Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਲੇਵੀਆਂ ਦੀ ਪੋਥੀ 26

ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ

26 “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

“ਮੇਰੀ ਛੁੱਟੀ ਦੇ ਖਾਸ ਦਿਨਾਂ ਨੂੰ ਚੇਤੇ ਰੱਖੋ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰੋ। ਮੈਂ ਯਹੋਵਾਹ ਹਾਂ।

“ਜੇ ਤੁਸੀਂ ਮੇਰੇ ਕਾਨੂੰਨਾਂ ਨੂੰ ਚੇਤੇ ਕਰਕੇ ਅਤੇ ਉਨ੍ਹਾਂ ਦੀ ਪਾਲਣਾ ਕਰਕੇ, ਮੇਰੀਆਂ ਹਿਦਾਇਤਾਂ ਅਨੁਸਾਰ ਰਹੋਂਗੇ, ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ। ਤੁਹਾਡੀ ਗਹਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਕਿ ਅੰਗੂਰ ਸਾਂਭਣ ਦਾ ਸਮਾਂ ਨਹੀਂ ਆ ਜਾਂਦਾ। ਅਤੇ ਤੁਹਾਡਾ ਅੰਗੂਰ ਸਾਂਭਣਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਬੀਜਣ ਦਾ ਸਮਾਂ ਨਹੀਂ ਹੋ ਜਾਂਦਾ। ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਹੋਵੇਗਾ। ਅਤੇ ਤੁਸੀਂ ਆਪਣੀ ਧਰਤੀ ਉੱਤੇ ਸੁਰੱਖਿਅਤ ਰਹੋਂਗੇ। ਮੈਂ ਤੁਹਾਡੇ ਦੇਸ਼ ਨੂੰ ਅਮਨ ਦਿਆਂਗਾ। ਤੁਸੀਂ ਅਮਨ ਚੈਨ ਨਾਲ ਲੇਟੋਂਗੇ। ਕੋਈ ਵੀ ਬੰਦਾ ਤੁਹਾਨੂੰ ਡਰਾਉਣ ਲਈ ਨਹੀਂ ਆਵੇਗਾ। ਮੈਂ ਖਤਰਨਾਕ ਜਾਨਵਰਾਂ ਨੂੰ ਤੁਹਾਡੇ ਦੇਸ਼ ਤੋਂ ਬਾਹਰ ਰੱਖਾਂਗਾ। ਅਤੇ ਫ਼ੌਜਾਂ ਤੁਹਾਡੇ ਦੇਸ਼ ਵਿੱਚੋਂ ਨਹੀਂ ਗੁਜ਼ਰਨਗੀਆਂ।

“ਤੁਸੀਂ ਆਪਣੇ ਦੁਸ਼ਮਣਾਂ ਨੂੰ ਭਜਾਉਂਗੇ ਅਤੇ ਉਨ੍ਹਾਂ ਨੂੰ ਹਰਾ ਦਿਉਂਗੇ। ਤੁਸੀਂ ਉਨ੍ਹਾਂ ਨੂੰ ਆਪਣੀ ਤਲਵਾਰ ਨਾਲ ਕਤਲ ਕਰ ਦਿਉਂਗੇ। ਤੁਹਾਡੇ ਪੰਜ ਆਦਮੀ ਸੌ ਆਦਮੀਆਂ ਨੂੰ ਭਜਾ ਦੇਣਗੇ ਅਤੇ ਤੁਹਾਡੇ ਸੌ ਆਦਮੀ ਹਜ਼ਾਰਾਂ ਆਦਮੀਆਂ ਨੂੰ ਭਜਾ ਦੇਣਗੇ। ਤੁਸੀਂ ਆਪਣੇ ਦੁਸ਼ਮਨਾਂ ਨੂੰ ਹਰਾ ਦਿਉਂਗੇ ਅਤੇ ਤਲਵਾਰ ਨਾਲ ਉਨ੍ਹਾਂ ਨੂੰ ਮਾਰ ਦਿਉਂਗੇ।

“ਫ਼ੇਰ ਮੈਂ ਤੁਹਾਡੇ ਵੱਲ ਮੁੜਾਂਗਾ। ਮੈਂ ਤੁਹਾਨੂੰ ਬਹੁਤ ਸਾਰੀ ਔਲਾਦ ਦਿਆਂਗਾ। ਮੈਂ ਤੁਹਾਡੇ ਨਾਲ ਆਪਣਾ ਇਕਰਾਰਨਾਮਾ ਨਿਭਾਵਾਂਗਾ। 10 ਤੁਹਾਡੇ ਕੋਲ ਸਾਲ ਭਰ ਤੋਂ ਵੱਧ ਸਮੇਂ ਲਈ ਕਾਫ਼ੀ ਫ਼ਸਲਾਂ ਹੋਣਗੀਆਂ। ਤੁਸੀਂ ਨਵੀਆਂ ਫ਼ਸਲਾਂ ਵੱਢੋਂਗ਼ੇ ਪਰ ਫ਼ੇਰ ਤੁਹਾਨੂੰ ਆਪਣੀਆਂ ਨਵੀਆਂ ਫ਼ਸਲਾਂ ਲਈ ਥਾਂ ਬਨਾਉਣ ਵਾਸਤੇ ਪੁਰਾਣੀਆਂ ਫ਼ਸਲਾਂ ਬਾਹਰ ਸੁੱਟਣੀਆਂ ਪੈਣਗੀਆਂ। 11 ਇਸਤੋਂ ਇਲਾਵਾ, ਮੈਂ ਆਪਣਾ ਪਵਿੱਤਰ ਤੰਬੂ ਤੁਹਾਡੇ ਦਰਮਿਆਨ ਸਥਾਪਿਤ ਕਰਾਂਗਾ। ਮੈਂ ਤੁਹਾਡੇ ਕੋਲੋਂ ਮੂੰਹ ਨਹੀਂ ਮੋੜਾਂਗਾ। 12 ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ। 13 ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ। ਤੁਸੀਂ ਉਸ ਭਾਰੀ ਬੋਝ ਨਾਲ ਦੱਬੇ ਹੋਏ ਸੀ ਜਿਹੜਾ ਤੁਸੀਂ ਗੁਲਾਮਾਂ ਦੇ ਤੌਰ ਤੇ ਚੁੱਕਿਆ ਹੋਇਆ ਸੀ। ਪਰ ਮੈਂ ਉਹ ਬੱਲੀਆਂ ਤੋੜ ਦਿੱਤੀਆਂ ਜਿਹੜੀਆਂ ਤੁਹਾਡੇ ਮੋਢਿਆਂ ਉੱਤੇ ਰੱਖੀਆਂ ਹੋਈਆਂ ਸਨ। ਮੈਂ ਤੁਹਾਨੂੰ ਫ਼ੇਰ ਇੱਕ ਵਾਰੀ ਸਿਰ ਉੱਚਾ ਚੁੱਕ ਕੇ ਤੁਰਨ ਦਿੱਤਾ।

ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ

14 “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ। 15 ਜੇ ਤੁਸੀਂ ਮੇਰੀਆਂ ਬਿਧੀਆਂ ਨੂੰ ਨਾਮਂਜ਼ੂਰ ਕਰੋਂਗੇ ਅਤੇ ਮੇਰੇ ਆਦੇਸ਼ਾਂ ਤੋਂ ਉਲਟ ਜਾਵੋਂਗੇ ਅਤੇ ਉਨ੍ਹਾਂ ਦਾ ਅਨੁਸਰਣ ਨਹੀਂ ਕਰੋਂਗੇ, ਤੁਸੀਂ ਮੇਰਾ ਇਕਰਾਰਨਾਮਾ ਤੋੜ ਦਿੱਤਾ ਹੈ। 16 ਤਾਂ ਇਹੀ ਹੈ ਜੋ ਮੈਂ ਤੁਹਾਡੇ ਨਾਲ ਕਰਾਂਗਾ; ਮੈਂ ਤੁਹਾਨੂੰ ਬਿਮਾਰੀ ਅਤੇ ਬੁਖਾਰ ਦਿਆਂਗਾ ਜੋ ਤੁਹਾਡੀਆਂ ਅੱਖਾਂ ਨਸ਼ਟ ਕਰ ਦੇਣਗੇ ਅਤੇ ਤੁਹਾਡੀ ਜਾਨ ਕੱਢ ਲੈਣਗੇ। ਜਦੋਂ ਵੀ ਤੁਸੀਂ ਬੀਜ ਬੀਜੋਂਗੇ, ਤੁਹਾਨੂੰ ਸਫ਼ਲਤਾ ਨਹੀਂ ਮਿਲੇਗੀ ਅਤੇ ਤੁਹਾਡੇ ਦੁਸ਼ਮਣ ਤੁਹਾਡੀਆਂ ਫ਼ਸਲਾਂ ਖਾ ਜਾਣਗੇ। 17 ਮੈਂ ਤੁਹਾਡੇ ਵਿਰੁੱਧ ਹੋਵਾਂਗਾ, ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। ਉਹ ਦੁਸ਼ਮਣ ਤੁਹਾਨੂੰ ਨਫ਼ਰਤ ਕਰਦੇ ਹਨ ਅਤੇ ਉਹ ਤੁਹਾਡੇ ਉੱਤੇ ਰਾਜ ਕਰਨਗੇ। ਤੁਸੀਂ ਭੱਜ ਜਾਵੋਂਗੇ ਜਦ ਕਿ ਕੋਈ ਵੀ ਤੁਹਾਡਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ।

18 “ਇਨ੍ਹਾਂ ਗੱਲਾਂ ਤੋਂ ਬਾਦ ਜੇ ਤੁਸੀਂ ਫ਼ੇਰ ਵੀ ਮੇਰੀ ਪਾਲਣਾ ਨਾ ਕੀਤੀ। ਮੈਂ ਤੁਹਾਨੂੰ ਤੁਹਾਡੇ ਪਾਪਾਂ ਦੀ ਸੱਤ ਗੁਣਾ ਵੱਧੇਰੇ ਸਜ਼ਾ ਦੇਵਾਂਗਾ। 19 ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ। [a] 20 ਤੁਸੀਂ ਸਖਤ ਮਿਹਨਤ ਕਰੋਂਗੇ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਤੁਹਾਡੀ ਜ਼ਮੀਨ ਕੋਈ ਫ਼ਸਲ ਨਹੀਂ ਦੇਵੇਗੀ ਅਤੇ ਤੁਹਾਡੇ ਰੁੱਖ ਆਪਣੇ ਫ਼ਲ ਨਹੀਂ ਉਗਾਉਣਗੇ।

21 “ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ। 22 ਮੈਂ ਤੁਹਾਡੇ ਖਿਲਾਫ਼ ਜੰਗਲੀ ਜਾਨਵਰ ਘੱਲਾਂਗਾ। ਉਹ ਤੁਹਾਡੇ ਕੋਲੋਂ ਤੁਹਾਡੇ ਬੱਚਿਆਂ ਨੂੰ ਚੁੱਕ ਲਿਜਾਣਗੇ ਅਤੇ ਤੁਹਾਡੇ ਜਾਨਵਰਾਂ ਨੂੰ ਨਸ਼ਟ ਕਰ ਦੇਣਗੇ। ਉਹ ਤੁਹਾਡੇ ਬਹੁਤ ਸਾਰੇ ਲੋਕਾਂ ਨੂੰ ਮਾਰ ਦੇਣਗੇ। ਤੁਹਾਡੀਆਂ ਸੜਕਾਂ ਖਾਲੀ ਹੋ ਜਾਣਗੀਆਂ।

23 “ਜੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਵੀ ਤੁਸੀਂ ਸਬਕ ਨਾ ਸਿੱਖਿਆ, ਅਤੇ ਜੇ ਤੁਸੀਂ ਫ਼ੇਰ ਵੀ ਮੇਰੇ ਵਿਰੁੱਧ ਹੋਵੋਂਗੇ, 24 ਤਾਂ ਮੈਂ ਵੀ ਤੁਹਾਡੇ ਵਿਰੁੱਧ ਹੋ ਜਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਵਾਰੀ ਸਜ਼ਾ ਦਿਆਂਗਾ। 25 ਤੁਸੀਂ ਮੇਰਾ ਇਕਰਾਰਨਾਮਾ ਤੋੜਿਆ ਹੋਵੇਗਾ, ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਖਿਲਾਫ਼ ਫ਼ੌਜਾਂ ਲਿਆਵਾਂਗਾ। ਤੁਸੀਂ ਸੁਰੱਖਿਆ ਲਈ ਆਪਣੇ ਸ਼ਹਿਰਾਂ ਅੰਦਰ ਵੜ ਜਾਵੋਂਗੇ। ਪਰ ਮੈਂ ਤੁਹਾਡੇ ਅੰਦਰ ਬਿਮਾਰੀਆਂ ਫ਼ੈਲਾਵਾਂਗਾ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਹਰਾ ਦੇਣਗੇ। 26 ਜਦੋਂ ਮੈਂ ਤੁਹਾਡੀ ਭੋਜਨ ਪੂਰਤੀ ਬੰਦ ਕਰ ਦਿਆਂਗਾ, ਦਸ ਔਰਤਾਂ ਇੱਕੋ ਤੰਦੂਰ ਉੱਤੇ ਆਪਣੀ ਰੋਟੀ ਪਕਾ ਸੱਕਣਗੀਆਂ। ਉਹ ਹਰ ਰੋਟੀ ਨੂੰ ਧਿਆਨ ਨਾਲ ਨਾਪਣਗੀਆਂ। ਤੁਸੀਂ ਖਾਵੋਂਗੇ ਪਰ ਫ਼ੇਰ ਵੀ ਭੁੱਖੇ ਰਹੋਂਗੇ।

27 “ਜੇ ਤੁਸੀਂ ਫ਼ੇਰ ਵੀ ਮੇਰੀ ਗੱਲ ਵੱਲ ਧਿਆਨ ਨਹੀਂ ਦਿਉਂਗੇ ਅਤੇ ਜੇ ਤੁਸੀਂ ਮੇਰੇ ਖਿਲਾਫ਼ ਹੋ ਜਾਵੋਂਗੇ, 28 ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ। 29 ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ। 30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨਸ਼ਟ ਕਰ ਦਿਆਂਗਾ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਚੀਰ ਸੁੱਟਾਂਗਾ। ਮੈਂ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੇ ਬੁੱਤਾਂ ਦੀਆਂ ਲਾਸ਼ਾਂ ਉੱਤੇ ਸੁੱਟ ਦਿਆਂਗਾ। ਤੁਸੀਂ ਮੇਰੇ ਲਈ ਬਹੁਤ ਘਿਰਣਾਯੋਗ ਹੋਵੋਂਗੇ। 31 ਮੈਂ ਤੁਹਾਡੇ ਸ਼ਹਿਰ ਤਬਾਹ ਕਰ ਦਿਆਂਗਾ। ਮੈਂ ਤੁਹਾਡੇ ਪਵਿੱਤਰ ਸਥਾਨਾਂ ਨੂੰ ਸਖਣੇ ਕਰ ਦਿਆਂਗਾ। ਮੈਂ ਤੁਹਾਡੀ ਭੇਟ ਦੀ ਸੁਗੰਧੀ ਲੈਣੀ ਬੰਦ ਕਰ ਦਿਆਂਗਾ। 32 ਮੈਂ ਤੁਹਾਡੀ ਧਰਤੀ ਖਾਲੀ ਕਰ ਦਿਆਂਗਾ ਅਤੇ ਤੁਹਾਡੇ ਦੁਸ਼ਮਣ ਉੱਥੇ ਆਕੇ ਰਹਿਣਗੇ, ਉਹ ਹੈਰਾਨ ਹੋ ਜਾਣਗੇ। 33 ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।

34 “ਤੁਹਾਨੂੰ ਤੁਹਾਡੇ ਦੁਸ਼ਮਣ ਦੇ ਦੇਸ਼ ਲਿਜਾਇਆ ਜਾਵੇਗਾ। ਤੁਹਾਡਾ ਦੇਸ਼ ਸੱਖਣਾ ਹੋ ਜਾਵੇਗਾ। ਇਸ ਤਰ੍ਹਾਂ ਤੁਹਾਡੀ ਧਰਤੀ ਆਖਰਕਾਰ ਆਪਣਾ ਆਰਾਮ ਹਾਸਲ ਕਰੇਗੀ। ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ। 35 ਉਸ ਸਮੇਂ ਦੌਰਾਨ, ਜਦੋਂ ਧਰਤੀ ਖਾਲੀ ਹੋਵੇਗੀ, ਇਸ ਨੂੰ ਆਪਣੇ ਅਰਾਮ ਦਾ ਸਮਾਂ ਮਿਲੇਗਾ ਜਿਹੜੀ ਤੁਸੀਂ ਉੱਥੇ ਰਹਿੰਦਿਆਂ ਹੋਇਆਂ ਇਸ ਨੂੰ ਨਹੀਂ ਦਿੱਤਾ ਸੀ। 36 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੀ ਧਰਤੀ ਤੇ ਆਪਣੀ ਆਤਮ ਵਿਸ਼ਵਾਸ ਹਾਰ ਜਾਣਗੇ ਅਤੇ ਉਹ ਹਰ ਚੀਜ਼ ਤੋਂ ਡਰਨਗੇ। ਹਵਾ ਦੁਆਰਾ ਉਡਾਏ ਹੋਏ ਪੱਤੇ ਦੀ ਅਵਾਜ਼ ਵੀ ਉਨ੍ਹਾਂ ਨੂੰ ਡਰਾ ਦੇਵੇਗੀ। ਉਹ ਭੱਜਣਗੇ ਅਤੇ ਡਿੱਗ ਪੈਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ। 37 ਉਹ ਇੱਕ ਦੂਜੇ ਉੱਤੇ ਡਿੱਗਣਗੇ ਜਿਵੇਂ ਕਿ ਤਲਵਾਰ ਤੋਂ ਬਚ ਰਹੇ ਹੋਣ-ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ।

“ਤੁਸੀਂ ਆਪਣੇ ਦੁਸ਼ਮਣਾਂ ਦੇ ਵਿਰੁੱਧ ਖਲੋ ਸੱਕਣ ਜਿੰਨੇ ਵੀ ਤਾਕਤਵਰ ਨਹੀਂ ਹੋਵੋਂਗੇ। 38 ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ। 39 ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੇ ਦੇਸ਼ਾਂ ਅੰਦਰ ਆਪਣੇ ਪਾਪਾਂ ਕਾਰਣ ਸੜ ਜਾਣਗੇ। ਉਹ ਆਪਣੇ ਪੁਰਖਿਆਂ ਦੇ ਪਾਪਾਂ ਕਾਰਣ ਸੜ ਜਾਣਗੇ। [b]

ਉਮੀਦ ਹਮੇਸ਼ਾ ਰਹਿੰਦੀ ਹੈ

40 “ਪਰ ਹੋ ਸੱਕਦਾ ਹੈ ਕਿ ਲੋਕ ਆਪਣੇ ਪਾਪਾਂ ਦਾ ਇਕਰਾਰ ਕਰ ਲੈਣ। ਅਤੇ ਹੋ ਸੱਕਦਾ ਹੈ ਕਿ ਉਹ ਆਪਣੇ ਪੁਰਖਿਆਂ ਦੇ ਪਾਪਾਂ ਨੂੰ ਵੀ ਕਬੂਲ ਲੈਣ ਕਿ ਉਹ ਮੇਰੇ ਵੱਲ ਬੇਵਫ਼ਾ ਸਨ ਅਤੇ ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਉਹ ਮੇਰੇ ਖਿਲਾਫ਼ ਸਨ। 41 ਹੋ ਸੱਕਦਾ ਹੈ ਕਿ ਉਹ ਮੰਨ ਲੈਣ ਕਿ ਮੈਂ ਉਨ੍ਹਾਂ ਦੇ ਵਿਰੁੱਧ ਹੋ ਗਿਆ ਸਾਂ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀ ਧਰਤੀ ਅੰਦਰ ਲੈ ਆਇਆ ਸਾਂ। ਪਰ ਹੋ ਸੱਕਦਾ ਹੈ ਕਿ ਉਹ ਨਿਮਾਣੇ ਬਣ ਜਾਣ ਅਤੇ ਆਪਣੇ ਪਾਪਾਂ ਦੀ ਸਜ਼ਾ ਨੂੰ ਪ੍ਰਵਾਨ ਕਰ ਲੈਣ। 42 ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ।

43 “ਧਰਤੀ ਉਨ੍ਹਾਂ (ਲੋਕਾਂ) ਤੋਂ ਖਾਲੀ ਹੋਵੇਗੀ ਅਤੇ ਧਰਤੀ ਆਪਣੇ ਆਰਾਮ ਦੇ ਸਮੇਂ ਨੂੰ ਮਾਣੇਗੀ। ਫ਼ੇਰ ਬਚੇ ਹੋਏ ਲੋਕ ਆਪਣੇ ਪਾਪਾਂ ਦੀ ਸਜ਼ਾ ਪ੍ਰਵਾਨ ਕਰ ਲੈਣਗੇ। ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਇਸ ਲਈ ਸਜ਼ਾ ਮਿਲੀ ਸੀ ਕਿਉਂਕਿ ਉਨ੍ਹਾਂ ਨੇ ਮੇਰੇ ਕਨੂੰਨਾਂ ਨੂੰ ਨਫ਼ਰਤ ਕੀਤੀ ਸੀ ਅਤੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕੀਤਾ ਸੀ। 44 ਪਰ ਉਨ੍ਹਾਂ ਨੇ ਇਹ ਸਭ ਕਰਨ ਤੋਂ ਬਾਦ ਵੀ, ਜਦੋਂ ਉਹ ਆਪਣੇ ਦੁਸ਼ਮਣ ਦੀ ਧਰਤੀ ਵਿੱਚ ਹੋਣਗੇ, ਮੈਂ ਉਨ੍ਹਾਂ ਨੂੰ ਨਾਮਂਜ਼ੂਰ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ ਨਫ਼ਰਤ ਨਹੀਂ ਕਰਾਂਗਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰਾਂਗਾ। ਮੈਂ ਉਨ੍ਹਾਂ ਨਾਲ ਆਪਣਾ ਇਕਰਾਰਨਾਮਾ ਨਹੀਂ ਤੋੜਾਂਗਾ। ਕਿਉਂਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। 45 ਉਨ੍ਹਾਂ ਲਈ, ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਇਕਰਾਰਨਾਮਾ ਚੇਤੇ ਕਰਾਂਗਾ। ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਬਣ ਸੱਕਾਂ। ਹੋਰਨਾਂ ਕੌਮਾਂ ਨੇ ਇਹ ਚੀਜ਼ਾਂ ਦੇਖੀਆਂ। ਮੈਂ ਯਹੋਵਾਹ ਹਾਂ।”

46 ਇਹ ਉਹ ਬਿਧੀਆਂ, ਨਿਆਵਾਂ ਅਤੇ ਬਿਵਸਥਾ ਹਨ ਜਿਹੜੀਆਂ ਯਹੋਵਾਹ ਨੇ ਆਪਣੇ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਸਥਾਪਿਤ ਕੀਤੀਆਂ। ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਈ ਪਰਬਤ ਉੱਤੇ ਦਿੱਤੀਆਂ ਅਤੇ ਮੂਸਾ ਨੇ ਇਨ੍ਹਾਂ ਨੂੰ ਲੋਕਾਂ ਨੂੰ ਦਿੱਤਾ।

ਜ਼ਬੂਰ 33

33 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ।
    ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ।
    ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
ਉਸ ਨੂੰ ਇੱਕ ਨਵਾਂ ਗੀਤ।
    ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।
ਪਰਮੇਸ਼ੁਰ ਦਾ ਸ਼ਬਦ ਸੱਚਾ ਹੈ।
    ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸੱਕਦੇ ਹੋ।
ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ।
    ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।
ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ।
    ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ।
    ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ।
    ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।
ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ।
    ਅਤੇ ਜੇਕਰ ਉਹ ਆਖਦਾ, “ਰੁਕੋ” ਤਾਂ ਉਹ ਸੈਅ ਠਹਿਰ ਜਾਵੇਗੀ।
10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ।
    ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ।
    ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ।
    ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।
13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤੱਕਿਆ,
    ਅਤੇ ਉਸ ਨੇ ਸਮੂਹ ਲੋਕਾਂ ਨੂੰ ਦੇਖਿਆ।
14 ਉਸ ਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ
    ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।
15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ।
    ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।
16 ਰਾਜਾ ਉਸ ਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
    ਤਾਕਤਵਰ ਯੋਧਾ ਉਸ ਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।
17 ਅਸਲ ਵਿੱਚ ਘੋੜੇ ਯੁੱਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ।
    ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।
18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸ ਦੇ ਮਾਰਗ ਉੱਤੇ ਤੁਰਦੇ ਹਨ।
    ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।
19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ,
    ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁੱਖੇ ਹੁੰਦੇ ਹਨ।
20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ।
    ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।
21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ।
    ਅਸੀਂ ਸੱਚਮੁੱਚ ਉਸ ਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।
22 ਯਹੋਵਾਹ ਅਸੀਂ ਸੱਚਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ।
    ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।

ਉਪਦੇਸ਼ਕ 9

ਕੀ ਮੌਤ ਠੀਕ ਹੈ?

ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯੰਤ੍ਰਿਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ।

ਇਹ ਅਰਬਹੀਣ ਹੈ, ਕਿਉਂਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ: ਧਰਮੀ ਅਤੇ ਦੁਸ਼ਟ, ਨੇਕ ਅਤੇ ਬਦ, ਪਾਕ ਅਤੇ ਨਾਪਾਕ, ਉਹ ਜਿਹੜੇ ਬਲੀਆਂ ਲਿਆਉਂਦੇ ਹਨ ਅਤੇ ਉਹ ਜਿਹੜੇ ਨਹੀਂ ਲਿਆਉਂਦੇ, ਨਿਆਂਈ ਅਤੇ ਪਾਪੀ ਵੀ, ਉਹ ਜਿਹੜੇ ਧਾਰਮਿਕ ਸੌਹਾਂ ਖਾਂਦੇ ਹਨ ਅਤੇ ਉਹ ਜਿਹੜੇ ਸੌਹਾਂ ਖਾਣ ਤੋਂ ਡਰਦੇ ਹਨ।

ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ। ਜਿਹੜਾ ਵੀ ਬੰਦਾ ਹਾਲੇ ਜਿਉਂਦਾ ਹੈ, ਉਸ ਲਈ ਉਮੀਦ ਹੈ ਕਿ ਕਿਉਂ ਜੋ ਜਿਉਂਦਾ

ਕੁਤ੍ਤਾ ਮੁਰਦਾ ਸ਼ੇਰ ਨਾਲੋਂ ਬਿਹਤਰ ਹੈ।

ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ। ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ।

ਜਦੋਂ ਤੱਕ ਹੋ ਸੱਕੇ ਜੀਵਨ ਨੂੰ ਮਾਣੋ

ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ। ਸੋਹਣੇ ਕੱਪੜੇ ਪਹਿਨੋ ਅਤੇ ਆਪਣੀ ਦਿਖ੍ਖ ਨੂੰ ਸੁੰਦਰ ਬਣਾਓ। ਆਪਣਾ ਜੀਵਨ ਆਪਣੀ ਪਤਨੀ ਨਾਲ ਬਿਤਾਓ, ਜਿਸ ਨੂੰ ਤੁਸੀਂ ਪਿਆਰ ਕਰਦੇ ਹੋਂ, ਆਪਣੀ ਜ਼ਿੰਦਗੀ ਦਾ ਹਰ ਅਰਬਹੀਣ ਦਿਨ, ਜਿਹੜਾ ਪਰਮੇਸ਼ੁਰ ਨੇ ਤੁਹਾਨੂੰ ਇਸ ਦੁਨੀਆਂ ਵਿੱਚ ਦਿੱਤਾ, ਕਿਉਂ ਜੋ ਤੁਹਾਡੇ ਕੰਮ ਦੇ ਨਤੀਜੇ ਤੋਂ ਇਹੀ ਸੀਮਿਤ ਨਫ਼ਾ ਹੈ, ਜਿਸ ਲਈ ਤੁਸੀਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕਰਦੇ ਹੋ। 10 ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।

ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ?

11 ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ।

12 ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ।

ਸਿਆਣਪ ਦੀ ਸ਼ਕਤੀ

13 ਮੈਂ ਇਸ ਦੁਨੀਆਂ ਵਿੱਚ ਸਿਆਣਪ ਵੀ ਵੇਖੀ, ਜੋ ਮੈਂ ਸੋਚਿਆ ਕਿ ਸੱਚਮੁੱਚ ਮਹਾਨ ਸੀ। 14 ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ। 15 ਪਰ ਉਸ ਸ਼ਹਿਰ ਵਿੱਚ ਇੱਕ ਸਿਆਣਾ ਪਰ ਗਰੀਬ ਆਦਮੀ ਸੀ। ਉਸ ਨੇ ਆਪਣੀ ਸਿਆਣਪ ਨਾਲ ਸ਼ਹਿਰ ਨੂੰ ਬਚਾ ਲਿਆ, ਪਰ ਕਿਸੇ ਨੇ ਵੀ ਇਸ ਗਰੀਬ ਆਦਮੀ ਨੂੰ ਯਾਦ ਨਹੀਂ ਰੱਖਿਆ। 16 ਸਿਆਣ੍ਣਪ ਤਾਕਤ ਨਾਲੋਂ ਬਿਹਤਰ ਹੈ, ਪਰ ਇੱਕ ਗਰੀਬ ਬੰਦੇ ਦੀ ਸਿਆਣਪ ਨੂੰ ਪਸੰਦ ਨਹੀਂ ਕੀਤਾ ਜਾਂਦਾ ਅਤੇ ਕੋਈ ਵੀ ਨਹੀਂ ਸੁਣਦਾ ਕਿ ਉਹ ਕੀ ਆਖਣਾ ਚਾਹੁੰਦਾ।

17 ਸਿਆਣੇ ਬੰਦੇ ਦੇ ਬਚਨਾਂ ਵੱਲ, ਭਾਵੇਂ ਸਾਂਤੀ ਨਾਲ ਕਹੇ ਗਏ ਹੋਣ,
    ਮੂਰੱਖਾਂ ਦੇ ਘਿਰੇ ਸ਼ਾਸ਼ਕ ਦੀਆਂ ਚੀਕਾਂ ਨਾਲੋਂ ਵੱਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ।
    ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ

ਤੀਤੁਸ ਨੂੰ 1

ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ। ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ। ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।

ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ।

ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।

ਕਰੇਤ ਵਿੱਚ ਤੀਤੁਸ ਦਾ ਕਾਰਜ

ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ। ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ। ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ। ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।

10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ। 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ। 12 ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।” 13 ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ। 14 ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।

15 ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ। 16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।

Punjabi Bible: Easy-to-Read Version (ERV-PA)

2010 by World Bible Translation Center