Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਯਹੋਸ਼ੁਆ 2

ਯਰੀਹੋ ਵਿੱਚ ਜਾਸੂਸ

ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ।

ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ।

ਕਿਸੇ ਨੇ ਯਰੀਹੋ ਦੇ ਰਾਜੇ ਨੂੰ ਆਖਿਆ, “ਪਿੱਛਲੀ ਰਾਤ ਇਸਰਾਏਲ ਦੇ ਕੁਝ ਆਦਮੀ ਸਾਡੇ ਦੇਸ਼ ਦੀਆਂ ਕਮਜ਼ੋਰੀਆਂ ਦੇਖਣ ਆਏ।”

ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੰਦੇਸ਼ ਭੇਜਿਆ: “ਉਨ੍ਹਾਂ ਬੰਦਿਆਂ ਨੂੰ ਨਾ ਛੁਪਾ ਜਿਹੜੇ ਆਏ ਸਨ ਅਤੇ ਤੇਰੇ ਘਰ ਠਹਿਰੇ ਸਨ। ਉਨ੍ਹਾਂ ਨੂੰ ਬਾਹਰ ਲਿਆ। ਉਹ ਸਾਡੇ ਦੇਸ਼ ਦੀ ਜਸੂਸੀ ਕਰਨ ਆਏ ਹਨ।”

ਰਾਹਾਬ ਨੇ ਦੋ ਬੰਦਿਆ ਨੂੰ ਛੁਪਾਇਆ ਹੋਇਆ ਸੀ। ਪਰ ਰਾਹਾਬ ਨੇ ਆਖਿਆ, “ਉਹ ਦੋ ਆਦਮੀ ਇੱਥੇ ਆਏ ਜ਼ਰੂਰ ਸਨ, ਪਰ ਮੈਨੂੰ ਨਹੀਂ ਪਤਾ ਉਹ ਕਿੱਥੋਂ ਆਏ ਸਨ। ਸ਼ਾਮ ਵੇਲੇ ਜਦੋਂ ਸ਼ਹਿਰ ਦਾ ਦਰਵਾਜ਼ਾ ਬੰਦ ਕਰਨ ਦਾ ਵੇਲਾ ਸੀ, ਉਹ ਆਦਮੀ ਚੱਲੇ ਗਏ। ਮੈਨੂੰ ਨਹੀਂ ਪਤਾ ਉਹ ਕਿਧਰ ਚੱਲੇ ਗਏ। ਪਰ ਜੇ ਤੁਸੀਂ ਛੇਤੀ ਜਾਉ, ਤਾਂ ਸ਼ਾਇਦ ਤੁਸੀਂ ਉਨ੍ਹਾਂ ਨੂੰ ਫ਼ੜ ਸੱਕੋ।” (ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।)

ਇਸ ਲਈ ਰਾਜੇ ਦੇ ਬੰਦੇ ਸ਼ਹਿਰ ਤੋਂ ਬਾਹਰ ਚੱਲੇ ਗਏ, ਅਤੇ ਲੋਕਾਂ ਨੇ ਸ਼ਹਿਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਰਾਜੇ ਦੇ ਆਦਮੀ ਇਸਰਾਏਲ ਦੇ ਉਨ੍ਹਾਂ ਦੋਹਾਂ ਬੰਦਿਆਂ ਦੀ ਭਾਲ ਵਿੱਚ ਗਏ। ਉਹ ਯਰਦਨ ਨਦੀ ਉੱਤੇ ਗਏ ਅਤੇ ਉਨ੍ਹਾਂ ਨੇ ਉਹ ਸਾਰੀਆਂ ਥਾਵਾਂ ਦੇਖੀਆਂ ਜਿੱਥੇ ਲੋਕ ਨਦੀ ਪਾਰ ਕਰਦੇ ਹਨ।

ਦੋਵੇਂ ਬੰਦੇ ਰਾਤ ਵੇਲੇ ਸੌਣ ਲਈ ਤਿਆਰ ਸਨ। ਪਰ ਰਾਹਾਬ ਛੱਤ ਉੱਤੇ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ। ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ। 10 ਅਸੀਂ ਇਸ ਲਈ ਭੈਭੀਤ ਹਾਂ ਕਿਉਂਕਿ ਅਸੀਂ ਉਨ੍ਹਾਂ ਢੰਗਾ ਬਾਰੇ ਸੁਣ ਲਿਆ ਹੈ ਜਿਨ੍ਹਾਂ ਰਾਹੀਂ ਯਹੋਵਾਹ ਨੇ ਤੁਹਾਡੀ ਮਦਦ ਕੀਤੀ ਹੈ। ਅਸੀਂ ਸੁਣਿਆ ਹੈ ਕਿ ਉਸ ਨੇ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਸੀ ਜਦੋਂ ਤੁਸੀਂ ਮਿਸਰ ਵਿੱਚੋਂ ਆਏ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ ਸੀ। ਅਸੀਂ ਸੁਣਿਆ ਸੀ ਕਿ ਕਿਵੇਂ ਤੁਸੀਂ ਯਰਦਨ ਨਦੀ ਦੇ ਪੂਰਬ ਵੱਲ ਰਹਿਣ ਵਾਲੇ ਉਨ੍ਹਾਂ ਰਾਜਿਆਂ ਨੂੰ ਤਬਾਹ ਕੀਤਾ ਸੀ। 11 ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਸੀ ਅਤੇ ਅਸੀਂ ਬਹੁਤ ਭੈਭੀਤ ਹੋ ਗਏ ਸਾਂ। ਅਤੇ ਹੁਣ ਸਾਡੇ ਵਿੱਚੋਂ ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਤੁਹਾਡੇ ਨਾਲ ਲੜ ਸੱਕੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਉਪਰ ਆਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਹਕੂਮਤ ਕਰਦਾ ਹੈ! 12 ਇਸ ਲਈ ਹੁਣ, ਯਹੋਵਾਹ ਅੱਗੇ ਮੇਰੇ ਨਾਲ ਇਕਰਾਰ ਕਰੋ ਕਿ ਜਿਵੇਂ ਮੈਂ ਤੁਹਾਡੇ ਲਈ ਚੰਗੀ ਸੀ ਅਤੇ ਤੁਹਾਡੀ ਸਹਾਇਤਾ ਕੀਤੀ ਤੁਸੀਂ ਮੇਰੇ ਪਰਿਵਾਰ ਲਈ ਚੰਗੇ ਹੋਵੋਂਗੇ। ਕਿਰਪਾ ਕਰਕੇ ਮੈਨੂੰ ਯਕੀਨ ਕਰਵਾਉ ਕਿ ਤੁਸੀਂ ਅਜਿਹਾ ਹੀ ਕਰੋਂਗੇ। 13 ਮੈਨੂੰ ਦੱਸੋ ਕਿ ਤੁਸੀਂ ਮੇਰੇ ਪਰਿਵਾਰ ਨੂੰ ਜਿਉਣ ਦੀ ਇਜਾਜ਼ਤ ਦਿਉਂਗੇ-ਮੇਰੇ ਪਿਤਾ, ਮਾਤਾ, ਭਰਾਵਾ, ਭੈਣਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਵੀ। ਇਕਰਾਰ ਕਰੋ ਕਿ ਤੁਸੀਂ ਸਾਨੂੰ ਮੌਤ ਤੋਂ ਬਚਾਵੋਂਗੇ।”

14 ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”

15 ਰਾਹਾਬ ਦਾ ਘਰ ਸ਼ਹਿਰ ਦੀ ਦੀਵਾਰ ਦੇ ਨਾਲ ਬਣਿਆ ਹੋਇਆ ਸੀ। ਇਹ ਦੀਵਾਰ ਦਾ ਹਿੱਸਾ ਸੀ। ਇਸ ਲਈ ਰਾਹਾਬ ਨੇ ਆਦਮੀਆਂ ਨੂੰ ਰਸੇ ਰਾਹੀਂ ਖਿੜਕੀ ਵਿੱਚੋਂ ਹੇਠਾ ਉਤਾਰ ਦਿੱਤਾ। 16 ਫ਼ੇਰ ਰਾਹਾਬ ਨੇ ਉਨ੍ਹਾਂ ਨੂੰ ਆਖਿਆ, “ਪੱਛਮ ਵੱਲ ਪਹਾੜਾ ਨੂੰ ਚੱਲੇ ਜਾਉ ਤਾਂ ਜੋ ਭੁੱਲ-ਭੁਲੇਖੇ ਰਾਜੇ ਦੇ ਬੰਦੇ ਤੁਹਾਨੂੰ ਲੱਭ ਨਾ ਲੈਣ। ਉੱਥੇ ਤਿੰਨ ਦਿਨਾ ਤੱਕ ਛੁੱਪੇ ਰਹੋ। ਜਦੋਂ ਰਾਜੇ ਦੇ ਆਦਮੀ ਵਾਪਸ ਆ ਜਾਣ ਤਾਂ ਤੁਸੀਂ ਆਪਣੇ ਰਾਹ ਜਾ ਸੱਕੋਂਗੇ।”

17 ਆਦਮੀਆਂ ਨੇ ਆਖਿਆ, “ਅਸੀਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਪਰ ਤੁਹਾਨੂੰ ਇੱਕ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਇਕਰਾਰ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। 18 ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ। 19 ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸਦਾ ਹੀ ਕਸੂਰ ਹੋਵੇਗਾ। 20 ਅਸੀਂ ਇਹ ਇਕਰਾਰਨਾਮਾ ਤੁਹਾਡੇ ਨਾਲ ਕਰ ਰਹੇ ਹਾਂ। ਪਰ ਜੇ ਤੁਸੀਂ ਕਿਸੇ ਨੂੰ ਇਸ ਬਾਰੇ ਦੱਸ ਦਿਉਂਗੇ ਕਿ ਅਸੀਂ ਕੀ ਕਰ ਰਹੇ ਹਾਂ ਤਾਂ ਅਸੀਂ ਇਸ ਇਕਰਾਰਨਾਮੇ ਤੋਂ ਮੁਕਤ ਹੋਵਾਂਗੇ।”

21 ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।

22 ਆਦਮੀ ਉਸ ਦੇ ਘਰੋ ਚੱਲੇ ਗਏ ਅਤੇ ਪਹਾੜਾ ਵਿੱਚ ਚੱਲੇ ਗਏ। ਉਹ ਉੱਥੇ ਤਿੰਨ ਦਿਨ ਠਹਿਰੇ। ਰਾਜੇ ਦੇ ਆਦਮੀਆਂ ਨੇ ਸਾਰੇ ਰਾਹ ਉੱਤੇ ਨਜ਼ਰ ਮਾਰੀ। ਤਿੰਨ ਦਿਨਾ ਮਗਰੋਂ, ਰਾਜੇ ਦੇ ਆਦਮੀਆ ਨੇ ਤਲਾਸ਼ ਛੱਡ ਦਿੱਤੀ ਅਤੇ ਸ਼ਹਿਰ ਵਾਪਸ ਚੱਲੇ ਗਏ। 23 ਫ਼ੇਰ ਦੋਵੇਂ ਆਦਮੀ ਯਹੋਸ਼ੁਆ ਕੋਲ ਵਾਪਸ ਚੱਲੇ ਗਏ। ਆਦਮੀ ਪਹਾੜਾ ਵਿੱਚੋਂ ਬਾਹਰ ਆ ਗਏ ਅਤੇ ਨਦੀ ਨੂੰ ਪਾਰ ਕਰ ਗਏ। ਉਹ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਗਏ। ਉਨ੍ਹਾਂ ਨੇ ਜੋ ਕੁਝ ਵੀ ਜਾਣਿਆ ਸੀ ਯਹੋਸ਼ੁਆ ਨੂੰ ਦੱਸ ਦਿੱਤਾ। 24 ਉਨ੍ਹਾਂ ਨੇ ਯਹੋਸ਼ੁਆ ਨੂੰ ਆਖਿਆ, “ਯਹੋਵਾਹ ਨੇ ਸੱਚ ਮੁੱਚ ਹੀ ਸਾਡੀ ਧਰਤੀ ਸਾਨੂੰ ਦੇ ਦਿੱਤੀ ਹੈ। ਉਸ ਦੇਸ਼ ਦੇ ਸਾਰੇ ਹੀ ਲੋਕ ਸਾਡੇ ਕੋਲੋਂ ਭੈਭੀਤ ਹਨ।”

ਜ਼ਬੂਰ 123-125

ਮੰਦਰ ਜਾਣ ਵੇਲੇ ਦਾ ਇੱਕ ਗੀਤ।

123 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ।
    ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
    ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
    ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਯਹੋਵਾਹ, ਸਾਡੇ ਉੱਪਰ ਮਿਹਰ ਕਰੋ;
    ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ
    ਅਤੇ ਤੁਹਮਤਾਂ ਸਹਾਰੀਆਂ ਹਨ।

ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।

124 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ?
    ਇਸਰਾਏਲ, ਜਵਾਬ ਦਿਉ।
ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ
    ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ
    ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
ਸਾਡੇ ਦੁਸ਼ਮਣਾ ਦੀਆਂ ਫ਼ੌਜਾਂ
    ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ,
    ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ
    ਅਤੇ ਸਾਨੂੰ ਡੋਬ ਦਿੰਦੇ।

ਯਹੋਵਾਹ ਦੀ ਉਸਤਤਿ ਕਰੋ!
    ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।

ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ।
    ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ।
    ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

ਮੰਦਰ ਜਾਣ ਵੇਲੇ ਦਾ ਇੱਕ ਗੀਤ।

125 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ।
    ਉਹ ਕਦੇ ਵੀ ਨਹੀਂ ਹਿਲਾਏ ਜਾਣਗੇ,
    ਉਹ ਸਦਾ ਹੀ ਰਹਿਣਗੇ।
ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ।
    ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ।
    ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ।
    ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।

ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ।
    ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ।
    ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ

ਇਸਰਾਏਲ ਵਿੱਚ ਸ਼ਾਂਤੀ ਹੋਵੇ।

ਯਸਾਯਾਹ 62

ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ

62 “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ,
    ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ।
ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ,
    ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ।
ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ।
    ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।
ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ।
    ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ।
ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।
ਯਹੋਵਾਹ ਤੇਰੇ ਉੱਤੇ ਬਹੁਤ ਮਾਣ ਕਰੇਗਾ।
    ਤੂੰ ਯਹੋਵਾਹ ਦੇ ਹੱਥਾਂ ਵਿੱਚ ਫ਼ੜਿਆ ਇੱਕ ਖੂਬਸੂਰਤ ਤਾਜ ਹੋਵੇਗਾ।
ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ।
    ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ।
ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ।
    ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ।
ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ।
    ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।
ਜਦੋਂ ਕੋਈ ਗੱਭਰੂ ਕਿਸੇ ਮੁਟਿਆਰ ਨੂੰ ਪਿਆਰ ਕਰਦਾ ਹੈ ਉਹ ਉਸ ਨਾਲ ਸ਼ਾਦੀ ਕਰਦਾ ਹੈ ਤੇ ਉਹ ਉਸ ਦੀ ਪਤਨੀ ਬਣ ਜਾਂਦੀ ਹੈ।
    ਇਸੇ ਤਰ੍ਹਾਂ ਹੀ, ਤੁਹਾਡਾ ਮੁਕਤੀਦਾਤਾ ਤੁਹਾਡਾ ਪਤੀ ਹੋਵੇਗਾ।
ਬੰਦਾ ਆਪਣੀ ਨਵੀਂ-ਨਵੇਲੀ ਵਹੁਟੀ ਨਾਲ ਬਹੁਤ ਪ੍ਰਸੰਨ ਹੁੰਦਾ ਹੈ।
    ਇਸੇ ਤਰ੍ਹਾਂ ਹੀ, ਸਾਡਾ ਪਰਮੇਸ਼ੁਰ ਤੇਰੇ ਨਾਲ ਬਹੁਤ ਪ੍ਰਸੰਨ ਹੋਵੇਗਾ।”

ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ।
    ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ।
    ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ।

ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ।
    ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ।
    ਪ੍ਰਾਰਥਨਾ ਕਰਨੋ ਨਾ ਹਟੋ।
ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ
    ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।

ਯਹੋਵਾਹ ਨੇ ਇਕਰਾਰ ਕੀਤਾ।
ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ।
    ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ।
ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ।
    ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ।
    ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ।
    ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”

10 ਦਰਾਂ ਬਾਣੀਂ ਲੰਘ ਜਾਓ!
    ਲੋਕਾਂ ਨੂੰ ਰਸਤਾ ਦਿਓ!
ਸੜਕ ਨੂੰ ਤਿਆਰ ਕਰੋ!
    ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ!
ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!

11 ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ
    ਦੇਸ਼ਾਂ ਨਾਲ ਗੱਲ ਕਰ ਰਿਹਾ ਹੈ:
“ਸੀਯੋਨ ਦੇ ਲੋਕਾਂ ਨੂੰ ਦੱਸ ਦਿਓ,
    ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ।
ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ।
    ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”
12 ਉਸ ਦੇ ਬੰਦੇ “ਪਵਿੱਤਰ ਲੋਕ”,
    ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ।
ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”,
    “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”

ਮੱਤੀ 10

ਬਾਰ੍ਹਾਂ ਰਸੂਲ(A)

10 ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ। ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ:

ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ,

ਅਤੇ ਉਸਦਾ ਭਰਾ ਅੰਦ੍ਰਿਯਾਸ;

ਜ਼ਬਦੀ ਦਾ ਪੁੱਤਰ ਯਾਕੂਬ

ਅਤੇ ਉਸਦਾ ਭਰਾ ਯੂਹੰਨਾ;

ਫ਼ਿਲਿਪੁਸ

ਅਤੇ ਬਰਤੁਲਮਈ;

ਥੋਮਾ

ਅਤੇ ਮੱਤੀ ਮਸੂਲੀਆ,

ਹਲਫਈ ਦਾ ਪੁੱਤਰ ਯਾਕੂਬ

ਅਤੇ ਥੱਦਈ;

ਸ਼ਮਊਨ ਕਨਾਨੀ [a]

ਅਤੇ ਯਹੂਦਾ ਇਸੱਕਰਿਯੋਤੀ ਜਿਸਨੇ ਉਸ ਨੂੰ ਫੜਵਾ ਵੀ ਦਿੱਤਾ।

ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ। ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’ ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ। ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ। 10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।

11 “ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ। 12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ। 13 ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ। 14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ [b] ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।

ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ(B)

16 “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। 17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ। 18 ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ। 19 ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ। 20 ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।

21 “ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ। 22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ। 23 ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।

24 “ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ 25 ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।

ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ(C)

26 “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ। 27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।

28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ। 29 ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ। 30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ। 31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।

ਲੋਕਾਂ ਨੂੰ ਤੁਹਾਡੇ ਵਿਸ਼ਵਾਸ ਬਾਰੇ ਦੱਸਣਾ(D)

32 “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। 33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।

ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ(E)

34 “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ। 35-36 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ:

‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ।
    ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ
ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ।
    ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’ (F)

37 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ। 38 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ। 39 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।

ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ(G)

40 “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। 42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”

Punjabi Bible: Easy-to-Read Version (ERV-PA)

2010 by World Bible Translation Center