Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਗਿਣਤੀ 5

ਸਫ਼ਾਈ ਬਾਰੇ ਬਿਧੀਆਂ

ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿੰਦਾ ਹਾਂ ਕਿ ਉਹ ਆਪਣੇ ਡੇਰਿਆ ਨੂੰ ਬਿਮਾਰੀ ਤੋਂ ਮੁਕਤ ਰੱਖਣ। ਲੋਕਾਂ ਨੂੰ ਆਖ ਕਿ ਉਹ ਉਸ ਬੰਦੇ ਨੂੰ ਡੇਰੇ ਤੋਂ ਦੂਰ ਭੇਜ ਦੇਣ ਜਿਸ ਨੂੰ ਚਮੜੀ ਦਾ ਰੋਗ ਹੋਵੇ ਜਾਂ ਜਿਸਦੇ ਜਿਸਮ ਵਿੱਚੋਂ ਅਸਾਧਾਰਣ ਦ੍ਰਵ ਰਿਸਦਾ ਹੋਵੇ ਅਤੇ ਉਨ੍ਹਾਂ ਨੂੰ ਉਸ ਬੰਦੇ ਨੂੰ ਵੀ ਦੂਰ ਰੱਖਣ ਲਈ ਆਖ ਜੋ ਕਿ ਕਿਸੇ ਲਾਸ਼ ਕਾਰਣ ਨਾਪਾਕ ਹੋ ਗਿਆ ਹੋਵੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਆਦਮੀ ਹੈ ਜਾਂ ਔਰਤ, ਉਨ੍ਹਾਂ ਨੂੰ ਆਪਣੇ ਡੇਰੇ ਵਿੱਚੋਂ ਬਾਹਰ ਕੱਢ ਦਿਉ। ਉਨ੍ਹਾਂ ਨੂੰ ਇਸ ਲਈ ਦੂਰ ਕਰ ਦਿਉ ਤਾਂ ਜੋ ਉਹ ਰੋਗੀ ਬਿਮਾਰੀ ਨਾ ਫ਼ੈਲਾ ਸੱਕਣ। ਮੈਂ ਤੁਹਾਡੇ ਡੇਰੇ ਵਿੱਚ ਤੁਹਾਡੇ ਅੰਗ-ਸੰਗ ਹਾਂ।”

ਇਸ ਲਈ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਡੇਰੇ ਤੋਂ ਬਾਹਰ ਭੇਜ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

ਗਲਤ ਕਰਨ ਦੀ ਅਦਾਇਗੀ

ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਇਹ ਆਖ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਦਾ ਬੁਰਾ ਕਰੇ (ਜਦੋਂ ਕੋਈ ਹੋਰਨਾ ਲੋਕਾਂ ਦਾ ਬੁਰਾ ਕਰਦਾ ਹੈ ਤਾਂ ਅਸਲ ਵਿੱਚ ਉਹ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰ ਰਿਹਾ ਹੈ।) ਉਹ ਬੰਦਾ ਦੋਸ਼ੀ ਹੈ। ਇਸ ਲਈ ਉਸ ਵਿਅਕਤੀ ਨੂੰ ਆਪਣੀ ਗਲਤੀ ਨੂੰ ਕਬੂਲ ਕਰ ਲੈਣਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਬੁਰੇ ਕੰਮ ਦਾ ਪੂਰਾ ਇਵਜ਼ਾਨਾ ਦੇਣਾ ਚਾਹੀਦਾ ਹੈ। ਉਹ ਉਸ ਰਕਮ ਵਿੱਚ ਪੰਜਵਾ ਹਿੱਸਾ ਹੋਰ ਜਮ੍ਹਾ ਕਰਕੇ ਉਸ ਬੰਦੇ ਨੂੰ ਸਾਰੀ ਰਕਮ ਦੇ ਦੇਵੇ ਜਿਸਦਾ ਉਸ ਨੇ ਬੁਰਾ ਕੀਤਾ ਹੈ। ਪਰ ਹੋ ਸੱਕਦਾ ਹੈ ਕਿ ਉਸ ਨੇ ਜਿਸ ਬੰਦੇ ਦਾ ਬੁਰਾ ਕੀਤਾ ਸੀ ਉਹ ਮਰ ਚੁੱਕਿਆ ਹੋਵੇ। ਅਤੇ ਸ਼ਾਇਦ ਉਸ ਮਰੇ ਹੋਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਵੀ ਰਕਮ ਲੈਣ ਵਾਲਾ ਨਾ ਹੋਵੇ। ਇਸ ਹਾਲਤ ਵਿੱਚ ਉਹ ਬੰਦਾ ਜਿਸਨੇ ਬੁਰਾ ਕੀਤਾ ਸੀ ਯਹੋਵਾਹ ਨੂੰ ਦੇਵੇਗਾ। ਉਹ ਬੰਦਾ ਜਾਜਕ ਨੂੰ ਪੂਰਾ ਇਵਜ਼ਾਨਾ ਦੇਵੇਗਾ। ਜਾਜਕ ਨੂੰ ਚਾਹੀਦਾ ਹੈ ਕਿ ਉਹ ਉਸ ਭੇਡ ਦੀ ਬਲੀ ਚੜ੍ਹਾਵੇ ਜਿਹੜੀ ਲੋਕਾਂ ਨੂੰ ਪਵਿੱਤਰ ਕਰਦੀ ਹੈ। ਇਸ ਭੇਡ ਦੀ ਬਲੀ ਬੁਰਾ ਕਰਨ ਵਾਲੇ ਦੇ ਪਾਪਾਂ ਨੂੰ ਢੱਕਣ ਲਈ ਚੜ੍ਹਾਉਂਣੀ ਚਾਹੀਦੀ ਹੈ। ਪਰ ਬਾਕੀ ਦੀ ਰਕਮ ਜਾਜਕ ਖੁਦ ਰੱਖ ਸੱਕਦਾ ਹੈ।

“ਜੇ ਇਸਰਾਏਲ ਦੇ ਲੋਕਾਂ ਵਿੱਚੋਂ ਕੋਈ ਜਣਾ ਪਰਮੇਸ਼ੁਰ ਨੂੰ ਖਾਸ ਸੁਗਾਤ ਭੇਟ ਕਰਦਾ ਹੈ ਤਾਂ ਉਹ ਜਾਜਕ ਜਿਹੜਾ ਉਸ ਸੁਗਾਤ ਨੂੰ ਪ੍ਰਵਾਨ ਕਰਦਾ ਹੈ ਉਹ ਉਸ ਨੂੰ ਰੱਖ ਸੱਕਦਾ ਹੈ। ਇਹ ਉਸੇ ਦੀ ਹੈ। 10 ਕਿਸੇ ਬੰਦੇ ਲਈ ਇਹ ਖਾਸ ਸੁਗਾਤਾ ਦੇਣੀਆਂ ਜ਼ਰੂਰੀ ਨਹੀਂ। ਪਰ ਜੇ ਉਹ ਦਿੰਦਾ ਹੈ ਤਾਂ ਸੁਗਾਤਾ ਜਾਜਕ ਦੀਆਂ ਹਨ।”

ਸ਼ੱਕੀ ਸੁਭਾ ਵਾਲੇ ਪਤੀ

11 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 12 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਹੋ ਸੱਕਦਾ ਹੈ ਕਿਸੇ ਬੰਦੇ ਦੀ ਪਤਨੀ ਉਸ ਨਾਲ ਬੇਵਫ਼ਾਈ ਕਰੇ। 13 ਹੋ ਸੱਕਦਾ ਹੈ ਕਿ ਉਸ ਦੇ ਕਿਸੇ ਦੂਸਰੇ ਆਦਮੀ ਨਾਲ ਜਿਸਨੀ ਸੰਬੰਧ ਹੋਣ ਅਤੇ ਇਸ ਨੂੰ ਉਹ ਆਪਣੇ ਪਤੀ ਕੋਲੋਂ ਛੁਪਾਵੇ। ਅਤੇ ਹੋ ਸੱਕਦਾ ਹੈ ਕਿ ਉਸ ਨੂੰ ਇਹ ਦੱਸਣ ਵਾਲਾ ਕੋਈ ਨਾ ਹੋਵੇ ਕਿ ਉਸ ਨੇ ਇਹ ਪਾਪ ਕੀਤਾ ਹੈ। ਉਸਦਾ ਪਤੀ ਸ਼ਾਇਦ ਕਦੇ ਵੀ ਉਸ ਦੇ ਕੀਤੇ ਹੋਏ ਬੁਰੇ ਕੰਮ ਬਾਰੇ ਨਾ ਜਾਣੇ। ਅਤੇ ਹੋ ਸੱਕਦਾ ਹੈ ਕਿ ਉਹ ਔਰਤ ਆਪਣੇ ਪਤੀ ਨੂੰ ਆਪਣੇ ਪਾਪ ਬਾਰੇ ਨਾ ਦੱਸੇ। 14 ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ। 15 ਜੇ ਅਜਿਹਾ ਹੋ ਜਾਵੇ, ਤਾਂ ਉਸ ਨੂੰ ਚਾਹੀਦਾ ਹੈ ਕਿ ਆਪਣੀ ਪਤਨੀ ਨੂੰ ਜਾਜਕ ਕੋਲ ਲੈ ਜਾਵੇ। ਪਤੀ ਨੂੰ ਵੀ ਜੌਂਆ ਦੇ ਆਟੇ ਦੇ 8 ਕੱਪ ਭੇਟ ਵਜੋਂ ਲੈ ਜਾਣੇ ਚਾਹੀਦੇ ਹਨ। ਉਹ ਜੌਆਂ ਦੇ ਆਟੇ ਉੱਤੇ ਤੇਲ ਜਾਂ ਧੂਫ਼ ਨਾ ਪਾਵੇ। ਇਹ ਜੌਂਆ ਦਾ ਆਟਾ ਯਹੋਵਾਹ ਲਈ ਅਨਾਜ ਦੀ ਭੇਟ ਹੈ। ਇਹ ਇਸ ਲਈ ਦਿੱਤਾ ਗਿਆ ਹੈ ਕਿ ਪਤੀ ਈਰਖਾਲੂ ਹੈ। ਇਹ ਭੇਟ ਇਹ ਦਰਸਾਵੇਗੀ ਕਿ ਇਸ ਨੂੰ ਇਹ ਵਿਸ਼ਵਾਸ ਹੈ ਕਿ ਉਸਦੀ ਪਤਨੀ ਨੇ ਉਸ ਨਾਲ ਬੇਵਫ਼ਾਈ ਕੀਤੀ ਹੈ।

16 “ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਲੈ ਜਾਵੇਗਾ ਅਤੇ ਉਸ ਨੂੰ ਉੱਥੇ ਯਹੋਵਾਹ ਦੇ ਸਾਹਮਣੇ ਖੜੀ ਕਰੇਗਾ। 17 ਫ਼ੇਰ ਜਾਜਕ ਕੁਝ ਖਾਸ ਪਾਣੀ ਲਵੇਗਾ ਅਤੇ ਇਸ ਨੂੰ ਮਿੱਟੀ ਦੇ ਭਾਂਡੇ ਵਿੱਚ ਪਾਵੇਗਾ। ਜਾਜਕ ਪਵਿੱਤਰ ਤੰਬੂ ਦੇ ਫ਼ਰਸ਼ ਦੀ ਥੋੜੀ ਜਿਹੀ ਮਿੱਟੀ ਪਾਣੀ ਵਿੱਚ ਪਾ ਦੇਵੇਗਾ। 18 ਜਾਜਕ ਔਰਤ ਨੂੰ ਯਹੋਵਾਹ ਦੇ ਸਾਹਮਣੇ ਖੜ੍ਹਾ ਹੋਣ ਲਈ ਮਜ਼ਬੂਰ ਕਰੇਗਾ। ਫ਼ੇਰ ਉਹ ਉਸ ਦੇ ਵਾਲ ਖੋਲ੍ਹ ਦੇਵੇਗਾ ਅਤੇ ਅਨਾਜ ਦੀ ਭੇਟ ਉਸ ਦੇ ਹੱਥ ਉੱਤੇ ਪਾ ਦੇਵੇਗਾ। ਇਹ ਉਹੀ ਜੌਂਆ ਦਾ ਆਟਾ ਹੈ ਜਿਹੜਾ ਉਸ ਦੇ ਪਤੀ ਨੇ ਦਿੱਤਾ ਸੀ ਕਿਉਂਕਿ ਉਹ ਈਰਖਾਲੂ ਹੋ ਗਿਆ ਸੀ। ਉਸ ਵਕਤ ਉਹ ਕੌੜੇ ਪਾਣੀ ਵਾਲਾ ਭਾਂਡਾ ਫ਼ੜੇਗਾ, ਜੋ ਸਰਾਪ ਲਿਆਉਂਦਾ ਹੈ।

19 “ਫ਼ੇਰ ਜਾਜਕ ਔਰਤ ਨੂੰ ਆਖੇਗਾ ਕਿ ਉਸ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਉਸ ਨੂੰ ਸੱਚ ਬੋਲਣ ਦਾ ਇਕਰਾਰ ਕਰਨਾ ਚਾਹੀਦਾ ਹੈ। ਜਾਜਕ ਉਸ ਨੂੰ ਆਖੇਗਾ: ‘ਜੇ ਤੂੰ ਕਿਸੇ ਹੋਰ ਆਦਮੀ ਨਾਲ ਨਹੀਂ ਸੁੱਤੀ, ਅਤੇ ਜੇ ਤੂੰ ਆਪਣੇ ਵਿਆਹੁਤਾ ਜੀਵਨ ਵਿੱਚ ਆਪਣੇ ਪਤੀ ਨਾਲ ਬੇਵਫ਼ਾਈ ਨਹੀਂ ਕੀਤੀ, ਤਾਂ ਇਹ ਪਾਣੀ ਜਿਹੜਾ ਮੁਸੀਬਤ ਪੈਦਾ ਕਰਦਾ ਹੈ, ਤੈਨੂੰ ਨੁਕਸਾਨ ਨਹੀਂ ਪਹੁੰਚਾਏਗਾ। 20 ਪਰ ਜੇ ਤੂੰ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ ਜੇ ਤੂੰ ਉਸ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ ਜਿਹੜਾ ਤੇਰਾ ਪਤੀ ਨਹੀਂ ਹੈ ਫ਼ੇਰ ਤੂੰ ਪਵਿੱਤਰ ਨਹੀਂ ਹੈ। 21 ਜੇ ਇਹ ਗੱਲ ਸੱਚ ਹੈ, ਫ਼ੇਰ ਤੂੰ ਬਹੁਤ ਦੁੱਖ ਭੋਗੇਗੀ ਜਦੋਂ ਤੂੰ ਇਹ ਖਾਸ ਪਾਣੀ ਪੀਵੇਂਗੀ। ਤੂੰ ਕੋਈ ਔਲਾਦ ਪੈਦਾ ਨਹੀਂ ਕਰ ਸੱਕੇਂਗੀ। ਅਤੇ ਜੇ ਤੂੰ ਹੁਣ ਗਰਭਵਤੀ ਹੈ ਤਾਂ ਤੇਰਾ ਬੱਚਾ ਗਿਰ ਜਾਵੇਗਾ। ਤਾਂ ਤੇਰੇ ਲੋਕ ਤੈਨੂੰ ਛੱਡ ਦੇਣਗੇ ਅਤੇ ਤੇਰੇ ਬਾਰੇ ਮੰਦਾ ਬੋਲਣਗੇ।’

“ਫ਼ੇਰ ਜਾਜਕ ਨੂੰ ਉਸ ਔਰਤ ਨੂੰ ਯਹੋਵਾਹ ਅੱਗੇ ਇੱਕ ਖਾਸ ਇਕਰਾਰ ਕਰਨ ਲਈ ਆਖਣਾ ਚਾਹੀਦਾ ਹੈ। ਔਰਤ ਇਸ ਬਾਰੇ ਸਹਿਮਤ ਹੋਣੀ ਚਾਹੀਦੀ ਹੈ ਕਿ ਜੇ ਉਹ ਝੂਠ ਬੋਲੇ ਤਾਂ ਇਹ ਬੁਰੀਆਂ ਗੱਲਾਂ ਉਸ ਨਾਲ ਵਾਪਰਨਗੀਆਂ। 22 ਜਾਜਕ ਨੂੰ ਆਖਣਾ ਚਾਹੀਦਾ ਹੈ, ‘ਤੈਨੂੰ ਇਹ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਦਿੰਦਾ ਹੈ। ਜੇ ਤੂੰ ਪਾਪ ਕੀਤਾ ਹੈ ਤਾਂ ਤੂੰ ਬੱਚੇ ਪੈਦਾ ਕਰਨ ਦੇ ਯੋਗ ਨਹੀਂ ਰਹੇਂਗੀ ਅਤੇ ਜਿਹੜਾ ਬੱਚਾ ਤੇਰੇ ਗਰਭ ਵਿੱਚ ਹੈ ਉਹ ਜੰਮਣ ਤੋਂ ਪਹਿਲਾ ਹੀ ਮਰ ਜਾਵੇਗਾ।’ ਅਤੇ ਔਰਤ ਨੂੰ ਆਖਣਾ ਚਾਹੀਦਾ ਹੈ: ‘ਜੋ ਤੁਸੀਂ ਆਖਦੇ ਹੋ ਮੈਂ ਕਰਨ ਲਈ ਸਹਿਮਤ ਹਾਂ।’

23 “ਜਾਜਕ ਨੂੰ ਇਹ ਚਿਤਾਵਨੀਆਂ ਸੂਚੀ ਉੱਤੇ ਲਿਖ ਦੇਣੀਆ ਚਾਹੀਦੀਆਂ ਹਨ। ਫ਼ੇਰ ਉਸ ਨੂੰ ਇਨ੍ਹਾਂ ਸ਼ਬਦਾ ਨੂੰ ਪਾਣੀ ਵਿੱਚ ਘੋਲ ਦੇਣਾ ਚਾਹੀਦਾ ਹੈ। 24 ਫ਼ੇਰ ਉਸ ਔਰਤ ਨੂੰ ਉਹ ਪਾਣੀ ਪੀਣਾ ਚਾਹੀਦਾ ਹੈ ਜਿਹੜਾ ਮੁਸੀਬਤ ਲਿਆਉਂਦਾ ਹੈ। ਇਹ ਪਾਣੀ ਉਸ ਵਿੱਚ ਦਾਖਲ ਹੋ ਜਾਵੇਗਾ, ਅਤੇ ਜੇ ਉਹ ਦੋਸ਼ੀ ਹੈ, ਤਾਂ ਇਹ ਉਸ ਨੂੰ ਬਹੁਤ ਦੁੱਖ ਦੇਵੇਗਾ।

25 “ਫ਼ੇਰ ਜਾਜਕ ਉਸ ਕੋਲੋਂ ਅਨਾਜ ਦੀ ਭੇਟ (ਈਰਖਾ ਦੀ ਭੇਟ) ਲੈ ਲਵੇਗਾ ਅਤੇ ਇਸ ਨੂੰ ਯਹੋਵਾਹ ਅੱਗੇ ਉੱਚਾ ਚੁੱਕੇਗਾ ਅਤੇ ਇਸ ਨੂੰ ਜਗਵੇਦੀ ਕੋਲ ਲਿਆਵੇਗਾ। 26 ਜਾਜਕ ਆਪਣੇ ਹੱਥਾਂ ਵਿੱਚ ਕੁਝ ਅਨਾਜ ਲਵੇਗਾ ਅਤੇ ਇਸ ਨੂੰ ਜਗਵੇਦੀ ਉੱਤੇ ਰੱਖ ਦੇਵੇਗਾ ਅਤੇ ਇਸ ਨੂੰ ਸਾੜ ਦੇਵੇਗਾ। ਇਸਤੋਂ ਮਗਰੋਂ ਉਹ ਔਰਤ ਨੂੰ ਪਾਣੀ ਪੀਣ ਲਈ ਆਖੇਗਾ। 27 ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸ ਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸ ਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸ ਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸੱਕੇਗੀ। ਸਾਰੇ ਲੋਕ ਉਸ ਦੇ ਵਿਰੁੱਧ ਹੋ ਜਾਣਗੇ। 28 ਪਰ ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਕੋਈ ਪਾਪ ਨਹੀਂ ਕੀਤਾ ਅਤੇ ਉਹ ਪਵਿੱਤਰ ਹੈ, ਤਾਂ ਜਾਜਕ ਆਖੇਗਾ ਕਿ ਉਹ ਦੋਸ਼ੀ ਨਹੀਂ ਹੈ। ਫ਼ੇਰ ਉਹ ਸਾਧਾਰਣ ਹੋ ਜਾਵੇਗੀ ਅਤੇ ਬੱਚੇ ਪੈਦਾ ਕਰਨ ਦੇ ਯੋਗ ਹੋਵੇਗੀ।

29 “ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ। 30 ਜੇਕਰ ਆਦਮੀ ਈਰਖਾਲੂ ਹੈ ਅਤੇ ਸ਼ੱਕ ਕਰਦਾ ਹੈ ਕਿ ਉਸਦੀ ਪਤਨੀ ਉਸ ਨਾਲ ਵਫ਼ਾਦਾਰ ਨਹੀਂ ਰਹੀ ਤਾਂ ਇਹੀ ਹੈ ਜੋ ਪਤੀ ਨੂੰ ਕਰਨਾ ਚਾਹੀਦਾ ਹੈ। ਜਾਜਕ ਔਰਤ ਨੂੰ ਯਹੋਵਾਹ ਦੇ ਸਨਮੁੱਖ ਖੜ੍ਹਾ ਹੋਣ ਲਈ ਆਖੇ ਅਤੇ ਇਹ ਸਾਰੀਆਂ ਗੱਲਾਂ ਕਰੇ ਇਹ ਬਿਧੀ ਹੈ। 31 ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”

ਜ਼ਬੂਰ 39

ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ।

39 ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ।
    ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ।
    ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
ਇਸ ਲਈ ਮੈਂ ਕੁਝ ਵੀ ਨਹੀਂ ਆਖਿਆ।
    ਮੈਂ ਤਾਂ ਕੋ ਚੰਗੀ ਗੱਲ ਵੀ ਨਹੀਂ ਆਖੀ।
    ਪਰ ਮੈਂ ਹੋਰ ਵੀ ਪਰੇਸ਼ਾਨ ਹੋ ਗਿਆ।
ਮੈਂ ਬਹੁਤ ਕ੍ਰੋਧ ਵਿੱਚ ਸਾਂ।
    ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ,
    ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।

ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ?
    ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ?
    ਮੈਨੂੰ ਜਾਣ ਲੈਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ।
ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ।
    ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ।
ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ।
    ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।

ਸਾਡਾ ਜੀਵਨ, ਸ਼ੀਸ਼ੇ ਵਿੱਚਲੇ ਇੱਕ ਅਕਸ ਵਰਗਾ ਹੈ।
    ਅਸੀਂ ਜੀਵਨ ਵਿੱਚ ਚੀਜ਼ਾਂ ਪਿੱਛੇ ਭੱਜਦੇ ਹਾਂ
    ਪਰ ਜਾਣਦੇ ਨਹੀਂ ਕਿ ਸਾਡੇ ਮਰਨ ਪਿੱਛੋਂ ਉਨ੍ਹਾਂ ਨੂੰ ਕੌਣ ਹਾਸਿਲ ਕਰੇਗਾ।

ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ?
    ਤੁਸੀਂ ਹੀ ਮੇਰੀ ਆਸ ਹੋ।
ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਬਚਾਉ ਜਿਹੜੇ ਮੈਂ ਕੀਤੇ ਸਨ।
    ਮੇਰੇ ਨਾਲ ਦੁਸ਼ਟ ਆਦਮੀ ਵਰਗਾ ਸਲੂਕ ਨਾ ਹੋਣ ਦਿਉ।
ਮੈਂ ਆਪਣਾ ਮੂੰਹ ਨਹੀਂ ਖੋਲ੍ਹਾਂਗਾ।
    ਮੈਂ ਕੁਝ ਵੀ ਨਹੀਂ ਆਖਾਂਗਾ। ਯਹੋਵਾਹ,
    ਤੁਸੀਂ ਉਹੀ ਕੀਤਾ ਜੋ ਕਰਨ ਵਾਲਾ ਸੀ।
10 ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ।
    ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।
11 ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ।
    ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ।
    ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।

12 ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
    ਮੇਰੇ ਵਿਰਲਾਪ ਵੱਲ ਧਿਆਨ ਦਿਉ।
    ਮੇਰੇ ਹੰਝੂਆਂ ਵੱਲ ਵੇਖੋ।
ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ।
    ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
13 ਯਹੋਵਾਹ, ਮੈਨੂੰ ਇੱਕਲਾ ਛੱਡ ਦਿਉ। ਅਤੇ ਮੈਨੂੰ ਖੁਸ਼ ਹੋਣ ਦਿਉ,
    ਇਸ ਤੋਂ ਪਹਿਲਾਂ ਕਿ ਮੈਂ ਮਰ ਜਾਵਾਂ ਅਤੇ ਮੁੱਕ ਜਾਵਾਂ।

ਸਲੇਮਾਨ ਦਾ ਗੀਤ 3

ਉਹ ਬੋਲਦੀ ਹੈ

ਰਾਤ ਵੇਲੇ ਆਪਣੀ ਸੇਜ ਉੱਤੇ ਲੱਭਦੀ ਹਾਂ
    ਮੈਂ ਪ੍ਰੀਤਮ ਆਪਣੇ ਨੂੰ।
ਲੱਭਦੀ ਹਾਂ ਮੈਂ ਉਸ ਨੂੰ ਪਰ ਮਿਲ
    ਸੱਕਿਆ ਨਹੀਂ ਉਹ ਮੈਨੂੰ।
ਉੱਠ ਜਾਵਾਂਗੀ ਹੁਣ ਮੈਂ।
    ਘੁੰਮਾਂਗੀ ਮੈਂ ਸ਼ਹਿਰ ਅੰਦਰ।
ਤਲਾਸ਼ ਕਰਾਂਗੀ ਮੈਂ ਆਪਣੇ ਪ੍ਰਤੀਮ ਦੀ
    ਗਲੀਆਂ ਮੁਹਲਿਆਂ ਅੰਦਰ।

ਲੱਭਿਆ ਮੈਂ ਉਸ ਨੂੰ।
    ਪਰ ਮਿਲ ਨਹੀਂ ਸੱਕਿਆ ਉਹ ਮੈਨੂੰ!
ਪਹਿਰੇਦਾਰਾਂ ਨੇ ਜਿਹੜੇ ਨਗਰ ਦੇ ਦੁਆਲੇ ਜਾਂਦੇ ਨੇ ਉਨ੍ਹਾਂ ਮੈਨੂੰ ਲੱਭ ਲਿਆ।
    ਪੁੱਛਿਆ ਮੈਂ ਉਨ੍ਹਾਂ ਕੋਲੋਂ “ਕੀ ਦੇਖਿਆ ਹੈ ਤੁਸੀਂ ਮੇਰੇ ਪ੍ਰੀਤਮ ਨੂੰ?”

ਕੁਝ ਹੀ ਦੂਰ ਗਈ ਸਾਂ ਮੈਂ ਪਹਿਰੇਦਾਰਾਂ ਕੋਲੋਂ,
    ਜਦੋਂ ਮੈਂ ਆਪਣੇ ਪ੍ਰੀਤਮ ਨੂੰ ਲੱਭ ਲਿਆ।
ਫ਼ੜ ਲਿਆ ਮੈਂ ਉਸ ਨੂੰ ਅਤੇ ਜਾਣ ਨਹੀਂ ਦਿੱਤਾ ਮੈਂ ਉਸ ਨੂੰ ਜਦੋਂ ਤੀਕ ਲੈ ਨਹੀਂ ਗਈ
    ਮੈਂ ਉਸ ਨੂੰ ਆਪਣੀ ਮਾਂ ਦੇ ਘਰ ਅੰਦਰ,
    ਉਸ ਇੱਕ ਦੇ ਕਮਰੇ ਵਿੱਚ ਜਿਸਨੇ ਮੇਰੀ ਕਲਪਨਾ ਕੀਤੀ।

ਉਹ ਔਰਤਾਂ ਨਾਲ ਗੱਲ ਕਰਦੀ ਹੈ

ਯਰੂਸ਼ਲਮ ਦੀਓ ਨਾਰੀਓ, ਖੇਤਾਂ ਦੇ ਹਰਨੋਟਿਆਂ
    ਅਤੇ ਜਵਾਨ ਹਿਰਨਾਂ ਦੀ ਸੌਂਹ ਖਾ ਕੇ ਮੇਰੇ ਨਾਲ ਇਕਰਾਰ ਕਰੋ:
ਜਗਾਓ ਨਾ ਪਿਆਰ ਨੂੰ,
    ਉਤੇਜਿਤ ਕਰੋ ਨਾ ਪਿਆਰ ਨੂੰ ਜਦੋਂ ਤੀਕ ਇਹ ਨਾ ਚਾਹੇ ਕਿ ਜਗਾਇਆ ਜਾਵੇ।

ਉਹ ਅਤੇ ਉਸ ਦੀ ਲਾੜੀ

ਲੋਕਾਂ ਦੇ ਵਿਸ਼ਾਲ ਸਮੂਹ ਨਾਲ ਮਾਰੂਬਲ
    ਵੱਲੋਂ ਇਹ ਔਰਤ ਕਿਂਝ ਆ ਰਹੀ ਹੈ?
ਉੱਡਦੀ ਹੈ ਧੂੜ ਪਿੱਛੇ ਉਨ੍ਹਾਂ ਦੇ ਧੂੰਏ ਦੇ ਬਦਲਾਂ ਵਾਂਗ,
    ਗੰਧਰਸ ਤੇ ਲੁਬਾਨ ਵਰਗੀਆਂ ਸੁਗੰਧਿਤ ਚੀਜ਼ਾਂ ਦੇ ਬਲਣ ਉੱਤੇ ਉੱਠਦੇ ਨੇ ਜੋ।

ਦੇਖੋ, ਸੁਲੇਮਾਨ ਦਾ ਸਫ਼ਰੀ ਤਖਤ ਇੱਥੇ ਹੈ
    ਜਿਸਦੀ 60 ਪਹਿਰੇਦਾਰ ਰਾਖੀ ਕਰ ਰਹੇ ਹਨ।
    ਇਸਰਾਏਲ ਦੇ ਤਾਕਤਵਰ ਸੈਨਿਕ!
ਉਨ੍ਹਾਂ ਵਿੱਚੋਂ ਸਾਰੇ ਹੀ ਸਿੱਖਿਆ ਪ੍ਰ੍ਰਾਪਤ ਲੜਾਕੂ ਹਨ;
    ਤਲਵਾਰਾਂ ਉਨ੍ਹਾਂ ਦੇ ਪਾਸਿਆਂ ਨਾਲ ਲਟਕਦੀਆਂ ਹੋਈਆਂ,
    ਰਾਤ ਦੇ ਹਰ ਖਤਰੇ ਲਈ ਤਿਆਰ!

ਇਹ ਇੱਕ ਸਫ਼ਰੀ ਤਖਤ ਹੈ ਜੋ ਸੁਲੇਮਾਨ ਨੇ
    ਆਪਣੇ ਲਈ ਲਬਾਨੋਨ ਦੀ ਲਕੜੀ ਤੋਂ ਬਣਵਾਇਆ।
10 ਹੱਬੇ ਜਿਸ ਦੇ ਸਨ ਚਾਂਦੀ ਦੇ ਬਣੇ ਹੋਏ,
    ਤੇ ਬੱਲਾ ਸੋਨੇ ਦਾ ਸੀ।
ਇਸ ਦੀ ਗੱਦੀ ਬੈਂਗਣੀ ਕੱਪੜੇ ਨਾਲ ਢੱਕੀ ਹੋਈ ਸੀ।
    ਬਣਾਇਆ ਸੀ ਇਸ ਨੂੰ ਪਿਆਰ ਨਾਲ ਯਰੂਸ਼ਲਮ ਦੀਆਂ ਔਰਤਾਂ ਨੇ।

11 ਸੀਯੋਨ ਦੀਓ ਔਰਤੋਂ ਬਾਹਰ ਆਓ
    ਦੇਖੋ ਰਾਜੇ ਸੁਲੇਮਾਨ ਨੂੰ
ਦੇਖੋ ਉਹ ਤਾਜ ਰੱਖਿਆ ਸੀ ਜਿਹੜਾ ਮਾਂ ਉਸਦੀ ਨੇ ਉਸ ਦੇ ਸਿਰ ਤੇ।
    ਓਸ ਦਿਨ ਜਦੋਂ ਸੀ ਉਹ ਵਿਆਹਿਆ
    ਓਸ ਦਿਨ ਜਦੋਂ ਪ੍ਰਸੰਨ ਸੀ ਉਹ ਬਹੁਤ

ਇਬਰਾਨੀਆਂ ਨੂੰ 3

ਯਿਸੂ ਮੂਸਾ ਨਾਲੋਂ ਵਡੇਰਾ ਹੈ

ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ। ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ। ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵੱਧੇਰੇ ਹੋਣੀ ਚਾਹੀਦੀ ਹੈ। ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ। ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ। ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।

ਸਾਨੂੰ ਪਰਮੇਸ਼ੁਰ ਦੇ ਅਨੁਯਾਈ ਬਣੇ ਰਹਿਣਾ ਜਾਰੀ ਰੱਖਣਾ ਚਾਹੀਦਾ

ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ:

“ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
    ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ।
    ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰੱਖਿਆ।
ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ।
    ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ।
    ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ।
    ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ:
    ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’” (A)

12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ। 13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸ ਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ। 14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ। 15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ:

“ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
    ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” (B)

16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸ ਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ। 17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ। 18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ। 19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।

Punjabi Bible: Easy-to-Read Version (ERV-PA)

2010 by World Bible Translation Center