Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਲੇਵੀਆਂ ਦੀ ਪੋਥੀ 4-5

ਅਚਨਚੇਤ ਕੀਤੇ ਪਾਪਾਂ ਲਈ ਭੇਟਾਂ

ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:

“ਜੇ ਮਸਹ ਕੀਤਾ ਹੋਇਆ ਜਾਜਕ ਪਾਪ ਕਰਦਾ ਅਤੇ ਲੋਕਾਂ ਤੇ ਦੋਸ਼ ਲਿਆਉਂਦਾ, ਤਾਂ ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਪਾਪ ਦੀ ਭੇਟ ਵਜੋਂ ਇੱਕ ਬੇਨੁਕਸ ਜਵਾਨ ਬਲਦ ਚੜ੍ਹਾਉਣ ਚਾਹੀਦਾ ਹੈ। ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ। ਫ਼ੇਰ ਮਸਹ ਕੀਤੇ ਜਾਜਕ ਨੂੰ ਬਲਦ ਦਾ ਥੋੜਾ ਜਿਹਾ ਖੂਨ ਲੈਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਅੰਦਰ ਲੈ ਜਾਣਾ ਚਾਹੀਦਾ ਹੈ। ਜਾਜਕ ਨੂੰ ਚਾਹੀਦਾ ਹੈ ਕਿ ਉਹ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਸਭ ਤੋਂ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਸਨਮੁੱਖ ਸੱਤ ਵਾਰੀ ਖੂਣ ਛਿੜਕੇ। ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਧੁਫ਼ ਵਾਲੀ ਜਗਵੇਦੀ ਦੇ ਕੋਨਿਆਂ ਉੱਪਰ ਛਿੜਕੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਬਲਦ ਦਾ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।) ਅਤੇ ਉਸ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਵਾਲੇ ਬਲਦ ਦੀ ਸਾਰੀ ਚਰਬੀ ਇਕੱਠੀ ਕਰ ਲਵੇ। ਉਸ ਨੂੰ ਉਹ ਚਰਬੀ ਲੈਣੀ ਚਾਹੀਦੀ ਹੈ ਜਿਹੜੀ ਅੰਦਰਲੇ ਹਿਸਿਆਂ ਉੱਤੇ ਅਤੇ ਆਲੇ-ਦੁਆਲੇ ਹੈ। ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ। 10 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਲਾਹੁਣਾ ਚਾਹੀਦਾ ਜਿਵੇਂ ਸੁੱਖ-ਸਾਂਦ ਦੀ ਭੇਟ ਵਾਲੇ ਬਲਦ ਤੋਂ ਚਰਬੀ ਨੂੰ ਲਾਹਿਆ ਜਾਂਦਾ ਹੈ। [a] ਉਸ ਨੂੰ ਪਸ਼ੂ ਦੇ ਅੰਗਾਂ ਨੂੰ ਹੋਮ ਦੀ ਭੇਟ ਵਾਲੀ ਜਗਵੇਦੀ ਉੱਤੇ ਸਾੜ ਦੇਣ ਚਾਹੀਦਾ। 11-12 ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ।

13 “ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ। 14 ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ। 15 ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ। 16 ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ। 17 ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ। 18 ਫ਼ੇਰ ਜਾਜਕ ਨੂੰ ਚਾਹੀਦਾ ਹੈ ਕਿ ਕੁਝ ਖੂਨ ਜਗਵੇਦੀ ਦੇ ਕੋਨਿਆਂ ਉੱਤੇ ਲਗਾ ਦੇਵੇ। (ਇਹ ਜਗਵੇਦੀ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਵਿੱਚ ਹੈ।) ਜਾਜਕ ਨੂੰ ਚਾਹੀਦਾ ਹੈ ਕਿ ਸਾਰਾ ਖੂਨ ਹੋਮ ਦੀ ਭੇਟ ਵਾਲੀ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਵੇ। (ਇਹ ਜਗਵੇਦੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੈ।) 19 ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। 20 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। [b] ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ। 21 ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।

22 “ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ। 23 ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। 24 ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ। 25 ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। 26 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ।

27 “ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ। 28 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ। 29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ। 30 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। 31 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।

32 “ਜੇ ਉਹ ਬੰਦਾ ਆਪਣੇ ਪਾਪ ਦੀ ਭੇਟ ਲਈ ਲੇਲਾ ਲੈ ਕੇ ਆਉਂਦਾ ਹੈ, ਤਾਂ ਉਸ ਨੂੰ ਮਾਦਾ ਲੇਲਾ ਲੈ ਕੇ ਆਉਣਾ ਚਾਹੀਦਾ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। 33 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ। 34 ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। 35 ਉਸ ਨੂੰ ਲੇਲੇ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀ ਭੇਟ ਵਾਲੇ ਲੇਲੇ ਦੀ ਚਰਬੀ ਭੇਟ ਕੀਤੀ ਸੀ। ਜਾਜਕ ਨੂੰ ਇਸ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਹੋਰਨਾਂ ਚੜ੍ਹਾਵਿਆਂ ਦੇ ਨਾਲ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਵਿਅਕਤੀ ਦੇ ਕੀਤੇ ਪਾਪਾਂ ਦੇ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਉਸ ਵਿਅਕਤੀ ਨੂੰ ਮੁਆਫ਼ ਕਰ ਦੇਵੇਗਾ।

ਵੱਖੋ-ਵੱਖਰੇ ਅਚਨਚੇਤ ਪਾਪ

“ਜਦੋਂ ਕਿਸੇ ਬੰਦੇ ਨੂੰ ਗਵਾਹੀ ਦੇਣ ਲਈ ਸੱਦਿਆ ਜਾਂਦਾ ਅਤੇ ਉਹ ਚਸ਼ਮਦੀਦ ਗਵਾਹ ਜਾਂ ਉਸ ਘਟਨਾ ਬਾਰੇ ਕੁਝ ਜਾਣਦਾ, ਅਤੇ ਜੇ ਉਹ ਬੰਦਾ ਉਹ ਕੁਝ ਨਹੀਂ ਦੱਸਦਾ ਜੋ ਉਸ ਨੇ ਦੇਖਿਆ ਜਾਂ ਜੋ ਉਹ ਜਾਣਦਾ, ਤਾਂ ਉਹ ਆਪਣੀ ਸਾਖੀ ਦੇਣ ਵਿੱਚ ਨਾਕਾਮਯਾਬ ਹੋਣ ਦੇ ਸਿੱਟੇ ਦਾ ਜਿੰਮੇਵਾਰ ਹੈ।

“ਜਾਂ ਸ਼ਾਇਦ ਕੋਈ ਬੰਦਾ ਕਿਸੇ ਨਾਪਾਕ ਸ਼ੈਅ ਨੂੰ ਛੂਹ ਲਵੇ। ਇਹ ਕਿਸੇ ਨਾਪਾਕ ਪਾਲਤੂ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਕਿਸੇ ਨਾਪਾਕ ਜੰਗਲੀ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਇਹ ਕਿਸੇ ਨਾਪਾਕ ਰੀਂਗਦੇ ਜਾਨਵਰ ਦੀ ਵੀ ਹੋ ਸੱਕਦੀ ਹੈ। ਹੋ ਸੱਕਦਾ ਕਿ ਉਹ ਬੰਦਾ ਸਚੇਤ ਨਾ ਹੋਵੇ ਕਿ ਉਸ ਨੇ ਇਨ੍ਹਾਂ ਚੀਜ਼ਾਂ ਨੂੰ ਛੂਹ ਲਿਆ, ਪਰ ਹਾਲੇ ਵੀ ਉਹ ਪਲੀਤ ਹੈ ਅਤੇ ਉਹ ਦੋਸ਼ੀ ਹੈ।

“ਜੇਕਰ ਕੋਈ ਵਿਅਕਤੀ ਮਨੁੱਖੀ ਨਾਪਾਕਤਾ ਨੂੰ ਛੂਹ ਲਵੇ, ਕੁਝ ਵੀ ਜੋ ਕਿਸੇ ਵਿਅਕਤੀ ਨੂੰ ਨਾਪਾਕ ਬਣਾਵੇ, ਭਾਵੇਂ ਉਹ ਇਸਤੋਂ ਸਚੇਤ ਨਹੀਂ, ਪਰ ਮਗਰੋਂ ਜਾਣ ਜਾਵੇ ਕਿ ਉਸ ਨੇ ਇਨ੍ਹਾਂ ਵਿੱਚੋਂ ਕਿਸੇ ਨਾਪਾਕ ਚੀਜ਼ ਨੂੰ ਛੂਹ ਲਿਆ ਹੈ, ਤਾਂ ਉਹ ਦੋਸ਼ੀ ਹੋਵੇਗਾ।

“ਜਾਂ ਹੋ ਸੱਕਦਾ ਆਦਮੀ ਕੋਈ ਕਸਮ ਜਲਦੀ ਵਿੱਚ ਲੈ ਲਵੇ ਇਹ ਸਾਬਤ ਕਰਨ ਲਈ ਕਿ ਉਹ ਸੱਚ ਕਹਿ ਰਿਹਾ ਹੈ, ਭਾਵੇਂ ਨਤੀਜਾ ਚੰਗਾ ਹੋਵੇ ਜਾਂ ਬੁਰਾ, ਅਤੇ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਜਦੋਂ ਉਹ ਮਹਿਸੂਸ ਕਰੇ ਕਿ ਉਸ ਨੇ ਕੀ ਕੀਤਾ ਹੈ, ਉਹ ਦੋਸ਼ੀ ਬਣ ਜਾਂਦਾ। ਜਦੋਂ ਕੋਈ ਬੰਦਾ ਇਨ੍ਹਾਂ ਵਿੱਚੋਂ ਕਿਸੇ ਵੀ ਦੋਸ਼ ਨੂੰ ਮਹਿਸੂਸ ਕਰੇ, ਉਸ ਨੂੰ, ਜੋ ਉਸ ਨੇ ਗਲਤ ਕੀਤਾ ਹੈ ਕਬੂਲਣਾ ਚਾਹੀਦਾ। ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਉਸ ਨੂੰ ਪਾਪ ਦੀ ਭੇਟ ਵਜੋਂ ਇੱਕ ਲੇਲੀ ਜਾਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ। ਫ਼ੇਰ ਜਾਜਕ ਉਸ ਵਿਅਕਤੀ ਦੇ ਪਾਪ ਲਈ, ਉਸ ਦੇ ਬਦਲੇ ਪਰਾਸਚਿਤ ਕਰੇਗਾ।

“ਜੇ ਉਸ ਬੰਦੇ ਤੋਂ ਲੇਲਾ ਜਾਂ ਬੱਕਰੀ ਨਾ ਸਰਦੀ ਹੋਵੇ, ਉਹ ਦੋ ਘੁੱਗੀ ਜਾਂ ਦੋ ਜਵਾਨ ਕਬੂਤਰ ਯਹੋਵਾਹ ਲਈ ਲੈ ਕੇ ਆਵੇ। ਇਹ ਉਸ ਦੇ ਪਾਪ ਲਈ ਦੋਸ਼ ਦੀ ਭੇਟ ਹੋਵੇਗੀ। ਇੱਕ ਪੰਛੀ ਪਾਪ ਦੀ ਭੇਟ ਲਈ ਹੋਵੇ ਤੇ ਦੂਸਰਾ ਹੋਮ ਦੀ ਭੇਟ ਲਈ। ਉਹ ਬੰਦਾ ਉਨ੍ਹਾਂ ਨੂੰ ਜਾਜਕ ਕੋਲ ਲੈ ਕੇ ਆਵੇ। ਪਹਿਲਾਂ, ਜਾਜਕ ਇੱਕ ਪੰਛੀ ਨੂੰ ਪਾਪ ਦੀ ਭੇਟ ਵਜੋਂ ਚੜ੍ਹਾਵੇਗਾ। ਜਾਜਕ ਪੰਛੀ ਦੇ ਸਿਰ ਨੂੰ ਉਸ ਦੀ ਗਿੱਚੀ ਤੋਂ ਤੋੜ ਦੇਵੇਗਾ। ਪਰ ਜਾਜਕ ਪੰਛੀ ਨੂੰ ਹਿਸਿਆਂ ਵਿੱਚ ਨਹੀਂ ਵੰਡੇਗਾ। ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ। 10 ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ।

11 “ਜੇ ਉਸ ਬੰਦੇ ਤੋਂ ਦੋ ਘੁੱਗੀ ਜਾਂ ਦੋ ਕਬੂਤਰ ਨਾ ਸਰਦੇ ਹੋਣ, ਉਸ ਨੂੰ ਆਪਣੇ ਪਾਪ ਦੀ ਭੇਟ ਲਈ ਮੈਦੇ ਦੇ 8 ਕੱਪ ਲਿਆਉਣੇ ਚਾਹੀਦੇ ਹਨ। ਉਸ ਨੂੰ ਮੈਦੇ ਵਿੱਚ ਤੇਲ ਨਹੀਂ ਮਿਲਾਉਣਾ ਚਾਹੀਦਾ ਅਤੇ ਇਸ ਉੱਤੇ ਲੋਬਾਨ ਨਹੀਂ ਪਾਉਣਾ ਚਾਹੀਦਾ, ਕਿਉਂਕਿ ਇਹ ਪਾਪ ਦੀ ਭੇਟ ਹੈ। 12 ਉਹ ਮੈਦਾ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਮੈਦੇ ਦੀ ਇੱਕ ਮੁੱਠੀ ਭਰੇਗਾ। ਇਹ ਇੱਕ ਯਾਦਗਾਰੀ ਭੇਟ ਹੋਵੇਗੀ। ਉਹ ਮੈਦੇ ਨੂੰ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈਆਂ ਗਈਆਂ ਹੋਰਨਾਂ ਭੇਟਾਂ ਦੇ ਨਾਲ ਚੜ੍ਹਾਵੇਗਾ। ਇਹ ਉਸ ਦੇ ਪਾਪ ਦੀ ਭੇਟ ਹੈ। 13 ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ ਪਾਕ ਬਣਾ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। ਜਿਹੜਾ ਹਿੱਸਾ ਬਚ ਜਾਵੇਗਾ ਉਹ ਜਾਜਕ ਦਾ ਹੋਵੇਗਾ, ਜਿਵੇਂ ਅਨਾਜ ਦੀ ਭੇਟ ਦਾ ਹੁੰਦਾ ਹੈ।”

14 ਯਹੋਵਾਹ ਨੇ ਮੂਸਾ ਨੂੰ ਆਖਿਆ, 15 “ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ। 16 ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ।

17 “ਜੇ ਕੋਈ ਬੰਦਾ ਪਾਪ ਕਰਦਾ ਅਤੇ ਉਨ੍ਹਾਂ ਵਿੱਚੋਂ ਕੋਈ ਇੱਕ ਗੱਲ ਕਰਦਾ ਜਿਨ੍ਹਾਂ ਨੂੰ ਯਹੋਵਾਹ ਨੇ ਨਾ ਕਰਨ ਦਾ ਆਦੇਸ਼ ਦਿੱਤਾ ਭਾਵੇਂ ਉਹ ਬੰਦਾ ਨਹੀਂ ਜਾਣਦਾ, ਉਹ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਪਾਪ ਦੀ ਜ਼ਿੰਮੇਵਾਰੀ ਕਬੂਲ ਕਰਨੀ ਚਾਹੀਦੀ ਹੈ। 18 ਉਸ ਨੂੰ ਇੱਕ ਬੇਨੁਕਸ ਅਤੇ ਜਾਜਕ ਦੁਆਰਾ ਨਿਰਧਾਰਿਤ ਕੀਤੀ ਗਈ ਕੀਮਤ ਦਾ ਭੇਡੂ ਉਸ ਕੋਲ ਲਿਆਉਣਾ ਚਾਹੀਦਾ ਹੈ। ਉਹ ਭੇਡੂ ਦੋਸ਼ ਦੀ ਭੇਟ ਹੋਵੇਗਾ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਉਸ ਪਾਪ ਖਾਤਰ ਪਰਾਸਚਿਤ ਕਰੇਗਾ ਜੋ ਉਸ ਨੇ ਅਨਜਾਣੇ ਵਿੱਚ ਕੀਤਾ ਸੀ ਅਤੇ ਉਹ ਮਾਫ਼ ਹੋ ਜਾਵੇਗਾ। 19 ਇਹ ਦੋਸ਼ ਦੀ ਭੇਟ ਹੈ ਕਿਉਂ ਜੋ ਉਹ ਯਹੋਵਾਹ ਅੱਗੇ ਦੋਸ਼ੀ ਹੈ।”

ਮੱਤੀ 24:29-51

29 “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ:

‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ
    ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ
ਤਾਰੇ ਅਕਾਸ਼ ਤੋਂ ਡਿੱਗ ਪੈਣਗੇ
    ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’ [a]

30 “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ। 31 ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ।

32 “ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ। 33 ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ। 34 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀੜ੍ਹੀ ਜਿਉਂਦੀ ਹੋਵੇਗੀ। 35 ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।

ਸਿਰਫ਼ ਪਰਮੇਸ਼ੁਰ ਜਾਣਦਾ ਹੈ ਕਿ ਉਹ ਸਮਾਂ ਕਦੋਂ ਆਵੇਗਾ(A)

36 “ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।

37 “ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ। 38 ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ। 39 ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ।

“ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ। 40 ਦੋ ਮਨੁੱਖ ਇਕੱਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ। 41 ਦੋ ਔਰਤਾਂ ਚੱਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿੱਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤੀ ਜਾਵੇਗਾ।

42 “ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ। 43 ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵੜਨ ਨਹੀਂ ਦੇਵੇਗਾ। 44 ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘੜੀ ਤੁਹਾਨੂੰ ਚਿੱਤ ਚੇਤਾ ਵੀ ਨਹੀ ਹੋਣਾ ਉਸ ਘੜੀ ਮਨੁੱਖ ਦਾ ਪੁੱਤਰ ਆ ਜਾਵੇਗਾ।

ਚੰਗੇ ਨੋਕਰ ਅਤੇ ਬੁਰੇ ਨੋਕਰ(B)

45 “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸ ਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ? 46 ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ। 47 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ।

48 “ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ? 49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ। 50 ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸ ਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸ ਨੂੰ ਯਾਦ ਚੇਤੇ ਨਹੀਂ ਹੋਵੇਗਾ। 51 ਫ਼ਿਰ ਮਾਲਕ ਉਸ ਨੂੰ ਸਜ਼ਾ ਦੇਵੇਗਾ ਅਤੇ ਉਸ ਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿੱਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।

Punjabi Bible: Easy-to-Read Version (ERV-PA)

2010 by World Bible Translation Center