Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
1 ਸਮੂਏਲ 31

ਸ਼ਾਊਲ ਦੀ ਮੌਤ

31 ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ। ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।

ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿੰਨ੍ਹਕੇ ਘਾਇਲ ਹੋ ਗਿਆ। ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।

ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ। ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕੱਠਿਆਂ ਹੀ ਮਰੇ।

ਫ਼ਲਿਸਤੀਆਂ ਨੇ ਸ਼ਾਊਲ ਦੀ ਮੌਤ ਦਾ ਜਸ਼ਨ ਮਨਾਇਆ

ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।

ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲੱਭੇ। ਤਾਂ ਉਨ੍ਹਾਂ ਨੇ ਉਸਦਾ ਸਿਰ ਵੱਢ ਸੁੱਟਿਆ ਅਤੇ ਉਸ ਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢੰਡੋਰਾ ਫ਼ੇਰਨ। 10 ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।

11 ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ। 12 ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉੱਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉੱਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ। 13 ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।

1 ਕੁਰਿੰਥੀਆਂ ਨੂੰ 11

11 ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ।

ਅਧਿਕਾਰ ਹੇਠਾਂ ਜਿਉਣਾ

ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।

ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ। ਪਰ ਹਰ ਔਰਤ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢੱਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁੱਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ। ਜੇ ਇੱਕ ਔਰਤ ਆਪਣਾ ਸਿਰ ਨਹੀਂ ਢੱਕਦੀ, ਇਹ ਉਸ ਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ।

ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ। ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ। ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ। 10 ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।

11 ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ। 12 ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। 13 ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਈ ਠੀਕ ਹੈ, ਕੀ ਉਹ ਬਿਨ ਸਿਰ ਢੱਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ? 14 ਕੁਦਰਤ ਵੀ ਤੁਹਾਨੂੰ ਇਹ ਸਿੱਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਾਲੀ ਗੱਲ ਹੈ। 15 ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢੱਕ ਸੱਕੇ। 16 ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।

ਪ੍ਰਭੂ ਦਾ ਰਾਤ ਦਾ ਭੋਜਨ

17 ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ। 18 ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ। 19 ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।

20 ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ। 21 ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ। 22 ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।

23 ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ, 24 ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।” 25 ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।” 26 ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।

27 ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ। 28 ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ। 29 ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰੱਖਿਆ ਜਾਵੇਗਾ। 30 ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ। 31 ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ। 32 ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।

33 ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕੱਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ। 34 ਜੇ ਕੋਈ ਵਿਅਕਤੀ ਬਹੁਤ ਹੀ ਭੁੱਖਾ ਹੈ ਤਾਂ ਉਸ ਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕੱਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਆਂ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।

ਹਿਜ਼ਕੀਏਲ 9

God’s Messengers Punish Jerusalem

ਫ਼ੇਰ ਪਰਮੇਸ਼ੁਰ ਨੇ ਸ਼ਹਿਰ ਨੂੰ ਸਜ਼ਾ ਦੇਣ ਵਾਲੇ ਇੰਚਾਰਜ ਆਗੂਆਂ ਨੂੰ ਉੱਚੀ ਆਵਾਜ਼ ਵਿੱਚ ਪੁਕਾਰਿਆ। ਹਰ ਆਗੂ ਦੇ ਹੱਥ ਵਿੱਚ ਆਪਣਾ ਵਿਨਾਸ਼ਕਾਰੀ ਹਬਿਆਰ ਸੀ। ਫ਼ੇਰ ਮੈਂ ਛੇ ਬੰਦਿਆਂ ਨੂੰ ਉੱਪਰ ਫ਼ਾਟਕ ਵੱਲੋਂ ਸੜਕ ਤੇ ਤੁਰਦਿਆਂ ਦੇਖਿਆ। ਇਹ ਦਰਵਾਜ਼ਾ ਉੱਤਰ ਵਾਲੇ ਪਾਸੇ ਹੈ। ਹਰ ਬੰਦੇ ਕੋਲ ਆਪਣਾ ਮਾਰੂ ਹਬਿਆਰ ਸੀ। ਉਨ੍ਹਾਂ ਵਿੱਚੋਂ ਇੱਕ ਬੰਦੇ ਨੇ ਕਤਾਨੀ ਦੇ ਕੱਪੜੇ ਪਾਏ ਹੋਏ ਸਨ। ਉਸ ਨੇ ਲਿਖਾਰੀ ਦੀ ਕਲਮ ਅਤੇ ਆਪਣੇ ਲੱਕ ਉੱਤੇ ਸਿਆਹੀ ਪਹਿਨੀ ਹੋਈ ਸੀ। ਉਹ ਬੰਦੇ ਮੰਦਰ ਵਿੱਚ ਤਾਂਬੇ ਦੀ ਜਗਵੇਦੀ ਕੋਲ ਗਏ ਅਤੇ ਉੱਥੇ ਖੜ੍ਹੇ ਹੋ ਗਏ। ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਕਰੂਬੀ ਫ਼ਰਿਸ਼ਤਿਆਂ ਉੱਪਰੋਂ ਉੱਠੀ, ਜਿੱਥੇ ਇਹ ਸੀ। ਫ਼ੇਰ ਪਰਤਾਪ ਮੰਦਰ ਦੇ ਫ਼ਾਟਕ ਤੀਕ ਗਿਆ। ਉਹ ਉਦੋਂ ਰੁਕ ਗਿਆ ਜਦੋਂ ਉਹ ਦਹਿਲੀਜ਼ ਉੱਤੇ ਸੀ। ਫ਼ੇਰ ਪਰਤਾਪ ਨੇ ਕਤਾਨੀ ਦੇ ਵਸਤਰਾਂ ਵਾਲੇ ਅਤੇ ਲਿਖਾਰੀ ਦੀ ਕਲਮ ਅਤੇ ਸਿਆਹੀ ਵਾਲੇ ਬੰਦੇ ਨੂੰ ਆਵਾਜ਼ ਦਿੱਤੀ।

ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”

5-6 ਫ਼ੇਰ ਮੈਂ ਪਰਮੇਸ਼ੁਰ ਨੂੰ ਹੋਰਨਾਂ ਆਦਮੀਆਂ ਨੂੰ ਆਖਦਿਆਂ ਸੁਣਿਆ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਪਹਿਲੇ ਬੰਦੇ ਦੇ ਪਿੱਛੇ ਲੱਗੋ। ਤੁਹਾਨੂੰ ਚਾਹੀਦਾ ਹੈ ਕਿ ਹਰ ਓਸ ਬੰਦੇ ਨੂੰ ਮਾਰ ਦਿਓ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਲੱਗਿਆ ਹੋਇਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬਜ਼ੁਰਗ ਹਨ, ਗੱਭਰੂ ਅਤੇ ਮੁਟਿਆਰ ਹਨ, ਬੱਚੇ ਅਤੇ ਮਾਵਾਂ ਹਨ-ਤੁਹਾਨੂੰ ਆਪਣਾ ਹਬਿਆਰ ਵਰਤਕੇ ਹਰ ਓਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਦੇ ਮੱਬੇ ਉੱਤੇ ਨਿਸ਼ਾਨ ਨਹੀਂ ਹੈ। ਕੋਈ ਰਹਿਮ ਨਾ ਕਰੋ। ਕਿਸੇ ਬੰਦੇ ਲਈ ਅਫ਼ਸੋਸ ਨਾ ਕਰੋ! ਇੱਥੋਂ ਮੇਰੇ ਮੰਦਰ ਤੋਂ ਸ਼ੁਰੂ ਕਰੋ।” ਇਸ ਲਈ ਉਨ੍ਹਾਂ ਨੇ ਮੰਦਰ ਦੇ ਸਾਹਮਣੇ ਦੇ ਬਜ਼ੁਰਗਾਂ ਤੋਂ ਸ਼ੁਰੂਆਤ ਕੀਤੀ।

ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ, “ਇਸ ਮੰਦਰ ਨੂੰ ਨਾਪਾਕ ਕਰ ਦਿਓ-ਇਸ ਵਿਹੜੇ ਨੂੰ ਲਾਸ਼ਾਂ ਨਾਲ ਭਰ ਦਿਓ! ਹੁਣ ਜਾਓ!” ਇਸ ਲਈ ਉਹ ਗਏ ਅਤੇ ਸ਼ਹਿਰ ਦੇ ਲੋਕਾਂ ਨੂੰ ਮਾਰਨ ਲੱਗੇ।

ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”

ਪਰਮੇਸ਼ੁਰ ਨੇ ਆਖਿਆ, “ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੇ ਬਹੁਤ ਬਹੁਤ ਮਾੜੇ ਪਾਪ ਕੀਤੇ ਹਨ! ਇਸ ਦੇਸ਼ ਅੰਦਰ ਹਰ ਥਾਂ ਲੋਕ ਮਾਰੇ ਜਾ ਰਹੇ ਹਨ। ਅਤੇ ਇਹ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ। ਕਿਉਂ ਕਿ ਲੋਕ ਆਪਣੇ ਆਪ ਨੂੰ ਆਖਦੇ ਹਨ, ‘ਯਹੋਵਾਹ ਨੇ ਇਸ ਦੇਸ ਨੂੰ ਛੱਡ ਦਿੱਤਾ ਹੈ। ਉਹ ਨਹੀਂ ਦੇਖ ਸੱਕਦਾ ਕਿ ਅਸੀਂ ਕੀ ਕਰ ਰਹੇ ਹਾਂ?’ 10 ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”

11 ਫ਼ੇਰ ਕਤਾਨੀ ਦੇ ਵਸਤਰਾਂ ਅਤੇ ਲਿਖਾਰੀ ਵਾਲੀ ਕਲਮ ਦਵਾਤ ਵਾਲਾ ਬੰਦਾ ਬੋਲਿਆ। ਉਸ ਨੇ ਆਖਿਆ, “ਮੈਂ ਉਹੀ ਕੁਝ ਕੀਤਾ ਹੈ ਜਿਸਦਾ ਤੁਸੀਂ ਆਦੇਸ਼ ਦਿੱਤਾ ਸੀ।”

ਜ਼ਬੂਰ 48

ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ।

48 ਯਹੋਵਾਹ ਮਹਾਨ ਹੈ।
    ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ।
    ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ
    ਸ਼ਹਿਰ ਮਹਾਨ ਰਾਜੇ ਦਾ ਹੈ।
ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ
    ਗੜ੍ਹ ਸਮਝਿਆ ਜਾਂਦਾ ਹੈ।
ਇੱਕ ਵਾਰੀ ਕੁਝ ਰਾਜੇ ਇਕੱਠੇ ਹੋਏ
    ਅਤੇ ਇਸ ਸ਼ਹਿਰ ਉੱਤੇ ਹਮਲਾ ਕਰਨ ਦੀ ਯੋਜਨਾ ਬਣਾਈ।
ਉਨ੍ਹਾਂ ਨੇ ਇਕੱਠਿਆਂ ਅਗਾਂਹਾਂ ਕੂਚ ਕੀਤਾ।
    ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤੱਕਿਆ, ਉਹ ਹੈਰਾਨ ਰਹਿ ਗਏ।
    ਅਤੇ ਉਹ ਦਹਿਸ਼ਤ ਵਿੱਚ ਭੱਜ ਉੱਠੇ।
ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ।
    ਉਹ ਡਰ ਨਾਲ ਕੰਬ ਗਏ।
ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ
    ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ।
ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ
    ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ।
ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ।

ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।
10 ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ।
    ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ।
    ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।
11 ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ।
    ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।
12 ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ।
    ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।
13 ਉੱਚੀਆਂ ਕੰਧਾਂ ਵੱਲ ਵੇਖੋ,
    ਸੀਯੋਨ ਦੇ ਮਹਿਲਾਂ ਦੀ ਤਾਰੀਫ਼ ਕਰੋ।
ਫ਼ੇਰ ਤੁਸੀਂ ਅਗਲੀ ਪੀੜੀ ਨੂੰ ਇਸ ਬਾਰੇ ਦੱਸ ਸੱਕੋਂਗੇ।
14 ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ।
    ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।

Punjabi Bible: Easy-to-Read Version (ERV-PA)

2010 by World Bible Translation Center