Print Page Options
Previous Prev Day Next DayNext

New Testament in a Year

Read the New Testament from start to finish, from Matthew to Revelation.
Duration: 365 days
Punjabi Bible: Easy-to-Read Version (ERV-PA)
Version
ਰੋਮੀਆਂ ਨੂੰ 11:1-18

ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ

11 ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ। ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ। ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।” [a] ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।” [b]

ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ। ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।

ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ। ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ,

“ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” (A)

“ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ।
    ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ।
ਇਹ ਹਾਲੇ ਤੱਕ ਵਾਪਰ ਰਿਹਾ ਹੈ।” (B)

ਅਤੇ ਦਾਊਦ ਆਖਦਾ ਹੈ:

“ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ।
    ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
10 ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ
    ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।” (C)

11 ਤਾਂ ਮੈਂ ਪੁੱਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ। 12 ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵੱਧੇਰੇ ਅਸੀਸਾਂ ਹੋਣਗੀਆਂ।

13 ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹੜਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸੱਕੇ ਕਰਨ ਦੀ ਕੋਸ਼ਿਸ਼ ਕਰਾਂਗਾ। 14 ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸੱਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸੱਕਾਂਗਾ। 15 ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪੱਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ। 16 ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।

17 ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ। 18 ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁੱਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜੜ ਹੈ ਜੋ ਤੁਹਾਨੂੰ ਜੀਵਨ ਦਿੰਦੀ ਹੈ।

Punjabi Bible: Easy-to-Read Version (ERV-PA)

2010 by World Bible Translation Center