Print Page Options
Previous Prev Day Next DayNext

M’Cheyne Bible Reading Plan

The classic M'Cheyne plan--read the Old Testament, New Testament, and Psalms or Gospels every day.
Duration: 365 days
Punjabi Bible: Easy-to-Read Version (ERV-PA)
Version
ਗਿਣਤੀ 8

ਸ਼ਮਾਦਾਨ

ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਸੱਤ ਦੀਵਿਆਂ ਨੂੰ ਉਸ ਥਾਂ ਰੱਖੇ ਜਿਹੜੀ ਮੈਂ ਤੈਨੂੰ ਦਿਖਾਈ ਸੀ। ਇਹ ਦੀਵੇ ਸ਼ਮਾਦਾਨ ਦੇ ਸਾਹਮਣੇ ਦੇ ਖੇਤਰ ਨੂੰ ਰੌਸ਼ਨ ਕਰਨਗੇ।”

ਹਾਰੂਨ ਨੇ ਇਵੇਂ ਹੀ ਕੀਤਾ। ਹਾਰੂਨ ਨੇ ਦੀਵਿਆਂ, ਨੂੰ ਸਹੀ ਥਾਂ ਰੱਖਿਆ ਅਤੇ ਉਨ੍ਹਾਂ ਦਾ ਰੁੱਖ ਇਸ ਤਰ੍ਹਾਂ ਕਰ ਦਿੱਤਾ ਕਿ ਉਹ ਸ਼ਮਾਦਾਨ ਦੇ ਸਾਹਮਣੇ ਵਾਲੇ ਪਾਸੇ ਨੂੰ ਰੌਸ਼ਨ ਕਰਦੇ ਸਨ। ਉਸ ਨੇ ਉਸ ਆਦੇਸ਼ ਨੂੰ ਪੂਰਾ ਕੀਤਾ ਜਿਹੜਾ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ। ਸ਼ਮਾਦਾਨ ਇਸ ਤਰ੍ਹਾਂ ਬਣਾਇਆ ਗਿਆ ਸੀ: ਇਹ ਹੇਠਾਂ ਸੁਨਿਹਰੀ ਆਧਾਰ ਤੋਂ ਲੈ ਕੇ ਉੱਪਰ ਸੁਨਿਹਰੀ ਫ਼ੁੱਲਾਂ ਤੱਕ ਸੋਨੇ ਦੇ ਪੱਤਰੇ ਨਾਲ ਬਣਾਇਆ ਗਿਆ ਸੀ। ਇਹ ਉਸੇ ਨਮੂਨੇ ਦਾ ਸੀ ਜਿਸ ਤਰ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਦਿਖਾਇਆ ਸੀ।

ਲੇਵੀਆਂ ਦਾ ਸਮਰਪਨ

ਯਹੋਵਾਹ ਨੇ ਮੂਸਾ ਨੂੰ ਆਖਿਆ, “ਲੇਵੀਆਂ ਨੂੰ ਇਸਰਾਏਲ ਦੇ ਹੋਰਨਾਂ ਲੋਕਾਂ ਤੋਂ ਵੱਖ ਕਰ ਲਵੋ। ਉਨ੍ਹਾਂ ਲੇਵੀਆਂ ਨੂੰ ਪਵਿੱਤਰ ਬਣਾ ਦਿਉ। ਉਨ੍ਹਾਂ ਨੂੰ ਪਵਿੱਤਰ ਬਨਾਉਣ ਲਈ ਤੁਹਾਨੂੰ ਇਹ ਕੁਝ ਕਰਨਾ ਚਾਹੀਦਾ ਹੈ। ਉਨ੍ਹਾਂ ਉੱਤੇ ਪਾਪ ਦੀ ਭੇਟ ਦਾ ਖਾਸ ਪਾਣੀ ਛਿੜਕੋ। ਇਹ ਪਾਣੀ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਫ਼ੇਰ ਉਨ੍ਹਾਂ ਨੂੰ ਆਪਣੇ ਸ਼ਰੀਰ ਦੇ ਵਾਲ ਮੁੰਨਣੇ ਚਾਹੀਦੇ ਹਨ ਅਤੇ ਕੱਪੜੇ ਧੋਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਸ਼ਰੀਰ ਪਵਿੱਤਰ ਹੋ ਜਾਣਗੇ।

“ਲੇਵੀ ਆਦਮੀਆਂ ਨੂੰ ਤੇਲ ਨਾਲ ਮਿਲੇ ਮੈਦੇ ਦੀ ਅਨਾਜ ਦੀ ਭੇਟ ਦੇ ਨਾਲ ਵਹਿੜਕਾ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਪਾਪ ਦੀ ਭੇਟ ਵਜੋਂ ਇੱਕ ਹੋਰ ਜਵਾਨ ਬਲਦ ਲੈਣਾ ਚਾਹੀਦਾ ਹੈ। ਲੇਵੀ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਵਾਲੇ ਪਾਸੇ ਲਿਆਉ। ਫ਼ੇਰ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਥੇ ਇਕੱਠਾ ਕਰੋ। 10 ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ। 11 ਫ਼ੇਰ ਹਾਰੂਨ ਲੇਵੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰੇਗਾ। ਉਹ ਇਸਰਾਏਲ ਦੇ ਲੋਕਾਂ ਵੱਲੋਂ ਪਰਮੇਸ਼ੁਰ ਲਈ ਭੇਟ ਵਾਂਗ ਹੋਣਗੇ। ਇਸ ਤਰ੍ਹਾਂ, ਲੇਵੀ ਯਹੋਵਾਹ ਲਈ ਆਪਣਾ ਖਾਸ ਕੰਮ ਕਰਨ ਲਈ ਤਿਆਰ ਹੋਣਗੇ।

12 “ਲੇਵੀਆਂ ਨੂੰ ਆਖਣਾ ਕਿ ਉਹ ਵਹਿੜਕਿਆਂ ਦੇ ਸਿਰਾਂ ਉੱਤੇ ਆਪਣੇ ਹੱਥ ਰੱਖਣ। ਇੱਕ ਵਹਿੜਕਾ ਯਹੋਵਾਹ ਲਈ ਪਾਪ ਦੀ ਭੇਟ ਹੋਵੇਗਾ ਅਤੇ ਦੂਸਰੇ ਵਹਿੜਕੇ ਨੂੰ ਹੋਮ ਦੀ ਭੇਟ ਵਜੋਂ ਇਸਤੇਮਾਲ ਕੀਤਾ ਜਾਵੇਗਾ। ਇਹ ਭੇਟਾ ਲੇਵੀਆਂ ਲਈ ਪਰਾਸਚਿਤ ਕਰਨਗੀਆਂ। 13 ਲੇਵੀ ਲੋਕਾਂ ਨੂੰ ਆਖਣਾ ਕਿ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਸਾਹਮਣੇ ਖੜ੍ਹੇ ਹੋ ਜਾਣ। ਫ਼ੇਰ ਲੇਵੀ ਆਦਮੀਆਂ ਨੂੰ ਯਹੋਵਾਹ ਨੂੰ ਸਮਰਪਿਤ ਕਰ ਦੇਣਾ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। 14 ਇਸ ਨਾਲ ਲੇਵੀ ਲੋਕ ਪਵਿੱਤਰ ਬਣ ਜਾਣਗੇ। ਇਹ ਗੱਲ ਇਹ ਦਰਸਾਵੇਗੀ ਕਿ ਉਨ੍ਹਾਂ ਦੀ ਪਰਮੇਸ਼ੁਰ ਲਈ ਖਾਸ ਢੰਗ ਨਾਲ ਵਰਤੋਂ ਕੀਤੀ ਜਾ ਸੱਕਦੀ ਹੈ। ਉਹ ਇਸਰਾਏਲ ਦੇ ਹੋਰਨਾਂ ਲੋਕਾਂ ਕੋਲੋਂ ਵੱਖਰੇ ਹੋਣਗੇ। ਲੇਵੀ ਲੋਕ ਮੇਰੇ ਹੋਣਗੇ।

15 “ਇਸ ਲਈ ਲੇਵੀ ਲੋਕਾਂ ਨੂੰ ਪਵਿੱਤਰ ਬਣਾਉ। ਅਤੇ ਉਨ੍ਹਾਂ ਨੂੰ ਯਹੋਵਾਹ ਅੱਗੇ ਸਮਰਪਿਤ ਕਰੋ। ਉਹ ਇੱਕ ਹਿਲਾਉਣ ਦੀ ਭੇਟ ਵਾਂਗ ਹੋਣਗੇ। ਜਦੋਂ ਤੁਸੀਂ ਇਹ ਕਰ ਚੁੱਕੋਂਗੇ ਤਾਂ ਉਹ ਆ ਸੱਕਦੇ ਹਨ ਅਤੇ ਮੰਡਲੀ ਵਾਲੇ ਤੰਬੂ ਵਿਖੇ ਆਪਣਾ ਕੰਮ ਕਰ ਸੱਕਦੇ ਹਨ। 16 ਇਸਰਾਏਲੀ ਲੋਕ ਮੇਰੇ ਲਈ ਲੇਵੀਆਂ ਨੂੰ ਸਮਰਪਿਤ ਕਰਨਗੇ। ਉਹ ਮੇਰੇ ਹੋਣਗੇ ਅਤੀਤ ਵਿੱਚ ਮੈਂ ਹਰੇਕ ਇਸਰਾਏਲ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣਾ ਪਹਿਲੋਠਾ ਪੁੱਤਰ ਮੈਨੂੰ ਭੇਟ ਕਰਨ। ਪਰ ਹੁਣ ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਬਦਲੇ ਲੇਵੀ ਲੋਕਾਂ ਨੂੰ ਲੈ ਰਿਹਾ ਹਾਂ। 17 ਇਸਰਾਏਲ ਦਾ ਹਰ ਪਹਿਲੋਠਾ ਨਰ ਮੇਰਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਆਦਮੀ ਹੈ ਜਾਂ ਜਾਨਵਰ, ਇਹ ਫ਼ੇਰ ਵੀ ਮੇਰਾ ਹੈ। ਕਿਉਂਕਿ ਮੈਂ ਮਿਸਰ ਦੇ ਸਮੂਹ ਪਹਿਲੋਠੇ ਬੱਚਿਆਂ ਅਤੇ ਜਾਨਵਰਾ ਨੂੰ ਮਾਰ ਦਿੱਤਾ ਸੀ ਅਤੇ ਮੈਂ ਪਹਿਲੋਠੇ ਪੁੱਤਰਾਂ ਨੂੰ ਆਪਣਾ ਬਨਾਉਣ ਦੀ ਚੋਣ ਕੀਤੀ ਸੀ। 18 ਪਰ ਹੁਣ ਮੈਂ ਉਨ੍ਹਾਂ ਦੀ ਥਾਵੇਂ ਲੇਵੀ ਲੋਕਾਂ ਨੂੰ ਲੈ ਲਵਾਂਗਾ। ਮੈਂ ਇਸਰਾਏਲ ਦੇ ਹੋਰਨਾਂ ਪਰਿਵਾਰਾਂ ਦੇ ਪਹਿਲੋਠੇ ਪੁੱਤਰਾਂ ਦੀ ਥਾਵੇ ਲੇਵੀ ਲੋਕਾਂ ਨੂੰ ਲੈ ਲਵਾਂਗਾ। 19 ਮੈਂ ਇਸਰਾਏਲ ਦੇ ਸਾਰੇ ਲੋਕਾਂ ਵਿੱਚੋਂ ਲੇਵੀ ਲੋਕਾਂ ਦੀ ਚੋਣ ਕੀਤੀ ਸੀ। ਅਤੇ ਮੈਂ ਉਨ੍ਹਾਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੁਗਾਤ ਵਜੋਂ ਦੇ ਦੇਵਾਂਗਾ। ਮੈਂ ਚਾਹੁੰਦਾ ਹਾਂ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ। ਉਹ ਇਸਰਾਏਲ ਦੇ ਸਮੂਹ ਲੋਕਾਂ ਲਈ ਸੇਵਾ ਕਰਨਗੇ। ਉਹ ਅਜਿਹੀਆਂ ਬਲੀਆਂ ਦੇਣ ਵਿੱਚ ਸਹਾਇਤਾ ਕਰਨਗੇ ਜਿਹੜੀਆਂ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਨਾਉਣਗੀਆਂ। ਫ਼ੇਰ ਇਸਰਾਏਲ ਦੇ ਲੋਕਾਂ ਨੂੰ ਸਹਾਇਤਾ ਜਾਂ ਬਿਪਤਾ ਨਹੀਂ ਪਵੇਗੀ ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਆਉਣਗੇ।”

20 ਇਸ ਲਈ, ਮੂਸਾ, ਹਾਰੂਨ ਅਤੇ ਇਸਰਾਏਲ ਦੇ ਸਮੂਹ ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਲਈ ਉਹ ਸਾਰਾ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। 21 ਲੇਵੀਆਂ ਨੇ ਇਸਨਾਨ ਕੀਤਾ ਅਤੇ ਕੱਪੜੇ ਧੋਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਅਰਪਿਤ ਕਰ ਹਾਰੂਨ ਨੂੰ ਉਹ ਚੜ੍ਹਾਵੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਦੇ ਪਾਪ ਢੱਕ ਲਏ ਅਤੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ। 22 ਇਸਤੋਂ ਮਗਰੋਂ, ਲੇਵੀ ਲੋਕ ਆਪਣਾ ਕੰਮ ਕਰਨ ਲਈ ਮੰਡਲੀ ਵਾਲੇ ਤੰਬੂ ਵੱਲ ਆਏ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਦੀ ਨਿਗਰਾਨੀ ਕੀਤੀ। ਉਹ ਇਨ੍ਹਾਂ ਲੇਵੀ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਸਨ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।

23 ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, 24 “ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ। 25 ਪਰ ਜਦੋਂ ਕੋਈ ਆਦਮੀ 50 ਸਾਲ ਦਾ ਹੋ ਜਾਵੇ ਤਾਂ ਉਸ ਨੂੰ ਆਪਣੇ ਕੰਮ ਤੋਂ ਸੇਵਾ ਮੁਕਤ ਹੋ ਜਾਣਾ ਚਾਹੀਦਾ ਹੈ। ਉਸ ਨੂੰ ਫ਼ੇਰ ਕੰਮ ਕਰਨ ਦੀ ਲੋੜ ਨਹੀਂ ਹੋਵੇਗੀ। 26 ਉਹ ਆਦਮੀ ਜਿਹੜੇ 50 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਹਨ ਆਪਣੇ ਭਰਾਵਾਂ ਦੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਿੱਚ ਸਹਾਇਤਾ ਕਰ ਸੱਕਦੇ ਹਨ। ਪਰ ਉਨ੍ਹਾਂ ਨੂੰ ਖੁਦ ਕੰਮ ਨਹੀਂ ਕਰਨਾ ਚਾਹੀਦਾ। ਇੰਝ ਤੁਹਾਨੂੰ ਲੇਵੀਆਂ ਨਾਲ ਉਨ੍ਹਾਂ ਦੇ ਕੰਮ ਬਾਰੇ ਪੇਸ਼ ਆਉਣਾ ਚਾਹੀਦਾ ਹੈ।”

ਜ਼ਬੂਰ 44

ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ।

44 ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ।
    ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ।
    ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ।
    ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ।
ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ।
    ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ।
    ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ।
ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ।
    ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ।
    ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ।
    ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ।
    ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ
    ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ
    ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ।
    ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।

ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ।
    ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
10 ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ।
    ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
11 ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ।
    ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
12 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
13 ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ।
    ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
14 ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ।
    ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।
15 ਮੈਂ ਸ਼ਰਮ ਵਿੱਚ ਡੁੱਬਿਆ ਹਾਂ।
    ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
16 ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ।
    ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।
17 ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ
    ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ।
ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
18 ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ
    ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
19 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ।
    ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
20 ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ।
    ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
21 ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ।
    ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
22 ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ।
    ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
23 ਉੱਠੋ, ਮੇਰੇ ਮਾਲਿਕ।
    ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ।
    ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ?
    ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?
25 ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ।
    ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
26 ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ।
    ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।

ਸਲੇਮਾਨ ਦਾ ਗੀਤ 6

ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਆਖਦੀਆਂ ਹਨ

ਕਿੱਧਰ ਗਿਆ ਹੈ ਪ੍ਰੀਤਮ
    ਤੇਰਾ ਔਰਤਾਂ ਦਰਮਿਆਨ ਸਭ ਤੋਂ ਸੋਹਣੀਏ?
ਕਿਸ ਰਾਹੇ ਗਿਆ ਪ੍ਰੀਤਮ ਤੇਰਾ?
    ਦੱਸ ਸਾਨੂੰ ਤਾਂ ਜੋਁ ਲੱਭਣ ਵਿੱਚ ਤੇਰੀ ਅਸੀਂ ਕਰ ਸੱਕੀਏ ਸਹਾਇਤਾ।

ਉਹ ਯਰੂਸ਼ਲਮ ਦੀਆਂ ਔਰਤਾਂ ਨੂੰ ਜਵਾਬ ਦਿੰਦੀ ਹੈ

ਤੁਰ ਗਿਆ ਹੈ ਪ੍ਰੀਤਮ ਮੇਰਾ ਆਪਣੇ ਬਾਗ਼ ਵਿੱਚ
    ਮਸਾਲਿਆਂ ਦੀਆਂ ਕਿਆਰੀਆਂ ਵੱਲ।
ਗਿਆ ਹੈ ਉਹ ਚਾਰੇ ਲਈ ਬਾਗ ਅੰਦਰ
    ਅਤੇ ਚੁਣਨ ਲਈ ਕਲੀਆਂ ਚੰਬੇਲੀ ਦੀਆਂ।
ਮੈਂ ਹਾਂ ਪ੍ਰੀਤਮ ਆਪਣੇ ਦੀ, ਤੇ ਮੇਰਾ ਪ੍ਰੀਤਮ ਮੇਰਾ ਹੈ।
    ਉਹ ਚੰਬੇਲੀਆਂ ਦਰਮਿਆਨ ਚਰਦਾ।
    ਉਹ ਉਸ ਨਾਲ ਗੱਲ ਕਰਦਾ ਹੈ

ਉਹ ਬੋਲਦੀ ਹੈ

ਖੂਬਸੂਰਤ ਹੈਂ ਤੂੰ, ਮੇਰੀ ਪ੍ਰੀਤਮੇ, ਤਿਰਜਾਹ ਵਾਂਗ।
    ਯਰੂਸ਼ਲਮ ਵਾਂਗ ਮਨਮੋਹਣੀ ਹੈਂ ਤੂੰ;
    ਉਨ੍ਹਾਂ ਕਿਲ੍ਹੇ ਬੰਦ ਸ਼ਹਿਰਾਂ ਜਿੰਨੀ ਭੈਭੀਤ ਹੈਂ ਤੂੰ।
ਤੱਕ ਨਾ ਮੇਰੇ ਵੱਲ।
    ਤੇਰੀਆਂ ਅੱਖਾਂ ਦੀ ਤਾਬ ਨਹੀਂ ਝਲੀ ਜਾਂਦੀ ਮੇਰੇ ਕੋਲੋਂ।
ਤੇਰੇ ਵਾਲ ਲੰਮੇ ਹਨ ਅਤੇ ਉੱਡ ਰਹੇ ਹਨ,
    ਜਿਵੇਂ ਬੱਕਰੀਆਂ ਦਾ ਕੋਈ ਇੱਜੜ ਉੱਤਰ ਰਿਹਾ ਹੋਵੇ ਗਿਲਆਦ ਪਰਬਤ ਦੀਆਂ ਢਲਾਨਾਂ ਤੋਂ।
ਦੰਦ ਤੇਰੇ ਚਟ੍ਟੇ ਹਨ ਭੇਡਾਂ ਵਰਗੇ
    ਨਿਕਲੀਆਂ ਹੋਣ ਜਿਹੜੀਆਂ ਨਹਾ ਕੇ।
ਉਨ੍ਹਾਂ ਵਿੱਚੋਂ ਹਰ ਕੋਈ ਜੌੜਿਆਂ ਨੂੰ ਜੰਮਦੀ ਹੈ।
    ਅਤੇ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਆਪਣਾ ਨਿਆਣਾ ਨਹੀਂ ਗੁਆਇਆ।
ਤੇਰੇ ਘੁੰਡ ਹੇਠਾਂ ਤੇਰੀਆਂ ਪੜਪੁੜੀਆਂ ਅਨਾਰ ਦੇ
    ਦੋ ਟੋਟਿਆਂ ਵਰਗੀਆਂ ਹਨ।

ਹੋਣ ਭਾਵੇਂ ਸੱਠ ਰਾਣੀਆਂ
    ਅਤੇ ਅਸੀਂ ਰੱਖੈਲਾਂ ਅਤੇ ਅਨਗਿਣਤ ਦਾਸੀਆਂ,
ਪਰ ਮੇਰੇ ਲਈ ਹੈ ਸਿਰਫ ਇੱਕ ਔਰਤ
    ਮੇਰੀ ਘੁੱਗੀ ਮੇਰੀ ਭਰੀ ਪੂਰੀ ਮਾਂ ਦੀ ਹੈ
ਉਹ ਲਾਡਲੀ ਅ ਾਪਣੀ ਮ ਾਂ ਦੀ ਲਾਡਲੀ ਧੀ!
    ਦੇਖਦੀਆਂ ਹਨ ਮੁਟਿਆਰਾਂ ਉਸ ਨੂੰ ਤੇ ਉਸਤਤ ਕਰਨ ਉਸਦੀ।
ਰਾਣੀਆਂ ਤੇ ਰੱਖੈਲਾਂ ਵੀ ਉਸਦੀ ਉਸਤਤ ਕਰਦੀਆਂ ਹਨ।

ਔਰਤਾਂ ਉਸਦੀ ਉਸਤਤ ਕਰਦੀਆਂ ਹਨ

10 ਕੌਣ ਹੈ ਉਹ ਔਰਤ ਚਮਕ ਰਹੀ ਹੈ ਜੋ ਪ੍ਰਭਾਤ ਵਾਂਗ।
    ਸੁੰਦਰ ਹੈ ਕੌਣ ਚੰਨ ਜਿੰਨੀ ਚਮਕੀਲੀ ਹੈ
ਕੌਣ ਸੂਰਜ ਜਿੰਨੀ ਉਹ ਫ਼ੌਜਾਂ
    ਦੇ ਨਿਸ਼ਾਨਾਂ ਨੂੰ ਚੁੱਕਣ ਜਿੰਨੀ ।

ਉਹ ਬੋਲਦੀ ਹੈ

11 ਇਹ ਗਿਰੀ ਮੇਵੇ ਦੇ ਰੁੱਖਾਂ ਦਾ ਬਾਗ਼ ਸੀ ਜਿੱਥੇ
    ਮੈਂ ਗਈ, ਦੇਖਣ ਲਈ ਵਾਦੀ ਵਿੱਚਲੀ ਜਵਾਨੀ ਨੂੰ,
ਦੇਖਣ ਲਈ ਕਿ ਕੀ ਖਿੜੀਆਂ ਹੋਈਆਂ ਨੇ
    ਵੇਲਾਂ ਦੇਖਣ ਲਈ ਕਿ ਨਿਕਲੇ ਨੇ ਕੀ ਫੁੱਲ ਅਨਾਰਾਂ ਦੇ।
12 ਇਸ ਤੋਂ ਪਹਿਲਾਂ ਕਿ ਪਤਾ ਚੱਲੇ ਮੈਨੂੰ,
    ਮੇਰਾ ਦਿਲ ਮੈਨੂੰ ਮੇਰੇ ਰਾਜਸੀ ਲੋਕਾਂ ਦੇ ਹੱਥ ਵਿੱਚ ਲੈ ਗਿਆ।

ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਬੁਲਾਂਦੀਆਂ ਹਨ

13 ਮੁੜ ਆ, ਮੁੜ ਆ, ਸ਼ੂਲੰਮੀਬ! ਮੁੜ ਆ,
    ਮੁੜ ਆ ਤਾਂ ਜੋ ਅਸੀਂ ਤੱਕੀਏ ਤੈਨੂੰ।

ਕਿਉਂ ਤੁਸੀਂ ਹੋ ਝਾਕ ਰਹੇ ਸ਼ੂਲੰਮੀਬ ਵੱਲ,
    ਜਿਵੇਂ ਉਹ ਮਹਨਇਮ ਨਾਚ ਨੱਚ ਰਹੀ ਹੋਵੇ?

ਇਬਰਾਨੀਆਂ ਨੂੰ 6

ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ। ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ। ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।

4-6 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।

ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ। ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।

ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ। 10 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ। 11 ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ। 12 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।

13 ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। 14 ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।” [a] 15 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।

16 ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ। 17 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ। 18 ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ।

ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ 19 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ। 20 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।

Punjabi Bible: Easy-to-Read Version (ERV-PA)

2010 by World Bible Translation Center