New Testament in a Year
54 ਪਤਰਸ ਕੁਝ ਵਿੱਥ ਤੇ ਉਸ ਦੇ ਪਿੱਛੇ-ਪਿੱਛੇ ਰਿਹਾ ਪਰ ਉਸ ਦੇ ਨੇੜੇ ਨਾ ਗਿਆ। ਉਹ ਸਰਦਾਰ ਜਾਜਕ ਦੇ ਘਰ ਦੇ ਵਿਹੜੇ ਅੰਦਰ ਚੱਲਿਆ ਗਿਆ। ਅਤੇ ਉਹ ਸਿਪਾਹੀਆਂ ਨਾਲ ਬੈਠਕੇ ਅੱਗ ਨਾਲ ਆਪਣੇ-ਆਪ ਨੂੰ ਸੇਕਣ ਲੱਗਾ।
55 ਪ੍ਰਧਾਨ ਜਾਜਕ ਅਤੇ ਸਾਰੀ ਯਹੂਦੀ ਸਭਾ ਨੇ ਯਿਸੂ ਦੇ ਵਿਰੁੱਧ ਕੋਈ ਪ੍ਰਮਾਣ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਉਸ ਨੂੰ ਮਾਰ ਸੱਕਣ, ਪਰ ਉਹ ਅਜਿਹਾ ਨਾ ਕਰ ਸੱਕੇ। 56 ਬੜੇ ਲੋਕ ਉਸ ਦੇ ਖਿਲਾਫ਼ ਝੂਠੀਆਂ ਗੱਲਾਂ ਆਖਣ ਲੱਗੇ ਪਰ ਕਿਸੇ ਦੀ ਗਵਾਹੀ ਦੂਜੇ ਨਾਲ ਨਹੀਂ ਸੀ ਮਿਲਦੀ।
57 ਫ਼ਿਰ ਕਈ ਲੋਕਾਂ ਨੇ ਉੱਠ ਕੇ ਉਸ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ ਕਿ, 58 “ਅਸੀਂ ਇਸ ਆਦਮੀ ਨੂੰ ਇਹ ਕਹਿੰਦਿਆਂ ਸੁਣਿਆ, ‘ਮੈਂ ਇਸ ਮੰਦਰ ਨੂੰ, ਜੋ ਹੱਥਾਂ ਨਾਲ ਬਣਾਇਆ ਗਿਆ ਹੈ, ਢਾਹ ਦੇਵਾਂਗਾ ਅਤੇ ਇਸਦੀ ਜਗ੍ਹਾ, ਦੂਜਾ ਤਿੰਨਾਂ ਦਿਨਾਂ ਵਿੱਚ ਨਵਾਂ ਖੜ੍ਹਾ ਕਰ ਦੇਵਾਂਗਾ ਜਿਹੜਾ ਕਿ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’” 59 ਹਾਲੇ ਵੀ ਇਨ੍ਹਾਂ ਲੋਕਾਂ ਦੀ ਗਵਾਹੀ ਇੱਕ ਦੂਜੇ ਨਾਲ ਨਹੀਂ ਮਿਲੀ।
60 ਸਰਦਾਰ ਜਾਜਕ ਲੋਕਾਂ ਦੇ ਸਾਹਮਣੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, “ਇਹ ਲੋਕ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ। ਕੀ ਤੂੰ ਆਪਣੇ-ਆਪ ਨੂੰ ਬਚਾਉਣ ਲਈ ਕੋਈ ਸਫ਼ਾਈ ਦੇਣਾ ਚਾਹੁੰਦਾ ਹੈਂ? ਕੀ ਉਹ ਸੱਚ ਆਖ ਰਹੇ ਹਨ?” 61 ਪਰ ਯਿਸੂ ਨੇ ਕੋਈ ਜਵਾਬ ਨਾ ਦਿੱਤਾ ਅਤੇ ਚੁੱਪ ਰਿਹਾ।
ਫ਼ੇਰ ਸਰਦਾਰ ਜਾਜਕ ਨੇ ਉਸ ਨੂੰ ਇੱਕ ਹੋਰ ਪ੍ਰਸ਼ਨ ਪੁੱਛਿਆ, “ਕੀ ਤੂੰ ਮਸੀਹ ਹੈ, ਪਰਮ ਪ੍ਰਧਾਨ ਪਰਮੇਸ਼ੁਰ ਦਾ ਪੁੱਤਰ ਹੈਂ?”
62 ਯਿਸੂ ਨੇ ਆਖਿਆ, “ਹਾਂ, ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ਅਤੇ ਭਵਿੱਖ ਵਿੱਚ ਤੁਸੀਂ ਮਨੁੱਖ ਦੇ ਪੁੱਤਰ ਨੂੰ ਅੱਤ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ਅਤੇ ਸੁਰਗ ਦੇ ਬੱਦਲਾਂ ਵਿੱਚ ਆਉਂਦਾ ਵੇਖੋਂਗੇ।”
63 ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ, ਤਾਂ ਉਸ ਨੂੰ ਬੜਾ ਕਰੋਧ ਆਇਆ। ਗੁੱਸੇ ਨਾਲ ਉਸ ਨੇ ਆਪਣੇ ਕੱਪੜੇ ਪਾੜਕੇ ਆਖਿਆ, “ਹੁਣ ਸਾਨੂੰ ਕਿਸੇ ਹੋਰ ਗਵਾਹ ਦੀ ਲੋੜ ਨਹੀਂ। 64 ਜੋ ਸਾਰੀਆਂ ਗੱਲਾਂ ਉਸ ਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?”
ਸਭ ਲੋਕਾਂ ਨੇ ਕਿਹਾ ਕਿ ਯਿਸੂ ਦੋਸ਼ੀ ਹੈ ਅਤੇ ਉਸ ਨੂੰ ਮੌਤ ਦਾ ਦੰਡ ਮਿਲਣਾ ਚਾਹਿਦਾ ਹੈ। 65 ਕੁਝ ਲੋਕਾਂ ਨੇ ਉਸ ਉੱਪਰ ਥੁਕਿਆ ਅਤੇ ਕੁਝ ਨੇ ਉਸ ਦੇ ਚਿਹਰੇ ਨੂੰ ਢੱਕ ਕੇ ਉਸ ਨੂੰ ਮੁੱਕੇ ਮਾਰੇ ਅਤੇ ਕਿਹਾ, “ਸਾਨੂੰ ਵਿਖਾ ਕਿ ਤੂੰ ਨਬੀ ਹੈ!” ਫ਼ਿਰ ਸਿਪਾਹੀ ਉਸ ਨੂੰ ਦੂਰ ਲੈ ਗਏ ਅਤੇ ਉਸ ਨੂੰ ਕੁੱਟਿਆ।
ਪਤਰਸ ਇਹ ਕਹਿੰਦਿਆਂ ਡਰਿਆ ਕਿ ਉਹ ਯਿਸੂ ਨੂੰ ਜਾਣਦਾ ਹੈ(A)
66 ਉਸ ਵਕਤ, ਪਤਰਸ ਥੱਲੇ ਵਿਹੜੇ ਵਿੱਚ ਸੀ। ਸਰਦਾਰ ਜਾਜਕ ਦੀ ਇੱਕ ਗੋਲੀ ਆਈ ਅਤੇ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ। 67 ਉਹ ਉਸ ਵੱਲ ਨਿਗਾਹ ਕਰਕੇ ਬੋਲੀ, “ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।”
68 ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ। [a]
69 ਜਦੋਂ ਗੋਲੀ ਨੇ ਉਸ ਨੂੰ ਉੱਥੇ ਖੜ੍ਹਾ ਵੇਖਿਆ, ਉਸ ਨੇ ਉੱਥੇ ਖੜ੍ਹੇ ਲੋਕਾਂ ਨੂੰ ਫ਼ਿਰ ਆਖਿਆ, “ਇਹ ਆਦਮੀ ਉਨ੍ਹਾਂ ਵਿੱਚੋਂ ਇੱਕ ਹੈ।” 70 ਪਤਰਸ ਫ਼ਿਰ ਉਸ ਦੇ ਕਹਿਣੇ ਤੋਂ ਮੁੱਕਰ ਗਿਆ।
ਕੁਝ ਦੇਰ ਬਾਦ, ਕੁਝ ਲੋਕ ਪਤਰਸ ਦੇ ਕੋਲ ਖੜ੍ਹੇ ਸਨ ਅਤੇ ਉਹ ਕਹਿਣ ਲੱਗੇ, “ਅਸੀਂ ਜਾਣਦੇ ਹਾਂ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ। ਕਿਉਂਕਿ ਤੂੰ ਗਲੀਲ ਤੋਂ ਹੈਂ।”
71 ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।”
72 ਜਦੋਂ ਪਤਰਸ ਨੇ ਇਹ ਕਿਹਾ, “ਕੁੱਕੜ ਨੇ ਦੂਜੀ ਬਾਂਗ ਦਿੱਤੀ। ਫ਼ਿਰ ਪਤਰਸ ਨੇ ਯਾਦ ਕੀਤਾ ਕਿ ਯਿਸੂ ਨੇ ਉਸ ਨੂੰ ਕੀ ਕਿਹਾ ਸੀ; ਕਿ ਕੁੱਕੜ ਦੇ ਦੂਜੀ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ ਕਿ ਮੈਂ ਯਿਸੂ ਨੂੰ ਨਹੀਂ ਜਾਣਦਾ।” ਤਦ ਪਤਰਸ ਬੜਾ ਦੁੱਖੀ ਹੋਇਆ ਅਤੇ ਰੋਣ ਲੱਗ ਪਿਆ।
2010 by World Bible Translation Center