Old/New Testament
43 ਇਸ ਤਰ੍ਹਾਂ ਯਿਰਮਿਯਾਹ ਨੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦਾ ਸੰਦੇਸ਼ ਦੱਸ ਕੇ ਗੱਲ ਮੁਕਾਈ। ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਲੋਕਾਂ ਨੂੰ ਦੱਸਣ ਲਈ ਉਸ ਨੂੰ ਭੇਜਿਆ ਸੀ।
2 ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’ 3 ਯਿਰਮਿਯਾਹ ਸਾਡਾ ਖਿਆਲ ਹੈ ਕਿ ਨੇਰੀਯਾਹ ਦਾ ਪੁੱਤਰ ਬਾਰੂਕ ਤੈਨੂੰ ਸਾਡੇ ਖਿਲਾਫ਼ ਭੜਕਾ ਰਿਹਾ ਹੈ। ਉਹ ਚਾਹੁੰਦਾ ਹੈ ਕਿ ਤੂੰ ਸਾਨੂੰ ਬਾਬਲ ਦੇ ਲੋਕਾਂ ਦੇ ਹਵਾਲੇ ਕਰ ਦੇਵੇ। ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਮਾਰ ਸੱਕਣ। ਜਾਂ ਉਹ ਤੇਰੇ ਕੋਲੋਂ ਅਜਿਹਾ ਇਸ ਲਈ ਕਰਾਉਣਾ ਚਾਹੁੰਦਾ ਹੈ ਤਾਂ ਜੋ ਉਹ ਸਾਨੂੰ ਬੰਦੀ ਬਣਾ ਸੱਕਣ ਅਤੇ ਸਾਨੂੰ ਬਾਬਲ ਲੈ ਜਾਣ।”
4 ਇਸ ਤਰ੍ਹਾਂ ਯੋਹਾਨਾਨ, ਫ਼ੌਜੀ ਅਧਿਕਾਰੀਆਂ ਅਤੇ ਹੋਰ ਸਾਰੇ ਲੋਕਾਂ ਨੇ ਯਹੋਵਾਹ ਦੇ ਆਦੇਸ਼ ਨੂੰ ਅਪ੍ਰਵਾਨ ਕਰ ਦਿੱਤਾ। ਯਹੋਵਾਹ ਨੇ ਉਨ੍ਹਾਂ ਨੂੰ ਯਹੂਦਾਹ ਵਿੱਚ ਠਹਿਰਨ ਦਾ ਆਦੇਸ਼ ਦਿੱਤਾ ਸੀ। 5 ਪਰ ਯਹੋਵਾਹ ਦਾ ਹੁਕਮ ਮੰਨਣ ਦੀ ਬਜਾਇ ਯੋਹਾਨਾਨ ਅਤੇ ਫ਼ੌਜੀ ਅਧਿਕਾਰੀ ਉਨ੍ਹਾਂ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਿਸਰ ਲੈ ਗਏ। ਅਤੀਤ ਵਿੱਚ ਉਨ੍ਹਾਂ ਬਚੇ ਹੋਏ ਲੋਕਾਂ ਨੂੰ ਦੁਸ਼ਮਣ ਹੋਰਨਾਂ ਦੇਸ਼ਾਂ ਵਿੱਚ ਲੈ ਗਿਆ ਸੀ। ਪਰ ਉਹ ਯਹੂਦਾਹ ਨੂੰ ਵਾਪਸ ਆ ਗਏ ਸਨ। 6 ਹੁਣ ਯੋਹਾਨਾਨ ਅਤੇ ਸਾਰੇ ਫ਼ੌਜੀ ਅਧਿਕਾਰੀਆਂ ਨੇ ਸਾਰੇ ਆਦਮੀਆਂ, ਔਰਤਾਂ ਅਤੇ ਬੱਚਿਆਂ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਮਿਸਰ ਲੈ ਗਏ। ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ ਵੀ ਸਨ। (ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦਾ ਨਿਗਰਾਨ ਬਾਪਿਆ ਸੀ। ਨਬੂਜ਼ਰਦਾਨ ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਸੀ।) ਯੋਹਾਨਾਨ ਨੇ ਯਿਰਮਿਯਾਹ, ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਵੀ ਨਾਲ ਲਿਆ। 7 ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।
8 ਤਹਪਨਹੇਸ ਦੇ ਕਸਬੇ ਵਿੱਚ, ਯਿਰਮਿਯਾਹ ਨੂੰ ਯਹੋਵਾਹ ਦਾ ਇਹ ਸੰਦੇਸ਼ ਮਿਲਿਆ: 9 “ਯਿਰਮਿਯਾਹ, ਕੁਝ ਵੱਡੇ ਪੱਥਰ ਲੈ। ਉਨ੍ਹਾਂ ਨੂੰ ਤਹਪਨਹੇਸ ਵਿੱਚ ਫ਼ਿਰਊਨ ਦੇ ਸਰਕਾਰੀ ਮਕਾਨ ਦੇ ਸਾਹਮਣੇ ਮਿੱਟੀ ਇੱਟਾਂ ਦੇ ਬਣੇ ਹੋਏ ਲਾਂਘੇ ਵਿੱਚ ਦੱਬ ਦੇ। ਇਹ ਗੱਲ ਉਦੋਂ ਕਰੀਂ ਜਦੋਂ ਯਹੂਦਾਹ ਦੇ ਲੋਕ ਤੇਰੇ ਵੱਲ ਦੇਖ ਰਹੇ ਹੋਣ। 10 ਫ਼ੇਰ ਉਨ੍ਹਾਂ ਯਹੂਦਾਹ ਦੇ ਲੋਕਾਂ ਨੂੰ, ਜਿਹੜੇ ਤੇਰੇ ਵੱਲ ਦੇਖ ਰਹੇ ਹੋਣ, ਆਖੀਂ: ‘ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਇੱਥੇ ਬੁਲਾਵਾਂਗਾ। ਉਹ ਮੇਰਾ ਸੇਵਕ ਹੈ। ਅਤੇ ਮੈਂ ਉਸਦਾ ਤਖਤ ਇਨ੍ਹਾਂ ਪੱਥਰ ਉੱਪਰ ਸਥਾਪਿਤ ਕਰਾਂਗਾ ਜਿਨ੍ਹਾਂ ਨੂੰ ਮੈਂ ਇੱਥੇ ਦਬਿਆ ਹੈ। ਨਬੂਕਦਨੱਸਰ ਇਨ੍ਹਾਂ ਪੱਥਰ ਉੱਪਰ ਆਪਣੀ ਛਤਰੀ ਤਾਣੇਗਾ। 11 ਉਹ ਇੱਥੇ ਆਵੇਗਾ ਅਤੇ ਮਿਸਰ ਉੱਤੇ ਹਮਲਾ ਕਰੇਗਾ। ਉਹ ਉਨ੍ਹਾਂ ਲੋਕਾਂ ਨੂੰ ਮੌਤ ਦੇਵੇਗਾ ਜਿਨ੍ਹਾਂ ਨੇ ਮਰਨਾ ਹੈ। ਉਹ ਉਨ੍ਹਾਂ ਨੂੰ ਬੰਦੀਵਾਨ ਬਣਾਵੇਗਾ ਜਿਨ੍ਹਾਂ ਨੇ ਬੰਦੀ ਬਣਨਾ ਹੈ। ਅਤੇ ਉਹ ਉਨ੍ਹਾਂ ਲਈ ਤਲਵਾਰ ਲੈ ਕੇ ਆਵੇਗਾ ਜਿਨ੍ਹਾਂ ਨੇ ਤਲਵਾਰ ਨਾਲ ਮਰਨਾ ਹੈ। 12 ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ। 13 ਨਬੂਕਦਨੱਸਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਤੋੜ ਦੇਵੇਗਾ ਜਿਹੜੇ ਮਿਸਰ ਵਿੱਚ ਸੂਰਜ ਦੇਵਤੇ ਦੇ ਮੰਦਰ ਵਿੱਚ ਹਨ। ਅਤੇ ਉਹ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਨੂੰ ਸਾੜ ਦੇਵੇਗਾ।’”
ਮਿਸਰ ਵਿੱਚ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼
44 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਮਿਸਰ ਵਿੱਚ ਰਹਿਣ ਵਾਲੇ ਸਾਰੇ ਯਹੂਦਾਹ ਦੇ ਲੋਕਾਂ ਲਈ ਸੀ। ਇਹ ਸੰਦੇਸ਼ ਮਿਗਦੋਲ, ਤਹਪਨਹੇਸ, ਨੋਫ਼ ਅਤੇ ਦੱਖਣੀ ਮਿਸਰ ਦੇ ਕਸਬਿਆਂ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕਾਂ ਲਈ ਸੀ। ਸੰਦੇਸ਼ ਇਹ ਸੀ: 2 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕਾਂ ਨੇ ਉਨ੍ਹਾਂ ਭਿਆਨਕ ਘਟਨਾਵਾਂ ਨੂੰ ਵਾਪਰਦਿਆਂ ਦੇਖਿਆ ਜਿਹੜੀਆਂ ਮੈਂ ਯਰੂਸ਼ਲਮ ਸ਼ਹਿਰ ਅਤੇ ਯਹੂਦਾਹ ਦੇ ਸਾਰੇ ਕਸਬਿਆਂ ਉੱਪਰ ਘਟਾਈਆਂ। ਉਹ ਕਸਬੇ ਹੁਣ ਪੱਥਰ ਦੇ ਸਖਣੇ ਢੇਰ ਹਨ। 3 ਉਨ੍ਹਾਂ ਥਾਵਾਂ ਨੂੰ ਇਸ ਲਈ ਤਬਾਹ ਕੀਤਾ ਗਿਆ ਸੀ ਕਿਉਂ ਕਿ ਉਨ੍ਹਾਂ ਵਿੱਚ ਰਹਿਣ ਵਾਲੇ ਲੋਕਾਂ ਨੇ ਮੰਦੇ ਅਮਲ ਕੀਤੇ ਸਨ। ਉਨ੍ਹਾਂ ਲੋਕਾਂ ਨੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ-ਅਤੇ ਇਸ ਨਾਲ ਮੈਨੂੰ ਬਹੁਤ ਗੁੱਸਾ ਚੜ੍ਹਿਆ। ਤੁਸੀਂ ਲੋਕਾਂ ਨੇ ਅਤੇ ਤੁਹਾਡੇ ਪੁਰਖਿਆਂ ਨੇ ਅਤੀਤ ਵਿੱਚ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਨਹੀਂ ਸੀ ਕੀਤੀ। 4 ਮੈਂ ਉਨ੍ਹਾਂ ਲੋਕਾਂ ਵੱਲ ਬਾਰ-ਬਾਰ ਆਪਣੇ ਨਬੀ ਭੇਜੇ। ਉਹ ਨਬੀ ਮੇਰੇ ਸੇਵਾਦਾਰ ਸਨ। ਉਨ੍ਹਾਂ ਨਬੀਆਂ ਨੇ ਮੇਰਾ ਸੰਦੇਸ਼ ਸੁਣਾਇਆ ਅਤੇ ਲੋਕਾਂ ਨੂੰ ਆਖਿਆ, ‘ਇਹ ਭਿਆਨਕ ਗੱਲ ਨਾ ਕਰੋ। ਮੈਂ ਤੁਹਾਡੀ ਬੁੱਤ ਉਪਾਸਨਾ ਨੂੰ ਨਫ਼ਰਤ ਕਰਦਾ ਹਾਂ।’ 5 ਪਰ ਉਨ੍ਹਾਂ ਲੋਕਾਂ ਨੇ ਨਬੀਆਂ ਦੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਉਨ੍ਹਾਂ ਨਬੀਆਂ ਵੱਲ ਧਿਆਨ ਨਹੀਂ ਦਿੱਤਾ। ਉਹ ਲੋਕ ਮੰਦੇ ਕੰਮ ਕਰਨੋ ਨਹੀਂ ਹਟੇ। ਉਹ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਣੋ ਨਾ ਹਟੇ। 6 ਇਸ ਲਈ, ਮੈਂ ਉਨ੍ਹਾਂ ਲੋਕਾਂ ਦੇ ਖਿਲਾਫ਼ ਕਹਿਰ ਪ੍ਰਗਟਾਇਆ। ਮੈਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਨੂੰ ਸਜ਼ਾ ਦਿੱਤੀ। ਮੇਰੇ ਕਹਿਰ ਨੇ ਯਰੂਸ਼ਲਮ ਅਤੇ ਯਹੂਦਾਹ ਦੇ ਕਸਬਿਆਂ ਨੂੰ ਅੱਜ ਦੇ ਪੱਥਰ ਦੇ ਸਖਣੇ ਢੇਰ ਬਣਾ ਦਿੱਤਾ।”
7 ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਤੁਸੀਂ ਬੁੱਤਾਂ ਦੀ ਉਪਾਸਨਾ ਕਰਕੇ ਆਪਣੇ-ਆਪ ਨੂੰ ਕਿਉਂ ਦੁੱਖ ਪਹੁੰਚਾ ਰਹੇ ਹੋ? ਤੁਸੀਂ ਆਦਮੀਆਂ, ਔਰਤਾਂ ਬੱਚਿਆਂ ਅਤੇ ਨਿੱਕੇ ਨਿਆਣਿਆਂ ਨੂੰ ਯਹੂਦਾਹ ਦੇ ਪਰਿਵਾਰ ਕੋਲੋਂ ਕਿਉਂ ਵੱਖ ਕਰ ਰਹੇ ਹੋ। ਅਤੇ ਇਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਯਹੂਦਾਹ ਦੇ ਪਰਿਵਾਰ ਤੋਂ ਬਚੇ ਹੋਏ ਲੋਕਾਂ ਤੋਂ ਬਿਨਾ ਰੱਖ ਰਹੇ ਹੋ। 8 ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ। 9 ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ? 10 ਅੱਜ ਦਿਨ ਤੱਕ ਵੀ ਯਹੂਦਾਹ ਦੇ ਲੋਕਾਂ ਨੇ ਆਪਣੇ-ਆਪ ਨੂੰ ਨਿਗਰਾਣ ਨਹੀਂ ਬਣਾਇਆ। ਉਨ੍ਹਾਂ ਨੇ ਮੇਰੇ ਲਈ ਆਦਰ ਦਾ ਪ੍ਰਗਟਾਵਾ ਨਹੀਂ ਕੀਤਾ। ਅਤੇ ਉਹ ਲੋਕ ਮੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਨ੍ਹਾਂ ਬਿਧੀਆਂ ਦਾ ਪਾਲਣ ਨਹੀਂ ਕੀਤਾ ਜਿਹੜੀਆਂ ਮੈਂ ਤਹੁਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀਆਂ ਸਨ।”
11 ਇਸ ਲਈ, ਇਹੀ ਹੀ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: “ਮੈਂ ਤੁਹਾਡੇ ਉੱਤੇ ਭਿਆਨਕ ਘਟਨਾਵਾਂ ਵਾਪਰਨ ਲਈ ਨਿਆਂ ਕੀਤਾ ਹੈ। ਮੈਂ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਤਬਾਹ ਕਰ ਦੇਵਾਂਗਾ। 12 ਯਹੂਦਾਹ ਵਿੱਚੋਂ ਬੋੜੇ ਜਿਹੇ ਲੋਕ ਹੀ ਬਚੇ ਸਨ। ਉਹ ਲੋਕ ਉੱਥੋਂ ਇੱਥੇ ਮਿਸਰ ਵਿੱਚ ਆ ਗਏ ਹਨ। ਪਰ ਮੈਂ ਯਹੂਦਾਹ ਦੇ ਪਰਿਵਾਰ ਦੇ ਉਨ੍ਹਾਂ ਬੋੜੇ ਜਿਹੇ ਬਚੇ ਹੋਏ ਲੋਕਾਂ ਨੂੰ ਵੀ ਤਬਾਹ ਕਰ ਦਿਆਂਗਾ। ਉਹ ਜਾਂ ਤਾਂ ਤਲਵਾਰ ਨਾਲ ਕਤਲ ਹੋਣਗੇ ਜਾਂ ਭੁੱਖ ਨਾਲ ਮਰਨਗੇ। ਉਹ ਅਜਿਹੀ ਸ਼ੈਅ ਹੋਣਗੇ ਕਿ ਹੋਰਨਾਂ ਕੌਮਾਂ ਦੇ ਲੋਕ ਜਿਨ੍ਹਾਂ ਬਾਰੇ ਮੰਦਾ ਬੋਲਣਗੇ। ਉਨ੍ਹਾਂ ਨਾਲ ਕੀ ਵਾਪਰਿਆ, ਹੋਰ ਕੌਮਾਂ ਇਸ ਗੱਲੋ ਭੈਭੀਤ ਹੋਣਗੀਆਂ। ਉਹ ਲੋਕ ਸਰਾਪ ਦਾ ਸ਼ਬਦ ਬਣ ਜਾਣਗੇ। ਹੋਰ ਕੌਮਾਂ ਯਹੂਦਾਹ ਦੇ ਉਨ੍ਹਾਂ ਲੋਕਾਂ ਦੀ ਬੇਇੱਜ਼ਤੀ ਕਰਨਗੀਆਂ। 13 ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਮੈਂ ਤਲਵਾਰ, ਭੁੱਖ ਅਤੇ ਭਿਆਨਕ ਬੀਮਾਰੀ ਰਾਹੀਂ ਉਨ੍ਹਾਂ ਨੂੰ ਸਜ਼ਾ ਦਿਆਂਗਾ। ਮੈਂ ਉਨ੍ਹਾਂ ਲੋਕਾਂ ਨੂੰ ਉਸੇ ਤਰ੍ਹਾਂ ਸਜ਼ਾ ਦਿਆਂਗਾ ਜਿਵੇਂ ਮੈਂ ਯਰੂਸ਼ਲਮ ਸ਼ਹਿਰ ਨੂੰ ਸਜ਼ਾ ਦਿੱਤੀ ਸੀ। 14 ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”
15 ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ, 16 ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ। 17 “ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ [a] ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ। 18 ਪਰ ਫ਼ੇਰ ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣੀਆਂ ਬੰਦ ਕਰ ਦਿੱਤੀਆਂ। ਅਤੇ ਅਸੀਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣੀ ਬੰਦ ਕਰ ਦਿੱਤੀ। ਜਦੋਂ ਤੋਂ ਅਸੀਂ ਉਸਦੀ ਉਪਾਸਨਾ ਲਈ ਇਹ ਗੱਲਾਂ ਕਰਨੀਆਂ ਛੱਡ ਦਿੱਤੀਆਂ ਹਨ ਤਾਂ ਅਸੀਂ ਸਮੱਸਿਆਵਾਂ ਵਿੱਚ ਘਿਰ ਗਏ ਹਾਂ। ਸਾਡੇ ਲੋਕ ਤਲਵਾਰ ਅਤੇ ਭੁੱਖ ਨਾਲ ਮਰੇ ਹਨ।”
19 ਫ਼ੇਰ ਔਰਤਾਂ ਬੋਲੀਆਂ। ਉਨ੍ਹਾਂ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਪਤੀਆਂ ਨੂੰ ਪਤਾ ਸੀ ਕਿ ਅਸੀਂ ਕੀ ਕਰ ਰਹੀਆਂ ਸਾਂ। ਸਾਨੂੰ ਉਨ੍ਹਾਂ ਨੇ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦੀ ਇਜਾਜ਼ਤ ਦਿੱਤੀ ਹੋਈ ਸੀ। ਸਾਨੂੰ ਉਨ੍ਹਾਂ ਵੱਲੋਂ ਉਸ ਨੂੰ ਪੀਣ ਦੀ ਭੇਟ ਚੜ੍ਹਾਉਣ ਦੀ ਵੀ ਇਜਾਜ਼ਤ ਸੀ। ਸਾਡੇ ਪਤੀਆਂ ਨੂੰ ਪਤਾ ਸੀ ਕਿ ਉਸ ਵਰਗੇ ਲੱਗਣ ਵਾਲੇ ਕੇਕ ਬਣਾਉਂਦੀਆਂ ਸਾਂ।”
20 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਆਦਮੀਆਂ ਅਤੇ ਔਰਤਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਲੋਕਾਂ ਨਾਲ ਗੱਲ ਕੀਤੀ ਜਿਨ੍ਹਾਂ ਨੇ ਹੁਣੇ ਹੀ ਇਹ ਗੱਲਾਂ ਆਖੀਆਂ ਸਨ। 21 ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ। 22 ਫ਼ੇਰ ਯਹੋਵਾਹ ਤੁਹਾਡੇ ਬਾਰੇ ਹੋਰ ਧੀਰਜ ਨਹੀਂ ਸੀ ਰੱਖ ਸੱਕਦਾ। ਯਹੋਵਾਹ ਨੂੰ ਤੁਹਾਡੀਆਂ ਕੀਤੀਆਂ ਭਿਆਨਕ ਗੱਲਾਂ ਨਾਲ ਨਫ਼ਰਤ ਸੀ। ਇਸ ਲਈ ਯਹੋਵਾਹ ਨੇ ਤੁਹਾਡੇ ਦੇਸ਼ ਨੂੰ ਸੱਖਣਾ ਮਾਰੂਬਲ ਬਣਾ ਦਿੱਤਾ। ਹੁਣ ਉੱਥੇ ਕੋਈ ਨਹੀਂ ਰਹਿੰਦਾ। ਹੋਰ ਲੋਕ ਉਸ ਦੇਸ਼ ਦੀ ਨਿੰਦਿਆ ਕਰਦੇ ਨੇ। 23 ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।”
24 ਫ਼ੇਰ ਯਿਰਮਿਯਾਹ ਨੇ ਉਨ੍ਹਾਂ ਸਾਰੇ ਮਰਦਾਂ ਅਤੇ ਔਰਤਾਂ ਨਾਲ ਗੱਲ ਕੀਤੀ। ਯਿਰਮਿਯਾਹ ਨੇ ਆਖਿਆ, “ਯਹੂਦਾਹ ਦੇ ਤੁਸੀਂ ਸਾਰੇ ਲੋਕੋ, ਜਿਹੜੇ ਹੁਣ ਮਿਸਰ ਵਿੱਚ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ: 25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ‘ਤੁਸਾਂ ਔਰਤਾਂ ਨੇ ਉਹੀ ਕੀਤਾ ਜੋ ਤੁਸੀਂ ਆਖਿਆ ਸੀ ਕਿ ਅਸੀਂ ਕਰਾਂਗੀਆਂ। ਤੁਸੀਂ ਆਖਿਆ ਸੀ, “ਅਸੀਂ ਆਪਣੇ ਕੀਤੇ ਹੋਏ ਇਕਰਾਰਾਂ ਨੂੰ ਨਿਭਾਵਾਂਗੀਆਂ। ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਉਣ ਦਾ ਇਕਰਾਰ ਕੀਤਾ ਸੀ।” ਇਸ ਲਈ ਅੱਗੇ ਵੱਧੋ। ਓਹੀ ਗੱਲਾਂ ਕਰੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਕਰੋਗੀਆਂ। ਆਪਣੇ ਇਕਰਾਰ ਨਿਭਾਓ।’ 26 ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ….” 27 ਮੈਂ ਯਹੂਦਾਹ ਦੇ ਉਨ੍ਹਾਂ ਲੋਕਾਂ ਉੱਤੇ ਨਜ਼ਰ ਰੱਖ ਰਿਹਾ ਹਾਂ। ਪਰ ਮੈਂ ਉਨ੍ਹਾਂ ਉੱਤੇ ਇਸ ਲਈ ਨਜ਼ਰ ਨਹੀਂ ਰੱਖ ਰਿਹਾ ਕਿ ਉਨ੍ਹਾਂ ਦਾ ਧਿਆਨ ਰੱਖਾਂ। ਮਿਸਰ ਵਿੱਚ ਰਹਿਣ ਵਾਲੇ ਯਹੂਦਾਹ ਦੇ ਲੋਕ ਭੁੱਖ ਨਾਲ ਮਰਨਗੇ ਅਤੇ ਤਲਵਾਰਾਂ ਨਾਲ ਮਰਨਗੇ। ਉਹ ਉਨਾਂ ਚਿਰ ਤੱਕ ਮਰਦੇ ਰਹਿਣਗੇ ਜਿੰਨਾ ਚਿਰ ਤੀਕ ਕਿ ਸਾਰੇ ਖਤਮ ਨਹੀਂ ਹੋ ਜਾਂਦੇ। 28 ਯਹੂਦਾਹ ਦੇ ਕੁਝ ਲੋਕ ਤਲਵਾਰ ਰਾਹੀਂ ਮਰਨ ਤੋਂ ਬਚ ਜਾਣਗੇ। ਉਹ ਮਿਸਰ ਤੋਂ ਯਹੂਦਾਹ ਵਾਪਸ ਆ ਜਾਣਗੇ। ਪਰ ਬਹੁਤ ਬੋੜੇ ਯਹੂਦਾਹ ਦੇ ਲੋਕ ਹੋਣਗੇ ਜਿਹੜੇ ਬਚ ਰਹਿਣਗੇ। ਯਹੂਦਾਹ ਦੇ ਉਹ ਬਚੇ ਹੋਏ ਲੋਕ ਜਿਹੜੇ ਮਿਸਰ ਵਿੱਚ ਰਹਿਣ ਲਈ ਆ ਗਏ ਸਨ, ਜਾਣ ਲੈਣਗੇ ਕਿ ਕਿਸਦੇ ਬੋਲ ਸੱਚ ਨਿਕਲਦੇ ਨੇ। ਉਹ ਜਾਣ ਲੈਣਗੇ ਕਿ ਕੀ ਮੇਰੇ ਬੋਲ ਸੱਚ ਨਿਕਲਦੇ ਨੇ ਜਾਂ ਉਨ੍ਹਾਂ ਦੇ। 29 ਮੈਂ ਤੁਹਾਨੂੰ ਲੋਕਾਂ ਨੂੰ ਸਬੂਤ ਦੇਵਾਂਗਾ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-‘ਕਿ ਮੈਂ ਤੁਹਾਨੂੰ ਇੱਥੇ ਮਿਸਰ ਵਿੱਚ ਸਜ਼ਾ ਦਿਆਂਗਾ। ਫ਼ੇਰ ਤੁਸੀਂ ਪੱਕੀ ਤਰ੍ਹਾਂ ਜਾਣ ਲਵੋਗੇ ਕਿ ਮੇਰੇ ਤੁਹਾਨੂੰ ਦੁੱਖ ਦੇਣ ਦੇ ਇਕਰਾਰ ਸੱਚਮੁੱਚ ਵਾਪਰਨਗੇ। 30 ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।’ ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸ ਦੇ ਦੁਸ਼ਮਣ ਉਸ ਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।’”
ਬਾਰੂਕ ਨੂੰ ਇੱਕ ਸੰਦੇਸ਼
45 ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ: 2 “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਤੈਨੂੰ ਆਖਦਾ ਹੈ: 3 ‘ਬਾਰੂਕ, ਤੂੰ ਆਖਿਆ ਹੈ: ਇਹ ਮੇਰੇ ਲਈ ਬਹੁਤ ਮਾੜੀ ਗੱਲ ਹੈ। ਯਹੋਵਾਹ ਨੇ ਮੇਰੇ ਦੁੱਖ ਦੇ ਨਾਲ ਮੈਨੂੰ ਗ਼ਮ ਵੀ ਦਿੱਤਾ ਹੈ। ਮੈਂ ਬਹੁਤ ਬਕਿਆ ਹੋਇਆ ਹਾਂ। ਮੈਂ ਆਪਣੇ ਦੁੱਖਾਂ ਨਾਲ ਤਬਾਹ ਹੋਇਆ ਪਿਆ ਹਾਂ। ਮੈਨੂੰ ਚੈਨ ਨਹੀਂ ਮਿਲਦਾ।’” 4 ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ। 5 ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”
5 ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹੜੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ। 2 ਸਰਦਾਰ ਜਾਜਕ ਸਮੂਹ ਲੋਕਾਂ ਵਾਂਗ ਖੁਦ ਕਮਜ਼ੋਰ ਹੈ। ਇਸ ਲਈ ਉਹ ਉਨ੍ਹਾਂ ਲੋਕਾਂ ਨਾਲ ਕੋਮਲ ਹੋ ਸੱਕਦਾ ਹੈ ਜੋ ਅਗਿਆਨੀ ਹਨ ਅਤੇ ਸਹੀ ਰਾਹ ਤੋਂ ਭਟਕਾਏ ਗਏ ਹਨ। 3 ਸਰਦਾਰ ਜਾਜਕ ਲੋਕਾਂ ਦੇ ਪਾਪ ਲਈ ਬਲੀ ਚੜ੍ਹਾਉਂਦਾ ਹੈ। ਪਰ ਸਰਦਾਰ ਜਾਜਕ ਖੁਦ ਕਮਜ਼ੋਰੀਆਂ ਰੱਖਦਾ ਹੈ। ਇਸ ਲਈ ਉਸ ਨੂੰ ਖੁਦ ਦੇ ਪਾਪਾਂ ਲਈ ਵੀ ਬਲੀਆਂ ਭੇਂਟ ਕਰਨੀਆਂ ਚਾਹੀਦੀਆਂ ਹਨ।
4 ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇੱਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਹਾਰੂਨ ਵਾਂਗ, ਬੁਲਾਇਆ ਜਾਣਾ ਚਾਹੀਦਾ। 5 ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸ ਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ,
“ਤੂੰ ਮੇਰਾ ਪੁੱਤਰ ਹੈਂ;
ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” (A)
6 ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ ਤੇ ਪਰਮੇਸ਼ੁਰ ਆਖਦਾ ਹੈ,
7 ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ। 8 ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ। 9 ਫ਼ੇਰ ਯਿਸੂ ਸੰਪੰਨ ਸੀ। ਉਹ ਉਨ੍ਹਾਂ ਸਾਰੇ ਲੋਕਾਂ ਲਈ ਕਾਰਣ ਬਣਿਆ, ਜਿਹੜੇ ਸਦੀਵੀ ਮੁਕਤੀ ਪ੍ਰਾਪਤ ਕਰਨ ਲਈ ਉਸ ਨੂੰ ਮੰਨਦੇ ਹਨ। 10 ਅਤੇ ਪਰਮੇਸ਼ੁਰ ਨੇ ਯਿਸੂ ਨੂੰ ਉਵੇਂ ਹੀ ਸਰਦਾਰ ਜਾਜਕ ਬਣਾਇਆ ਜਿਵੇਂ ਕਿ ਮਲਕਿਸਿਦਕ ਸੀ।
ਗਿਰਾਵਟ ਦੇ ਖਿਲਾਫ਼ ਚਿਤਾਵਨੀ
11 ਅਸੀਂ ਤੁਹਾਨੂੰ ਇਸ ਬਾਰੇ ਬਹੁਤ ਸਾਰੀਆਂ ਗੱਲਾਂ ਦੱਸਣੀਆਂ ਚਾਹੁੰਦੇ ਹਾਂ। ਪਰ ਇਹ ਤੁਹਾਨੂੰ ਸਪੱਸ਼ਟ ਕਰਨਾ ਬਹੁਤ ਔਖਾ ਹੈ ਕਿਉਂਕਿ ਤੁਸੀਂ ਸਮਝਣ ਦੇ ਇਛੁੱਕ ਨਹੀਂ ਹੋ। 12 ਤੁਹਾਨੂੰ ਇੰਨਾ ਸਮਾਂ ਮਿਲ ਚੁੱਕਿਆ ਹੈ ਕਿ ਹੁਣ ਤੱਕ ਤਾਂ ਤੁਹਾਨੂੰ ਗੁਰੂ ਬਣ ਜਾਣਾ ਚਾਹੀਦਾ ਸੀ। ਪਰ ਤੁਹਾਨੂੰ, ਇੱਕ ਵਾਰੀ ਫ਼ੇਰ, ਪਰਮੇਸ਼ੁਰ ਦੇ ਉਪਦੇਸ਼ ਦੇ ਮੁੱਢਲੇ ਪਾਠ ਪੜ੍ਹਾਉਣ ਵਾਲੇ, ਕਿਸੇ ਵਿਅਕਤੀ ਦੀ ਲੋੜ ਹੈ। ਤੁਹਾਨੂੰ ਹਾਲੇ ਵੀ ਉਪਦੇਸ਼ ਦੀ ਦੁੱਧ ਵਾਂਗ ਲੋੜ ਹੈ। ਤੁਸੀਂ ਹਾਲੇ ਠੋਸ ਆਹਾਰ ਲਈ ਤਿਆਰ ਨਹੀਂ ਹੋ। 13 ਕੋਈ ਵੀ ਜਿਹੜਾ ਦੁੱਧ ਦੇ ਆਸਰੇ ਜਿਉਂਦਾ, ਇੱਕ ਸ਼ਿਸ਼ੂ ਹੈ। ਅਜਿਹਾ ਵਿਅਕਤੀ ਸਹੀ ਉਪਦੇਸ਼ ਬਾਰੇ ਕੁਝ ਨਹੀਂ ਜਾਣਦਾ। 14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
2010 by World Bible Translation Center