Print Page Options
Previous Prev Day Next DayNext

New Testament in a Year

Read the New Testament from start to finish, from Matthew to Revelation.
Duration: 365 days
Punjabi Bible: Easy-to-Read Version (ERV-PA)
Version
ਯੂਹੰਨਾ 3:1-18

ਯਿਸੂ ਅਤੇ ਨਿਕੋਦੇਮੁਸ

ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ। ਇੱਕ ਰਾਤ ਨਿਕੋਦੇਮੁਸ ਯਿਸੂ ਕੋਲ ਆਇਆ। ਅਤੇ ਆਖਿਆ, “ਗੁਰੂ ਜੀ ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਭੇਜੇ ਹੋਏ ਇੱਕ ਗੁਰੂ ਹੋ। ਤੁਸੀਂ ਜੋ ਕਰਾਮਾਤਾਂ ਕਰਦੇ ਹੋ ਪਰਮੇਸ਼ੁਰ ਦੀ ਸਹਾਇਤਾ ਤੋਂ ਬਿਨਾ ਕੋਈ ਨਹੀਂ ਕਰ ਸੱਕਦਾ।”

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”

ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!”

ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ। ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’ ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”

ਨਿਕੋਦੇਮੁਸ ਨੇ ਪੁੱਛਿਆ, “ਇਹ ਕਿਵੇਂ ਸੰਭਵ ਹੋ ਸੱਕਦਾ?”

10 ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ? 11 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ। 12 ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ? 13 ਮਨੁੱਖ ਦੇ ਪੁੱਤਰ ਤੋਂ ਬਿਨਾ, ਜੋ ਕਿ ਸਵਰਗ ਤੋਂ ਹੇਠਾਂ ਉਤਰਿਆ ਸੀ, ਕੋਈ ਵੀ ਉੱਪਰ ਸਵਰਗ ਨੂੰ ਨਹੀਂ ਗਿਆ।

14 “ਜਿਸ ਤਰ੍ਹਾ ਮੂਸਾ ਨੇ ਉਜਾੜ ਵਿੱਚ ਸੱਪ ਨੂੰ ਉੱਚਾ ਕੀਤਾ ਸੀ ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਨੂੰ ਵੀ ਉੱਚਾ ਕੀਤਾ ਜਾਣਾ ਜ਼ਰੂਰੀ ਹੈ। 15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।”

16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ। 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ। 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।

Punjabi Bible: Easy-to-Read Version (ERV-PA)

2010 by World Bible Translation Center