M’Cheyne Bible Reading Plan
ਮੂਸਾ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਦਾ ਹੈ
1 ਯਹੋਵਾਹ ਨੇ ਮੰਡਲੀ ਵਾਲੇ ਤੰਬੂ ਵਿੱਚ ਮੂਸਾ ਨਾਲ ਗੱਲ ਕੀਤੀ। ਇਹ ਸੀਨਈ ਦੇ ਮਰੂਥਲ ਵਿੱਚ ਸੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਸਾਲ ਦੇ ਦੂਸਰੇ ਮਹੀਨੇ ਦੇ ਪਹਿਲੇ ਦਿਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ: 2 “ਇਸਰਾਏਲ ਦੇ ਸਾਰੇ ਲੋਕਾਂ ਦੀ ਗਿਣਤੀ ਕਰ ਲੈ। ਹਰ ਬੰਦੇ ਦੀ ਉਸ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਸਮੇਤ ਸੂਚੀ ਬਣਾ। 3 ਤੈਨੂੰ ਅਤੇ ਹਾਰੂਨ ਨੂੰ ਇਸਰਾਏਲ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜੇ 20 ਸਾਲ ਅਤੇ ਉਸਤੋਂ ਵਡੇਰੀ ਉਮਰ ਦੇ ਹਨ। (ਉਹ ਉਹੀ ਆਦਮੀ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾਕਰਨ ਦੇ ਯੋਗ ਹਨ।) ਉਨ੍ਹਾਂ ਦੇ ਸਮੂਹਾ ਅਨੁਸਾਰ ਉਨ੍ਹਾਂ ਦੀ ਸੂਚੀ ਬਣਾਉ। 4 ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ। 5 ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ:
ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ:
6 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ;
7 ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ;
8 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ ਸੂਆਰ ਦਾ ਪੁੱਤਰ ਨਥਨਿਏਲ;
9 ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਹੇਲੋਨ ਦਾ ਪੁੱਤਰ ਅਲੀਆਬ;
10 ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ ਯੂਸੁਫ਼ ਦੀ ਸੰਤਾਨ ਵਿੱਚੋਂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ;
ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਪਦਾਹਸ਼ੂਰ ਦਾ ਪੁੱਤਰ ਗਮਲੀਏਲ;
11 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗਿਦਓਨੀ ਦਾ ਪੁੱਤਰ ਅਬੀਦਾਨ;
12 ਦਾਨ ਦੇ ਪਰਿਵਾਰ-ਸਮੂਹ ਵਿੱਚੋਂ; ਅੰਮੀਸ਼ਦਾਈ ਦਾ ਪੁੱਤਰ ਅਹੀਅਜ਼ਰ;
13 ਆਸ਼ੇਰ ਦੇ ਪਰਿਵਾਰ-ਸਮੂਹ ਵਿੱਚੋਂ; ਆਕਰਾਨ ਦਾ ਪੁੱਤਰ ਪਗੀਏਲ;
14 ਗਾਦ ਦੇ ਪਰਿਵਾਰ-ਸਮੂਹ ਵਿੱਚੋਂ; ਦਊਏਲ ਦਾ ਪੁੱਤਰ ਅਲਯਾਸਾਫ਼;
15 ਨਫ਼ਤਾਲੀ ਦੇ ਪਰਿਵਾਰ-ਸਮੂਹ ਵਿੱਚੋਂ; ਏਨਾਨ ਦਾ ਪੁੱਤਰ ਅਹੀਰਾ।”
16 ਇਹ ਸਾਰੇ ਆਦਮੀ ਆਪਣੇ ਪਰਿਵਾਰਾਂ ਦੇ ਆਗੂ ਸਨ। ਉਹ ਆਪਣੇ ਪਰਿਵਾਰ-ਸਮੂਹ ਦੇ ਚੁਣੇ ਹੋਏ ਆਗੂ ਅਤੇ ਇਸਰਾਏਲੀ ਫ਼ੌਜ ਦੇ ਭਾਗਾ ਦੇ ਸਰਦਾਰ ਸਨ। 17 ਮੂਸਾ ਅਤੇ ਹਾਰੂਨ ਨੇ ਇਨ੍ਹਾਂ ਆਦਮੀਆ ਨੂੰ ਨਾਲ ਲਿਆ, ਜਿਨ੍ਹਾਂ ਨੂੰ ਨਾਮਾ ਦੁਆਰਾ ਆਗੂ ਚੁਣਿਆ ਗਿਆ ਸੀ। 18 ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੂਜੇ ਮਹੀਨੇ ਦੇ ਪਹਿਲੇ ਦਿਨ ਇਕੱਠਿਆ ਕੀਤਾ। ਫ਼ੇਰ ਸਾਰੇ ਲੋਕਾਂ ਦੀ ਉਨ੍ਹਾਂ ਦੇ ਪਰਿਵਾਰ-ਸਮੂਹਾ ਦੇ ਨਾਮਾ ਸਮੇਤ ਗਿਣਤੀ ਕਰਕੇ ਸੂਚੀ ਬਣਾਈ ਗਈ ਸੀ। 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਾਰੇ ਆਦਮੀਆ ਦੀ ਸੂਚੀ ਬਣਾਈ ਗਈ ਸੀ। 19 ਮੂਸਾ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ ਮੂਸਾ ਨੇ ਉਨ੍ਹਾਂ ਲੋਕਾਂ ਦੀ ਗਿਣਤੀ ਕੀਤੀ ਜਦੋਂ ਉਹ ਸੀਨਈ ਮਾਰੂਥਲ ਅੰਦਰ ਹੀ ਸਨ।
20 ਉਨ੍ਹਾਂ ਨੇ ਰਊਬੇਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ (ਰਊਬੇਨ ਇਸਰਾਏਲ ਦਾ ਪਹਿਲੋਠਾ ਪੁੱਤਰ ਸੀ।) ਉਨ੍ਹਾਂ ਸਾਰੇ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ ਜਿਹੜੇ 11 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। 21 ਰਊਬੇਨ ਦੇ ਪਰਿਵਾਰ ਵਿੱਚੋਂ ਗਿਣੇ ਗਏ ਆਦਮੀਆ ਦੀ ਗਿਣਤੀ 46,500 ਸੀ।
22 ਉਨ੍ਹਾਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰੇ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਉਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ ਉਨ੍ਹਾਂ ਦੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਸਮੇਤ ਸੂਚੀ ਬਣਾਈ ਗਈ। 23 ਸ਼ਿਮਓਨ ਦੇ ਪਰਿਵਾਰ-ਸਮੂਹ ਵਿੱਚੋਂ ਗਿਣਤੀ ਕੀਤੇ ਗਏ ਕੁਲ ਆਦਮੀ 59,300 ਸਨ।
24 ਉਨ੍ਹਾਂ ਨੇ ਗਾਦ ਦੇ ਪਰਿਵਾਰ-ਸਮੂਹ ਦੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਉਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਹ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਦੇ ਸਦੱਸਾਂ ਸਮੇਤ ਦਰਜ ਕੀਤੇ ਗਏ ਸਨ। 25 ਗਾਦ ਦੇ ਪਰਿਵਾਰ-ਸਮੂਹ ਵਿੱਚਲੇ ਆਦਮੀਆ ਦੀ ਕੁੱਲ ਗਿਣਤੀ 45,650 ਸੀ।
26 ਉਨ੍ਹਾਂ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਦੀ ਉਮਰ ਦੇ ਜਾਂ ਇਸਤੋਂ ਵਡੇਰੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 27 ਯਹੂਦਾਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 74,600 ਸੀ।
28 ਉਨ੍ਹਾਂ ਨੇ ਯਿੱਸੱਕਾਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆ ਦੇ ਨਾਮਾ ਦੀ ਸੂਚੀ ਬਣਾਈ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 29 ਯਿੱਸਾਕਾਰ ਦੇ ਪਰਿਵਾਰ-ਸਮੂਹ ਦੇ ਕੁਝ ਆਦਮੀਆਂ ਦੀ ਕੁੱਲ ਗਿਣਤੀ 54,400 ਸੀ।
30 ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 31 ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 57,400 ਸੀ।
32 ਉਨ੍ਹਾਂ ਨੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। (ਅਫ਼ਰਾਈਮ ਯੂਸੁਫ਼ ਦਾ ਪੁੱਤਰ ਸੀ।) ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 33 ਅਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 40,500 ਸੀ।
34 ਉਨ੍ਹਾਂ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਮਨੱਸ਼ਹ ਯੂਸੁਫ਼ ਦਾ ਪੁੱਤਰ ਸੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 35 ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 32,200 ਸੀ।
36 ਉਨ੍ਹਾਂ ਨੇ ਬਿਨਯਾਮੀਨ ਦੇ ਪਰਿਵਾਰ ਦੇ ਮਸੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 37 ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 35,400 ਸੀ।
38 ਉਨ੍ਹਾਂ ਨੇ ਦਾਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 39 ਦਾਨ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 62,700 ਸੀ।
40 ਉਨ੍ਹਾਂ ਨੇ ਆਸ਼ੇਰ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। 41 ਆਸ਼ੇਰ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 41,500 ਸੀ।
42 ਉਨ੍ਹਾਂ ਨੇ ਨਫ਼ਤਾਲੀ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ। ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। 43 ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 53,400 ਸੀ।
44 ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।) 45 ਉਨ੍ਹਾਂ ਨੇ ਹਰ ਉਸ ਆਦਮੀ ਦੀ ਗਿਣਤੀ ਕੀਤੀ। ਜਿਹੜਾ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਸੀ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸੀ। ਹਰੇਕ ਆਦਮੀ, ਉਸ ਦੇ ਪਰਿਵਾਰ-ਸਮੂਹ ਦੇ ਨਾਲ ਦਰਜ਼ ਕੀਤਾ ਗਿਆ। 46 ਗਿਣੇ ਹੋਏ ਸਾਰਿਆ ਦੀ ਕੁੱਲ ਗਿਣਤੀ 6,03,550 ਸੀ।
47 ਲੇਵੀ ਦੇ ਪਰਿਵਾਰ-ਸਮੂਹ ਵਿੱਚਲੇ ਪਰਿਵਾਰਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ। 48 ਯਹੋਵਾਹ ਨੇ ਮੂਸਾ ਨੂੰ ਆਖ ਦਿੱਤਾ ਸੀ: 49 “ਲੇਵੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਗਿਣਤੀ ਨਹੀਂ ਕਰਨੀ ਅਤੇ ਉਨ੍ਹਾਂ ਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲ ਸ਼ਾਮਿਲ ਨਹੀਂ ਕਰਨਾ। 50 ਲੇਵੀ ਦੇ ਲੋਕਾਂ ਨੂੰ ਆਖਣਾ ਕਿ ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ ਦੀ ਸੰਭਾਲ ਕਰਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪਵਿੱਤਰ ਤੰਬੂ ਅਤੇ ਉਸ ਵਿੱਚਲੀਆਂ ਸਭ ਚੀਜ਼ਾਂ ਨੂੰ ਚੁੱਕਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਡੇਰੇ ਇਸਦੇ ਆਲੇ-ਦੁਆਲੇ ਲਾਉਣ ਅਤੇ ਇਸਦੀ ਦੇਖ-ਭਾਲ ਕਰਨ। 51 ਜਦੋਂ ਕਦੇ ਵੀ ਪਵਿੱਤਰ ਤੰਬੂ ਨੂੰ ਕਿਤੇ ਲਿਜਾਣਾ ਪਵੇ ਤਾਂ ਇਹ ਗੱਲ ਲੇਵੀ ਦੇ ਆਦਮੀਆਂ ਨੂੰ ਕਰਨੀ ਚਾਹੀਦੀ ਹੈ। ਉਹੀ ਉਹ ਲੋਕ ਹਨ ਜਿਹੜੇ ਪਵਿੱਤਰ ਤੰਬੂ ਦੀ ਦੇਖ-ਭਾਲ ਕਰਨਗੇ। ਜੇ ਕੋਈ ਅਜਿਹਾ ਆਦਮੀ ਜਿਹੜਾ ਲੇਵੀ ਦੇ ਪਰਿਵਾਰ ਵਿੱਚੋਂ ਨਹੀਂ ਹੈ ਅਤੇ ਤੰਬੂ ਦੀ ਦੇਖ-ਭਾਲ ਕਰਨ ਦੀ ਕੋਸ਼ਿਸ਼ ਕਰਦਾ ਹੈ। ਤਾਂ ਉਸ ਨੂੰ ਅਵੱਸ਼ ਹੀ ਮਾਰ ਦੇਣਾ ਚਾਹੀਦਾ ਹੈ। 52 ਇਸਰਾਏਲ ਦੇ ਲੋਕ ਵੱਖ-ਵੱਖ ਸਮੂਹਾ ਵਿੱਚ ਆਪਣੇ ਡੇਰੇ ਲਾਉਣਗੇ। ਹਰੇਕ ਬੰਦੇ ਨੂੰ ਆਪਣੇ ਪਰਿਵਾਰ ਦੇ ਝੰਡੇ ਦੇ ਨੇੜੇ ਡੇਰਾ ਲਾਉਣਾ ਚਾਹੀਦਾ ਹੈ। 53 ਪਰ ਲੇਵੀ ਦੇ ਆਦਮੀਆ ਨੂੰ ਆਪਣੇ ਡੇਰੇ ਪਵਿੱਤਰ ਤੰਬੂ ਦੇ ਆਲੇ-ਦੁਆਲੇ ਲਾਉਣੇ ਚਾਹੀਦੇ ਹਨ। ਲੇਵੀ ਦੇ ਆਦਮੀ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨ। ਉਹ ਇਕਰਾਰਨਾਮੇ ਵਾਲੇ ਪਵਿੱਤਰ ਤੰਬੂ ਦੀ ਰੱਖਵਾਲੀ ਕਰਨਗੇ ਤਾਂ ਜੋ ਇਸਰਾਏਲ ਦੇ ਲੋਕਾਂ ਨਾਲ ਕੋਈ ਮੰਦੀ ਗੱਲ ਨਾ ਵਾਪਰੇ।”
54 ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨ ਲਿਆ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
ਦਾਊਦ ਦਾ ਇੱਕ ਗੀਤ।
35 ਹੇ ਯਹੋਵਾਹ, ਮੇਰੇ ਵਿਰੋਧੀਆਂ ਦੇ ਖਿਲਾਫ਼ ਲੜੋ।
ਮੇਰੇ ਯੁੱਧ ਲੜੋ।
2 ਹੇ ਯਹੋਵਾਹ, ਆਪਣੀ ਢਾਲ ਅਤੇ ਫ਼ਰੀ ਚੁੱਕ ਲਵੋ।
ਉੱਠੋ ਅਤੇ ਮੇਰੀ ਮਦਦ ਕਰੋ।
3 ਆਪਣਾ ਨੇਜਾ ਅਤੇ ਬਰਛਾ ਚੁੱਕ
ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜੋ ਜੋ ਮੇਰਾ ਪਿੱਛਾ ਕਰ ਰਹੇ ਹਨ।
ਯਹੋਵਾਹ, ਮੇਰੀ ਰੂਹ ਨੂੰ ਆਖੋ, “ਮੈਂ ਤੈਨੂੰ ਬਚਵਾਂਗਾ।”
4 ਉਹ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ
ਨਿਰਾਸ਼ ਅਤੇ ਸ਼ਰਮਸਾਰ ਹੋਣ।
ਉਹ ਜਿਹੜੇ ਮੈਨੂੰ ਸੱਟ ਮਾਰਨ ਦੀ ਸਾਜਿਸ਼ ਕਰਦੇ ਹਨ,
ਹਾਰ ਜਾਣ ਅਤੇ ਸ਼ਰਮਸਾਰ ਹੋਣ।
5 ਉਨ੍ਹਾਂ ਨੂੰ ਉਸ ਤੂੜੀ ਵਾਂਗ ਬਣਾ ਦਿਉ।
ਜਿਹੜੀ ਹਵਾ ਦੁਆਰਾ ਉੱਡ ਜਾਂਦੀ ਹੈ।
ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।
6 ਯਹੋਵਾਹ, ਉਨ੍ਹਾਂ ਦੇ ਰਾਹਾਂ ਨੂੰ ਹਨੇਰਮਈ ਅਤੇ ਤਿਲਕਣਾ ਬਣਾ ਦਿਉ।
ਯਹੋਵਾਹ ਦੇ ਦੂਤ ਨੂੰ ਉਨ੍ਹਾਂ ਦਾ ਪਿੱਛਾ ਕਰਨ ਦਿਉ।
7 ਮੈਂ ਕੋਈ ਗਲਤ ਕੰਮ ਨਹੀਂ ਕੀਤਾ।
ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।
8 ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ,
ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ।
ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।
9 ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ।
ਮੈਂ ਖੁਸ਼ ਹੋਵਾਂਗਾ ਜਦੋਂ ਉਸ ਨੇ ਮੈਨੂੰ ਬਚਾਉਂਦਾ ਹੈ।
10 ਫ਼ੇਰ ਮੇਰੀ ਪੂਰੀ ਹਸਤੀ ਆਖੇਗੀ;
“ਯਹੋਵਾਹ, ਤੁਹਾਡੇ ਜਿਹਾ ਕੋਈ ਨਹੀਂ।
ਤੁਸੀਂ ਗਰੀਬ ਲੋਕਾਂ ਨੂੰ ਉਨ੍ਹਾਂ ਤੋਂ ਬਚਾਉਂਦੇ ਹੋ ਜੋ ਡਾਢੇ ਹਨ।
ਤੁਸੀਂ ਡਾਢਿਆਂ ਕੋਲੋਂ ਚੀਜ਼ਾਂ ਖੋਹ ਕੇ ਉਹ ਚੀਜ਼ਾਂ ਤੁਸੀਂ ਗਰੀਬ ਅਤੇ ਲਾਚਾਰਾਂ ਨੂੰ ਦਿੰਦੇ ਹੋ।”
11 ਗਵਾਹਾਂ ਦੀ ਇੱਕ ਟੋਲੀ ਮੈਨੂੰ ਨੁਕਸਾਨ ਪਹੁੰਚਾਣ ਲਈ ਵਿਉਂਤਾਂ ਘੜ ਰਹੀ ਹੈ,
ਉਹ ਲੋਕ ਮੇਰੇ ਪਾਸੋਂ ਐਸੇ ਸਵਾਲ ਪੁੱਛਣਗੇ ਜਿਨ੍ਹਾਂ ਦਾ ਮੈਂ ਕੋਈ ਜਵਾਬ ਨਹੀਂ ਜਾਣਦਾ।
12 ਮੈਂ ਤਾਂ ਸਿਰਫ਼ ਚੰਗੇ ਕੰਮ ਕੀਤੇ ਹਨ।
ਪਰ ਉਹ ਲੋਕ ਮੇਰੇ ਨਾਲ ਮੰਦੇ ਕੰਮ ਕਰਨਗੇ।
ਯਹੋਵਾਹ, ਮੈਨੂੰ ਸ਼ੁਭ ਚੀਜ਼ਾਂ ਦਿਉ ਜਿਨ੍ਹਾਂ ਦਾ ਮੈਂ ਹੱਕਦਾਰ ਹਾਂ।
13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ।
ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ।
ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ।
ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ।
ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ।
ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ।
ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ।
15 ਪਰ ਜਦੋਂ ਮੈਂ ਕੋਈ ਗਲਤੀ ਕੀਤੀ, ਉਹ ਲੋਕ ਮੇਰੇ ਉੱਤੇ ਹੱਸੇ।
ਉਹ ਲੋਕ ਸੱਚਮੁੱਚ ਦੋਸਤ ਨਹੀਂ ਸਨ,
ਮੈਂ ਤਾਂ ਉਨ੍ਹਾਂ ਨੂੰ ਜਾਣਦਾ ਵੀ ਨਹੀਂ ਹਾਂ।
ਪਰ ਉਨ੍ਹਾਂ ਨੇ ਮੈਨੂੰ ਘੇਰ ਲਿਆ ਅਤੇ ਮੇਰੇ ਉੱਤੇ ਹਮਲਾ ਕੀਤਾ।
16 ਉਨ੍ਹਾਂ ਨੇ ਮੰਦੀ ਭਾਸ਼ਾ ਇਸਤੇਮਾਲ ਕੀਤੀ ਅਤੇ ਮੇਰਾ ਮਜ਼ਾਕ ਉਡਾਇਆ।
ਉਨ੍ਹਾਂ ਲੋਕਾਂ ਨੇ ਦੰਦ ਕਰੀਚਦਿਆਂ ਦਰਸਾਇਆ ਕਿ ਉਹ ਕ੍ਰੋਧਵਾਨ ਸਨ।
17 ਮੇਰੇ ਮਾਲਕ ਤੁਸੀਂ ਕਿੰਨਾ ਕੁ ਚਿਰ ਇਨ੍ਹਾਂ ਮੰਦੀਆਂ ਗੱਲਾਂ ਦੇ ਵਾਪਰਨ ਨੂੰ ਦੇਖਦੇ ਰਹੋਂਗੇ?
ਉਹ ਲੋਕ ਮੈਨੂੰ ਤਬਾਹ ਕਰਨ ਦਾ ਜਤਨ ਕਰ ਰਹੇ ਹਨ।
ਹੇ ਪਰਮੇਸ਼ੁਰ ਮੇਰੀ ਜਿੰਦ ਦੀ ਰੱਖਿਆ ਕਰੋ।
ਮੇਰੀ ਅਨਮੋਲ ਜ਼ਿੰਦਗੀ ਨੂੰ ਉਨ੍ਹਾਂ ਬੁਰੇ ਲੋਕਾਂ ਦੇ ਹੱਥੋਂ ਬਚਾਉ।
ਉਹ ਸ਼ੇਰਾਂ ਵਰਗੇ ਹਨ।
18 ਯਹੋਵਾਹ, ਮੈਂ ਵੱਡੀ ਸਭਾ ਵਿੱਚ ਤੁਹਾਡੀ ਉਸਤਤਿ ਕਰਾਂਗਾ।
ਮੈਂ ਤੁਹਾਡੀ ਉਸਤਤਿ ਕਰਾਂਗਾ, ਜਦੋਂ ਮੈਂ ਸ਼ਕਤੀਸ਼ਾਲੀ ਲੋਕਾਂ ਦੇ ਸੰਗ ਹੋਵਾਂਗਾ।
19 ਮੇਰੇ ਝੂਠੇ ਦੁਸ਼ਮਣ ਹੱਸਦੇ ਨਹੀਂ ਰਹਿ ਸੱਕਣਗੇ।
ਅਵੱਸ਼ ਹੀ ਮੇਰੇ ਦੁਸ਼ਮਣਾਂ ਨੂੰ ਉਨ੍ਹਾਂ ਦੀਆਂ
ਗੁਪਤ ਵਿਉਂਤਾ ਦਾ ਦੰਡ ਮਿਲੇਗਾ।
20 ਅਸਲ ਵਿੱਚ ਮੇਰੇ ਦੁਸ਼ਮਣ ਅਮਨ ਦੀਆਂ ਵਿਉਂਤਾਂ ਨਹੀਂ ਬਣਾ ਰਹੇ।
ਉਹ ਖੁਫ਼ੀਆਂ ਤੌਰ ਤੇ ਇਸ ਦੇਸ਼ ਦੇ ਅਮਨ ਪਸੰਦ ਲੋਕਾਂ ਲਈ ਬਦੀ ਕਰਨ ਦੀਆਂ ਯੋਜਨਾਵਾਂ ਬਣਾ ਰਹੇ ਹਨ।
21 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖ ਰਹੇ ਹਨ।
ਉਹ ਝੂਠ ਬੋਲਦੇ ਹਨ ਅਤੇ ਆਖਦੇ ਹਨ, “ਆਹਾ ਅਸੀਂ ਜਾਣਦੇ ਹਾਂ ਕਿ ਤੁਸੀਂ ਕੀ ਕਰ ਰਹੇ ਹੋ।”
22 ਯਹੋਵਾਹ, ਤੁਸੀਂ ਲਾਜਮੀ ਤੌਰ ਤੇ ਵੇਖ ਰਹੇ ਹੋ, ਕਿ ਕੀ ਹੋ ਰਿਹਾ।
ਇਸ ਲਈ ਚੁੱਪ ਨਾ ਰਹੋ।
ਮੈਨੂੰ ਛੱਡ ਕੇ ਨਾ ਜਾਉ।
23 ਯਹੋਵਾਹ, ਜਾਗੋ। ਉੱਠੋ।
ਮੇਰੇ ਪਰਮੇਸ਼ੁਰ ਅਤੇ ਮੇਰੇ ਯਹੋਵਾਹ, ਮੇਰੇ ਲਈ ਲੜੋ, ਅਤੇ ਮੇਰੇ ਨਾਲ ਇਨਸਾਫ਼ ਕਰੋ।
24 ਯਹੋਵਾਹ ਮੇਰੇ ਪਰਮੇਸ਼ੁਰ ਮੇਰੇ ਬਾਰੇ ਆਪਣੀ ਨਿਰਪੱਖਤਾ ਨਾਲ ਨਿਆਂ ਕਰੋ।
ਉਨ੍ਹਾਂ ਲੋਕਾਂ ਨੂੰ ਮੇਰੇ ਉੱਤੇ ਹੱਸਣ ਨਾ ਦਿਉ।
25 ਉਨ੍ਹਾਂ ਲੋਕਾਂ ਨੂੰ ਨਾ ਆਖਣ ਦਿਉ, “ਆਹਾ। ਅਸੀਂ ਜੋ ਚਾਹਿਆ ਸਾਨੂੰ ਮਿਲ ਗਿਆ।”
ਯਹੋਵਾਹ, ਉਨ੍ਹਾਂ ਨੂੰ ਨਾ ਆਖਣ ਦਿਉ, “ਅਸੀਂ ਉਸ ਨੂੰ ਤਬਾਹ ਕਰ ਦਿੱਤਾ।”
26 ਮੇਰੇ ਸਾਰੇ ਵੈਰੀ ਸ਼ਰਮਿੰਦਾ ਹੋਣ ਅਤੇ ਪਰੇਸ਼ਾਨੀ ਵਿੱਚ ਪੈਣ।
ਉਹ ਲੋਕੀਂ ਖੁਸ਼ ਸਨ ਜਦੋਂ ਮੇਰੇ ਨਾਲ ਮੰਦੀਆਂ ਗੱਲਾਂ ਵਾਪਰ ਰਹੀਆਂ ਸਨ।
ਉਨ੍ਹਾਂ ਨੇ ਸੋਚਿਆ ਸੀ ਕਿ ਉਹ ਮੇਰੇ ਨਾਲੋਂ ਬਿਹਤਰ ਹਨ।
ਇਸ ਲਈ ਉਨ੍ਹਾਂ ਲੋਕਾਂ ਨੂੰ ਸ਼ਰਮਿੰਦਗੀ ਅਤੇ ਅਪਮਾਨ ਨਾਲ ਢੱਕੋ।
27 ਕੁਝ ਲੋਕੀਂ ਚਾਹੁੰਦੇ ਹਨ ਕਿ ਮੇਰੇ ਨਾਲ ਚੰਗਿਆਂ ਗੱਲਾਂ ਵਾਪਰਨ।
ਮੈਂ ਆਸ ਕਰਦਾ ਹਾਂ ਕਿ ਉਹ ਲੋਕ ਬਹੁਤ ਖੁਸ਼ ਹੋਣਗੇ।
ਉਹ ਲੋਕ ਸਦਾ ਆਖਦੇ ਹਨ, “ਯਹੋਵਾਹ ਮਹਾਨ ਹੈ।
ਉਹ ਆਪਣੇ ਨੌਕਰਾਂ ਦੀ ਭਲਾਈ ਚਾਹੁੰਦਾ ਹੈ।”
28 ਇਸ ਲਈ ਯਹੋਵਾਹ, ਮੈਂ ਲੋਕਾਂ ਨੂੰ ਤੇਰੀ ਚੰਗਿਆਈ ਬਾਰੇ ਦੱਸਦਾ ਹਾਂ।
ਮੈਂ ਹਰ ਰੋਜ਼ ਉਸਤਤਿ ਕਰਦਾ ਹਾਂ।
ਹਿਂਮਤ ਨਾਲ ਭਵਿੱਖ ਦਾ ਸਾਹਮਣਾ ਕਰੋ
11 ਆਪਣੀ ਰੋਟੀ ਪਾਣੀਆਂ ਉੱਪਰ ਸੁੱਟ ਦਿਓ, ਕਿਉਂ ਜੋ ਸ਼ਾਇਦ ਕਈਆਂ ਦਿਨਾਂ ਬਾਅਦ ਤੁਸੀਂ ਇਸ ਨੂੰ ਲੱਭ ਲਵੋਁ।
2 ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।
3 ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਕਰ ਸੱਕਦੇ ਹੋ। ਜੇ ਬੱਦਲ ਪਾਣੀ ਨਾਲ ਭਰੇ ਹੋਏ ਹਨ, ਤਾਂ ਬਾਰਿਸ਼ ਹੋਵੇਗੀ। ਜੇ ਰੁੱਖ ਡਿੱਗਦਾ ਹੈ, ਦੱਖਣ ਵੱਲ ਜਾਂ ਉੱਤਰ ਵੱਲ, ਤਾਂ ਇਹ ਜਿੱਥੇ ਡਿਗਦਾ ਹੈ ਓੱਥੇ ਹੀ ਟਿਕਿਆ ਰਹੇਗਾ।
4 ਪਰ ਕੁਝ ਗੱਲਾਂ ਅਜਿਹੀਆਂ ਹਨ ਜਿਨ੍ਹਾਂ ਬਾਰੇ ਤੁਸੀਂ ਪੱਕ ਨਹੀਂ ਕਰ ਸੱਕਦੇ ਤੁਸੀਂ ਸਿਰਫ ਅੰਦਾਜ਼ਾ ਹੀ ਲਾ ਸੱਕਦੇ ਹੋ। ਜੇ ਕੋਈ ਬੰਦਾ ਸਭ ਤੋਂ ਢੁਕਵੇਂ ਮੌਸਮ ਦਾ ਇੰਤਜ਼ਾਰ ਕਰਦਾ ਹੈ, ਫ਼ੇਰ ਹੋ ਸੱਕਦਾ ਉਹ ਕਦੇ ਵੀ ਬੀਜ ਬੀਜਣ ਦੇ ਯੋਗ ਨਾ ਹੋਵੇਗਾ। ਅਤੇ ਜੇ ਕੋਈ ਬੰਦਾ ਇਸ ਗੱਲੋ ਡਰਦਾ ਹੈ ਕਿ ਬਦ੍ਦਲਵਾਹੀ ਹੈ, ਤੇ ਬਾਰਿਸ਼ ਹੋਵੇਗੀ, ਹੋ ਸੱਕਦਾ, ਫ਼ੇਰ ਉਹ ਕਦੇ ਵੀ ਵਾਢੀ ਕਰਨ ਦੇ ਯੋਗ ਨਾ ਹੋਵੇ।
5 ਬਿਲਕੁਲ ਜਿਵੇਂ ਤੁਸੀਂ ਨਹੀਂ ਜਾਣਦੇ ਕਿ ਕਿਵੇਂ ਇੱਕ ਬੱਚਾ ਆਪਣੀ ਮਾਂ ਦੇ ਗਰਭ ਵਿੱਚ ਸਾਹ ਲੈਂਦਾ, ਇਸੇ ਤਰ੍ਹਾਂ, ਤੁਸੀਂ ਨਹੀਂ ਜਾਣਦੇ ਕਿ ਪਰਮੇਸ਼ੁਰ ਕੀ ਕਰੇਗਾ। ਅਤੇ ਉਹ ਹਰ ਗੱਲ ਦੇ ਵਾਪਰਨ ਲਈ ਜਿੰਮੇਵਾਰ ਹੈ।
6 ਇਸੇ ਲਈ, ਸਵੇਰੇ ਸੁਵਖਤੇ ਹੀ ਬੀਜ ਬੀਜਣਾ ਸ਼ੁਰੂ ਕਰੋ ਅਤੇ ਸ਼ਾਮ ਤੱਕ ਕੰਮ ਕਰਦੇ ਰਹੋ। ਤੁਸੀਂ ਨਹੀਂ ਜਾਣਦੇ ਕਿ ਕੀ ਸਵੇਰ ਦਾ ਬੀਜ ਸਫ਼ਲ ਹੋਵੇਗਾ ਕਿ ਸ਼ਾਮ ਦਾ ਬੀਜ, ਜਾਂ ਬਲਕਿ ਦੋਵੇਂ।
7 ਜਿਉਂਦੇ ਰਹਿਣਾ ਸ਼ੁਭ ਹੈ! ਸੂਰਜ ਦੀ ਰੌਸ਼ਨੀ ਦੇਖਣਾ ਚਂਂਗਾ ਹੈ, 8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ।
ਜਦੋਂ ਤੱਕ ਜਵਾਨ ਹੋ, ਪਰਮੇਸ਼ੁਰ ਦੀ ਸੇਵਾ ਕਰੋ
9 ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ। 10 ਆਪਣੇ ਗੁੱਸੇ ਨੂੰ ਆਪਣੇ ਉੱਤੇ ਕਾਬੂ ਨਾ ਪਾਉਣ ਦਿਓ। ਅਤੇ ਆਪਣੇ ਸਰੀਰ ਨੂੰ ਪਾਪ ਵੱਲ ਨਾ ਪਰਤਣ ਦਿਓ। ਕਿਉਂ ਜੋ ਜਵਾਨੀ ਅਰਬਹੀਣ ਹੈ।
ਜਿਉਣ ਦਾ ਸਹੀ ਢੰਗ
3 ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ। 2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
3 ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ। 4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ। 5 ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ। 6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ। 7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ। 8 ਇਹ ਇੱਕ ਸੱਚਾ ਉਪਦੇਸ਼ ਹੈ।
ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।
9 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ। 10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ। 11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
ਯਾਦ ਕਰਨ ਲਈ ਕੁਝ ਗੱਲਾਂ
12 ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ। 13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ। 14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
15 ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ।
ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
2010 by World Bible Translation Center