵੋਂਗੇ ਅਤੇ ਉਸ ਧਰਤੀ ਨੂੰ ਆਪਣੀ ਬਣਾ ਲਵੋਂਗੇ।”
ਯਹੋਵਾਹ ਮੂਸਾ ਅਤੇ ਯਹੋਸ਼ੁਆ ਨੂੰ ਸੱਦਦਾ ਹੈ
14 ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੇਹਾਂਤ ਦਾ ਸਮਾ ਨੇੜੇ ਹੈ। ਯਹੋਸ਼ੁਆ ਨੂੰ ਲੈ ਕੇ ਅਤੇ ਮੰਡਲੀ ਵਲੇ ਤੰਬੂ ਕੋਲ ਆ ਜਾ। ਮੈਂ ਯਹੋਸ਼ੁਆ ਨੂੰ ਦੱਸਾਂਗਾ ਕਿ ਉਸ ਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੁਆ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ।
15 ਯਹੋਵਾਹ ਤੰਬੂ ਦੇ ਪ੍ਰਵੇਸ਼ ਉੱਤੇ ਖਲੋਤਿਆ ਹੋਇਆ, ਇੱਕ ਲੰਮੇ ਬੱਦਲ ਦੇ ਰੂਪ ਵਿੱਚ, ਤੰਬੂ ਵਿੱਚ ਪ੍ਰਗਟ ਹੋਇਆ। 16 ਯਹੋਵਾਹ ਨੇ ਮੂਸਾ ਨੂੰ ਆਖਿਆ, “ਤੂੰ ਛੇਤੀ ਹੀ ਮਰ ਜਾਵੇਂਗਾ। ਅਤੇ ਜਦੋਂ ਤੂੰ ਆਪਣੇ ਪੁਰਖਿਆਂ ਕੋਲ ਚੱਲਿਆ ਜਾਵੇਂਗਾ ਇਹ ਲੋਕ ਮੇਰੇ ਪ੍ਰਤੀ ਵਫ਼ਾਦਾਰ ਨਹੀਂ ਬਣੇ ਰਹਿਣਗੇ। ਇਹ ਉਸ ਇਕਰਾਰਨਾਮੇ ਨੂੰ ਤੋੜ ਦੇਣਗੇ ਜਿਹੜਾ ਮੈਂ ਇਨ੍ਹਾਂ ਨਾਲ ਕੀਤਾ ਸੀ। ਉਹ ਮੈਨੂੰ ਛੱਡ ਜਾਣਗੇ ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦੇਣਗੇ-ਉਸ ਧਰਤੀ ਦੇ ਝੂਠੇ ਦੇਵਤਿਆਂ ਦੀ, ਜਿੱਥੇ ਇਹ ਜਾ ਰਹੇ ਹਨ। 17 ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਜਾਵਾਂਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’ 18 ਅਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰ ਦਿਆਂਗਾ, ਕਿਉਂਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕੀਤੀਆਂ, ਅਤੇ ਹੋਰਨਾ ਦੇਵਤਿਆਂ ਦੀ ਉਪਾਸਨਾ ਕੀਤੀ ਹੈ।
19 “ਇਸ ਲਈ ਇਹ ਗੀਤ ਲਿਖ ਲੈ ਅਤੇ ਇਸ ਨੂੰ ਇਸਰਾਏਲ ਦੇ ਲੋਕਾਂ ਨੂੰ ਸਿੱਖਾ। ਇਹ ਗੀਤ ਇਸਰਾਏਲ ਦੇ ਲੋਕਾਂ ਦੇ ਖਿਲਾਫ਼ ਮੇਰਾ ਗਵਾਹ ਹੋਵੇਗਾ। 20 ਮੈਂ ਇਨ੍ਹਾਂ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ ਜਿਹੜੀ ਮੈਂ ਇਨ੍ਹਾਂ ਦੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ-ਬਹੁਤ ਸਾਰੀਆਂ ਨਿਆਮਤਾਂ ਨਾਲ ਭਰੀ ਹੋਈ ਧਰਤੀ। ਅਤੇ ਉਨ੍ਹਾਂ ਕੋਲ ਖਾਣ ਵਾਲੀ ਹਰ ਚੀਜ਼ ਹੋਵੇਗੀ। ਉਨ੍ਹਾਂ ਦਾ ਜੀਵਨ ਅਮੀਰ ਹੋਵੇਗਾ। ਪਰ ਫ਼ੇਰ ਉਹ ਹੋਰਨਾ ਦੇਵਤਿਆਂ ਵੱਲ ਮੁੜ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਉਨ੍ਹਾਂ ਦੀ ਸੇਵਾ ਕਰਨਗੇ। ਉਹ ਮੇਰੇ ਕੋਲੋਂ ਦੂਰ ਚੱਲੇ ਜਾਣਗੇ ਅਤੇ ਮੇਰਾ ਇਕਰਾਰਨਾਮਾ ਤੋੜ ਦੇਣਗੇ। 21 ਫ਼ੇਰ ਉਨ੍ਹਾਂ ਲਈ ਬਹੁਤ ਸਾਰੀਆਂ ਭਿਆਨਕ ਘਟਨਾਵਾ ਵਾਪਰਨਗੀਆਂ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਉਸ ਸਮੇਂ ਉਨ੍ਹਾਂ ਦੇ ਲੋਕ ਹਾਲੇ ਵੀ ਇਹ ਗੀਤ ਜਾਣਦੇ ਹੋਣਗੇ ਅਤੇ ਇਸਤੋਂ ਉਨ੍ਹਾਂ ਨੂੰ ਪਤਾ ਚੱਲੇਗਾ ਕਿ ਉਹ ਕਿੰਨੇ ਗਲਤ ਹਨ। ਮੈਂ ਹਾਲੇ ਤੱਕ ਉਨ੍ਹਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਕੇ ਗਿਆ। ਜਿਹੜੀ ਮੈਂ ਉਨ੍ਹਾਂ ਨੂੰ ਦੇਣ ਦਾ ਵਾਇਦਾ ਕੀਤਾ ਹੈ। ਪਰ ਮੈਨੂੰ ਪਹਿਲਾ ਹੀ ਪਤਾ ਹੈ ਕਿ ਉਹ ਉੱਥੇ ਕੀ ਕੁਝ ਕਰਨ ਦੀਆਂ ਵਿਉਂਤਾ ਬਣਾ ਰਹੇ ਹਨ।”
22 ਇਸ ਲਈ ਉਸ ਦਿਨ, ਮੂਸਾ ਨੇ ਗੀਤ ਲਿਖ ਲਿਆ। ਅਤੇ ਇਹ ਗੀਤ ਇਸਰਾਏਲ ਦੇ ਲੋਕਾਂ ਨੂੰ ਸਿੱਖਾ ਦਿੱਤਾ।
23 ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”
ਮੂਸਾ ਇਸਰਾਏਲ ਦੇ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ
24 ਮੂਸਾ ਨੇ ਸਾਰੀਆਂ ਬਿਵਸਥਾ ਨੂੰ ਧਿਆਨ ਨਾਲ ਕਿਤਾਬ ਵਿੱਚ ਲਿਖ ਲਿਆ। ਜਦੋਂ ਉਸ ਨੇ ਕਿਤਾਬ ਮੁਕਾਈ, 25 ਉਸ ਨੇ ਲੇਵੀਆਂ ਨੂੰ ਹੁਕਮ ਦਿੱਤਾ। (ਇਹ ਆਦਮੀ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਚੁੱਕਦੇ ਸਨ।) ਮੂਸਾ ਨੇ ਆਖਿਆ, 26 “ ਬਿਵਸਥਾ ਦੀ ਇਹ ਪੋਥੀ ਲਵੋ ਅਤੇ ਇਸ ਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦਾ ਇਕਰਾਰਨਾਮੇ ਵਾਲਾ ਸੰਦੂਕ ਵਿੱਚ ਰੱਖ ਦਿਉ। ਫ਼ੇਰ ਇਹ ਤੁਹਾਡੇ ਖਿਲਾਫ਼ ਇੱਕ ਗਵਾਹ ਹੋਵੇਗੀ। 27 ਮੈਂ ਜਾਣਦਾ ਹਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਮੈਂ ਜਾਣਦਾ ਹਾਂ ਕਿ ਤੁਸੀਂ ਆਪਣੇ ਮਨ ਚਾਹੇ ਢੰਗ ਨਾਲ ਜਿਉਣਾ ਚਾਹੁੰਦੇ ਹੋ। ਦੇਖੋ, ਜਦੋਂ ਮੈਂ ਤੁਹਾਡੇ ਨਾਲ ਸਾਂ, ਤੁਸੀਂ ਯਹੋਵਾਹ ਦੇ ਹੁਕਮ ਮੰਨਣ ਤੋਂ ਇਨਕਾਰ ਕੀਤਾ। ਇਸ ਲਈ ਮੈਂ ਜਾਣਦਾ ਹਾਂ ਕਿ ਮੇਰੇ ਮਰਨ ਤੋਂ ਬਾਦ ਵੀ, ਤੁਸੀਂ ਉਸ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੋਂਗੇ। 28 ਆਪਣੇ ਪਰਿਵਾਰ-ਸਮੂਹਾਂ ਦੇ ਸਾਰੇ ਅਧਿਕਾਰਿਆਂ ਅਤੇ ਆਗੂਆਂ ਨੂੰ ਇਕੱਠੇ ਕਰੋ। ਮੈਂ ਉਨ੍ਹਾਂ ਨੂੰ ਇਹ ਗੱਲਾਂ ਦੱਸਾਂਗਾ। ਮੈਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇਣ ਲਈ ਧਰਤੀ ਅਤੇ ਅਕਾਸ਼ ਨੂੰ ਸੱਦਾਂਗਾ। 29 ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦਿਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”
ਮੂਸਾ ਦਾ ਗੀਤ
30 ਇਸਰਾਏਲ ਦੇ ਸਮੂਹ ਲੋਕ ਇਕੱਠੇ ਹੋਏ। ਫ਼ੇਰ ਮੂਸਾ ਨੇ ਉਨ੍ਹਾਂ ਲਈ ਇਹ ਗੀਤ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਗਾਇਆ।
ਮੀਮ
97 ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ।
ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
98 ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ।
ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ।
ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ।
100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ।
ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ।
101 ਤੁਸੀਂ ਮੇਰੇ ਚੁੱਕੇ ਹਰ ਕਦਮ ਵਿੱਚ ਮੈਨੂੰ ਗਲਤ ਰਾਹ ਤੋਂ ਦੂਰ ਰੱਖਦੇ ਹੋ।
ਹੇ ਪਰਮੇਸ਼ੁਰ, ਇਸੇ ਲਈ, ਮੈਂ ਉਹ ਕਰ ਸੱਕਦਾ ਜੋ ਤੁਸੀਂ ਆਖਦੇ ਹੋ।
102 ਹੇ ਯਹੋਵਾਹ, ਤੁਸੀਂ ਮੇਰੇ ਗੁਰੂ ਹੋ,
ਇਸ ਲਈ ਮੈਂ ਤੁਹਾਡੇ ਫ਼ੈਸਲਿਆ ਨੂੰ ਮੰਨਣਾ ਜਾਰੀ ਰੱਖਾਂਗਾ।
103 ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ।
ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ।
ਨੂਣ
105 ਯਹੋਵਾਹ, ਤੁਹਾਡੇ ਸ਼ਬਦ ਮੇਰੇ ਰਾਹ ਰੌਸ਼ਨ ਕਰਨ ਵਾਲੇ ਦੀਵੇ ਵਾਂਗ ਹਨ।
106 ਤੁਹਾਡੇ ਨੇਮ ਸ਼ੁਭ ਹਨ। ਮੈਂ ਇਨ੍ਹਾਂ ਨੂੰ ਮੰਨਣ ਦਾ ਵਾਅਦਾ ਕਰਦਾ ਹਾਂ।
ਅਤੇ ਮੈਂ ਆਪਣਾ ਵਾਅਦਾ ਨਿਭਾਵਾਂਗਾ।
107 ਹੇ ਯਹੋਵਾਹ, ਮੈਂ ਲੰਮੇ ਸਮੇਂ ਤੱਕ ਦੁੱਖ ਭੋਗਿਆ ਹੈ।
ਕਿਰਪਾ ਕਰਕੇ ਹੁਕਮ ਦਿਉ ਕਿ ਮੈਂ ਫ਼ੇਰ ਜਿਉ ਸੱਕਾਂ।
108 ਯਹੋਵਾਹ, ਮੇਰੀ ਉਸਤਤਿ ਪ੍ਰਵਾਨ ਕਰੋ।
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
109 ਮੇਰਾ ਜੀਵਨ ਸਦਾ ਖਤਰੇ ਵਿੱਚ ਹੈ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਨਹੀਂ ਭੁੱਲਿਆ ਹਾਂ।
110 ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ।
ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
111 ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ।
ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
112 ਮੈਂ ਸਦਾ ਤੁਹਾਡੇ ਆਦੇਸ਼ਾ ਨੂੰ ਮੰਨਣ ਦੀ ਬਹੁਤ ਸਖਤ ਕੋਸ਼ਿਸ਼ ਕਰਾਂਗਾ।
ਸਾਮਕ
113 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਪੂਰੀ ਤਰ੍ਹਾਂ ਤੁਹਾਡੇ ਵਫ਼ਾਦਾਰ ਨਹੀਂ ਹਨ।
ਪਰ ਮੈਂ ਤੁਹਾਡੀਆਂ ਸਿੱਖਿਆਵਾ ਨੂੰ ਪਿਆਰ ਕਰਦਾ ਹਾਂ।
114 ਮੈਨੂੰ ਛੁਪਾ ਲਵੋ ਅਤੇ ਮੇਰੀ ਰੱਖਿਆ ਕਰੋ।
ਯਹੋਵਾਹ ਮੈਂ ਤੁਹਾਡੇ ਸ਼ਬਦ ਵਿੱਚ ਯਕੀਨ ਰੱਖਦਾ ਹਾਂ।
115 ਯਹੋਵਾਹ, ਬੁਰੇ ਬੰਦਿਆਂ ਨੂੰ ਮੇਰੇ ਨੇੜੇ ਨਾ ਆਉਣ ਦਿਉ।
ਅਤੇ ਮੈਂ ਪਰਮੇਸ਼ੁਰ ਦਾ ਆਦੇਸ਼ ਮੰਨਾਗਾ।
116 ਯਹੋਵਾਹ, ਤੁਹਾਡੇ ਵਾਅਦੇ ਅਨੁਸਾਰ ਮੈਨੂੰ ਸਹਾਰਾ ਦਿਉ ਅਤੇ ਮੈਂ ਜੀਵਾਂਗਾ।
ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ। ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
117 ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ।
ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
118 ਯਹੋਵਾਹ, ਤੁਸੀਂ ਹਰ ਉਸ ਬੰਦੇ ਤੋਂ ਇਨਕਾਰ ਕਰ ਦਿੰਦੇ ਹੋ ਜਿਹੜਾ ਤੁਹਾਡੇ ਨੇਮ ਤੋੜਦਾ ਹੈ।
ਕਿਉਂਕਿ ਉਨ੍ਹਾਂ ਨੇ ਝੂਠ ਆਖਿਆ ਜਦੋਂ ਉਨ੍ਹਾਂ ਨੇ ਤੁਹਾਡਾ ਅਨੁਸਰਣ ਕਰਨ ਲਈ ਹਾਂ ਕੀਤੀ ਸੀ।
119 ਯਹੋਵਾਹ, ਤੁਸੀਂ ਬੁਰੇ ਲੋਕਾਂ ਨੂੰ ਧਰਤੀ ਉੱਤੇ ਕੂੜੇ ਵਾਂਗ ਸੁੱਟ ਦਿੰਦੇ ਹੋ।
ਇਸ ਲਈ ਮੈਂ ਸਦਾ ਹੀ ਤੁਹਾਡੇ ਕਰਾਰ ਨੂੰ ਪਿਆਰ ਕਰਾਂਗਾ।
120 ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ।
ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।
ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ
58 ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ।
ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ।
ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ।
ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
2 ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ।
ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ
ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ।
ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ।
ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
3 ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?”
ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ। 4 ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ। 5 ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
6 “ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ। 7 ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
8 ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ। 9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।”
ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ। 10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।
13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ। 14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਯਿਸੂ ਦਾ ਦਾਨ ਕਰਨ ਬਾਰੇ ਉਪਦੇਸ਼
6 “ਸਾਵੱਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਹਮਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤਾਂ ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਗੇ।
2 “ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ। 3 ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ। 4 ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼(A)
5 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ। 6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
7 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ। 8 ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ। 9 ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:
‘ਸੁਰਗ ਵਿੱਚ,
ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
10 ਤੇਰਾ ਰਾਜ ਆਵੇ, ਤੇਰੀ ਮਰਜ਼ੀ,
ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
12 ਅਤੇ ਤੁਸੀਂ ਸਾਡੇ ਪਾਪ ਮਾਫ਼
ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
ਸਗੋਂ ਦੁਸ਼ਟ ਤੋਂ ਬਚਾਵੋ।’ [a]
14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ। 15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
ਯਿਸੂ ਦਾ ਵਰਤ ਬਾਰੇ ਉਪਦੇਸ਼
16 “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। 17 ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। 18 ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
ਦੌਲਤ ਨਾਲੋਂ ਪਰਮੇਸ਼ੁਰ ਵੱਧੇਰੇ ਮਹੱਤਵਪੂਰਣ ਹੈ(B)
19 “ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। 20 ਪਰ ਸਵਰਗ ਵਿੱਚ ਖਜ਼ਾਨੇ ਜੋੜੋ। ਸਵਰਗ ਵਿੱਚ ਨਾ ਕੋਈ ਕੀੜਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਂਦੇ ਹਨ। 21 ਕਿਉਂਕਿ ਜਿੱਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉੱਥੇ ਹੀ ਹੋਵੇਗਾ।
22 “ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ। 23 ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
24 “ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
ਪਰਮੇਸ਼ੁਰ ਦੇ ਰਾਜ ਨੂੰ ਪਹਿਲ(C)
25 “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਨਾ ਹੀ ਭੜੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ। 27 ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸੱਕਦੇ।
28 “ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉੱਥੇ ਵੱਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ। 29 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ। 30 ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹੜਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋੜੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵੱਧ ਨਹੀਂ ਪਹਿਨਾਵੇਗਾ?
31 “ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’ 32 ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ। 34 ਸੋ ਤੁਸੀਂ ਭਲਕੇ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁੱਖ ਹੀ ਬਥੇਰਾ ਹੈ।
2010 by World Bible Translation Center