Print Page Options
Previous Prev Day Next DayNext

New Testament in a Year

Read the New Testament from start to finish, from Matthew to Revelation.
Duration: 365 days
Punjabi Bible: Easy-to-Read Version (ERV-PA)
Version
ਮੱਤੀ 5:27-48

ਯਿਸੂ ਦਾ ਜਿਨਸੀ ਪਾਪ ਬਾਰੇ ਉਪਦੇਸ਼

27 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’ [a] 28 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ। 29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ। 30 ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।

ਯਿਸੂ ਦਾ ਤਲਾਕ ਬਾਰੇ ਉਪਦੇਸ਼(A)

31 “ਇਹ ਵੀ ਆਖਿਆ ਗਿਆ ਹੈ, ‘ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸ ਨੂੰ ਤਲਾਕਨਾਮਾ ਲਿਖਕੇ ਦੇਵੇ।’ [b] 32 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।

ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼

33 “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ। [c] 34 ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ। 35 ਅਤੇ ਨਾ ਹੀ ਧਰਤੀ ਦੀ ਸੌਂਹ ਖਾਓ ਕਿਉਂਕਿ ਇਹ ਉਸ ਦੇ ਚਰਨਾਂ ਦੀ ਚੌਂਕੀ ਹੈ। ਨਾ ਹੀ ਯਰੂਸ਼ਲਮ ਦੀ ਕਿਉਂਕਿ ਇਹ ਮਹਾਨ ਰਾਜੇ ਦਾ ਸ਼ਹਿਰ ਹੈ। 36 ਅਤੇ ਨਾਹੀ ਆਪਣੇ ਸਿਰ ਦੀ ਸੌਂਹ ਖਾਓ, ਕਿਉਂਕਿ ਤੁਸੀਂ ਇੱਕ ਵਾਲ ਨੂੰ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸੱਕਦੇ। 37 ਪਰ ਤੁਸੀਂ ਆਪਣੇ ਬੋਲਣ ਵਿੱਚ ‘ਹਾਂ’ ਦੀ ਹਾਂ, ਅਤੇ ‘ਨਾ’ ਦੀ ਨਾ, ਆਖੋ। ‘ਹਾਂ’ ਜਾਂ ‘ਨਾ’ ਤੋਂ ਵੱਧ ਆਖਣਾ ਬਦੀ ਵੱਲੋਂ ਹੈ।

ਯਿਸੂ ਦਾ ਬਦਲੇ ਬਾਰੇ ਉਪਦੇਸ਼(B)

38 “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’ [d] 39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ। 40 ਅਤੇ ਜਿਹੜਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁੜਤਾ ਲੈਣਾ ਚਾਹੇ ਤਾਂ ਉਸ ਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ। 41 ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ। 42 ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸ ਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।

ਸਭ ਲੋਕਾਂ ਨੂੰ ਪਿਆਰ ਕਰੋ(C)

43 “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਤੁਸੀਂ ਆਪਣੇ ਗੁਆਂਢੀ ਨਾਲ ਵੀ ਪਿਆਰ ਕਰੋ [e] ਅਤੇ ਆਪਣੇ ਵੈਰੀ ਨਾਲ ਵੈਰ ਰੱਖੋ।’ 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹੜਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚੜ੍ਹਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ। 46 ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ? 47 ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ? 48 ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।

Punjabi Bible: Easy-to-Read Version (ERV-PA)

2010 by World Bible Translation Center