Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਲੇਵੀਆਂ ਦੀ ਪੋਥੀ 24

ਸ਼ਮਾਦਾਨ ਅਤੇ ਪਵਿੱਤਰ ਰੋਟੀ

24 ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਹੁਕਮ ਦੇ ਕਿ ਉਹ ਜ਼ੈਤੂਨ ਵਿੱਚੋਂ ਪੀੜਿਆ ਹੋਇਆ ਸ਼ੁੱਧ ਤੇਲ ਲੈ ਕੇ ਆਉਣ। ਇਹ ਤੇਲ ਦੀਵਿਆਂ ਲਈ ਹੈ। ਇਹ ਦੀਵੇ ਬਿਨਾ ਬੁਝੇ ਬਲਣੇ ਚਾਹੀਦੇ ਹਨ। ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਯਹੋਵਾਹ ਦੇ ਸਾਹਮਣੇ ਸ਼ਾਮ ਤੋਂ ਸਵੇਰ ਤੱਕ ਰੌਸ਼ਨੀ ਜਗਦੀ ਰੱਖੇਗਾ। ਇਹ ਰੌਸ਼ਨੀ ਉਸ ਪਰਦੇ ਦੇ ਬਾਹਰ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਸੰਦੂਕ ਦੇ ਸਾਹਮਣੇ ਟਂਗਿਆ ਹੋਇਆ ਹੈ। ਇਹ ਨੇਮ ਹਮੇਸ਼ਾ ਜਾਰੀ ਰਹੇਗਾ। ਹਾਰੂਨ ਨੂੰ ਦੀਵਿਆਂ ਨੂੰ ਹਮੇਸ਼ਾ ਯਹੋਵਾਹ ਦੇ ਅੱਗੇ ਬਲਦੇ ਰਹਿਣ ਲਈ ਸ਼ੁੱਧ ਸੋਨੇ ਦੇ ਲੈਂਪ ਸਟੈਂਡ ਉੱਤੇ ਰੱਖਣਾ ਚਾਹੀਦਾ ਹੈ।

“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ। ਇਨ੍ਹਾਂ ਨੂੰ ਦੋ ਕਤਾਰਾਂ ਵਿੱਚ ਯਹੋਵਾਹ ਦੇ ਸਾਹਮਣੇ ਸੁਨਿਹਰੀ ਮੇਜ ਉੱਤੇ ਰੱਖੋ। ਹਰੇਕ ਕਤਾਰ ਵਿੱਚ 6 ਰੋਟੀਆਂ ਹੋਣਗੀਆਂ। ਰੋਟੀ ਦੀ ਹਰ ਕਤਾਰ ਦੇ ਨਾਲ ਸ਼ੁੱਧ ਲੁਬਾਨ ਰੱਖੋ। ਇਹ ਰੋਟੀ ਲਈ ਯਾਦਗਾਰੀ ਹਿੱਸਾ ਅਤੇ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵਾ ਹੋਵੇਗਾ। ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ। ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।”

ਜਿਸ ਬੰਦੇ ਨੇ ਪਰਮੇਸ਼ੁਰ ਨੂੰ ਸਰਾਪਿਆ

10 ਕਿਸੇ ਇਸਰਾਏਲੀ ਮਾਤਾ ਅਤੇ ਮਿਸਰੀ ਪਿਤਾ ਦੇ ਇੱਕ ਪੁੱਤਰ ਨੇ, ਇਸਰਾਏਲੀ ਲੋਕਾਂ ਦਰਮਿਆਨ ਤੁਰਿਆ ਜਾਂਦਿਆਂ ਡੇਰੇ ਅੰਦਰ ਇੱਕ ਇਸਰਾਏਲੀ ਆਦਮੀ ਨਾਲ ਲੜਨਾ ਸ਼ੁਰੂ ਕਰ ਦਿੱਤਾ। 11 ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।) 12 ਲੋਕਾਂ ਨੇ ਉਸ ਆਦਮੀ ਨੂੰ ਕੈਦੀ ਬਣਾ ਲਿਆ ਅਤੇ ਯਹੋਵਾਹ ਦੇ ਹੁਕਮ ਨੂੰ ਉਨ੍ਹਾਂ ਸਾਹਮਣੇ ਸਾਫ਼ ਹੋ ਜਾਣ ਦਾ ਇੰਤਜ਼ਾਰ ਕਰਨ ਲੱਗੇ।

13 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, 14 “ਉਸ ਆਦਮੀ ਨੂੰ, ਜਿਸਨੇ ਸਰਾਪਿਆ ਸੀ, ਡੇਰੇ ਤੋਂ ਬਾਹਰ ਲੈ ਜਾਉ। ਫ਼ੇਰ ਉਨ੍ਹਾਂ ਸਾਰੇ ਲੋਕਾਂ ਨੂੰ ਇੱਕਤਰ ਕਰੋ ਜਿਨ੍ਹਾਂ ਨੇ ਉਸ ਨੂੰ ਗਾਲ੍ਹਾਂ ਕੱਢਦਿਆਂ ਸੁਣਿਆ ਸੀ। ਉਨ੍ਹਾਂ ਨੂੰ ਆਪਣੇ ਹੱਥ ਉਸ ਦੇ ਸਿਰ ਤੇ ਰੱਖਣੇ ਚਾਹੀਦੇ ਹਨ ਅਤੇ ਫ਼ੇਰ ਸਾਰੇ ਲੋਕਾਂ ਨੂੰ ਉਸ ਉੱਤੇ ਪੱਥਰ ਸੁੱਟਕੇ ਉਸ ਨੂੰ ਮਾਰ ਦੇਣਾ ਚਾਹੀਦਾ ਹੈ। 15 ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ; ਜੇ ਕੋਈ ਬੰਦਾ ਆਪਣੇ ਪਰਮੇਸ਼ੁਰ ਨੂੰ ਗਾਲ੍ਹ ਕੱਢਦਾ ਹੈ ਤਾਂ ਉਸ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ। 16 ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ।

17 “ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ। 18 ਜਿਹੜਾ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਜਿਹੜਾ ਕਿਸੇ ਹੋਰ ਬੰਦੇ ਦਾ ਹੈ ਤਾਂ ਉਸ ਨੂੰ ਉਸਦੀ ਥਾਵੇਂ ਹੋਰ ਜਾਨਵਰ ਦੇਣਾ ਚਾਹੀਦਾ ਹੈ।

19 “ਅਤੇ ਜੇ ਕੋਈ ਬੰਦਾ ਆਪਣੇ ਗੁਆਂਢੀ ਨੂੰ ਜ਼ਖਮ ਦਿੰਦਾ ਹੈ ਤਾਂ ਉਸੇ ਤਰ੍ਹਾਂ ਦਾ ਜ਼ਖਮ ਉਸ ਬੰਦੇ ਨੂੰ ਦੇਣਾ ਚਾਹੀਦਾ ਹੈ। 20 ਟੁੱਟੀ ਹੱਡੀ ਬਦਲੇ ਟੁੱਟੀ ਹੱਡੀ, ਅੱਖ ਬਦਲੇ ਅੱਖ ਦੰਦ ਬਦਲੇ ਦੰਦ। ਜਿਸ ਕਿਸਮ ਦਾ ਜ਼ਖਮ ਕੋਈ ਬੰਦਾ ਕਿਸੇ ਦੂਸਰੇ ਨੂੰ ਦਿੰਦਾ ਹੈ ਉਸ ਬੰਦੇ ਨੂੰ ਵੀ ਉਸੇ ਤਰ੍ਹਾਂ ਦਾ ਜ਼ਖਮ ਦੇਣਾ ਚਾਹੀਦਾ ਹੈ। 21 ਇਸ ਲਈ ਜੇ ਕੋਈ ਬੰਦਾ ਕਿਸੇ ਜਾਨਵਰ ਨੂੰ ਮਾਰ ਦਿੰਦਾ ਹੈ ਤਾਂ ਉਸ ਬੰਦੇ ਨੂੰ ਜਾਨਵਰ ਦੀ ਕੀਮਤ ਦੇਣੀ ਚਾਹੀਦੀ ਹੈ। ਪਰ ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ।

22 “ਇਹ ਕਾਨੂੰਨ ਬੇਲਾਗ ਹੋਵੇਗਾ-ਇਹ ਪਰਦੇਸੀਆਂ ਲਈ ਵੀ ਹੈ ਅਤੇ ਤੁਹਾਡੇ ਆਪਣੇ ਦੇਸ਼ ਦੇ ਲੋਕਾਂ ਲਈ ਵੀ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”

23 ਫ਼ੇਰ ਮੂਸਾ ਨੇ ਇਸਰਾਏਲ ਦੇ ਲੋਕਾਂ ਨਾਲ ਗੱਲ ਕੀਤੀ, ਅਤੇ ਉਨ੍ਹਾਂ ਨੇ ਉਸ ਬੰਦੇ ਨੂੰ, ਡੇਰੇ ਤੋਂ ਬਾਹਰ ਲਿਆਂਦਾ, ਜਿਸਨੇ ਸਰਾਪਿਆ ਸੀ। ਫ਼ੇਰ ਉਨ੍ਹਾਂ ਨੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਬਿਲਕੁਲ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਜ਼ਬੂਰ 31

ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।

31 ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ।
    ਮੈਨੂੰ ਨਿਰਾਸ਼ ਨਾ ਕਰੋ।
    ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।
    ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ।
    ਛੇਤੀ ਆਉ ਅਤੇ ਮੈਨੂੰ ਬਚਾਉ।
ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ।
    ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।
ਹੇ ਪਰਮੇਸ਼ੁਰ, ਤੁਸੀਂ ਮੇਰੀ ਚੱਟਾਨ ਹੋ,
    ਇਸੇ ਲਈ ਆਪਣੇ ਨਾਂ ਦੇ ਚੰਗੇ ਵਾਸਤੇ, ਮੇਰੇ ਆਗੂ ਬਣੋ ਅਤੇ ਮੇਰੀ ਅਗਵਾਈ ਕਰੋ।
ਮੇਰੇ ਦੁਸ਼ਮਣਾਂ ਮੇਰੇ ਲਈ ਜਾਲ ਵਿਛਾਇਆ ਹੈ।
    ਮੈਨੂੰ ਉਨ੍ਹਾਂ ਦੇ ਜਾਲ ਤੋਂ ਬਚਾਉ।
    ਤੁਸੀਂ ਹੀ ਮੇਰਾ ਸੁਰੱਖਿਅਤ ਸਥਾਨ ਹੋ।
ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ।
    ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ।
    ਮੈਨੂੰ ਬਚਾਉ।
ਮੈਂ ਉਨ੍ਹਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਝੂਠੇ ਦੇਵਤਿਆਂ ਦੀ ਪੂਜਾ ਕਰਦੇ ਹਨ।
    ਮੈਂ ਸਿਰਫ਼ ਯਹੋਵਾਹ ਵਿੱਚ ਹੀ ਯਕੀਨ ਰੱਖਦਾ ਹਾਂ।
ਹੇ ਪਰਮੇਸ਼ੁਰ, ਤੁਹਾਡੀ ਮਿਹਰਬਾਨੀ ਸਦਕਾ ਮੈਂ ਬਹੁਤ ਪ੍ਰਸੰਨ ਹਾਂ।
    ਤੁਸੀਂ ਮੇਰੀ ਬਿਪਤਾ ਦੇਖੀ ਹੈ।
    ਤੁਸੀਂ ਮੇਰੀਆਂ ਮੁਸੀਬਤਾਂ ਬਾਰੇ ਜਾਣਦੇ ਹੋ।
ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ।
    ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।
ਯਹੋਵਾਹ, ਮੈਂ ਵੱਡੇ ਸੰਕਟਾਂ ਵਿੱਚ ਪਿਆ ਹਾਂ।
    ਇਸ ਲਈ ਮੇਰੇ ਉੱਤੇ ਮਿਹਰਬਾਨ ਹੋਵੋ।
    ਕਿਉਂਕਿ ਮੈਂ ਬਹੁਤ ਪਰੇਸ਼ਾਨ ਹਾਂ, ਮੇਰੀਆਂ ਅੱਖਾਂ ਵੀ, ਗਲਾ ਅਤੇ ਮਿਹਦਾ ਵੀ ਦੁੱਖ ਰਹੇ ਹਨ।
10 ਮੇਰੀ ਜਿੰਦ ਉਦਾਸੀ ਅੰਦਰ ਬੀਤ ਰਹੀ ਹੈ।
    ਆਹਾਂ ਵਿੱਚ, ਮੇਰੇ ਸਾਲ ਬੀਤਦੇ ਜਾ ਰਹੇ ਹਨ।
ਮੇਰੀਆਂ ਮੁਸੀਬਤਾਂ ਮੈਨੂੰ ਕਮਜ਼ੋਰ ਬਣਾ ਰਹੀਆਂ ਹਨ।
    ਮੇਰੀ ਸ਼ਕਤੀ ਮੈਨੂੰ ਜਵਾਬ ਦੇ ਰਹੀ ਹੈ।
11 ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ
    ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ।
ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ।
    ਉਹ ਮੇਰੇ ਪਾਸੋਂ ਡਰਦੇ ਹਨ
    ਅਤੇ ਮੈਥੋਂ ਬਚਦੇ ਫ਼ਿਰਦੇ ਹਨ।
12 ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ
    ਮੁਕੰਮਲ ਤੌਰ ਤੇ ਭੁੱਲ ਗਏ ਹਨ।
13 ਮੈਂ ਟਿਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ।
    ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ।

14 ਹੇ ਯਹੋਵਾਹ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ।
    ਤੁਸੀਂ ਮੇਰੇ ਪਰਮੇਸ਼ੁਰ ਹੋ।
15 ਮੇਰੀ ਜਿੰਦ ਤੁਹਾਡੇ ਹੱਥਾਂ ਵਿੱਚ ਹੈ।
    ਮੈਨੂੰ ਮੇਰੇ ਦੁਸ਼ਮਣਾਂ ਤੋਂ ਬਚਾਉ।
    ਕੁਝ ਲੋਕੀਂ ਮੇਰਾ ਪਿੱਛਾ ਕਰ ਰਹੇ ਹਨ। ਮੈਨੂੰ ਉਨ੍ਹਾਂ ਤੋਂ ਬਚਾਉ।
16 ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕ ਨੂੰ ਪ੍ਰਵਾਨ ਕਰੋ।
    ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ।
17 ਹੇ ਯਹੋਵਾਹ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ।
    ਇਸ ਲਈ ਮੈਂ ਨਿਰਾਸ਼ ਨਹੀਂ ਹੋਵਾਂਗਾ,
ਪਰ ਬੁਰੇ ਲੋਕ ਨਿਰਾਸ਼ ਹੋਣਗੇ।
    ਉਹ ਕਬਰ ਵਿੱਚ ਖਾਮੋਸ਼ ਹੋਣਗੇ।
18 ਉਹ ਮੰਦੇ ਲੋਕ ਬਹੁਤ ਗੁਮਾਨੀ ਹਨ।
    ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ
ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ।
    ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।

19 ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ।
    ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ।
    ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ।
ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ।
    ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।
21 ਯਹੋਵਾਹ ਨੂੰ ਅਸੀਸ ਦਿਉ।
ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ।
    ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।
22 ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।”
    ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।

23 ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ।
    ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ।
ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ।
    ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
24 ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।

ਉਪਦੇਸ਼ਕ 7

ਸਿਆਣੀਆਂ ਸਿੱਖਿਆਵਾਂ ਦਾ ਸਂਗ੍ਰਹਿ

ਚੰਗੀ ਪ੍ਰਤਿਸ਼ਠਾ ਵੱਧੀਆ ਅਤਰ ਨਾਲੋਂ ਬਿਹਤਰ ਹੈ।
    ਜਿਸ ਦਿਨ ਕੋਈ ਬੰਦਾ ਮਰਦਾ ਉਸ ਦਿਨ ਨਾਲੋਂ ਬਿਹਤਰ ਹੈ ਜਦੋਂ ਉਹ ਜਨਮਿਆ ਸੀ।
ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ।
    ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ,
    ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ।

ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ।
    ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ।
ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ,
    ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ।
ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ
    ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ।
ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ!
    ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ।
ਉਹ ਇੰਨੀ ਛੇਤੀ ਬਲਦੇ ਹਨ,
    ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ।
ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ,
    ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ।
ਕਿਸੇ ਮਸਲੇ ਦਾ ਅੰਤ ਇਸ ਦੀ ਸ਼ੁਰੂਆਤ ਨਾਲੋਂ ਬਿਹਤਰ ਹੈ,
    ਅਤੇ ਇੱਕ ਸਬਰ ਵਾਲਾ ਵਿਅਕਤੀ ਇੱਕ ਗੁਮਾਨੀ ਨਾਲੋਂ ਬਿਹਤਰ ਹੈ।
ਬਹੁਤੀ ਆਸਾਨੀ ਨਾਲ ਗੁੱਸੇ ਨਾ ਹੋਵੋ,
    ਕਿਉਂ ਜੋ ਗੁੱਸਾ ਮੂਰੱਖਤਾ ਦੀ ਨਿਸ਼ਾਨੀ ਹੈ।
10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ।
    ਹੁਣ ਕੀ ਹੋ ਗਿਆ?”
    ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ।

11 ਜਾਇਦਾਦ ਨੇ ਨਾਲ-ਨਾਲ ਸਿਆਣਪ ਹੋਣੀ ਚੰਗੀ ਗੱਲ ਹੈ, ਇਹ ਰਹਿਣ ਲਈ ਲਾਭਦਾਇੱਕ ਹੈ। 12 ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।

13 ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ। 14 ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ।

ਲੋਕ ਪੂਰੀ ਤਰ੍ਹਾਂ ਨੇਕ ਨਹੀਂ ਹੋ ਸੱਕਦੇ

15 ਇਨ੍ਹਾਂ ਦੋਹਾਂ ਗੱਲਾਂ ਨੂੰ ਮੈਂ ਆਪਣੇ ਅਰਬਹੀਣ ਜੀਵਨ ਵਿੱਚ ਵੇਖਿਆ: ਇੱਕ ਸਿਆਣਾ ਵਿਅਕਤੀ ਆਪਣੀ ਧਰਮੀਅਤਾ ਕਾਰਣ ਖਤਮ ਹੋ ਜਾਂਦਾ। ਅਤੇ ਇੱਕ ਦੁਸ਼ਟ ਵਿਅਕਤੀ ਜਿਸਦੀ ਜਿਂਦਗੀ ਉਸਦੀ ਬਦੀ ਕਾਰਣ ਲਂਮੇਰੀ ਹੋ ਜਾਂਦੀ ਹੈ। 16-17 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?

18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ। 19-20 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ।

21 ਲੋਕਾਂ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਤੁਸੀਂ ਆਪਣੇ ਨੌਕਰ ਨੂੰ ਤੁਹਾਨੂੰ ਹੀ ਗਾਲਾਂ ਕੱਢਦਿਆਂ ਸੁਣ ਸੱਕਦੇ ਹੋ। 22 ਅਤੇ ਤੁਸੀਂ ਜਾਣਦੇ ਹੋ ਕਿ ਕਈ ਵਾਰੀ ਤੁਸੀਂ ਖੁਦ ਹੋਰਨਾਂ ਨੂੰ ਗਾਲਾਂ ਕੱਢੀਆਂ ਹੋਣਗੀਆਂ।

23 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ। 24 ਮੈਂ ਸਮਝ ਨਹੀਂ ਸੱਕਦਾ ਇਹ ਗੱਲਾਂ ਇੰਝ ਕਿਉਂ ਹਨ? ਇਹ ਬਹੁਤ ਡੂੰਘੇਰੀ ਹੈ। ਕੌਣ ਇਸ ਨੂੰ ਸਮਝ ਸੱਕਦਾ ਹੈ? 25 ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ,

ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ। 26 ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।

27-28 “ਅਤੇ ਇਹੀ ਹੈ ਜੋ ਮੈਂ ਪਾਇਆ” ਉਸਤਾਦ ਆਖਦਾ ਹੈ, “ਜਿਉਂ ਮੈਂ ਨਤੀਜਾ ਪ੍ਰਾਪਤ ਕਰਨ ਲਈ ਇੱਕ ਵਿੱਚ ਇੱਕ ਜੋੜ ਰਿਹਾ ਸੀ। ਮੈਂ ਆਪਣੇ ਪੂਰੇ ਅਸਤਿਤ੍ਤਵ ਨਾਲ ਬਾਰ-ਬਾਰ ਕੋਸਿਸ਼ ਕੀਤੀ, ਪਰ ਮੈਂ ਇਸ ਤੇ ਕੰਮ ਨਾ ਕਰ ਸੱਕਿਆ। ਮੈਨੂੰ ਹਜਾਰਾਂ ਵਿੱਚੋਂ ਇੱਕ ਆਦਮੀ ਲੱਭਿਆ, ਪਰ ਮੈਨੂੰ ਇਨ੍ਹਾਂ ਦਰਮਿਆਨੋਁ ਇੱਕ ਔਰਤ ਨਾ ਲੱਭ ਸੱਕੀ।

29 “ਤੱਕਣੀ, ਇਹੀ ਹੈ ਜੋ ਮੈਂ ਲੱਭਿਆ, ਕਿ ਪਰਮੇਸੁਰ ਦੇ ਲੋਕਾਂ ਨੂੰ ਚੰਗਿਆਂ ਬਣਾਇਆ, ਪਰ ਉਹ ਬਹੁਤੇ ਚਾਲਾਕ ਬਣਨ ਦੀ ਕੋਸ਼ਿਸ਼ ਕਰਦੇ ਹਨ।”

2 ਤਿਮੋਥਿਉਸ ਨੂੰ 3

ਅਖੀਰਲੇ ਦਿਨ

ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ। ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ। ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ। ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।

ਉਨ੍ਹਾਂ ਵਿੱਚੋਂ ਕੁਝ ਦੂਸਰਿਆਂ ਦੇ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯੰਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ। ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ। ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ। ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।

ਆਖਰੀ ਉਪਦੇਸ਼

10 ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ। 11 ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ। 12 ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ। 13 ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।

14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ। 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ। 16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ। 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।

Punjabi Bible: Easy-to-Read Version (ERV-PA)

2010 by World Bible Translation Center