New Testament in a Year
23 ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ। 24 ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸੱਕੇ।
“ਉਨ੍ਹਾਂ ਮੇਰੇ ਵਸਤਰ ਵੀ ਆਪਸ ਚ ਵੰਡ ਲਏ
ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ।” (A)
ਤਾਂ ਸਿਪਾਹੀ ਨੇ ਇਉਂ ਕੀਤਾ।
25 ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ। 26 ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬੜਾ ਪਿਆਰ ਕੀਤਾ ਸੀ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।” 27 ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।
ਯਿਸੂ ਦੀ ਮੌਤ(B)
28 ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁੱਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।” [a] 29 ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਉੱਪਰ ਉੱਠਾਇਆ। 30 ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।
31 ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸੱਕੇ। 32 ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ। 33 ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲੱਤਾਂ ਨਾ ਤੋੜੀਆਂ।
34 ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ। 35 (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸੱਕੋਂ।) 36 ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।” [b] 37 ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।” [c]
ਯਿਸੂ ਨੂੰ ਦਫ਼ਨਾਉਣਾ(C)
38 ਇਸ ਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂ ਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉੱਥੋਂ ਲੈ ਗਿਆ।
39 ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ। 40 ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ। 41 ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉੱਥੇ ਇੱਕ ਬਾਗ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। 42 ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂ ਕਿ ਇਹ ਨੇੜੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।
2010 by World Bible Translation Center