Print Page Options
Previous Prev Day Next DayNext

New Testament in a Year

Read the New Testament from start to finish, from Matthew to Revelation.
Duration: 365 days
Punjabi Bible: Easy-to-Read Version (ERV-PA)
Version
ਰਸੂਲਾਂ ਦੇ ਕਰਤੱਬ 7:22-43

22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।

23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।

26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ [a] 29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।

30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ। 31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ [b] ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।

33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ [c]

35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? [d] ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।

37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ [e] 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।

39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ [f] 41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,

‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ
    ਬਲੀਆਂ ਜਾਂ ਭੇਟਾਵਾਂ ਲਿਆਏ।
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ
    ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ।
ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,
    ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’ (A)

Punjabi Bible: Easy-to-Read Version (ERV-PA)

2010 by World Bible Translation Center