Old/New Testament
ਅਮਾਲੇਕੀਆਂ ਦਾ ਸਿਕਲਗ ਉੱਤੇ ਹਮਲਾ ਬੋਲਣਾ
30 ਤੀਜੇ ਦਿਨ, ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਵੇਖਿਆ ਕਿ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਉਸ ਦੇ ਧਾਵਾ ਬੋਲਕੇ ਸਾਰੇ ਸ਼ਹਿਰ ਨੂੰ ਸਾੜ ਸੁੱਟਿਆ ਸੀ। 2 ਉਹ ਔਰਤਾਂ ਨੂੰ ਜਿਹੜੀਆਂ ਉੱਥੇ ਸਨ ਉਨ੍ਹਾਂ ਨੂੰ ਕੈਦੀ ਬਣਾਕੇ ਲੈ ਗਏ। ਉਹ ਸਭ ਬੁੱਢੇ-ਜਵਾਨ ਬੱਚੇ ਸਭਨਾਂ ਨੂੰ ਚੁੱਕ ਕੇ ਲੈ ਗਏ। ਉਨ੍ਹਾਂ ਨੇ ਜਾਨੋਂ ਕਿਸੇ ਨੂੰ ਨਾ ਮਾਰਿਆ, ਸਿਰਫ਼ ਚੁੱਕ ਕੇ ਲੈ ਗਏ।
3 ਜਦੋਂ ਦਾਊਦ ਅਤੇ ਉਸ ਦੇ ਆਦਮੀ ਸਿਕਲਗ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਸ਼ਹਿਰ ਨੂੰ ਬਲਦਾ ਪਾਇਆ। ਉੱਥੋਂ ਸਭ ਔਰਤਾਂ, ਮਰਦ, ਬੱਚੇ, ਧੀਆਂ-ਪੁੱਤਰ ਜਾ ਚੁੱਕੇ ਸਨ। ਉਨ੍ਹਾਂ ਸਭਨਾਂ ਨੂੰ ਅਮਾਲੇਕੀ ਲੈ ਗਏ ਸਨ। 4 ਦਾਊਦ ਅਤੇ ਉਸ ਦੇ ਸਾਥੀ ਅਜਿਹੀ ਉੱਚੀ ਆਵਾਜ਼ ਵਿੱਚ ਰੋਏ ਅਤੇ ਰੋਂਦੇ ਰਹੇ। ਜਦ ਤੱਕ ਉਨ੍ਹਾਂ ਦੀ ਆਵਾਜ਼ ਵਿੱਚ ਜ਼ੋਰ ਖਤਮ ਨਾ ਹੋਇਆ, ਉਹ ਉੱਚੀ-ਉੱਚੀ ਰੋਂਦੇ ਰਹੇ ਪਿੱਟਦੇ ਰਹੇ। 5 ਅਮਾਲੇਕੀ ਦਾਊਦ ਦੀਆਂ ਦੋਨੋਂ ਬੀਵੀਆਂ ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਨੂੰ ਵੀ ਜੋ ਕਰਮਲੀ ਨਾਬਾਲ ਦੀ ਬੀਵੀ ਸੀ ਉੱਠਾਕੇ ਲੈ ਗਏ।
6 ਫ਼ੌਜ ਦੇ ਸਾਰੇ ਹੀ ਆਦਮੀ ਬੜੇ ਉਦਾਸ ਅਤੇ ਦੁੱਖੀ ਸਨ ਕਿਉਂਕਿ ਉਨ੍ਹਾਂ ਦੀਆਂ ਧੀਆਂ ਪੁੱਤਰਾਂ ਨੂੰ ਉਹ ਕੈਦੀ ਬਣਾਕੇ ਲੈ ਗਏ ਸਨ। ਆਦਮੀਆਂ ਨੇ ਦਾਊਦ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀ ਸੋਚੀ। ਇਸ ਨਾਲ ਦਾਊਦ ਬੜਾ ਪਰੇਸ਼ਾਨ ਹੋਇਆ, ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਕੋਲੋਂ ਤਾਕਤ ਪਾਈ। 7 ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, “ਜਾ ਇੱਥੇ ਏਫ਼ੋਦ ਲੈ ਆ।”
8 ਫ਼ਿਰ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਕਿ ਜਿਹੜੇ ਸਾਡੇ ਪਰਿਵਾਰਾਂ ਨੂੰ ਚੁੱਕੇ ਲੈ ਗਏ ਹਨ, ਕੀ ਮੈਂ ਉਨ੍ਹਾਂ ਦਾ ਪਿੱਛਾ ਕਰਾਂ? ਕੀ ਮੈਂ ਉਨ੍ਹਾਂ ਨੂੰ ਫ਼ੜ ਸੱਕਾਂਗਾ?”
ਯਹੋਵਾਹ ਨੇ ਆਖਿਆ, “ਉਨ੍ਹਾਂ ਦਾ ਪਿੱਛਾ ਕਰ! ਤੂੰ ਉਨ੍ਹਾਂ ਨੂੰ ਫ਼ੜ ਲਵੇਂਗਾ ਅਤੇ ਆਪਣੇ ਪਰਿਵਾਰਾਂ ਨੂੰ ਬਚਾ ਲਵੇਂਗਾ।”
ਦਾਊਦ ਅਤੇ ਉਸ ਦੇ ਆਦਮੀਆਂ ਨੂੰ ਮਿਸਰੀ ਗੁਲਾਮ ਦਾ ਮਿਲਣਾ
9-10 ਦਾਊਦ ਨੇ 600 ਮਨੁੱਖਾਂ ਨੂੰ ਆਪਣੇ ਨਾਲ ਲਿਆ ਅਤੇ ਬਸੋਰ ਦੀ ਖੱਡ ਤੱਕ ਆਏ ਅਤੇ 200 ਦੇ ਕਰੀਬ ਬੰਦੇ ਪਿੱਛੇ ਹੀ ਰਹੇ। ਉਹ ਪਿੱਛੇ ਇਸ ਲਈ ਰਹੇ ਕਿਉਂਕਿ ਉਹ ਬਹੁਤ ਕਮਜ਼ੋਰ ਹੋ ਗਏ ਸਨ ਇੰਨੇ ਥੱਕੇ ਹੋਏ ਸਨ ਕਿ ਚੱਲਣੋ ਅਸਮਰਥ ਸਨ। ਇਸ ਲਈ ਦਾਊਦ ਅਤੇ 400 ਆਦਮੀਆਂ ਨੇ ਅਮਾਲੇਕੀਆਂ ਦਾ ਪਿੱਛਾ ਕੀਤਾ।
11 ਦਾਊਦ ਦੇ ਆਦਮੀਆਂ ਨੂੰ ਪੈਲੀਆਂ ਵਿੱਚ ਇੱਕ ਮਿਸਰ ਦਾ ਆਦਮੀ ਮਿਲਿਆ। ਉਹ ਉਸ ਨੂੰ ਦਾਊਦ ਕੋਲ ਲੈ ਆਏ। ਉਨ੍ਹਾਂ ਨੇ ਉਸ ਆਦਮੀ ਨੂੰ ਖਾਣ ਲਈ ਕੁਝ ਖਾਣਾ ਅਤੇ ਪੀਣ ਲਈ ਪਾਣੀ ਦਿੱਤਾ। 12 ਉਨ੍ਹਾਂ ਨੇ ਉਸ ਮਿਸਰੀ ਨੂੰ ਇੱਕ ਅੰਜੀਰ ਦੀ ਪਿਂਨੀ ਅਤੇ ਦੋ ਗੁਛੇ ਸੌਗੀ ਦੇ ਦਿੱਤੇ। ਉਸ ਨੂੰ ਖਾਕੇ ਥੋੜੀ ਹੋਸ਼ ਆਈ। ਉਸ ਨੇ ਤਿੰਨ ਦਿਨਾਂ ਅਤੇ ਤਿੰਨ ਰਾਤਾਂ ਤੋਂ ਕੁਝ ਨਹੀਂ ਸੀ ਖਾਧਾ।
13 ਦਾਊਦ ਨੇ ਉਸ ਮਿਸਰੀ ਨੂੰ ਪੁੱਛਿਆ, “ਤੇਰਾ ਮਾਲਕ ਕੌਣ ਹੈ? ਤੂੰ ਕਿੱਥੋਂ ਆਇਆ ਹੈਂ?”
ਉਸ ਮਿਸਰੀ ਨੇ ਜਵਾਬ ਦਿੱਤਾ, “ਮੈਂ ਇੱਕ ਮਿਸਰੀ ਹਾਂ ਅਤੇ ਮੈਂ ਅਮਾਲੇਕੀ ਦਾ ਗੁਲਾਮ ਹਾਂ। ਤਿੰਨ ਦਿਨ ਪਹਿਲਾਂ ਮੈਂ ਬਿਮਾਰ ਹੋ ਗਿਆ ਤਾਂ ਮੇਰਾ ਮਾਲਿਕ ਮੈਨੂੰ ਛੱਡ ਗਿਆ। 14 ਅਸੀਂ ਕੇਰਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ਼ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਅਤੇ ਸਿਕਲਗ ਨੂੰ ਅਸੀਂ ਅੱਗ ਲਾਕੇ ਸਾੜ ਸੁੱਟਿਆ।”
15 ਦਾਊਦ ਨੇ ਮਿਸਰੀ ਨੂੰ ਆਖਿਆ, “ਭਲਾ ਤੂੰ ਮੈਨੂੰ ਉਹ ਰਾਹ ਦੱਸ ਸੱਕਦਾ ਹੈਂ ਜਿਧਰ ਉਹ ਸਾਡੇ ਟੱਬਰਾਂ ਨੂੰ ਲੈ ਕੇ ਗਿਆ ਹੈ?”
ਮਿਸਰੀ ਨੇ ਕਿਹਾ, “ਮੇਰੇ ਨਾਲ ਪਰਮੇਸ਼ੁਰ ਦੀ ਸੌਂਹ ਚੁੱਕ ਕਿ ਫ਼ਿਰ ਤੂੰ ਮੈਨੂੰ ਮੇਰੇ ਮਾਲਕ ਦੇ ਹੱਥ ਨਹੀਂ ਸੌਂਪੇਂਗਾ ਅਤੇ ਨਾ ਹੀ ਮੈਨੂੰ ਜਾਨੋਂ ਮਾਰੇਂਗ਼ਾ ਤਾਂ ਮੈਂ ਤੈਨੂੰ ਉੱਥੇ ਪਹੁੰਚਾ ਦੇਵਾਂਗਾ।”
ਦਾਊਦ ਦਾ ਅਮਾਲੇਕੀਆਂ ਨੂੰ ਹਰਾਉਣਾ
16 ਉਹ ਮਿਸਰ ਦਾ ਬੰਦਾ ਦਾਊਦ ਨੂੰ ਅਮਾਲੇਕੀਆਂ ਤੱਕ ਲੈ ਗਿਆ। ਉਹ ਜ਼ਮੀਨ ਉੱਤੇ ਬੈਠਕੇ ਖਾ-ਪੀ ਰਹੇ ਸਨ ਅਤੇ ਮੌਜ ਮਸਤੀ ਕਰ ਰਹੇ ਸਨ। ਉਹ ਜੋ ਕੁਝ ਫ਼ਲਿਸਤੀ ਅਤੇ ਯਹੂਦਾਹ ਦੇ ਦੇਸ਼ ਵਿੱਚੋਂ ਲੁੱਟਕੇ ਲਿਆਏ ਸਨ, ਉਸਦਾ ਜਸ਼ਨ ਮਨਾ ਰਹੇ ਸਨ। 17 ਦਾਊਦ ਨੇ ਨ੍ਹਾਂ ਉੱਪਰ ਜਾਕੇ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ। ਉਹ ਸਵੇਰ ਦੇ ਸੂਰਜ ਚੜ੍ਹਨ ਤੋਂ ਲੈ ਕੇ ਅਗਲੇ ਦਿਨ ਦੀ ਸ਼ਾਮ ਤੱਕ ਲੜਦੇ ਰਹੇ। ਇੱਕ ਵੀ ਅਮਾਲੇਕੀ ਬਚ ਨਾ ਸੱਕਿਆ ਸਿਰਫ਼ 400 ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿਕਲੇ।
18 ਤਦ ਦਾਊਦ ਸਭ ਕੁਝ ਵਾਪਸ ਲੈ ਆਇਆ ਜੋ ਕੁਝ ਅਮਾਲੇਈ ਉਨ੍ਹਾਂ ਦਾ ਲੁੱਟਕੇ ਲਿਆਏ ਸਨ ਸਮੇਤ ਆਪਣੀਆਂ ਦੋਨੋਂ ਬੀਵੀਆਂ ਦੇ। 19 ਕੁਝ ਵੀ ਉਨ੍ਹਾਂ ਦਾ ਸਮਾਨ ਨਾ ਗੁਆਚਿਆ ਨਾ ਘਟਿਆ। ਉਨ੍ਹਾਂ ਨੇ ਸਾਰੇ ਆਪਣੇ ਬੱਚੇ-ਬੁੱਢੇ, ਪੁੱਤਰ ਅਤੇ ਧੀਆਂ ਲੱਭ ਲਏ ਅਤੇ ਆਪਣੀਆਂ ਕੀਮਤੀ ਵਸਤਾਂ ਕੁਝ ਵੀ ਅਮਾਲੇਕੀਆਂ ਨੇ ਉਨ੍ਹਾਂ ਦਾ ਲੁੱਟਿਆ ਸੀ, ਉਹ ਸਭ ਵਾਪਸ ਲੈ ਆਏ। ਦਾਊਦ ਸਭ ਕੁਝ ਵਾਪਸ ਲੈ ਆਇਆ। 20 ਦਾਊਦ ਸਾਰੀਆਂ ਭੇਡਾਂ ਅਤੇ ਪਸ਼ੂ ਵੀ ਵਾਪਸ ਲੈ ਆਇਆ। ਦਾਊਦ ਦੇ ਆਦਮੀਆਂ ਨੇ ਇਨ੍ਹਾਂ ਪਸ਼ੂਆਂ ਨੂੰ ਆਪਣੇ ਅੱਗੇ-ਅੱਗੇ ਜਾਣ ਦਿੱਤਾ। ਦਾਊਦ ਦੇ ਆਦਮੀਆਂ ਨੇ ਕਿਹਾ, “ਇਹ ਸਭ ਦਾਊਦ ਦਾ ਇਨਾਮ ਹੈ।”
ਸਭ ਆਦਮੀਆਂ ’ਚ ਬਰਾਬਰ ਦੀ ਵੰਡ
21 ਦਾਊਦ ਉਨ੍ਹਾਂ 200 ਮਨੁੱਖਾਂ ਦੇ ਕੋਲ ਜੋ ਥਕਾਵਟ ਕਰਕੇ ਦਾਊਦ ਦੇ ਨਾਲ ਨਹੀਂ ਸੀ ਜਾ ਸੱਕੇ, ਜਿਨ੍ਹਾਂ ਨੂੰ ਉਨ੍ਹਾਂ ਨੇ ਬਸੋਰ ਦੀ ਖੱਡ ਕੋਲ ਹੀ ਰਹਿਣ ਦਿੱਤਾ ਸੀ, ਜਦੋਂ ਮੁੜ ਆਏ ਤਾਂ ਉਹ ਲੋਕ ਦਾਊਦ ਅਤੇ ਬਾਕੀ ਦੇ ਮਨੁੱਖਾਂ ਨੂੰ ਮਿਲਣ ਲਈ ਨਿਕਲੇ ਜਦੋਂ ਦਾਊਦ ਉਨ੍ਹਾਂ ਦੇ ਨੇੜੇ ਆਇਆ ਤਾਂ ਸਨੇ ਲੋਕਾਂ ਦੀ ਸੁੱਖ-ਸਾਂਦ ਪੁੱਛੀ। 22 ਉਸ ਟੋਲੀ ਵਿੱਚ ਕੁਝ ਬੁਰੇ ਆਦਮੀ ਵੀ ਸਨ ਜੋ ਉਨ੍ਹਾਂ ਸਭਨਾ ਵਿੱਚ ਫ਼ਸਾਦ ਖੜ੍ਹੇ ਕਰਦੇ ਸਨ ਜਿਹੜੇ ਕਿ ਦਾਊਦ ਦੇ ਨਾਲ ਵੀ ਗਏ ਸਨ। ਉਨ੍ਹਾਂ ਝਗੜਾਲੂਆਂ ਨੇ ਕਿਹਾ, “ਇਹ 200 ਮਨੁੱਖ ਸਾਡੇ ਨਾਲ ਨਹੀਂ ਗਏ ਸਨ। ਇਸ ਕਰਕੇ ਅਸੀਂ ਜੋ ਕੁਝ ਵੀ ਉੱਥੋਂ ਵਾਪਸ ਲਿਆਏ ਹਾਂ, ਇਨ੍ਹਾਂ ਨੂੰ ਉਸ ਵਿੱਚੋਂ ਕੁਝ ਨਹੀਂ ਦੇਵਾਂਗੇ। ਇਨ੍ਹਾਂ ਆਦਮੀਆਂ ਨੂੰ ਸਿਰਫ਼ ਇਨ੍ਹਾਂ ਦੀਆਂ ਬੀਵੀਆਂ ਅਤੇ ਬੱਚੇ ਹੀ ਵਾਪਸ ਕੀਤੇ ਜਾਣਗੇ।”
23 ਦਾਊਦ ਨੇ ਕਿਹਾ, “ਨਹੀਂ, ਮੇਰੇ ਭਰਾਵੋ। ਇੰਝ ਨਾ ਕਰੋ। ਜ਼ਰਾ ਸੋਚੋ ਯਹੋਵਾਹ ਨੇ ਸਾਨੂੰ ਕੀ ਕੁਝ ਨਹੀਂ ਦਿੱਤਾ। ਜੋ ਯਹੋਵਾਹ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਸ ਨੇ ਸਾਨੂੰ ਬਚਾਇਆ ਅਤੇ ਜਿਸਨੇ ਸਾਨੂੰ ਲੁੱਟਿਆ ਸੀ ਉਸ ਨੂੰ ਉਹਨੇ ਸਾਡੇ ਹੱਥ ਕਰ ਦਿੱਤਾ। 24 ਇਸ ਗੱਲ ਵਿੱਚ ਤੁਹਾਡੀ ਕੋਈ ਨਹੀਂ ਸੁਣੇਗਾ। ਕਿਉਂਕਿ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਸ ਤਰ੍ਹਾਂ ਦੀ ਵੰਡ ਉਸ ਨੂੰ ਮਿਲਦੀ ਹੈ ਤਿਵੇਂ ਹੀ ਜਿਹੜਾ ਕੋਈ ਪਿੱਛੇ ਡੇਰੇ ਵਿੱਚ ਰਹੇ ਉਸ ਨੂੰ ਮਿਲੇਗੀ। ਦੋਨਾਂ ਦੀ ਇੱਕੋ ਜਿਹੀ ਵੰਡ ਹੋਵੇਗੀ।” 25 ਉਸ ਦਿਨ ਤੋਂ ਦਾਊਦ ਨੇ ਇਸਰਾਏਲ ਦੇ ਲੋਕਾਂ ਲਈ ਇਹ ਨੇਮ ਬਣਾ ਦਿੱਤਾ ਜੋ ਅੱਜ ਤੀਕ ਠੀਕ ਉੱਥੇ ਇਵੇਂ ਹੀ ਚੱਲਦਾ ਹੈ।
26 ਜਦੋਂ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, “ਵੇਖੋ, ਯਹੋਵਾਹ ਨੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗਾਤ ਹੈ।”
27 ਕੁਝ ਅਮਾਲੇਕੀਆਂ ਦੀ ਲੁੱਟ ਦਾ ਸਮਾਨ ਦਾਊਦ ਨੇ ਬੈਤੇਲ ਦੇ ਆਗੂਆਂ ਲਈ ਭੇਜਿਆ ਇਸਤੋਂ ਇਲਾਵਾ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ, ਯਤੀਰ ਅਤੇ 28 ਅਰੋਏਰ ਵਿੱਚ ਸਨ। ਕੁਝ ਸਮਾਨ ਉਨ੍ਹਾਂ ਕੋਲ ਭੇਜਿਆ ਜੋ ਸਿਫ਼ਮੋਥ, ਇਸ਼ਤਿਮੋਆ ਵਿੱਚ ਸਨ। 29 ਕੁਝ ਸਮਾਨ ਉਨ੍ਹਾਂ ਕੋਲ ਭੇਜਿਆ ਜੋ ਰਾਕਾਲ, ਯਰਹਮਿਏਲੀਆਂ ਅਤੇ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ। 30 ਕੁਝ ਸਮਾਨ ਹਾਰਮਾਹ ਵਿੱਚ ਜੋ ਸਨ ਉਨ੍ਹਾਂ ਨੂੰ ਭੇਜਿਆ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਅਤੇ ਅਤਾਕ ਵਿੱਚ, 31 ਅਤੇ ਹਬਰੋਨ ਵਿੱਚ ਸਨ। ਦਾਊਦ ਨੇ ਸਭਨਾ ਥਾਵਾਂ ਵਿੱਚ ਉਨ੍ਹਾਂ ਦੇ ਆਗੂਆਂ ਨੂੰ ਕੁਝ-ਕੁਝ ਸਮਾਨ ਭੇਜਿਆ ਜਿੱਥੇ-ਜਿੱਥੇ ਦਾਊਦ ਅਤੇ ਉਸ ਦੇ ਸਾਥੀ ਕਦੇ ਗਏ ਸਨ।
ਸ਼ਾਊਲ ਦੀ ਮੌਤ
31 ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ। 2 ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।
3 ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿੰਨ੍ਹਕੇ ਘਾਇਲ ਹੋ ਗਿਆ। 4 ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।
5 ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ। 6 ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕੱਠਿਆਂ ਹੀ ਮਰੇ।
ਫ਼ਲਿਸਤੀਆਂ ਨੇ ਸ਼ਾਊਲ ਦੀ ਮੌਤ ਦਾ ਜਸ਼ਨ ਮਨਾਇਆ
7 ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।
8 ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲੱਭੇ। 9 ਤਾਂ ਉਨ੍ਹਾਂ ਨੇ ਉਸਦਾ ਸਿਰ ਵੱਢ ਸੁੱਟਿਆ ਅਤੇ ਉਸ ਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢੰਡੋਰਾ ਫ਼ੇਰਨ। 10 ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।
11 ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ। 12 ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉੱਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉੱਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ। 13 ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
23 ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?”
ਯਿਸੂ ਨੇ ਆਖਿਆ, 24 “ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ। 25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’ 26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’ 27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
28 “ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ। 29 ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ। 30 ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”
ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ(A)
31 ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
32 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’ 33 ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
34 “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ। 35 ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ [a]”
2010 by World Bible Translation Center