Old/New Testament
ਸਾਰੇ ਲੋਕ ਪਰਮੇਸ਼ੁਰ ਬਾਰੇ ਜਾਨਣਗੇ
65 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲੱਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, ‘ਮੈਂ ਇੱਥੇ ਹਾਂ! ਮੈਂ ਇੱਥੇ ਹਾਂ!’
2 “ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਕਰਨ ਲਈ ਤਿਆਰ ਖੜ੍ਹਾ ਸਾਂ ਜਿਹੜੇ ਮੇਰੇ ਖਿਲਾਫ਼ ਹੋ ਗਏ ਸਨ। ਮੈਂ ਉਨ੍ਹਾਂ ਲੋਕਾਂ ਦੀ ਉਡੀਕ ਕਰ ਰਿਹਾ ਸਾਂ ਕਿ ਉਹ ਮੇਰੇ ਵੱਲ ਆਉਣ। ਪਰ ਉਨ੍ਹਾਂ ਨੇ ਅਜਿਹੇ ਢੰਗ ਨਾਲ ਜਿਉਣਾ ਜਾਰੀ ਰੱਖਿਆ ਜਿਹ੍ਹੜਾ ਠੀਕ ਨਹੀਂ। ਉਨ੍ਹਾਂ ਨੇ ਹਰ ਉਹ ਗੱਲ ਕੀਤੀ ਜਿਹੜੀ ਉਨ੍ਹਾਂ ਦਾ ਦਿਲ ਚਾਹੁੰਦਾ ਸੀ। 3 ਉਹ ਲੋਕ ਮੇਰੇ ਸਾਹਮਣੇ ਹਨ ਤੇ ਮੈਨੂੰ ਹਮੇਸ਼ਾ ਗੁੱਸਾ ਦਿਵਾਉਂਦੇ ਰਹਿੰਦੇ ਹਨ। ਉਹ ਲੋਕ ਬਲੀਆਂ ਚੜ੍ਹਾਉਂਦੇ ਹਨ ਅਤੇ ਆਪਣੇ ਖਾਸ ਬਾਗਾਂ ਅੰਦਰ ਧੂਫ਼ਾਂ ਬੁਖਾਉਂਦੇ ਹਨ। 4 ਉਹ ਲੋਕ ਕਬਰਾਂ ਦੇ ਦਰਮਿਆਨ ਬੈਠਦੇ ਹਨ। ਉਹ ਮੁਰਦਾ ਲੋਕਾਂ ਪਾਸੋਂ ਸੰਦੇਸ਼ ਦਾ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮੁਰਦਾ ਲਾਸ਼ਾਂ ਨਾਲ ਰਹਿੰਦੇ ਵੀ ਹਨ। ਉਹ ਸੂਰ ਦਾ ਮਾਸ ਖਾਂਦੇ ਹਨ। ਉਨ੍ਹਾਂ ਦੇ ਛੁਰੀ ਕਾਂਟੇ ਸੜੇ ਹੋਏ ਮਾਸ ਨਾਲ ਲਿਬੜੇ ਹੁੰਦੇ ਹਨ। 5 ਪਰ ਉਹ ਲੋਕ ਹੋਰਨਾਂ ਨੂੰ ਆਖਦੇ ਹਨ, ‘ਮੇਰੇ ਨੇੜੇ ਨਾ ਆਉਣਾ! ਜਿੰਨਾ ਚਿਰ ਮੈਂ ਤੁਹਾਨੂੰ ਸ਼ੁੱਧ ਨਹੀਂ ਕਰ ਲੈਂਦਾ, ਮੈਨੂੰ ਛੁਹਣਾ ਨਹੀਂ!’ ਉਹ ਮੇਰੇ ਨੱਕ ਵਿੱਚ ਧੂਏਂ ਵਾਂਗ ਹਨ। ਅਤੇ ਉਨ੍ਹਾਂ ਦੀ ਅੱਗ ਹਰ ਸਮੇਂ ਬਲਦੀ ਰਹਿੰਦੀ ਹੈ।”
ਇਸਰਾਏਲ ਨੂੰ ਅਵੱਸ਼ ਸਜ਼ਾ ਮਿਲੇਗੀ
6 “ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ। 7 ਤੁਹਾਡੇ ਅਤੇ ਤੁਹਾਡੇ ਪੁਰਖਿਆਂ ਦੇ ਪਾਪ ਇੱਕੋ ਜਿਹੇ ਹਨ।” ਯਹੋਵਾਹ ਨੇ ਇਹ ਆਖਿਆ, “ਤੁਹਾਡੇ ਪੁਰਖਿਆਂ ਨੇ ਉਦੋਂ ਪਾਪ ਕੀਤਾ ਜਦੋਂ ਉਨ੍ਹਾਂ ਨੇ ਪਰਬਤ ਵਿੱਚ ਧੂਫ਼ਾਂ ਧੁਖਾਈਆਂ। ਉਨ੍ਹਾਂ ਨੇ ਉਨ੍ਹਾਂ ਪਹਾੜੀਆਂ ਉੱਤੇ ਮੈਨੂੰ ਅਪਮਾਨਿਤ ਕੀਤਾ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਸਜ਼ਾ ਦਿੱਤੀ। ਜਿਸਦੇ ਉਹ ਅਧਿਕਾਰੀ ਸਨ।”
8 ਯਹੋਵਾਹ ਆਖਦਾ ਹੈ, “ਜਦੋਂ ਅੰਗੂਰਾਂ ਵਿੱਚ ਨਵੀਂ ਸ਼ਰਾਬ ਹੁੰਦੀ ਹੈ, ਲੋਕ ਨਚੋੜ ਕੇ ਸ਼ਰਾਬ ਕੱਢ ਲੈਂਦੇ ਹਨ। ਪਰ ਉਹ ਅੰਗੂਰਾਂ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕਰਦੇ। ਉਹ ਅਜਿਹਾ ਕਰਦੇ ਹਨ ਕਿਉਂਕਿ ਅੰਗੂਰਾਂ ਨੂੰ ਫ਼ੇਰ ਵੀ ਇਸਤੇਮਾਲ ਕੀਤਾ ਜਾ ਸੱਕਦਾ ਹੈ। ਇਹੀ ਗੱਲ ਮੈਂ ਆਪਣੇ ਸੇਵਕਾਂ ਨਾਲ ਕਰਾਂਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। 9 ਮੈਂ ਯਾਕੂਬ (ਇਸਰਾਏਲ) ਦੇ ਕੁਝ ਬੰਦਿਆਂ ਨੂੰ ਰੱਖ ਲਵਾਂਗਾ। ਯਹੂਦਾਹ ਦੇ ਕੁਝ ਬੰਦੇ ਮੇਰੇ ਪਰਬਤ ਦੇ ਮਾਲਕ ਹੋਣਗੇ। ਮੇਰੇ ਸੇਵਕ ਓੱਥੇ ਰਹਿਣਗੇ। ਮੈਂ ਉਨ੍ਹਾਂ ਲੋਕਾਂ ਦੀ ਚੋਣ ਕਰਾਂਗਾ ਜਿਹੜੇ ਓੱਥੇ ਰਹਿਣਗੇ। 10 ਫੇਰ ਸ਼ਾਰੋਨ ਵਾਦੀ ਭੇਡਾਂ ਲਈ ਚਾਰਗਾਹ ਹੋਵੇਗੀ। ਆਕੋਰ ਦੀ ਵਾਦੀ ਪਸ਼ੂਆਂ ਦੇ ਆਰਾਮ ਕਰਨ ਦੀ ਥਾਂ ਹੋਵੇਗੀ। ਇਹ ਸਾਰੀਆਂ ਚੀਜ਼ਾਂ ਮੇਰੇ ਲੋਕਾਂ ਲਈ ਹੋਣਗੀਆਂ। ਉਹ ਲੋਕ ਜਿਹੜੇ ਮੈਨੂੰ ਤਲਾਸ਼ ਕਰਦੇ ਹਨ।
11 “ਪਰ ਤੁਸੀਂ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਇਸ ਲਈ ਤੁਹਾਨੂੰ ਸਜ਼ਾ ਮਿਲੇਗੀ। ਤੁਸੀਂ ਲੋਕਾਂ ਨੇ ਮੇਰੇ ਪਵਿੱਤਰ ਪਰਬਤ ਨੂੰ ਵਿਸਾਰ ਦਿੱਤਾ। ਤੁਸੀਂ ਕਿਸਮਤ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤੁਸੀਂ ਝੂਠੀ ਦੇਵੀ, ਹੋਣੀ, ਉੱਤੇ ਨਿਰਭਰ ਕਰਦੇ ਹੋ। 12 ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।”
13 ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ,
“ਮੇਰੇ ਸੇਵਕ ਖਾਣਗੇ
ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ।
ਮੇਰੇ ਸੇਵਕ ਪੀਣਗੇ,
ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ।
ਮੇਰੇ ਸੇਵਕ ਪ੍ਰਸੰਨ ਹੋਣਗੇ,
ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
14 ਮੇਰੇ ਸੇਵਕ ਆਨੰਦ ਨਾਲ ਪ੍ਰਸੰਨ ਹੋਣਗੇ
ਪਰ ਤੁਸੀਂ ਮੰਦੇ ਲੋਕ, ਰੋਵੋਗੇ ਉਦਾਸੀ ਨਾਲ।
ਤੁਹਾਡੇ ਹੌਸਲੇ ਟੁੱਟ ਜਾਣਗੇ
ਅਤੇ ਤੁਸੀਂ ਬਹੁਤ ਉਦਾਸ ਹੋਵੋਗੇ।
15 ਮੇਰੇ ਸੇਵਕਾਂ ਲਈ ਤੁਹਾਡੇ ਨਾਮ ਮੰਦੇ ਸ਼ਬਦਾਂ ਵਰਗੇ ਹੋਣਗੇ।”
ਮੇਰਾ ਪ੍ਰਭੂ ਯਹੋਵਾਹ ਤੁਹਾਨੂੰ ਮਾਰ ਦੇਵੇਗਾ।
ਅਤੇ ਉਹ ਆਪਣੇ ਸੇਵਕਾਂ ਨੂੰ ਨਵੇਂ ਨਾਮਾਂ ਨਾਲ ਸੱਦੇਗਾ।
16 ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ,
ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ।
ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ
ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ।
ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ।
ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।”
ਇੱਕ ਨਵਾਂ ਸਮਾਂ ਆ ਰਿਹਾ ਹੈ
17 “ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ।
ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ।
ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
18 ਮੇਰੇ ਬੰਦੇ ਪ੍ਰਸੰਨ ਹੋਣਗੇ।
ਉਹ ਸਦਾ-ਸਦਾ ਲਈ ਖੁਸ਼ੀ ਮਨਾਉਣਗੇ।
ਕਿਉਂ? ਉਸ ਕਾਰਣ ਜੋ ਮੈਂ ਸਾਜਾਂਗਾ।
ਮੈਂ ਖੁਸ਼ੀ ਨਾਲ ਭਰਪੂਰ ਇੱਕ ਨਵਾਂ ਯਰੂਸ਼ਲਮ ਬਣਾਵਾਂਗਾ
ਅਤੇ ਮੈਂ ਉਨ੍ਹਾਂ ਨੂੰ ਪ੍ਰਸੰਨ ਲੋਕ ਬਣਾਵਾਂਗਾ।
19 “ਫ਼ੇਰ ਮੈਂ ਯਰੂਸ਼ਲਮ ਨਾਲ ਪ੍ਰਸੰਨ ਹੋਵਾਂਗਾ।
ਮੈਂ ਆਪਣੇ ਬੰਦਿਆਂ ਨਾਲ ਪ੍ਰਸੰਨ ਹੋਵਾਂਗਾ।
ਉਸ ਸ਼ਹਿਰ ਵਿੱਚ ਫ਼ੇਰ ਕਦੇ ਰੋਣਾ
ਅਤੇ ਉਦਾਸੀ ਨਹੀਂ ਹੋਵੇਗੀ।
20 ਉਸ ਸ਼ਹਿਰ ਵਿੱਚ ਅਜਿਹਾ ਕੋਈ ਵੀ ਬੱਚਾ ਨਹੀਂ ਹੋਵੇਗਾ,
ਜਿਹੜਾ ਜੰਮਦਾ ਅਤੇ ਸਿਰਫ਼ ਕੁਝ ਦਿਨਾਂ ਲਈ ਰਹਿੰਦਾ।
ਉਸ ਸ਼ਹਿਰ ਦਾ ਕੋਈ ਵੀ ਬੰਦਾ ਛੋਟੀ ਉਮਰ ਵਿੱਚ ਨਹੀਂ ਮਰੇਗਾ।
ਹਰ ਬੱਚਾ ਲੰਮੀ ਉਮਰ ਤੱਕ ਜੀਵੇਗਾ, ਅਤੇ ਹਰ ਬੁਢ੍ਢਾ ਲੰਮੇ ਸਮੇਂ ਤੱਕ ਜੀਵੇਗਾ।
ਉਹ ਬੰਦਾ ਜਿਹੜਾ 100 ਵਰ੍ਹਿਆਂ ਤੱਕ ਜਿਉਂਦਾ, ਜਵਾਨ ਸੱਦਿਆ ਜਾਵੇਗਾ।
ਅਤੇ ਲੋਕ ਸੋਚਣਗੇ ਕਿ ਜਿਹੜਾ ਬੰਦਾ 100 ਵਰ੍ਹਿਆਂ ਤੀਕ ਨਹੀਂ ਜਿਉਂਦਾ, ਉਹ ਸਰਾਪਿਆ ਹੋਇਆ ਹੈ।
21 “ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ।
ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
22 ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ।
ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ।
ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ।
ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।
23 ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ,
ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ।
ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ।
24 ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ।
ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
25 ਬਘਿਆੜ ਅਤੇ ਲੇਲਾ ਇਕੱਠੇ ਭੋਜਨ ਕਰਨਗੇ।
ਸ਼ੇਰ ਬਲਦ ਦੇ ਸੰਗ ਘਾਹ-ਫ਼ੂਸ ਖਾਵੇਗਾ।
ਪਰ ਸੱਪ ਧੂੜ ਖਾਵੇਗਾ।
ਮੇਰੇ ਪਵਿੱਤਰ ਪਰਬਤ ਉੱਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ ਜਾਂ ਤਬਾਹ ਨਹੀਂ ਕਰਨਗੇ।”
ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ
66 ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ,
“ਅਕਾਸ਼ ਮੇਰਾ ਸਿੰਘਾਸਣ ਨੇ।
ਧਰਤੀ ਮੇਰਾ ਪੈਰ ਟਿਕਾਣਾ ਹੈ।
ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ?
ਨਹੀਂ! ਤੁਸੀਂ ਨਹੀਂ ਬਣਾ ਸੱਕਦੇ!
ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ?
ਨਹੀਂ! ਤੁਸੀਂ ਨਹੀਂ ਦੇ ਸੱਕਦੇ!
2 ਮੈਂ ਖੁਦ ਸਭ ਚੀਜ਼ਾਂ ਬਣਾਈਆਂ।
ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।”
ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
“ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ?
ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ।
ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ।
ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
3 ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ।
ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ!
ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ।
ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ।
ਉਹ ਲੋਕ ਆਪਣੇ ਰਸਤੇ ਚੁਣਦੇ ਨੇ।
ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
4 ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ!
ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ।
ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ।
ਮੈਂ ਉਨ੍ਹਾਂ ਨਾਲ ਗੱਲ ਕੀਤੀ।
ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ।
ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ।
ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”
5 ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ,
ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ,
“ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ।
ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ।
ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ,
ਜਦੋਂ ਯਹੋਵਾਹ ਦਾ ਆਦਰ ਹੋਵੇਗਾ।
ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’
ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”
ਸਜ਼ਾ ਅਤੇ ਇੱਕ ਨਵੀਂ ਕੌਮ
6 ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
7-8 “ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ। 9 ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।”
ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।
10 ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ!
ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ।
ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
11 ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ
ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ।
ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ!
ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
12 ਯਹੋਵਾਹ ਆਖਦਾ ਹੈ,
“ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ।
ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ।
ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ।
ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ।
ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ।
ਤੁਸੀਂ ਉਹ ਦੁੱਧ ਪੀਵੋਗੇ ।
ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ
ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
13 ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ।
ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”
14 ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ।
ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ।
ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ,
ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
15 ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ।
ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ।
ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ।
ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
16 ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ।
ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ।
ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।
17 ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
18 “ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ। 19 ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ। 20 ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ। 21 ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
ਨਵਾਂ ਸਵਰਗ ਅਤੇ ਨਵੀਂ ਧਰਤੀ
22 “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ। 23 ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।
24 “ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”
ਆਦਮੀਆ ਤੇ ਔਰਤਾਂ ਲਈ ਕੁਝ ਨਿਰਦੇਸ਼
2 ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ। 2 ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸੱਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ। 3 ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।
4 ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ। 5 ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ। 6 ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ। 7 ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼
8 ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
9 ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ। 10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ। 12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ। 13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ। 14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ। 15 ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।
2010 by World Bible Translation Center