Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਲੇਵੀਆਂ ਦੀ ਪੋਥੀ 18

ਜਿਨਸੀ ਸੰਬੰਧਾਂ ਬਾਰੇ ਬਿਧੀਆਂ

18 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਨੂਨਾਂ ਮੁਤਾਬਕ ਨਾ ਰਹੋ। ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ। ਜੇ ਕੋਈ ਬੰਦਾ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਦਾ ਹੈ, ਉਹ ਜਿਉਂਵੇਗਾ। ਮੈਂ ਯਹੋਵਾਹ ਹਾਂ।

“ਤੁਹਾਨੂੰ ਕਦੇ ਵੀ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।

“ਤੁਹਾਨੂੰ ਕਦੇ ਵੀ ਆਪਣੇ ਪਿਤਾ ਜਾਂ ਮਾਤਾ ਨਾਲ ਜਿਨਸੀ ਸੰਬੰਧ ਨਹੀਂ ਬਨਾਉਣਾ ਚਾਹੀਦਾ। ਇਹ ਔਰਤ ਤੁਹਾਡੀ ਮਾਂ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ, ਭਾਵੇਂ ਉਹ ਤੁਹਾਡੀ ਮਾਂ ਨਾ ਹੋਵੇ। ਕਿਉਂਕਿ ਉਹ ਤੁਹਾਡੇ ਪਿਤਾ ਨਾਲ ਸੰਬੰਧਤ ਹੈ।

“ਤੁਹਾਨੂੰ ਆਪਣੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਤੁਹਾਡੇ ਪਿਤਾ ਦੀ ਧੀ ਜਾਂ ਤੁਹਾਡੀ ਮਾਤਾ ਦੀ ਧੀ ਹੈ। ਅਤੇ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਤੁਹਾਡੀ ਭੈਣ ਤੁਹਾਡੇ ਘਰ ਵਿੱਚ ਜੰਮੀ ਸੀ ਜਾਂ ਕਿਸੇ ਹੋਰ ਥਾਂ ਉੱਤੇ।

10 “ਤੁਹਾਨੂੰ ਆਪਣੀ ਪੋਤੀ ਜਾਂ ਆਪਣੇ ਪੁੱਤਰ ਦੀ ਧੀ ਜਾਂ ਤੁਹਾਡੀ ਧੀ ਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡਾ ਹੀ ਇੱਕ ਹਿੱਸਾ ਹਨ।

11 “ਜੇ ਤੁਹਾਡੇ ਪਿਤਾ ਅਤੇ ਉਸਦੀ ਪਤਨੀ ਦੀ ਕੋਈ ਧੀ ਹੈ, ਤਾਂ ਉਹ ਤੁਹਾਡੇ ਭੈਣ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।

12 “ਤੁਹਾਨੂੰ ਆਪਣੇ ਪਿਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ। 13 ਤੁਹਾਨੂੰ ਆਪਣੀ ਮਾਤਾ ਦੀ ਭੈਣ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਮਾਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ। 14 ਤੁਹਾਨੂੰ ਆਪਣੇ ਚਾਚੇ ਦੀ ਵਹੁਟੀ ਨਾਲ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੀ ਚਾਚੀ ਹੈ।

15 “ਤੁਹਾਨੂੰ ਆਪਣੀ ਨੂੰਹ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਉਹ ਤੁਹਾਡੇ ਪੁੱਤਰ ਦੀ ਪਤਨੀ ਹੈ। ਤੁਹਾਨੂੰ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।

16 “ਤੁਹਾਨੂੰ ਆਪਣੇ ਭਰਾ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਡੇ ਭਰਾ ਨਾਲ ਜਿਨਸੀ ਸੰਬੰਧ ਬਨਾਉਣ ਵਰਗੀ ਗੱਲ ਹੋਵੇਗੀ।

17 “ਤੁਹਾਨੂੰ ਕਿਸੇ ਮਾਂ ਤੇ ਉਸਦੀ ਧੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਸ ਔਰਤ ਦੀ ਪੋਤੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਇਸ ਔਰਤ ਦੇ ਪੁੱਤਰ ਦੀ ਧੀ ਹੈ ਜਾਂ ਧੀ ਦੀ ਧੀ ਹੈ। ਉਸ ਦੀਆਂ ਪੋਤੀਆਂ ਉਸ ਦੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਨਾਲ ਜਿਨਸੀ ਸੰਬੰਧ ਬਨਾਉਣੇ ਗਲਤ ਗੱਲ ਹੈ।

18 “ਜਦੋਂ ਤੁਹਾਡੀ ਪਤਨੀ ਹਾਲੇ ਜਿਉਂਦੀ ਹੋਵੇ, ਤੁਹਾਨੂੰ ਉਸਦੀ ਭੈਣ ਨੂੰ ਦੂਸਰੀ ਬਰਾਬਰ ਦੀ ਪਤਨੀ ਵਾਂਗ ਨਹੀਂ ਲੈਣਾ ਚਾਹੀਦਾ ਅਤੇ ਉਸ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ।

19 “ਇਸਤੋਂ ਇਲਾਵਾ ਤੁਹਾਨੂੰ ਕਿਸੇ ਔਰਤ ਦੇ ਮਾਹਵਾਰੀ ਦੇ ਦਿਨਾਂ ਵਿੱਚ ਉਸ ਦੇ ਨੇੜੇ ਜਿਸਨੀ ਸੰਬੰਧ ਬਨਾਉਣ ਲਈ ਨਹੀਂ ਜਾਣਾ ਚਾਹੀਦਾ। ਉਹ ਇਸ ਸਮੇਂ ਦੌਰਾਨ ਪਲੀਤ ਹੁੰਦੀ ਹੈ।

20 “ਤੁਹਾਨੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਵੇਗਾ।

21 “ਤੁਹਾਨੂੰ ਆਪਣੇ ਕਿਸੇ ਵੀ ਬੱਚੇ ਦੀ ਮੋਲਕ ਨੂੰ ਬਲੀ ਵਜੋਂ ਨਹੀਂ ਚੜ੍ਹਾਉਣਾ ਚਾਹੀਦਾ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।

22 “ਤੁਹਾਨੂੰ ਕਿਸੇ ਮਰਦ ਨਾਲ ਔਰਤ ਵਾਂਗ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਭਿਆਨਕ ਪਾਪ ਹੈ।

23 “ਤੁਹਾਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਤੁਹਾਨੂੰ ਨਾਪਾਕ ਬਣਾ ਦੇਣਗੇ। ਕਿਸੇ ਔਰਤ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਕੁਦਰਤ ਦੇ ਖਿਲਾਫ਼ ਹੈ।

24 “ਇਹੋ ਜਿਹੀਆਂ ਗੱਲਾਂ ਕਰਕੇ ਆਪਣੇ-ਆਪ ਨੂੰ ਪਲੀਤ ਨਾ ਕਰੋ। ਮੈਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚੋਂ ਬਾਹਰ ਕੱਢ ਰਿਹਾ ਹਾਂ ਅਤੇ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਭਿਆਨਕ ਪਾਪ ਕੀਤੇ ਸਨ। 25 ਉਨ੍ਹਾਂ ਨੇ ਧਰਤੀ ਨੂੰ ਨਾਪਾਕ ਬਣਾਇਆ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ। ਹੁਣ ਧਰਤੀ ਇਹੋ ਜਿਹੀਆਂ ਗੱਲਾਂ ਕਾਰਣ ਹੀ ਬਿਮਾਰ ਹੈ। ਅਤੇ ਧਰਤੀ ਉਨ੍ਹਾਂ ਲੋਕਾਂ ਨੂੰ ਹੁਣ ਬਾਹਰ ਉਗਲ ਰਹੀ ਹੈ ਜਿਹੜੇ ਉੱਥੇ ਰਹਿੰਦੇ ਸਨ।

26 “ਇਸ ਲਈ ਤੁਹਾਨੂੰ ਮੇਰੀਆਂ ਬਿਧੀਆਂ ਅਤੇ ਨਿਆਵਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹੇ ਭਿਆਨਕ ਪਾਪ ਨਹੀਂ ਕਰਨੇ ਚਾਹੀਦੇ। ਇਹ ਨੇਮ ਇਸਰਾਏਲ ਦੇ ਨਾਗਰਿਕਾਂ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਲੋਕਾਂ ਲਈ ਹਨ। 27 ਜਿਹੜੇ ਲੋਕ ਇਸ ਧਰਤੀ ਉੱਤੇ ਤੁਹਾਡੇ ਤੋਂ ਪਹਿਲਾਂ ਰਹਿੰਦੇ ਸਨ, ਉਨ੍ਹਾਂ ਨੇ ਇਹ ਭਿਆਨਕ ਗੱਲਾਂ ਕੀਤੀਆਂ। ਇਸ ਲਈ ਧਰਤੀ ਨਾਪਾਕ ਹੋ ਗਈ। 28 ਜੇ ਤੁਸੀਂ ਇਹ ਗੱਲਾਂ ਕਰੋਂਗੇ ਤਾਂ ਤੁਸੀਂ ਇਸ ਧਰਤੀ ਨੂੰ ਨਾਪਾਕ ਕਰੋਂਗੇ। ਅਤੇ ਇਹ ਤੁਹਾਨੂੰ ਵੀ ਉਸੇ ਤਰ੍ਹਾਂ ਬਾਹਰ ਉਗਲ ਦੇਵੇਗੀ ਜਿਵੇਂ ਇਸਨੇ ਉਨ੍ਹਾਂ ਕੌਮਾਂ ਨੂੰ ਉਗਲਿਆ ਸੀ ਜੋ ਤੁਹਾਡੇ ਤੋਂ ਪਹਿਲਾਂ ਇੱਥੇ ਸਨ। 29 ਜੇ ਕੋਈ ਬੰਦਾ ਇਹੋ ਜਿਹਾ ਭਿਆਨਕ ਪਾਪ ਕਰਦਾ ਹੈ ਤਾਂ ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। 30 ਹੋਰਨਾਂ ਲੋਕਾਂ ਨੇ ਇਹ ਭਿਆਨਕ ਪਾਪ ਕੀਤੇ ਹਨ। ਪਰ ਤੁਹਾਨੂੰ ਮੇਰੀਆਂ ਬਿਧੀਆਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਇਹੋ ਜਿਹਾ ਕੋਈ ਭਿਆਨਕ ਗੁਨਾਹ ਨਹੀਂ ਕਰਨਾ ਚਾਹੀਦਾ। ਆਪਣੇ-ਆਪ ਨੂੰ ਇਹੋ ਜਿਹੇ ਪਾਪਾਂ ਨਾਲ ਨਾਪਾਕ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

ਜ਼ਬੂਰ 22

ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ।

22 ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ?
    ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ।
    ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ।
    ਪਰ ਤੁਸੀਂ ਹੁਗਾਰਾ ਨਹੀਂ ਭਰਿਆ।
ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।

ਹੇ ਪਰਮੇਸ਼ੁਰ ਤੁਸੀਂ ਹੀ ਪਵਿੱਤਰ ਹੋ ਅਤੇ ਤੁਸੀਂ ਰਾਜੇ ਵਾਂਗ ਬਿਰਾਜਮਾਨ ਹੋ।
    ਇਸਰਾਏਲ ਦੀਆਂ ਉਸਤਤਾਂ ਤੁਹਾਡਾ ਤਖਤ ਹਨ।
ਸਾਡੇ ਪੂਰਵਜਾਂ ਨੇ ਤੇਰੇ ਤੇ ਯਕੀਨ ਰੱਖਿਆ।
    ਹਾਂ ਉਨ੍ਹਾਂ ਨੇ ਤੁਸਾਂ ਉੱਤੇ ਭਰੋਸਾ ਰੱਖਿਆ, ਪਰਮੇਸ਼ੁਰ, ਅਤੇ ਤੁਸਾਂ ਉਨ੍ਹਾਂ ਨੂੰ ਬਚਾਇਆ।
ਹੇ ਪਰਮੇਸ਼ੁਰ, ਸਾਡੇ ਪੂਰਵਜਾਂ ਨੇ ਤੁਹਾਨੂੰ ਪੁਕਾਰ ਕੀਤੀ ਅਤੇ ਉਹ ਆਪਣਿਆਂ ਦੁਸ਼ਮਣਾਂ ਤੋਂ ਬਚ ਗਏ ਸਨ।
    ਉਨ੍ਹਾਂ ਨੇ ਤੇਰੇ ਉੱਤੇ ਯਕੀਨ ਕੀਤਾ, ਅਤੇ ਉਹ ਨਿਰਾਸ਼ ਨਹੀਂ ਸਨ।
ਇਸ ਲਈ, ਕੀ ਮੈਂ ਨਿਰਾ ਕੀੜਾ ਹੀ ਹਾਂ ਅਤੇ ਇੱਕ ਬੰਦਾ ਨਹੀਂ?
    ਲੋਕੀਂ ਮੇਰੇ ਉੱਤੇ ਸ਼ਰਮਸਾਰ ਹਨ।
    ਲੋਕੀਂ ਮੈਨੂੰ ਨਫ਼ਰਤ ਕਰਦੇ ਹਨ।
ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ।
    ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿੜ੍ਹਾਵਨ।
ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ,
    ਸ਼ਾਇਦ ਉਹ ਤੈਨੂੰ ਬਚਾ ਸੱਕੇ।
    ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।”

ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ।
ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ।
    ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।
10 ਤੁਸੀਂ ਹੀ ਉਸ ਦਿਨ ਤੋਂ ਮੇਰੇ ਪਰਮੇਸ਼ੁਰ ਰਹੇ ਹੋ ਜਿਸ ਦਿਨ ਤੋਂ ਮੈਂ ਜੰਮਿਆ ਹਾਂ।
    ਮੈਨੂੰ ਤੁਹਾਡੀ ਨਿਗਰਾਨੀ ਵਿੱਚ ਸੌਂਪ ਦਿੱਤਾ ਗਿਆ ਸੀ ਜਦੋਂ ਮੈਂ ਮਾਤਾ ਦੇ ਗਰਭ ਵਿੱਚੋਂ ਬਾਹਰ ਆਇਆ ਸੀ।

11 ਇਸ ਲਈ ਹੇ ਪਰਮੇਸ਼ੁਰ, ਮੈਨੂੰ ਛੱਡ ਕੇ ਨਾ ਜਾਵੋ।
    ਸੰਕਟ ਨੇੜੇ ਹੈ।
    ਅਤੇ ਇੱਥੇ ਕੋਈ ਮੇਰੀ ਮਦਦ ਕਰਨ ਵਾਲਾ ਨਹੀਂ ਹੈ।
12 ਲੋਕੀਂ ਮੈਨੂੰ ਘੇਰਾ ਪਾ ਰਹੇ ਹਨ,
    ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।
13 ਉਨ੍ਹਾਂ ਦੇ ਮੂੰਹ ਖੁਲ੍ਹੇ ਹੋਏ ਹਨ ਜਿਵੇਂ ਕੋਈ ਬੱਬਰ ਦਹਾੜੇ
    ਅਤੇ ਕਿਸੇ ਜਾਨਵਰ ਤਾਈਂ ਪਾੜੇ।

14 ਮੇਰੀ ਤਾਕਤ ਮੁੱਕ ਗਈ ਹੈ,
    ਜਿਵੇਂ ਧਰਤੀ ਤੇ ਪਾਣੀ ਡੁੱਲ੍ਹ ਜਾਂਦਾ ਹੈ।
ਮੇਰੀਆਂ ਸਾਰੀਆਂ ਹੱਡੀਆਂ ਅਲੱਗ-ਅਲੱਗ ਕਰ ਦਿੱਤੀਆਂ ਗਈਆਂ ਹਨ
    ਅਤੇ ਮੇਰਾ ਹੌਂਸਲਾ ਚੱਲਿਆ ਗਿਆ ਹੈ। [a]
15 ਮੇਰਾ ਮੂੰਹ [b] ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ।
    ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ।
    ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।
16 ਦੁਸ਼ਟ ਲੋਕਾਂ ਦੇ ਸਮੂਹ ਨੇ,
    ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ।
    ਉਨ੍ਹਾਂ ਨੇ ਸ਼ੇਰਾਂ ਵਾਂਗ [c] ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
17 ਮੈਂ ਆਪਣੀਆਂ ਹੱਡੀਆਂ ਨੂੰ ਵੇਖ ਸੱਕਦਾ ਹਾਂ।
    ਤੇ ਲੋਕੀਂ ਮੈਨੂੰ ਬਿਟਰ-ਬਿਟਰ ਤਕਦੇ ਹਨ।
    ਉਹ ਮੇਰੇ ਵੱਲ ਹੀ ਦੇਖੀ ਜਾਂਦੇ ਹਨ।
18 ਉਹ ਲੋਕ ਆਪਣੇ ਦਰਮਿਆਨ ਮੇਰੇ ਕੱਪੜੇ ਵੰਡ ਰਹੇ ਹਨ
    ਅਤੇ ਉਹ ਮੇਰੇ ਚੋਲੇ ਲਈ ਗੁਣੇ [d] ਪਾ ਰਹੇ ਹਨ।

19 ਯਹੋਵਾਹ, ਮੈਨੂੰ ਛੱਡ ਕੇ ਨਾ ਜਾਵੋ।
    ਤੁਸੀਂ ਮੇਰੀ ਸ਼ਕਤੀ ਹੋ।
    ਛੇਤੀ ਬਹੁੜੋ ਮੇਰੀ ਮਦਦ ਕਰੋ।
20 ਯਹੋਵਾਹ, ਮੇਰੀ ਜਿੰਦ ਨੂੰ ਤਲਵਾਰ ਕੋਲੋਂ ਬਚਾ ਲਵੋ।
    ਮੇਰੀ ਕੀਮਤੀ ਜਿੰਦ ਉਨ੍ਹਾਂ ਕੁਤਿਆਂ ਕੋਲੋਂ ਬਚਾ ਲਵੋ।
21 ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ,
    ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।

22 ਯਹੋਵਾਹ, ਮੈਂ ਆਪਣੇ ਭਰਾਵਾਂ ਨੂੰ ਤੁਹਾਡੇ ਬਾਰੇ ਦੱਸਾਂਗਾ।
    ਮੈਂ ਵੱਡੀ ਸੰਗਤ ਵਿੱਚ ਤੁਹਾਡੀ ਉਸਤਤਿ ਕਰਾਂਗਾ।
23 ਯਹੋਵਾਹ, ਦੀ ਉਸਤਤਿ ਕਰੋ, ਸਮੂਹ ਲੋਕੋ ਤੁਸੀਂ ਜਿਹੜੇ ਉਸਦੀ ਉਪਾਸਨਾ ਕਰਦੇ ਹੋਂ।
    ਤੁਸੀਂ ਇਸਰਾਏਲ ਦੀਉ ਔਲਾਦੋ, ਯਹੋਵਾਹ ਦੀ ਇੱਜ਼ਤ ਕਰੋ।
    ਤੁਸੀਂ ਯਹੋਵਾਹ ਤੋਂ ਡਰੋ ਇਸਰਾਏਲ ਦੇ ਸਮੂਹ ਲੋਕੋ ਤੁਸੀਂ ਯਹੋਵਾਹ ਦੀ ਇੱਜ਼ਤ ਕਰੋ।
24 ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ।
    ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ।
ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ
    ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।

25 ਯਹੋਵਾਹ, ਵੱਡੀ ਸਭਾ ਵਿੱਚ ਮੇਰੀ ਉਸਤਤਿ ਤੁਹਾਡੇ ਵੱਲੋਂ ਆਉਂਦੀ ਹੈ।
    ਪਰਮੇਸ਼ੁਰ ਦੇ ਇਨ੍ਹਾਂ ਸਭ ਉਪਾਸੱਕਾਂ ਦੇ ਸਾਹਮਣੇ, ਮੈਂ ਬਲੀਆਂ ਭੇਟ ਕਰਾਂਗਾ ਜਿਹੜੀਆਂ ਮੈਂ ਦੇਣ ਦਾ ਵਾਅਦਾ ਕੀਤਾ ਸੀ।
26 ਗਰੀਬ ਲੋਕੋ, ਆਉ ਭੋਜਨ ਕਰੋ ਤੇ ਸੰਤੁਸ਼ਟ ਹੋ ਜਾਵੋ।
    ਤੁਸੀਂ ਸਾਰੇ, ਜਿਹੜੇ ਯਹੋਵਾਹ ਨੂੰ ਲੱਭਦੇ ਆਏ ਹੋ ਉਸਦੀ ਉਸਤਤਿ ਕਰੋ।
    ਤੁਹਾਡੇ ਦਿਲ ਸਦਾ ਲਈ ਪ੍ਰਸੰਨ ਰਹਿਣ।
27 ਦੂਰ ਦੁਰਾਡੇ ਦੇ ਸਭ ਦੇਸ਼ਾਂ ਦੇ ਲੋਕ, ਯਹੋਵਾਹ ਨੂੰ ਚੇਤੇ ਕਰਨ, ਤੇ ਵਾਪਸ ਉਸ ਕੋਲ ਆ ਜਾਣ।
    ਅਤੇ ਵਿਦੇਸ਼ਾਂ ਦੇ ਸਾਰੇ ਪਰਿਵਾਰਿਕ ਸਮੂਹ ਉਸਦੀ ਉਪਾਸਨਾ ਕਰਨ।
28     ਕਿਉਂਕਿ ਯਹੋਵਾਹ ਹੀ ਰਾਜਾ ਹੈ।
    ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।
29 ਤਕੜੇ, ਨਿਰੋਗ ਬੰਦਿਆਂ ਨੇ ਭੋਜਨ ਕੀਤਾ ਹੈ
    ਅਤੇ ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਇਆ।
ਅਸਲ ਵਿੱਚ, ਸਮੂਹ ਲੋਕ, ਉਹ ਜਿਹੜੇ ਮਰ ਜਾਣਗੇ
    ਅਤੇ ਉਹ ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ, ਪਰਮੇਸ਼ੁਰ ਅੱਗੇ ਸ਼ੀਸ਼ ਨਿਵਾਉਣਗੇ।
30 ਅਤੇ ਭਵਿੱਖ ਵਿੱਚ, ਸਾਡੀ ਔਲਾਦ ਯਹੋਵਾਹ ਦੀ ਸਹਾਇਤਾ ਕਰੇਗੀ।
    ਲੋਕੀ ਸਦਾ ਹੀ ਉਸ ਦੀਆਂ ਉਸਤਤਾਂ ਕਰਨਗੇ।
31 ਹਰੇਕ ਪੀੜੀ ਪਰਮੇਸ਼ੁਰ ਦੁਆਰਾ ਕੀਤੀਆਂ ਚੰਗੀਆਂ ਗੱਲਾਂ ਬਾਰੇ
    ਆਪਣੇ ਬੱਚਿਆਂ ਨੂੰ ਦਸੇਗੀ।

ਉਪਦੇਸ਼ਕ 1

ਇਹ ਸ਼ਬਦ ਉਪਦੇਸ਼ਕ ਵੱਲੋਂ ਹਨ। ਉਹ ਉਪਦੇਸ਼ਕ ਯਰੂਸ਼ਲਮ ਦੇ ਰਾਜੇ ਦਾਊਦ ਦਾ ਪੁੱਤਰ ਸੀ।

ਪੂਰੀ ਤਰ੍ਹਾਂ ਅਰਬਹੀਣ, ਉਪਦੇਸ਼ਕ ਨੇ ਆਖਿਆ, ਪੂਰੀ ਤਰ੍ਹਾਂ ਅਰਬਹੀਣ, ਸਭ ਕੁਝ ਅਰਬਹੀਣ ਹੈ। ਆਪਣੀਆਂ ਸਾਰੀਆਂ ਟਕਰਾਂ ਤੋਂ ਲੋਕਾਂ ਨੂੰ ਕੀ ਲਾਭ ਮਿਲ ਸੱਕਦਾ, ਜਿਵੇਂ ਕਿ ਉਹ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹਨ।

ਚੀਜ਼ਾਂ ਕਦੇ ਨਹੀਂ ਬਦਲਦੀਆਂ

ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ। ਸੂਰਜ ਚੜ੍ਹਦਾ ਹੈ ਅਤੇ ਸੂਰਜ ਛੁਪਦਾ ਹੈ। ਅਤੇ ਫੇਰ ਸੂਰਜ ਕਾਹਲੀ ਨਾਲ ਦੋਬਾਰਾਂ ਓਸੇ ਥਾਂ ਚੜ੍ਹਦਾ ਹੈ।

ਹਵਾ ਦੱਖਣ ਵੱਲ ਵਗਦੀ ਹੈ ਅਤੇ ਹਵਾ ਉੱਤਰ ਵੱਲ ਵਗਦੀ ਹੈ। ਹਵਾ ਹਰ ਪਾਸੇ ਘੁੰਮਦੀ ਹੋਈ ਵਗਦੀ ਹੈ। ਫੇਰ ਹਵਾ ਮੁੜਦੀ ਹੈ ਅਤੇ ਦੋਬਾਰਾ ਓਸੇ ਥਾਂ ਵੱਲ ਵਗਦੀ ਹੈ ਜਿਬੋਁ ਸ਼ਰੂ ਹੋਈ ਸੀ।

ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।

ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।

ਕੁਝ ਨਵਾਂ ਨਹੀਂ

ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ।

10 ਭਾਵੇਂ ਕੋਈ ਬੰਦਾ ਆਖੇ, “ਦੇਖੋ ਇਹ ਨਵੀਂ ਚੀਜ਼ ਹੈ!” ਪਰ ਉਹ ਚੀਜ਼ ਹਮੇਸ਼ਾ ਹੀ ਓੱਥੇ ਰਹੀ ਹੈ। ਇਹ ਸਾਡੇ ਜਨਮ ਤੋਂ ਪਹਿਲਾਂ ਵੀ ਇੱਥੇ ਸੀ।

11 ਇੱਥੇ ਪੁਰਾਣੀਆਂ ਪੀੜੀਆਂ ਦੀ ਕੋਈ ਯਾਦਗਾਰੀ ਨਹੀਂ, ਅਤੇ ਜਿਹੜੀਆਂ ਪੀੜੀਆਂ ਹਾਲੇ ਆਉਣ ਵਾਲੀਆਂ ਹਨ, ਉਨ੍ਹਾਂ ਦੁਆਰਾ ਯਾਦ ਨਹੀਂ ਕੀਤੀਆਂ ਜਾਣਗੀਆਂ ਜਿਹੜੀਆਂ ਉਨ੍ਹਾਂ ਤੋਂ ਬਾਅਦ ਵਿੱਚ ਆਵਣਗੀਆਂ।

ਕੀ ਸਿਆਣਪ ਖੁਸ਼ੀ ਦਿੰਦੀ ਹੈ?

12 ਮੈਂ ਉਪਦੇਸ਼ਕ, ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸਾਂ। 13 ਮੈਂ ਸਿਆਣਪ ਨਾਲ ਨਿਰੱਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ [a] ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ। 14 ਮੈਂ ਇਸ ਧਰਤੀ ਉੱਤੇ ਵਾਪਰ ਰਹੀਆਂ ਸਾਰੀਆਂ ਗੱਲਾਂ ਵੱਲ ਦੇਖਿਆ ਅਤੇ ਮੈਂ ਦੇਖਿਆ ਕਿ ਇਹ ਸਭ ਕੁਝ ਅਰਬਹੀਣ ਸੀ। ਇਹ ਹਵਾ ਦੇ ਪਿੱਛੇ ਭੱਜਣ ਵਾਂਗ ਹੈ। 15 ਜੋ ਵਿਂਗਾ ਹੋਇਆ ਸਿੱਧਾ ਨਹੀਂ ਕੀਤਾ ਜਾ ਸੱਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓੱਥੇ ਗਿਣਨ ਲਈ ਕੁਝ ਨਹੀਂ ਹੁੰਦਾ।

16 ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”

17 ਅਤੇ ਮੈਂ ਆਪਣੇ ਦਿਮਾਗ਼ ਨੂੰ ਸਿਆਣਪ ਅਤੇ ਗਿਆਨ, ਅਤੇ ਮੂਰੱਖਤਾਈ ਅਤੇ ਬੇਵਕੂਫ਼ੀ ਦਾ ਅਨੁਭਵ ਕਰਨ ਦਿੱਤਾ। ਪਰ ਮੈਂ ਜਾਣਿਆਂ ਕਿ ਸਿਆਣਾ ਬਣਨ ਦੀ ਕੋਸ਼ਿਸ਼ ਹਵਾ ਨੂੰ ਫੜਨ ਦੀ ਕੋਸ਼ਿਸ਼ ਕਰਨ ਵਾਂਗ [b] ਹੈ। 18 ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ।

1 ਤਿਮੋਥਿਉਸ ਨੂੰ 3

ਕਲੀਸਿਯਾ ਦੇ ਆਗੂ

ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ। ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ। ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ। ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ। ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।

ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ। ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।

ਕਲੀਸਿਯਾ ਦੇ ਸਹਾਇਕ

ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ। 10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।

11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।

12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ। 13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।

ਸਾਡੀ ਜ਼ਿੰਦਗੀ ਦਾ ਰਹੱਸ

14 ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ। 15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ। 16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ:

ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ;
ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ;
ਉਸ ਨੂੰ ਦੂਤਾਂ ਨੇ ਦੇਖਿਆ।
ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ;
ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ
ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।

Punjabi Bible: Easy-to-Read Version (ERV-PA)

2010 by World Bible Translation Center