Old/New Testament
ਕੌਮਾਂ ਬਾਰੇ ਸੰਦੇਸ਼
46 ਇਹ ਸੰਦੇਸ਼ ਨਬੀ ਯਿਰਮਿਯਾਹ ਨੂੰ ਮਿਲੇ। ਇਹ ਸੰਦੇਸ਼ ਵੱਖ-ਵੱਖ ਕੌਮਾਂ ਬਾਰੇ ਹਨ।
ਮਿਸਰ ਬਾਰੇ ਸੰਦੇਸ਼
2 ਇਹ ਸੰਦੇਸ਼ ਮਿਸਰ ਦੀ ਕੌਮ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਨਕੋ ਦੀ ਫ਼ੌਜ ਬਾਰੇ ਹੈ। ਨਕੋ ਮਿਸਰ ਦਾ ਰਾਜਾ ਸੀ। ਉਸਦੀ ਫ਼ੌਜ ਕਰਕਮਿਸ਼ ਦੇ ਕਸਬੇ ਵਿੱਚ ਹਾਰ ਗਈ ਸੀ। ਕਰਕਮਿਸ਼ ਫ਼ਰਾਤ ਦਰਿਆ ਦੇ ਕੰਢੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਕਰਕਮਿਸ਼ ਵਿੱਚ ਫ਼ਿਰਊਨ ਨਕੋ ਦੀ ਫ਼ੌਜ ਨੂੰ ਉਦੋਂ ਹਰਾਇਆ ਸੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਇਹ ਯਹੋਵਾਹ ਦਾ ਸੰਦੇਸ਼ ਮਿਸਰ ਨੂੰ ਹੈ:
3 “ਆਪਣੀਆਂ ਨਿਕੀਆਂ ਤੇ ਵੱਡੀਆਂ ਢਾਲਾਂ
ਤਿਆਰ ਕਰ ਲਓ ਜੰਗ ਵੱਲ ਨੂੰ ਕੂਚ ਕਰੋ।
4 ਆਪਣੇ ਘੋੜਿਆਂ ਉੱਤੇ ਕਾਠੀਆਂ ਪਾ ਲਵੋ।
ਸਿਪਾਹੀਓ, ਆਪਣਿਆਂ ਘੋੜਿਆ ਉੱਤੇ ਸਵਾਰ ਹੋ ਜਾਵੋ।
ਮੈਦਾਨੇ ਜੰਗ ਵੱਲ ਨੂੰ ਤੁਰ ਪਵੋ।
ਆਪਣੇ ਟੋਪ ਪਹਿਨ ਲਵੋ।
ਆਪਣੇ ਨੇਜਿਆਂ ਨੂੰ ਤੇਜ਼ ਕਰ ਲਵੋ।
ਆਪਣੇ ਉੱਤੇ ਜ਼ਰਾਬਕੱਤ ਪਾ ਲਵੋ।
5 ਮੈਂ ਕੀ ਦੇਖਦਾ ਹਾਂ?
ਇਹ ਫ਼ੌਜ ਡਰੀ ਹੋਈ ਹੈ।
ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ।
ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ।
ਉਹ ਕਾਹਲ ਵਿੱਚ ਭੱਜ ਰਹੇ ਨੇ।
ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ।
ਹਰ ਥਾਂ ਖਤਰਾ ਮੰਡਲਾਉਂਦਾ ਹੈ।”
ਇਹ ਗੱਲਾਂ ਯਹੋਵਾਹ ਨੇ ਆਖੀਆਂ।
6 “ਤੇਜ਼ ਆਦਮੀ ਨਹੀਂ ਦੌੜ ਸੱਕਦੇ।
ਮਜ਼ਬੂਤ ਸਿਪਾਹੀ ਬਚਕੇ ਨਹੀਂ ਨਿਕਲ ਸੱਕਦੇ।
ਉਹ ਠੇਢੇ ਖਾਣਗੇ ਤੇ ਸਾਰੇ ਹੀ ਡਿੱਗਣਗੇ।
ਇਹ ਉੱਤਰ ਵਿੱਚ ਫ਼ਰਾਤ ਨਦੀ ਕੰਢੇ ਵਾਪਰੇਗਾ।
7 ਕੌਣ ਨੀਲ ਨਦੀ ਵਾਂਗ ਆ ਰਿਹਾ ਹੈ?
ਕੌਣ ਨਦੀ ਦੇ ਹੜ੍ਹ ਵਾਂਗ ਆ ਰਿਹਾ ਹੈ?
8 ਇਹ ਮਿਸਰ ਹੈ, ਜਿਹੜੀ ਚਢ਼ਦੀ ਹੋਈ ਨੀਲ ਨਦੀ ਵਾਂਗ ਆ ਰਿਹਾ ਹੈ।
ਇਹ ਮਿਸਰ ਹੈ, ਜੋ ਨਦੀ ਦੇ ਤੇਜ਼ ਵੇਗ ਵਾਂਗ ਆ ਰਿਹਾ ਹੈ।
ਮਿਸਰ ਆਖਦਾ ਹੈ, ‘ਮੈਂ ਆਵਾਂਗਾ ਤੇ ਧਰਤੀ ਨੂੰ ਕੱਜ ਲਵਾਂਗਾ।
ਮੈਂ ਸ਼ਹਿਰਾਂ ਨੂੰ ਅਤੇ ਉਨ੍ਹਾਂ ਦੇ ਵਸਨੀਕਾਂ ਨੂੰ ਤਬਾਹ ਕਰ ਦਿਆਂਗਾ।’
9 ਘੋੜ ਸਵਾਰ ਸਿਪਾਹੀਓ ਜੰਗ ਵਿੱਚ ਹਮਲਾ-ਹਮਲਾ।
ਰੱਬਵਾਨੋ, ਤੇਜ਼ੀ ਨਾਲ ਅੱਗੇ ਵੱਧੋ।
ਬਹਾਦਰ ਯੋਧਿਓ, ਅੱਗੇ ਵੱਧੋ।
ਕੂਸ਼ ਅਤੇ ਫ਼ੂਟ ਦੇ ਸਿਪਾਹੀਓ, ਆਪਣੀਆਂ ਢਾਲਾਂ ਚੁੱਕ ਲਵੋ।
ਲੂਦੀ ਦੇ ਸਿਪਾਹੀਓ, ਆਪਣੀਆਂ ਕਮਾਨਾਂ ਨੂੰ ਵਰਤੋਂ।
10 “ਪਰ ਓਸ ਸਮੇਂ, ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਹੀ ਜਿਤ੍ਤੇਗਾ।
ਓਸ ਸਮੇਂ, ਉਹ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਨੇ।
ਯਹੋਵਾਹ ਦੇ ਦੁਸ਼ਮਣ ਸਜ਼ਾ ਪਾਉਣਗੇ ਜਿਸਦੇ ਉਹ ਅਧਿਕਾਰੀ ਨੇ।
ਉਸ ਦੇ ਖਤਮ ਹੋਣ ਤੀਕ ਤਲਵਾਰ ਮਾਰੇਗੀ।
ਤਲਵਾਰ ਆਪਣੀ ਖੂਨ ਦੀ ਪਿਆਸ ਬੁਝਾਉਣ ਲਈ ਮਾਰੇਗੀ।
ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਬਲੀ ਸਾਡੇ ਪ੍ਰਭੂ, ਸਰਬ-ਸ਼ਕਤੀਮਾਨ ਯਹੋਵਾਹ ਲਈ ਹੈ।
ਉਹ ਬਲੀ ਮਿਸਰ ਫ਼ੌਜ ਦੀ, ਉੱਤਰ ਦੀ ਧਰਤੀ ਉੱਤੇ ਫ਼ਰਾਤ ਨਦੀ ਕੰਢੇ ਹੈ।
11 “ਮਿਸਰ, ਗਿਲਆਦ ਨੂੰ ਜਾ ਅਤੇ ਕੋਈ ਦਵਾ-ਦਾਰੂ ਲਿਆ।
ਤੂੰ ਬਹੁਤ ਦਵਾ-ਦਾਰੂ ਕਰੇਂਗਾ, ਪਰ ਤੈਨੂੰ ਆਰਾਮ ਨਹੀਂ ਆਵੇਗਾ।
ਤੇਰਾ ਇਲਾਜ਼ ਨਹੀਂ ਹੋਵੇਗਾ।
12 ਕੌਮਾਂ ਤੇਰੀਆਂ ਚੀਕਾਂ ਸੁਣਨਗੀਆਂ।
ਤੇਰੀਆਂ ਚੀਕਾਂ ਸਾਰੀ ਧਰਤੀ ਉੱਤੇ ਸੁਣਨਗੀਆਂ।
ਇਹ ‘ਬਹਾਦਰ ਯੋਧਾ’ ਦੂਸਰੇ ‘ਬਹਾਦਰ ਯੋਧੇ’ ਨਾਲ ਭਿੜੇਗਾ।
ਅਤੇ ਉਹ ਇਕੱਠੇ ਹੀ ਡਿੱਗ ਪੈਣਗੇ।”
13 ਇਹ ਸੰਦੇਸ਼ ਹੈ ਜਿਹੜਾ ਯਹੋਵਾਹ ਨੇ ਨਬੀ ਯਿਰਮਿਯਾਹ ਨੂੰ ਸੁਣਾਇਆ। ਇਹ ਸੰਦੇਸ਼ ਮਿਸਰ ਉੱਤੇ ਹਮਲਾ ਕਰਨ ਆ ਰਹੇ ਨਬੂਕਦਨੱਸਰ ਬਾਰੇ ਹੈ।
14 “ਇਸ ਸੰਦੇਸ਼ ਦਾ ਮਿਸਰ ਅੰਦਰ ਐਲਾਨ ਕਰ ਦਿਓ।
ਇਸ ਬਾਰੇ ਮਿਗਦੋਲ ਦੇਸ਼ ਅੰਦਰ ਦੱਸੋ।
ਇਸ ਬਾਰੇ ਨੋਫ਼ ਅਤੇ ਤਹਪਨਹੇਸ ਵਿੱਚ ਦੱਸੋ।
‘ਜੰਗ ਲਈ ਤਿਆਰ ਹੋ ਜਾਵੋ।
ਕਿਉਂ? ਕਿਉਂ ਕਿ ਤੁਹਾਡੇ ਆਲੇ-ਦੁਆਲੇ ਤਲਵਾਰਾਂ ਨਾਲ ਲੋਕ ਮਰ ਰਹੇ ਹਨ।’
15 ਮਿਸਰ, ਤੇਰੇ ਮਜ਼ਬੂਤ ਸਿਪਾਹੀ ਮਾਰੇ ਜਾਣਗੇ।
ਉਹ ਖਲੋਤੇ ਨਹੀਂ ਰਹਿ ਸੱਕਣਗੇ
ਕਿਉਂ ਕਿ ਯਹੋਵਾਹ ਉਨ੍ਹਾਂ ਨੂੰ ਹੇਠਾਂ ਵੱਲ ਧੱਕ ਦੇਵੇਗਾ।
16 ਉਹ ਸਿਪਾਹੀ ਬਾਰ-ਬਾਰ ਠੋਕਰ ਖਾਣਗੇ।
ਉਹ ਇੱਕ ਦੂਸਰੇ ਉੱਤੇ ਡਿੱਗਣਗੇ।
ਉਹ ਆਖਣਗੇ, ‘ਉੱਠੋ, ਆਓ ਆਪਣੇ ਲੋਕਾਂ ਕੋਲ ਵਾਪਸ ਚੱਲੀਏ।
ਆਓ ਆਪਣੀ ਮਾਤਭੂਮੀ ਨੂੰ ਚੱਲੀਏ।
ਸਾਨੂੰ ਸਾਡਾ ਦੁਸ਼ਮਣ ਹਰਾ ਰਿਹਾ ਹੈ।
ਸਾਨੂੰ ਅਵੱਸ਼ ਹੀ ਨਿਕਲ ਜਾਣਾ ਚਾਹੀਦਾ ਹੈ।’
17 ਉਹ ਸਿਪਾਹੀ ਆਪਣੀਆਂ ਮਾਤਭੂਮੀਆਂ ਵਿੱਚ ਆਖਣਗੇ,
‘ਮਿਸਰ ਦਾ ਰਾਜਾ, ਫ਼ਿਰਊਨ ਸਿਰਫ਼ ਸ਼ੋਰ-ਸ਼ਰਾਬਾ ਹੀ ਹੈ।
ਉਸਦਾ ਪਰਤਾਪ ਮੁੱਕ ਗਿਆ ਹੈ।’”
18 ਇਹ ਸੰਦੇਸ਼ ਪਾਤਸ਼ਾਹ ਵੱਲੋਂ ਹੈ।
ਸਰਬ-ਸ਼ਕਤੀਮਾਨ ਯਹੋਵਾਹ ਪਾਤਸ਼ਾਹ ਹੈ।
“ਮੈਂ ਆਪਣੇ ਜੀਵਨ ਦੀ ਸੌਂਹ ਖਾਂਦਾ ਹਾਂ, ਇੱਕ ਬਹਾਦੁਰ ਆਗੂ ਆਵੇਗਾ।
ਇਹ ਇੰਨੀ ਪ੍ਰਪਕੱਤਾ ਨਾਲ ਹੀ ਵਾਪਰੇਗਾ ਜਿੰਨਾ ਕਿ ਤਾਬੋਰ ਇੱਕ ਮਹਾਨ ਪਰਬਤ ਅਤੇ ਕਾਰਮੇਲ ਸਮੁੰਦਰ ਦੇ ਕੰਢੇ ਹੈ।
19 ਮਿਸਰ ਦੇ ਲੋਕੋ, ਆਪਣਾ ਸਮਾਨ ਬੰਨ੍ਹ ਲਵੋ।
ਬੰਦੀਵਾਨ ਹੋਣ ਲਈ ਤਿਆਰ ਹੋ ਜਾਵੋ।
ਕਿਉਂ? ਕਿਉਂ ਕਿ ਨੋਫ਼ ਇੱਕ ਬਰਬਾਦ ਹੋਇਆ ਸੱਖਣਾ ਸਥਾਨ ਹੋਵੇਗਾ।
ਉਹ ਸ਼ਹਿਰ ਤਬਾਹ ਹੋ ਜਾਣਗੇ,
ਓੱਥੇ ਰਹਿਣ ਵਾਲਾ ਕੋਈ ਨਹੀਂ ਹੋਵੇਗਾ।
20 “ਮਿਸਰ ਇੱਕ ਸੁੰਦਰ ਗਾਂ ਵਰਗਾ ਹੈ।
ਪਰ ਉੱਤਰ ਵੱਲੋਂ, ਉਸ ਨੂੰ ਸਤਾਉਣ ਲਈ ਮਖ੍ਖ ਉਸ ਦੇ ਪਿੱਛੇ ਆ ਰਿਹਾ ਹੈ।
21 ਮਿਸਰ ਦੀ ਫ਼ੌਜ ਦੇ ਭਾੜੇ ਦੇ ਸਿਪਾਹੀ ਮੋਟੇ ਵੱਛਿਆਂ ਵ੍ਵਰਗੇ ਹਨ।
ਉਹ ਮੁੜਕੇ ਪਿੱਛਾਂਹ ਭੱਜ ਜਾਣਗੇ।
ਉਹ ਹਮਲੇ ਦੇ ਖਿਲਾਫ਼ ਖਲੋਤੇ ਨਹੀਂ ਰਹਿ ਸੱਕਣਗੇ।
ਉਨ੍ਹਾਂ ਦੀ ਬਰਬਾਦੀ ਦਾ ਸਮਾਂ ਆ ਰਿਹਾ ਹੈ।
ਉਨ੍ਹਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ।
22 ਮਿਸਰ ਇੱਕ ਫ਼ੁਂਕਾਰੇ ਮਾਰਦੇ ਸੱਪ ਵਰਗਾ,
ਬਚ ਨਿਕਲਣ ਦੀ ਕੋਸ਼ਿਸ਼ ਵਿੱਚ ਹੈ।
ਦੁਸ਼ਮਣ ਨੇੜੇ-ਨੇੜੇ ਆ ਰਿਹਾ ਹੈ
ਅਤੇ ਮਿਸਰ ਦੀ ਫ਼ੌਜ ਬਚ ਨਿਕਲਣ ਲਈ ਬੇਤਾਬ ਹੈ।
ਦੁਸ਼ਮਣ ਮਿਸਰ ਉੱਤੇ ਕੁਹਾੜੀਆਂ ਨਾਲ ਹਮਲਾ ਕਰੇਗਾ।
ਉਹ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਰੁੱਖਾਂ ਨੂੰ ਕੱਟ ਦਿੰਦੇ ਹਨ।”
23 ਯਹੋਵਾਹ ਇਹ ਗੱਲਾਂ ਆਖਦਾ ਹੈ:
“ਉਹ ਮਿਸਰ ਦੇ ਜੰਗਲ (ਫ਼ੌਜ) ਨੂੰ ਵੱਢ ਸੁੱਟਣਗੇ।
ਓੱਥੇ ਉਸ ਜੰਗਲ (ਫ਼ੌਜ) ਵਿੱਚ ਬਬੇਰੇ ਰੁੱਖ (ਫ਼ੌਜੀ) ਹਨ,
ਪਰ ਉਹ ਸਾਰੇ ਹੀ ਵੱਢੇ ਜਾਣਗੇ।
ਦੁਸ਼ਮਣ ਦੇ ਫ਼ੌਜੀ ਇੰਨੇ ਸਾਰੇ ਨੇ ਕਿ ਉਹ ਟਿੱਡੀ ਦਲ ਜਿਹੇ ਲੱਗਦੇ ਨੇ।
ਇੱਥੇ ਇੰਨੇ ਸਾਰੇ ਫ਼ੌਜੀ ਹਨ ਕਿ ਕੋਈ ਉਨ੍ਹਾਂ ਨੂੰ ਗਿਣ ਨਹੀਂ ਸੱਕਦਾ।
24 ਮਿਸਰ ਸ਼ਰਮਸਾਰ ਹੋਵੇਗਾ।
ਉੱਤਰ ਦੀ ਫ਼ੌਜ ਉਸ ਨੂੰ ਹਰਾ ਦੇਵੇਗੀ।”
25 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ। 26 ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਹਰਾਵਾਂਗਾ-ਅਤੇ ਉਹ ਦੁਸ਼ਮਣ ਨੂੰ ਉਨ੍ਹਾਂ ਨੂੰ ਮਾਰਨਾ ਲੋਚਣਗੇ। ਮੈਂ ਉਨ੍ਹਾਂ ਲੋਕਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਉਸ ਦੇ ਸੇਵਕਾਂ ਦੇ ਹਵਾਲੇ ਕਰ ਦਿਆਂਗਾ।”
“ਬਹੁਤ ਪਹਿਲਾਂ, ਮਿਸਰ ਸ਼ਾਂਤੀ ਨਾਲ ਰਹਿੰਦਾ ਸੀ। ਅਤੇ ਇਨ੍ਹਾਂ ਸਾਰੀਆਂ ਮੁਸੀਬਤਾਂ ਮਗਰੋਂ ਮਿਸਰ ਫ਼ੇਰ ਇੱਕ ਵਾਰ ਸ਼ਾਂਤੀ ਨਾਲ ਰਹੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਉੱਤਰੀ ਇਸਰਾਏਲ ਲਈ ਇੱਕ ਸੰਦੇਸ਼
27 “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ।
ਇਸਰਾਏਲ ਡਰ ਨਾ।
ਮੈਂ ਤੁਹਨੂੰ ਉਨ੍ਹਾਂ ਦੂਰ-ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ।
ਮੈਂ ਤੁਹਾਡੀ ਸੰਤਾਨ ਨੂੰ ਉਨ੍ਹਾਂ ਦੇਸ਼ਾਂ ਕੋਲੋਂ ਬਚਾਵਾਂਗਾ, ਜਿੱਥੇ ਉਹ ਬੰਦੀਵਾਨ ਨੇ।
ਯਾਕੂਬ ਨੂੰ ਫ਼ੇਰ ਅਮਨ ਅਤੇ ਸੁਰੱਖਿਆ ਮਿਲੇਗੀ।
ਅਤੇ ਕੋਈ ਵੀ ਉਸ ਨੂੰ ਭੈਭੀਤ ਨਹੀਂ ਕਰ ਸੱਕੇਗਾ।”
28 ਯਹੋਵਾਹ ਇਹ ਗੱਲਾਂ ਆਖਦਾ ਹੈ।
“ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ।
ਮੈਂ ਤੇਰੇ ਨਾਲ ਹਾਂ।
ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ।
ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ।
ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ।
ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ।
ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”
ਫ਼ਿਲਿਸਤੀ ਲੋਕਾਂ ਬਾਰੇ ਇੱਕ ਸੰਦੇਸ਼
47 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨਬੀ ਨੂੰ ਮਿਲਿਆ। ਇਹ ਸੰਦੇਸ਼ ਫ਼ਿਲਿਸਤੀ ਲੋਕਾਂ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਦੇ ਅੱਜ਼ਾਹ ਸ਼ਹਿਰ ਉੱਤੇ ਹਮਲੇ ਤੋਂ ਪਹਿਲਾਂ ਮਿਲਿਆ।
2 ਯਹੋਵਾਹ ਆਖਦਾ ਹੈ:
“ਦੇਖੋ, ਦੁਸ਼ਮਣ ਦੇ ਫ਼ੌਜੀ, ਉੱਤਰ ਵੱਲ ਇਕੱਠੇ ਹੋ ਰਹੇ ਨੇ।
ਉਹ ਕੰਢਿਆਂ ਤੋਂ ਵਗਦੇ ਹੋਏ, ਤੂਫ਼ਾਨੀ ਨਦੀ ਦੇ ਪਾਣੀ ਵਾਂਗ ਆਉਣਗੇ।
ਉਹ ਸਾਰੀ ਧਰਤੀ ਨੂੰ ਹੜ੍ਹ ਵਾਂਗ ਢੱਕ ਲੈਣਗੇ।
ਉਹ ਕਸਬਿਆਂ ਅੰਦਰ ਅਤੇ ਉਨ੍ਹਾਂ ਵਿੱਚ ਵੱਸਦੇ ਲੋਕਾਂ ਉੱਪਰ ਫ਼ੈਲ ਜਾਣਗੇ।
ਉਸ ਦੇਸ਼ ਦਾ ਹਰ ਕੋਈ ਰਹਿਣ ਵਾਲਾ
ਸਹਾਇਤਾ ਲਈ ਰੋਵੇਗਾ।
3 ਉਹ ਲੋਕ ਦੌੜਦੇ ਘੋੜਿਆਂ ਦੀਆਂ ਅਵਾਜ਼ਾਂ ਸੁਣਨਗੇ।
ਉਨ੍ਹਾਂ ਨੂੰ ਸ਼ੋਰੀਲੇ ਰੱਥ ਸੁਣਾਈ ਦੇਣਗੇ।
ਉਹ ਧੜਕਦੇ ਪਹੀਆਂ ਨੂੰ ਸੁਣਨਗੇ।
ਪਿਤਾ ਆਪਣੇ ਬੱਚਿਆਂ ਨੂੰ ਬਚਾ ਨਹੀਂ ਸੱਕਣਗੇ।
ਉਹ ਸਹਾਇਤਾ ਕਰਨ ਲਈ ਬਹੁਤ ਕਮਜ਼ੋਰ ਹੋਣਗੇ।
4 ਸਾਰੇ ਫ਼ਲਿਸਤੀ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ।
ਸੂਰ ਅਤੇ ਸੈਦਾ ਦੇ ਬਚੇ ਹੋਏ ਸਹਾਇਕਾਂ ਨੂੰ ਤਬਾਹ ਕਰਨ ਦਾ ਸਮਾਂ ਆ ਗਿਆ ਹੈ।
ਬਹੁਤ ਛੇਤੀ ਹੀ ਯਹੋਵਾਹ ਫ਼ਲਿਸਤੀ ਲੋਕਾਂ ਨੂੰ ਤਬਾਹ ਕਰ ਦੇਵੇਗਾ,
ਉਹ ਜਿਹੜੇ ਕਫ਼ਤੋਂਰ ਟਾਪੂ ਤੋਂ ਬਚੇ ਹੋਏ ਹਨ।
5 ਅੱਜ਼ਾਹ ਦੇ ਲੋਕ ਗ਼ਮਗੀਨ ਹੋਣਗੇ ਅਤੇ ਆਪਣੇ ਸਿਰ ਮਨਾਉਣਗੇ।
ਅਸ਼ਕਲੋਨ ਦੇ ਲੋਕ ਖਾਮੋਸ਼ ਕਰ ਦਿੱਤੇ ਜਾਣਗੇ।
ਵਾਦੀ ਦੇ ਬਚੇ ਹੋਏ ਲੋਕ, ਕਿੰਨਾ ਕੁ ਚਿਰ ਹੋਰ ਤੁਸੀਂ ਆਪਣੇ-ਆਪ ਨੂੰ ਵਢ੍ਢੋਁ-ਟੁਕੱੋਁਗੇ?
6 “ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ।
ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ?
ਆਪਣੇ ਮਿਆਨ ਅੰਦਰ ਚਲੀ ਜਾਵੇਗੀ!
ਰੁਕ ਜਾ! ਖਾਮੋਸ਼ ਹੋ ਜਾ!
7 ਪਰ ਯਹੋਵਾਹ ਦੀ ਤਲਵਾਰ ਅਰਾਮ ਕਿਵੇਂ ਕਰ ਸੱਕਦੀ ਹੈ?
ਯਹੋਵਾਹ ਨੇ ਇਸ ਨੂੰ ਆਦੇਸ਼ ਦਿੱਤਾ ਸੀ।
ਯਹੋਵਾਹ ਨੇ ਇਸ ਨੂੰ ਅਸ਼ਕਲੋਨ ਸ਼ਹਿਰ
ਅਤੇ ਸਮੁੰਦਰ ਕੰਢੇ ਉੱਤੇ ਹਮਲਾ ਕਰਨ ਦਾ ਆਦੇਸ਼ ਦਿੱਤਾ ਸੀ।”
6 ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ। 2 ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ। 3 ਅਤੇ ਜੇ ਪਰਮੇਸ਼ੁਰ ਆਗਿਆ ਦੇਵੇ, ਤਾਂ ਅਸੀਂ ਵੀ ਇਹ ਕਰਾਂਗੇ।
4-6 ਜਦੋਂ ਲੋਕ ਮਸੀਹ ਦਾ ਮਾਰਗ ਛੱਡ ਚੁੱਕੇ ਹੋਣ ਤਾਂ ਕੀ ਤੁਸੀਂ ਉਨ੍ਹਾਂ ਦਾ ਜੀਵਨ ਫ਼ੇਰ ਤਬਦੀਲ ਕਰਵਾ ਸੱਕਦੇ ਹੋਂ? ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਨ੍ਹਾਂ ਨੂੰ ਸੱਚ ਦਾ ਪਤਾ ਹੈ। ਉਨ੍ਹਾਂ ਨੇ ਪਰਮੇਸ਼ੁਰ ਤੋਂ ਦਾਤ ਪ੍ਰਾਪਤ ਕੀਤੀ ਅਤੇ ਪਵਿੱਤਰ ਆਤਮਾ ਵਿੱਚ ਸੰਮਲਿਤ ਹੋਏ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀਆਂ ਆਖੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਦੀ ਮਹਾਨ ਸ਼ਕਤੀ ਵੀ ਦੇਖੀ। ਉਨ੍ਹਾਂ ਨੇ ਖੁਦ ਦੇਖਿਆ ਕਿ ਉਹ ਸਾਰੀਆਂ ਗੱਲਾਂ ਬਹੁਤ ਚੰਗੀਆਂ ਸਨ। ਪਰ ਫ਼ੇਰ ਉਨ੍ਹਾਂ ਨੇ ਯਿਸੂ ਦਾ ਮਾਰਗ ਛੱਡ ਦਿੱਤਾ। ਉਨ੍ਹਾਂ ਲੋਕਾਂ ਨੂੰ ਆਪਣਾ ਜੀਵਨ ਤਬਦੀਲ ਕਰਾਉਣਾ ਅਤੇ ਮਸੀਹ ਕੋਲ ਵਾਪਸ ਆਉਣਾ ਸੰਭਵ ਨਹੀਂ। ਕਿਉਂ? ਕਿਉਂਕਿ ਉਹ ਲੋਕ ਜਿਨ੍ਹਾਂ ਨੇ ਮਸੀਹ ਦਾ ਮਾਰਗ ਛੱਡ ਦਿੱਤਾ ਹੈ, ਅਸਲ ਵਿੱਚ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਫ਼ੇਰ ਤੋਂ ਸਲੀਬ ਉੱਤੇ ਠੋਕ ਰਹੇ ਹਨ ਅਤੇ ਸਮੂਹ ਲੋਕਾਂ ਸਾਹਮਣੇ ਉਸ ਲਈ ਸ਼ਰਮ ਲਿਆਉਂਦੇ ਹਨ।
7 ਉਹ ਲੋਕ ਉਸ ਧਰਤੀ ਵਰਗੇ ਹਨ ਜਿਹੜੀ ਬਹੁਤ ਵਰੱਖਾ ਪ੍ਰਾਪਤ ਕਰਦੀ ਹੈ। ਕਿਸਾਨ ਉਸ ਧਰਤੀ ਤੇ ਬੀਜ ਬੀਜਦਾ ਹੈ ਅਤੇ ਉਸਦੀ ਦੇਖ-ਭਾਲ ਕਰਦਾ ਹੈ ਤਾਂ ਜੋ ਉਹ ਇਸਤੋਂ ਅਨਾਜ ਪਾ ਸੱਕੇ। ਜੇਕਰ ਉਹ ਜ਼ਮੀਨ ਉਨ੍ਹਾਂ ਲਈ ਫ਼ਸਲਾਂ ਉਗਾਉਂਦੀ ਹੈ ਜੋ ਉਸਤੇ ਵਾਹੀ ਕਰਦੇ ਹਨ, ਉਹ ਧਰਤੀ ਪਰਮੇਸ਼ੁਰ ਦੁਆਰਾ ਅਸੀਸਮਈ ਹੈ। 8 ਪਰ ਜੇ ਉਹ ਧਰਤੀ ਘਾਹ-ਪੱਤੇ ਤੇ ਕੰਡੇ ਉਗਾਉਂਦੀ ਹੈ ਤਾਂ ਬੇਕਾਰ ਹੈ। ਉਸ ਧਰਤੀ ਨੂੰ ਇਹ ਖਤਰਾ ਹੈ ਕਿ ਉਸ ਉੱਪਰ ਪਰਮੇਸ਼ੁਰ ਦੀ ਫ਼ਿਟਕਾਰ ਹੋਵੇਗੀ। ਅਤੇ ਉਸ ਧਰਤੀ ਨੂੰ ਅੱਗ ਰਾਹੀਂ ਤਬਾਹ ਕਰ ਦਿੱਤਾ ਜਾਵੇਗਾ।
9 ਪਿਆਰੇ ਮਿੱਤਰੋ, ਅਸੀਂ ਇਹ ਗੱਲਾਂ ਤੁਹਾਨੂੰ ਆਖ ਰਹੇ ਹਾਂ। ਪਰ ਅਸੀਂ ਤੁਹਾਡੇ ਪਾਸੋਂ ਵੱਧੇਰੇ ਚੰਗੀਆਂ ਗੱਲਾਂ ਦੀ ਆਸ ਰੱਖਦੇ ਹਾਂ। ਸਾਨੂੰ ਯਕੀਨ ਹੈ ਕਿ ਤੁਸੀਂ ਮੁਕਤੀ ਬਾਰੇ ਉਹ ਗੱਲਾਂ ਕਰੋਂਗੇ। 10 ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ। 11 ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ। 12 ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।
13 ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। 14 ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।” [a] 15 ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।
16 ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ। 17 ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ। 18 ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ।
ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ 19 ਸਾਨੂੰ ਇਸ ਉਮੀਦ ਦਾ ਅਧਿਕਾਰ ਹੈ। ਅਤੇ ਇਹ ਲੰਗਰ ਦੀ ਤਰ੍ਹਾਂ ਹੈ। ਇਹ ਮਜ਼ਬੂਤ ਅਤੇ ਭਰੋਸੇਯੋਗ ਹੈ ਅਤੇ ਸਾਡੇ ਆਤਮਾ ਲਈ ਸੁਰੱਖਿਆ ਹੈ। ਇਹ ਪਰਦੇ ਪਿੱਛੇ ਸਭ ਤੋਂ ਪਵਿੱਤਰ ਥਾਂ ਸਵਰਗੀ ਮੰਦਰ ਵਿੱਚ ਜਾਂਦੀ ਹੈ। 20 ਯਿਸੂ ਪਹਿਲਾਂ ਹੀ ਉੱਥੇ ਪ੍ਰਵੇਸ਼ ਪਾ ਚੁੱਕਿਆ ਹੈ ਅਤੇ ਉਸ ਨੇ ਸਾਡੇ ਲਈ ਰਾਹ ਖੋਲ੍ਹ ਦਿੱਤਾ ਹੈ। ਯਿਸੂ ਹਮੇਸ਼ਾ ਲਈ ਮਲਕਿਸਿਦਕ ਵਾਂਗ ਇੱਕ ਸਰਦਾਰ ਜਾਜਕ ਬਣ ਗਿਆ ਹੈ।
2010 by World Bible Translation Center