Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਯਸਾਯਾਹ 56-58

ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ

56 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ। ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”

ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”

4-5 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”

“ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।” ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”

ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”

ਜੰਗਲ ਦੇ ਆਵਾਰਾ ਜਾਨਵਰੋ,
    ਆਓ ਅਤੇ ਭੋਜਨ ਕਰੋ!
10 ਸਾਰੇ ਨਬੀ ਹੀ ਨੇਤਰਹੀਣ ਨੇ।
    ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ।
ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ।
    ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ।
    ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
11 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ।
    ਉਹ ਕਦੇ ਨਹੀਂ ਰੱਜਦੇ।
ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ।
    ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ।
ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ
    ਸੰਤੁਸ਼ਟ ਕਰਨਾ ਜਾਣਦੇ ਨੇ।
12 ਉਹ ਆਉਂਦੇ ਨੇ ਤੇ ਆਖਦੇ ਨੇ,
    “ਮੈਂ ਬੋੜੀ ਜਿਹੀ ਮੈਅ ਪੀਵਾਂਗਾ।
    ਮੈਂ ਬੋੜੀ ਜਿਹੀ ਬੀਅਰ ਪੀਵਾਂਗਾ।
ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ,
    ਮੈਂ ਹੋਰ ਵੀ ਵੱਧੇਰੇ ਪੀਵਾਂਗਾ।”

ਇਸਰਾਏਲ ਪਰਮੇਸ਼ੁਰ ਦਾ ਅਨੁਯਾਈ ਨਹੀਂ

57 ਸਾਰੇ ਹੀ ਨੇਕ ਬੰਦੇ ਚੱਲੇ ਗਏ ਨੇ
    ਤੇ ਕਿਸੇ ਦਾ ਵੀ ਧਿਆਨ ਨਹੀਂ ਗਿਆ।
ਸਭ ਚੰਗੇ ਬੰਦੇ ਲੈ ਲੇ ਗਏ ਹਨ
    ਪਰ ਕੋਈ ਵੀ ਇਸ ਦਾ ਕਾਰਣ ਨਹੀਂ ਜਾਣਦਾ।

ਉਹ ਉਸ ਕਸ਼ਟ ਤੋਂ ਦੂਰ ਕਰ ਦਿੱਤੇ ਗਏ
    ਸਨ ਜਿਹੜਾ ਆ ਰਿਹਾ ਹੈ।
ਪਰ ਇਨ੍ਹਾਂ ਵਾਸਤੇ ਸ਼ਾਂਤੀ ਆਵੇਗੀ
    ਅਤੇ ਉਹ ਆਪਣੇ ਹੀ ਬਿਸਤਰਿਆਂ ਉੱਤੇ ਆਰਾਮ ਕਰਨਗੇ ਕਿਉਂਕਿ ਉਹ ਉਵੇਂ ਰਹੇ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਹ ਜਿਉਣ।

“ਜਾਦੂਗਰਨੀਆਂ ਦੇ ਬਚਿਓ ਇੱਥੇ ਆਓ।
    ਤੁਹਾਡਾ ਪਿਤਾ ਵਿਭਚਾਰ ਦਾ ਪਾਪੀ ਹੈ
    ਤੇ ਤੁਹਾਡੀ ਮਾਂ ਆਪਣਾ ਸ਼ਰੀਰ ਕਾਮ ਲਈ ਵੇਚਦੀ ਹੈ। ਇੱਥੇ ਆਓ!
ਤੁਸੀਂ ਬਦ ਤੇ ਝੂਠ ਬੋਲਣ ਵਾਲੇ ਬੱਚੇ ਹੋ।
    ਤੁਸੀਂ ਮੇਰਾ ਮਜ਼ਾਕ ਉਡਾਉਂਦੇ ਹੋ।
ਤੁਸੀਂ ਮੇਰਾ ਮੂੰਹ ਚਿੜਾਉਂਦੇ ਹੋ।
    ਤੁਸੀਂ ਮੇਰੇ ਸਾਹਮਣੇ ਜੀਭਾਂ ਕੱਢਦੇ ਹੋ।
    ਤੁਸੀਂ ਵਿਦ੍ਰੋਹੀ ਮਾਪਿਆਂ ਦੇ ਬੱਚੇ ਹੋ।
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ
    ਉਪਾਸਨਾ ਕਰਨੀ ਚਾਹੁੰਦੇ ਹੋ।
ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ
    ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।
ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ।
    ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ।
ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ।
    ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ?
    ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
ਤੁਸੀਂ ਸਾਰੀਆਂ ਪਹਾੜੀਆਂ
    ਅਤੇ ਪਰਬਤਾਂ ਉੱਪਰ ਆਪਣੇ ਬਿਸਤਰੇ ਬਣਾਉਂਦੇ ਹੋ।
ਤੁਸੀਂ ਉਨ੍ਹਾਂ ਥਾਵਾਂ ਉੱਪਰ ਬਲੀਆਂ
    ਚੜ੍ਹਾਉਣ ਲਈ ਜਾਂਦੇ ਹੋ।
ਤੁਸੀਂ ਫ਼ੇਰ ਉਨ੍ਹਾਂ ਬਿਸਤਰਿਆਂ ਅੰਦਰ ਲੇਟ ਜਾਂਦੇ ਹੋ
    ਅਤੇ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਕੇ ਮੇਰੇ ਵਿਰੁੱਧ ਪਾਪ ਕਰਦੇ ਹੋ।
ਤੁਸੀਂ ਉਨ੍ਹਾਂ ਦੇਵਤਿਆਂ ਨੂੰ ਪਿਆਰ ਕਰਦੇ ਹੋ,
    ਤੁਸੀਂ ਉਨ੍ਹਾਂ ਦੇ ਨਗਨ ਸਰੀਰਾਂ ਨੂੰ ਤੱਕ ਕੇ ਖੁਸ਼ ਹੁੰਦੇ ਹੋ।
ਤੁਸੀਂ ਮੇਰੇ ਨਾਲ ਸੀ,
    ਪਰ ਤੁਸੀਂ ਮੈਨੂੰ ਉਨ੍ਹਾਂ ਕੋਲ ਜਾਣ ਲਈ ਛੱਡ ਦਿੱਤਾ।
ਤੁਸੀਂ ਉਨ੍ਹਾਂ ਗੱਲਾਂ ਨੂੰ ਛੁਪਾਂਦੇ ਹੋ ਜਿਹੜੀਆਂ
    ਮੈਨੂੰ ਚੇਤੇ ਕਰਨ ਵਿੱਚ ਸਹਾਇਤਾ ਕਰਦੀਆਂ ਨੇ।
ਤੁਸੀਂ ਉਨ੍ਹਾਂ ਚੀਜ਼ਾਂ ਨੂੰ ਦਰਵਾਜ਼ਿਆਂ
    ਅਤੇ ਦਰਵਾਜ਼ਿਆਂ ਦੇ ਰੱਖਨਿਆਂ ਓਹਲੇ ਛੁਪਾ ਦਿੰਦੇ ਹੋ।
ਅਤੇ ਤੁਸੀਂ ਫ਼ੇਰ ਜਾਂਦੇ ਹੋ
    ਅਤੇ ਉਨ੍ਹਾਂ ਝੂਠੇ ਦੇਵਤਿਆਂ ਨਾਲ ਇਕਰਾਰਨਾਮੇ ਕਰਦੇ ਹੋ।
ਤੁਸੀਂ ਮੋਲਕ ਦੇਵਤੇ ਨੂੰ ਚੰਗਾ ਲੱਗਣ ਲਈ
    ਅਤਰ-ਫ਼ੁਲੇਲਾਂ ਦੀ ਵਰਤੋਂ ਕਰਦੇ ਹੋ।
ਤੁਸੀਂ ਦੂਰ-ਦੁਰਾਡੇ ਦੇਸ਼ਾਂ ਅੰਦਰ ਸੰਦੇਸ਼ਵਾਹਕ ਭੇਜੇ ਸਨ।
    ਇਹ ਗੱਲਾਂ ਤੁਹਾਨੂੰ ਹੇਠਾਂ ਸ਼ਿਓਲ ਤੀਕ ਲੈ ਜਾਣਗੀਆਂ।
10 ਇਹ ਗੱਲਾਂ ਕਰਨ ਲਈ ਤੁਸੀਂ ਸਖਤ ਮਿਹਨਤ ਕੀਤੀ ਹੈ,
    ਪਰ ਤੁਸੀਂ ਕਦੇ ਵੀ ਨਹੀਂ ਬਕੱਦੇ।
ਤੁਹਾਨੂੰ ਨਵੀਂ ਸ਼ਕਤੀ ਮਿਲੀ ਸੀ,
    ਕਿਉਂ ਕਿ ਤੁਸੀਂ ਇਹ ਗੱਲਾਂ ਮਾਣੀਆਂ ਸਨ।
11 ਤੁਸੀਂ ਮੈਨੂੰ ਯਾਦ ਨਹੀਂ ਕੀਤਾ।
    ਤੁਸੀਂ ਮੇਰੇ ਵੱਲ ਧਿਆਨ ਵੀ ਨਹੀਂ ਕੀਤਾ!
ਇਸ ਲਈ, ਤੁਸੀਂ ਕਿਸ ਬਾਰੇ ਚਿੰਤਾ ਕਰ ਰਹੇ ਸੀ?
    ਤੁਸੀਂ ਕਿਸ ਕੋਲੋਂ ਭੈਭੀਤ ਸੀ?
ਤੁਸੀਂ ਝੂਠ ਕਿਉਂ ਬੋਲਿਆ?
    ਦੇਖੋ, ਚੁੱਪ ਰਿਹਾ ਹਾਂ ਮੈਂ ਲੰਮੇ ਸਮੇਂ ਤੀਕ-ਤੇ ਆਦਰ ਕੀਤਾ ਨਹੀਂ ਤੁਸੀਂ ਮੇਰਾ।
12 ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ,
    ਪਰ ਇਹ ਗੱਲਾਂ ਬੇਕਾਰ ਨੇ!
13 ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ,
    ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ।
    ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ।
ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ।
    ਹਵਾ ਦਾ ਇੱਕ ਬੁੱਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ।
ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ,
    ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ।
    ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।”

ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ

14 ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ!
    ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!

15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ।
    ਪਰਮੇਸ਼ੁਰ ਸਦਾ ਜਿਉਂਦਾ ਹੈ।
    ਪਰਮੇਸ਼ੁਰ ਦਾ ਨਾਮ ਪਵਿੱਤਰ ਹੈ।
ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ,
    ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
16 ਮੈਂ ਸਦਾ ਹੀ ਲੜਦਾ ਨਹੀਂ ਰਹਾਂਗਾ,
    ਮੈਂ ਹਮੇਸ਼ਾ ਕਹਿਰਵਾਨ ਨਹੀਂ ਹੋਵਾਂਗਾ।
ਜੇ ਮੈਂ ਕਹਿਰਵਾਨ ਹੋਇਆ ਰਿਹਾ ਤਾਂ ਮੇਰੇ ਸਾਹਮਣੇ ਆਦਮੀ ਦੀ ਰੂਹ ਮਰ ਜਾਵੇਗੀ,
    ਉਹ ਜੀਵਨ ਜਿਹੜਾ ਮੈਂ ਦਿੱਤਾ ਸੀ।
17 ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ,
    ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ।
ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ।
    ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ।
ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ।
    ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
18 ਮੈਂ ਦੇਖ ਲਿਆ ਜਿੱਧਰ ਇਸਰਾਏਲ ਗਿਆ ਸੀ।
    ਇਸ ਲਈ ਮੈਂ ਉਸ ਨੂੰ ਅਰੋਗ ਕਰ ਦਿਆਂਗਾ।
ਮੈਂ ਉਸ ਨੂੰ ਸੱਕੂਨ ਪਹੁੰਚਾਵਾਂਗਾ ਅਤੇ ਉਸ ਨੂੰ ਬਿਹਤਰ ਮਹਿਸੂਸ ਕਰਨ ਵਾਲੇ ਸ਼ਬਦ ਆਖਾਂਗਾ।
    ਫ਼ੇਰ ਉਹ ਤੇ ਉਸ ਦੇ ਲੋਕ ਉਦਾਸ ਨਹੀਂ ਹੋਣਗੇ।
19 ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ।
    ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ।
ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!”
    ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।

20 ਪਰ ਮੰਦੇ ਲੋਕ ਗੁਸੈਲੇ ਸਮੁੰਦਰ ਵਰਗੇ ਹਨ।
    ਉਹ ਸ਼ਾਂਤ ਅਤੇ ਸ਼ਾਂਤੀ ਭਰਪੂਰ ਨਹੀਂ ਹੋ ਸੱਕਦੇ।
ਉਹ ਗੁੱਸੇ ਵਿੱਚ ਹਨ,
    ਅਤੇ ਸਮੁੰਦਰ ਵਾਂਗ ਗਾਰੇ ਨੂੰ ਰਿੜਕਦੇ ਨੇ।
21 ਮੇਰਾ ਪਰਮੇਸ਼ੁਰ ਆਖਦਾ ਹੈ,
    “ਮੰਦੇ ਲੋਕਾਂ ਲਈ ਅਮਨ ਨਹੀਂ ਹੈ।”

ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ

58 ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ।
    ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ।
ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ।
    ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ।
    ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ
    ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ।
ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ।
    ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।

ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?”

ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ। ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ। ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?

“ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”

ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ। ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।”

ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ। 10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।

11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।

12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।

13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ। 14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।

2 ਥੱਸਲੁਨੀਕੀਆਂ ਨੂੰ 2

ਬੁਰੀਆਂ ਘਟਨਾਵਾਂ ਵਾਪਰਨਗੀਆਂ

ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਬਾਰੇ ਦੱਸਣਾ ਚਾਹੁੰਦੇ ਹਾਂ। ਅਸੀਂ ਤੁਹਾਡੇ ਨਾਲ ਉਸ ਸਮੇਂ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਜਦੋਂ ਅਸੀਂ ਉਸ ਵਿੱਚ ਮਿਲਕੇ ਇਕੱਠੇ ਹੋਵਾਂਗੇ। ਆਪਣੇ ਮਨਾਂ ਵਿੱਚ ਪਰੇਸ਼ਾਨ ਨਾ ਹੋਵੋ ਅਤੇ ਘਬਰਾਓ ਨਾ ਜੇਕਰ ਤੁਸੀਂ ਸੁਣੋਂ ਕਿ ਸਾਡੇ ਪ੍ਰਭੂ ਦਾ ਦਿਨ ਪਹਿਲਾਂ ਹੀ ਆ ਚੁੱਕਾ ਹੈ। ਕੋਈ ਇਹ ਗੱਲ ਅਗੰਮ ਵਾਕ ਜਾਂ ਸੰਦੇਸ਼ ਵਿੱਚ ਵੀ ਆਖ ਸੱਕਦਾ ਹੈ। ਜਾਂ ਤੁਸੀਂ ਇਸ ਬਾਰੇ ਕਿਸੇ ਚਿੱਠੀ ਵਿੱਚ ਪੜ੍ਹੋ ਜੋ ਕਿ ਕੋਈ ਦਾਵਾ ਕਰ ਸੱਕਦਾ ਹੈ ਕਿ ਉਹ ਪੱਤਰ ਸਾਡੇ ਵੱਲੋਂ ਹੈ। ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ [a] ਹੈ, ਪ੍ਰਗਟ ਨਹੀਂ ਹੁੰਦਾ। ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।

ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ। ਬਦੀ ਦੀ ਗੁਪਤ ਸ਼ਕਤੀ ਹੁਣ ਪਹਿਲਾਂ ਹੀ ਸੰਸਾਰ ਵਿੱਚ ਕਾਰਜ ਕਰ ਰਹੀ ਹੈ ਪਰ ਇੱਥੇ ਇੱਕ ਅਜਿਹਾ ਵੀ ਹੈ ਜਿਹੜਾ ਬਦੀ ਦੀ ਇਸ ਗੁਪਤ ਸ਼ਕਤੀ ਨੂੰ ਰੋਕ ਰਿਹਾ ਹੈ। ਉਹ ਇਸ ਨੂੰ ਉਦੋਂ ਤੱਕ ਰੋਕਦਾ ਰਹੇਗਾ ਜਦੋਂ ਤੱਕ ਉਹ ਹਟਾਇਆ ਨਹੀਂ ਜਾਂਦਾ। ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ। 10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। 11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ। 12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ।

ਤੁਹਾਨੂੰ ਮੁਕਤੀ ਲਈ ਚੁਣਿਆ ਗਿਆ ਹੈ

13 ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ। 14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ 15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।

16-17 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਯਿਸੂ ਮਸੀਹ ਖੁਦ ਅਤੇ ਪਰਮੇਸ਼ੁਰ ਸਾਡਾ ਪਿਤਾ ਤੁਹਾਡੇ ਦਿਲਾਂ ਨੂੰ ਸੁੱਖ ਦੇਵੇਗਾ ਅਤੇ ਤੁਹਾਨੂੰ ਹਰ ਚੰਗੀ ਗੱਲ ਵਿੱਚ ਜੋ, ਤੁਸੀਂ ਕਰਦੇ ਅਤੇ ਆਖਦੇ ਹੋ, ਬਲ ਬਖਸ਼ੇ ਸਨ। ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ। ਆਪਣੀ ਕਿਰਪਾ ਰਾਹੀਂ ਉਸ ਨੇ ਸਾਨੂੰ ਚੰਗੀ ਆਸ ਅਤੇ ਆਰਾਮ ਦਿੱਤਾ ਹੈ ਜਿਹੜਾ ਅਮਰ ਹੈ।

Punjabi Bible: Easy-to-Read Version (ERV-PA)

2010 by World Bible Translation Center