Print Page Options
Previous Prev Day Next DayNext

New Testament in a Year

Read the New Testament from start to finish, from Matthew to Revelation.
Duration: 365 days
Punjabi Bible: Easy-to-Read Version (ERV-PA)
Version
1 ਕੁਰਿੰਥੀਆਂ ਨੂੰ 7:1-19

ਵਿਆਹ ਸੰਬੰਧੀ

ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ। ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ। ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ। ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ। ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ। ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋੜੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ। ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।

ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ। ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।

10 ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ। 11 ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸ ਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸ ਨੂੰ ਆਪਣੇ ਪਤੀ ਵੱਲ ਵਾਪਿਸ ਪਰਤ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।

12 ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸੱਕਦਾ ਹੈ ਜੋ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਦੇ ਨਾਲ ਰਹਿਣ ਦੀ ਇੱਛੁਕ ਹੈ, ਤਾਂ ਆਦਮੀ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ। 13 ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਕਰ ਸੱਕਦੀ ਹੈ ਜਿਹੜਾ ਵਿਸ਼ਵਾਸੀ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸ ਨੂੰ ਤਲਾਕ ਨਹੀਂ ਦੇਣਾ ਚਾਹੀਦਾ। 14 ਇੱਕ ਪਤੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਵਿਸ਼ਵਾਸੀ ਨਹੀਂ ਹੈ ਆਪਣੇ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁੱਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁੱਧ ਹਨ।

15 ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ। 16 ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।

ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ

17 ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ। 18 ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ। 19 ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।

Punjabi Bible: Easy-to-Read Version (ERV-PA)

2010 by World Bible Translation Center