New Testament in a Year
19 ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰੱਖਤ ਨਾਲ ਪਿਉਂਦ ਲਾਇਆ ਜਾ ਸੱਕਾਂ।” 20 ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਬੇਪਰਤੀਤੀ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਵਿਸ਼ਵਾਸ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ। 21 ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
22 ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ। 23 ਇਉਂ ਉਨ੍ਹਾਂ ਲਈ, ਜੇਕਰ ਉਹ ਮੁੜ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰੱਖਤ ਦੀ ਪਿਉਂਦ ਲਾਉਣ ਯੋਗ ਹੈ। 24 ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰੱਖਤ ਦੀ ਟਹਿਣੀ ਨਾਲ ਪਿਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹੜੀਆਂ ਜੰਗਲੀ ਜੈਤੂਨ ਦੇ ਦਰੱਖਤ ਤੋਂ ਵੱਢੀਆਂ ਗਈਆਂ ਹਨ। ਅਤੇ ਇੱਕ ਵੱਧੀਆਂ ਜੈਤੂਨ ਦੇ ਦਰੱਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰੱਖਤ ਤੇ ਉੱਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰੱਖਤ ਦੀ ਪਿਉਂਦ ਦੁਬਾਰਾ ਲਾਈਆਂ ਜਾ ਸੱਕਦੀਆਂ ਹਨ।
25 ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ। 26 ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ:
“ਮੁਕਤੀਦਾਤਾ ਸੀਯੋਨ ਤੋਂ ਆਵੇਗਾ।
ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।
27 ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ,
ਜਦੋਂ ਮੈਂ ਉਨ੍ਹਾਂ ਦੇ ਪਾਪ ਕੱਢ ਦੇਵਾਂਗਾ।” (A)
28 ਯਹੂਦੀਆਂ ਨੇ ਖੁਸ਼ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਇਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ। 29 ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ। 30 ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। 31 ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ। 32 ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।
ਪਰਮੇਸ਼ੁਰ ਦੀ ਉਸਤਤਿ ਕਰੋ
33 ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ। 34 ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ,
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ?
ਕੌਣ ਹੈ ਜੋ ਉਸਦਾ ਸਲਾਹੀ ਬਣੇ?” (B)
35 “ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ?
ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।” (C)
36 ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।
2010 by World Bible Translation Center