Old/New Testament
ਪਰਮੇਸ਼ੁਰ ਦਾ ਆਰਾਮ ਨੂੰ ਸੰਦੇਸ਼
17 ਇਹ ਦਮਿਸ਼ਕ ਲਈ ਉਦਾਸ ਸੰਦੇਸ਼ ਹੈ। ਯਹੋਵਾਹ ਆਖਦਾ ਹੈ ਕਿ ਦਮਿਸ਼ਕ ਨਾਲ ਇਹ ਗੱਲਾਂ ਵਾਪਰਨਗੀਆਂ:
“ਦਮਿਸ਼ਕ ਹੁਣ ਇੱਕ ਸ਼ਹਿਰ ਹੈ।
ਪਰ ਦਮਿਸ਼ਕ ਤਬਾਹ ਕਰ ਦਿੱਤਾ ਜਾਵੇਗਾ।
ਦਮਿਸ਼ਕ ਅੰਦਰ ਸਿਰਫ਼ ਤਬਾਹ ਹੋਈਆਂ ਇਮਾਰਤਾਂ ਹੀ ਬਚਣਗੀਆਂ।
2 ਲੋਕ ਅਰੋਏਰ ਦੇ ਸ਼ਹਿਰਾਂ ਨੂੰ ਛੱਡ ਦੇਣਗੇ।
ਭੇਡਾਂ ਦੇ ਇੱਜੜ ਉਨ੍ਹਾਂ ਖਾਲੀ ਸ਼ਹਿਰਾਂ ਅੰਦਰ ਅਵਾਰਾ ਘੁੰਮਣਗੇ।
ਉਨ੍ਹਾਂ ਨੂੰ ਤੰਗ ਕਰਨ ਵਾਲਾ ਕੋਈ ਵੀ ਬੰਦਾ ਨਹੀਂ ਹੋਵੇਗਾ।
3 ਇਫ਼ਰਾਈਮ (ਇਸਰਾਏਲ) ਦੇ ਕਿਲਾਨੁਮਾ ਸ਼ਹਿਰ ਤਬਾਹ ਕਰ ਦਿੱਤੇ ਜਾਣਗੇ।
ਦਮਿਸ਼ਕ ਦੀ ਸਰਕਾਰ ਖਤਮ ਕਰ ਦਿੱਤੀ ਜਾਵੇਗੀ।
ਓਹੀ ਗੱਲ ਜਿਹੜੀ ਇਸਰਾਏਲ ਨਾਲ ਵਾਪਰੇਗੀ, ਅਰਾਮ ਨਾਲ ਵੀ ਵਾਪਰੇਗੀ।
ਸਾਰੇ ਹੀ ਮਹੱਤਵਪੂਰਣ ਲੋਕ ਦੂਰ ਲਿਜਾਏ ਜਾਣਗੇ।”
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ।
4 ਉਸ ਸਮੇਂ, ਯਾਕੂਬ ਦੀ (ਇਸਰਾਏਲ) ਦੌਲਤ ਚਲੀ ਜਾਵੇਗੀ।
ਯਾਕੂਬ ਉਸ ਬੰਦੇ ਵਰਗਾ ਹੋਵੇਗਾ ਜਿਹੜਾ ਬਿਮਾਰ ਸੀ ਅਤੇ ਬਹੁਤ ਕਮਜ਼ੋਰ ਅਤੇ ਪਤਲਾ ਹੋ ਗਿਆ ਸੀ।
5 “ਉਹ ਸਮਾਂ ਰਫ਼ਾਈਮ ਵਾਦੀ ਵਿੱਚ ਅਨਾਜ ਦੀਆਂ ਵਾਢੀਆਂ ਵਰਗਾ ਹੋਵੇਗਾ। ਕਾਮੇ ਉਨ੍ਹਾਂ ਬੂਟਿਆਂ ਨੂੰ ਇਕੱਠਾ ਕਰਦੇ ਹਨ ਜਿਹੜੇ ਖੇਤ ਵਿੱਚ ਉਗਦੇ ਹਨ। ਫ਼ੇਰ ਉਹ ਕਣਕ ਦੀਆਂ ਬਲੀਆਂ ਕੱਟ ਲੈਂਦੇ ਹਨ। ਅਤੇ ਉਹ ਅਨਾਜ ਜਮ੍ਹਾਂ ਕਰਦੇ ਹਨ।
6 “ਉਹ ਸਮਾਂ ਓਹੋ ਜਿਹਾ ਹੋਵੇਗਾ ਜਿਹੋ ਜਿਹਾ ਲੋਕਾਂ ਦੇ ਜ਼ੈਤੂਨ ਦੀ ਫ਼ਸਲ ਕੱਟਣ ਵੇਲੇ ਹੁੰਦਾ ਹੈ, ਲੋਕ ਜ਼ੈਤੂਨ ਦੇ ਰੁੱਖਾਂ ਉੱਤੋਂ ਜ਼ੈਤੂਨ ਦੇ ਫ਼ਲਾਂ ਨੂੰ ਝਾੜਦੇ ਹਨ। ਪਰ ਕੁਝ ਜ਼ੈਤੂਨ ਆਮ ਤੌਰ ਤੇ ਰੁੱਖ ਦੀ ਸਿਖਰ ਉੱਤੇ ਬਚੇ ਰਹਿ ਜਾਂਦੇ ਹਨ। ਚਾਰ ਪੰਜ ਜ਼ੈਤੂਨ ਕਈ ਉਤ੍ਤਲੀਆਂ ਟਾਹਣੀਆਂ ਵਿੱਚ ਬਚੇ ਰਹਿ ਜਾਂਦੇ ਹਨ। ਉਨ੍ਹਾਂ ਸ਼ਹਿਰਾਂ ਨਾਲ ਵੀ ਅਜਿਹਾ ਹੀ ਹੋਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
7 ਉਸ ਸਮੇਂ, ਲੋਕ ਪਰਮੇਸ਼ੁਰ ਵੱਲ ਤੱਕਣਗੇ, ਉਸ ਵੱਲ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੀ ਪਵਿੱਤਰ ਪੁਰੱਖ ਨੂੰ ਦੇਖਣਗੀਆਂ। 8 ਲੋਕੀਂ ਆਪਣੇ ਹੱਥਾਂ ਦੁਆਰਾ ਬਣਾਈਆਂ ਗਈਆਂ ਜਗਵੇਦੀਆਂ ਵੱਲ ਨਹੀਂ ਪਰਤਨਗੇ, ਅਸ਼ੇਰਾਹ ਦੇ ਥੰਮਾਂ ਜਾਂ ਧੂਫ ਵਾਲੀ ਜਗਵੇਦੀਆਂ ਵੱਲ ਵੀ ਨਹੀਂ, ਜੋ ਉਨ੍ਹਾਂ ਦੀਆਂ ਉਂਗਲਾਂ ਨੇ ਬਣਾਈਆਂ ਹਨ। 9 ਉਸ ਸਮੇਂ, ਸਾਰੇ ਕਿਲਾਬੰਦ ਸ਼ਹਿਰ ਖਾਲੀ ਹੋ ਜਾਣਗੇ। ਉਹ ਸ਼ਹਿਰ ਉਸ ਧਰਤੀ ਉੱਤੇ ਲੋਕਾਂ ਦੇ ਇਸਰਾਏਲ ਆਉਣ ਤੋਂ ਪਹਿਲਾਂ ਦੇ ਸਮੇਂ ਵਾਂਗ ਪਰਬਤਾਂ ਅਤੇ ਜੰਗਲਾਂ ਵਰਗੇ ਹੋਣਗੇ। ਅਤੀਤ ਵਿੱਚ ਸਾਰੇ ਲੋਕ ਭੱਜ ਗਏ ਸਨ ਕਿਉਂ ਕਿ ਇਸਰਾਏਲ ਦੇ ਲੋਕ ਆ ਰਹੇ ਸਨ। ਭਵਿੱਖ ਵਿੱਚ ਦੇਸ਼ ਫ਼ੇਰ ਇੱਕ ਵਾਰੀ ਖਾਲੀ ਹੋ ਜਾਵੇਗਾ। 10 ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰੱਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ।
ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸੱਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ। 11 ਤੁਸੀਂ ਇੱਕ ਦਿਨ ਆਪਣੀਆਂ ਵੇਲਾਂ ਨੂੰ ਬੀਜੋਗੇ ਅਤੇ ਕੋਸ਼ਿਸ਼ ਕਰੋਗੇ ਉਨ੍ਹਾਂ ਨੂੰ ਉਗਾਉਣ ਦੀ। ਅਗਲੇ ਦਿਨ ਪੌਦੇ ਉੱਗਣ ਲੱਗ ਪੈਣਗੇ। ਪਰ ਵਾਢੀ ਵੇਲੇ, ਤੁਸੀਂ ਪੌਦਿਆਂ ਤੋਂ ਫ਼ਲ ਇਕੱਠਾ ਕਰਨ ਲਈ ਜਾਵੋਗੇ ਅਤੇ ਤੁਸੀਂ ਦੇਖੋਗੇ ਕਿ ਹਰ ਚੀਜ਼ ਮਰ ਚੁੱਕੀ ਹੈ। ਇੱਕ ਬਿਮਾਰੀ ਸਾਰੇ ਪੌਦਿਆਂ ਨੂੰ ਬਰਬਾਦ ਕਰ ਦੇਵੇਗੀ।
12 ਬਹੁਤ ਸਾਰੇ ਲੋਕਾਂ ਨੂੰ ਸੁਣੋ!
ਉਹ ਉੱਚੀ-ਉੱਚੀ ਸਮੁੰਦਰ ਦੇ ਸ਼ੋਰ ਵਾਂਗ ਰੋ ਰਹੇ ਹਨ।
ਸ਼ੋਰ ਨੂੰ ਸੁਣੋ! ਇਹ ਸਮੁੰਦਰ ਦੀਆਂ ਲਹਿਰਾਂ ਦੇ ਬਪੇੜਿਆਂ ਵਰਗਾ ਹੈ।
13 ਅਤੇ ਲੋਕ ਉਨ੍ਹਾਂ ਲਹਿਰਾਂ ਵਾਂਗ ਹੋਣਗੇ।
ਪਰਮੇਸ਼ੁਰ ਲੋਕਾਂ ਨਾਲ ਕੁਰੱਖਤ ਆਵਾਜ਼ ਵਿੱਚ ਬੋਲੇਗਾ, ਤੇ ਉਹ ਭੱਜ ਜਾਣਗੇ।
ਲੋਕ ਹੋਣਗੇ ਤੂੜੀ ਦੇ ਤਿਣਕਿਆਂ ਵਾਂਗ ਹਵਾ ਵਿੱਚ ਉਡਦੇ ਹੋਏ।
ਖੁਦਰੌ ਪੌਦਿਆਂ ਵਰਗੇ ਹੋਣਗੇ ਲੋਕ ਜਿਨ੍ਹਾਂ ਦਾ ਤੂਫ਼ਾਨ ਪਿੱਛਾ ਕਰਦਾ ਹੈ।
ਹਵਾ ਵਗਦੀ ਹੈ ਅਤੇ ਖੁਦਰੌ ਪੌਦੇ ਦੂਰ ਚੱਲੇ ਜਾਂਦੇ ਹਨ।
14 ਉਸ ਰਾਤ ਲੋਕ ਭੈਭੀਤ ਹੋ ਜਾਣਗੇ।
ਸਵੇਰ ਤੋਂ ਪਹਿਲਾਂ, ਕੁਝ ਵੀ ਨਹੀਂ ਬਚੇਗਾ।
ਇਸ ਲਈ ਸਾਡੇ ਦੁਸ਼ਮਣਾਂ ਨੂੰ ਕੁਝ ਨਹੀਂ ਮਿਲੇਗਾ।
ਉਹ ਸਾਡੀ ਧਰਤੀ ਵੱਲ, ਆਉਣਗੇ ਪਰ ਉਬੇ ਕੁਝ ਵੀ ਨਹੀਂ ਹੋਵੇਗਾ।
ਪਰਮੇਸ਼ੁਰ ਦਾ ਸੰਦੇਸ਼ ਇਬੋਪੀਆ ਨੂੰ
18 ਇਬੋਪੀਆ ਦੀਆਂ ਨਦੀਆਂ ਕੰਢੇ ਦੇ ਦੇਸ ਵੱਲ ਦੇਖੋ। ਧਰਤੀ ਕੀੜਿਆਂ ਨਾਲ ਭਰੀ ਹੋਈ ਹੈ, ਤੁਸੀਂ ਸੁਣ ਸੱਕਦੇ ਹੋ ਉਨ੍ਹਾਂ ਦੇ ਫ਼ਰਫ਼ਰਾਂਦੇ ਖੰਭਾਂ ਨੂੰ। 2 ਉਹ ਧਰਤੀ ਲੋਕਾਂ ਨੂੰ ਕਾਨਿਆਂ ਦੀਆਂ ਕਿਸ਼ਤੀਆਂ ਵਿੱਚ ਸਮੁੰਦਰ ਪਾਰ ਭੇਜਦੀ ਹੈ।
ਤੇਜ਼ ਸੰਦੇਸ਼ਵਾਹਕੋ, ਉਨ੍ਹਾਂ ਲੋਕਾਂ ਵੱਲ ਜਾਓ ਜਿਹੜੇ ਲੰਮੇ ਅਤੇ ਤਾਕਤਵਰ ਹਨ!
ਸਭ ਥਾਵਾਂ ਦੇ ਲੋਕ ਇਨ੍ਹਾਂ ਲੰਮੇ ਅਤੇ ਤਾਕਤਵਰ ਲੋਕਾਂ ਤੋਂ ਡਰਦੇ ਹਨ।
ਉਹ ਬਹੁਤ ਤਾਕਤਵਰ ਕੌਮ ਹਨ।
ਉਨ੍ਹਾਂ ਦੀ ਕੌਮ ਹੋਰਨਾਂ ਕੌਮਾਂ ਨੂੰ ਹਰਾ ਦਿੰਦੀ ਹੈ।
ਉਹ ਉਸ ਦੇਸ਼ ਵਿੱਚ ਹਨ ਜਿੱਥੇ ਨਦੀਆਂ ਦਾ ਜਾਲ ਵਿਛਿਆ ਹੋਇਆ ਹੈ।
3 ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ।
ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ।
ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ।
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ।
ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।
4 ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ। 5 ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵੱਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ। 6 ਵੇਲਾਂ ਪਹਾੜੀ ਪੰਛੀਆਂ ਅਤੇ ਜੰਗਲੀ ਜਾਨਵਰਾਂ ਦੇ ਖਾਣ ਲਈ ਹੀ ਰਹਿ ਜਾਣਗੀਆਂ। ਗਰਮੀਆਂ ਦੇ ਦਿਨਾਂ ਵਿੱਚ ਪੰਛੀ ਵੇਲਾਂ ਉੱਤੇ ਗੁਜ਼ਾਰਾ ਕਰਨਗੇ। ਅਤੇ ਉਸ ਸਰਦੀ ਨੂੰ ਜੰਗਲੀ ਜਾਨਵਰ ਵੇਲਾਂ ਨੂੰ ਖਾਣਗੇ।”
7 ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।
ਪਰਮੇਸ਼ੁਰ ਦਾ ਮਿਸਰ ਨੂੰ ਸੰਦੇਸ਼
19 ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।
2 ਪਰਮੇਸ਼ੁਰ ਆਖਦਾ ਹੈ, “ਮੈਂ ਮਿਸਰ ਦੇ ਲੋਕਾਂ ਨੂੰ ਆਪਸ ਵਿੱਚ ਲੜਾ ਦਿਆਂਗਾ। ਲੋਕ ਆਪਣੇ ਭਰਾਵਾਂ ਨਾਲ ਲੜਨਗੇ। ਗੁਆਂਢੀ ਗੁਆਂਢੀਆਂ ਨਾਲ ਲੜਨਗੇ। ਸ਼ਹਿਰ ਸ਼ਹਿਰਾਂ ਦੇ ਵਿਰੁੱਧ ਹੋਣਗੇ। ਰਾਜ ਰਾਜਾਂ ਦੇ ਵਿਰੁੱਧ ਹੋਣਗੇ। 3 ਮਿਸਰ ਦੇ ਲੋਕ ਭੰਬਲ ਭੂਸੇ ਵਿੱਚ ਪੈ ਜਾਣਗੇ। ਲੋਕ ਆਪਣੇ ਝੂਠੇ ਦੇਵਤਿਆਂ ਨੂੰ ਪੁੱਛਣਗੇ ਕਿ ਕੀ ਕੀਤਾ ਜਾਵੇ। ਲੋਕ ਆਪਣੇ ਬੁੱਧੀਮਾਨਾਂ ਅਤੇ ਜਾਦੂਗਰਾਂ ਨੂੰ ਪੁੱਛਣਗੇ। ਪਰ ਉਨ੍ਹਾਂ ਦੀ ਨਸੀਹਤ ਬੇਕਾਰ ਹੋਵੇਗੀ।” 4 ਮਾਲਿਕ, ਸਰਬ ਸ਼ਕਤੀਮਾਨ ਯਹੋਵਾਹ, ਆਖਦਾ ਹੈ, “ਮੈਂ (ਪਰਮੇਸ਼ੁਰ) ਮਿਸਰ ਨੂੰ ਸਖਤ ਹਾਕਮ ਦੇ ਹਵਾਲੇ ਕਰ ਦਿਆਂਗਾ। ਇੱਕ ਤਾਕਤਵਰ ਰਾਜਾ ਲੋਕਾਂ ਉੱਤੇ ਰਾਜ ਕਰੇਗਾ।”
5 ਨੀਲ ਨਦੀ ਸੁੱਕ ਜਾਵੇਗੀ। ਸਮੁੰਦਰ ਵਿੱਚੋਂ ਪਾਣੀ ਮੁੱਕ ਜਾਵੇਗਾ। 6 ਸਾਰੀਆਂ ਨਦੀਆਂ ਸੁੱਕ ਜਾਣਗੀਆਂ। ਮਿਸਰ ਦੀਆਂ ਨਹਿਰਾਂ ਵੀ ਸੁੱਕ ਜਾਣਗੀਆਂ ਅਤੇ ਉਨ੍ਹਾਂ ਵਿੱਚੋਂ ਪਾਣੀ ਮੁੱਕ ਜਾਵੇਗਾ ਪਾਣੀ ਦੇ ਸਾਰੇ ਪੌਦੇ ਸੜ ਜਾਣਗੇ। 7 ਨਦੀ ਕੰਢੇ ਦੇ ਸਾਰੇ ਪੌਦੇ ਮਰ ਜਾਣਗੇ ਅਤੇ ਉੱਡ ਪੁੱਡ ਜਾਣਗੇ। ਦਰਿਆ ਦੇ ਸਭ ਤੋਂ ਵੱਡੇ ਪਾਟ ਵਾਲੀ ਥਾਂ ਦੇ ਪੌਦੇ ਵੀ ਮਰ ਜਾਣਗੇ।
8 “ਮਛੇਰੇ, ਉਹ ਸਾਰੇ ਲੋਕ ਜਿਹੜੇ ਨੀਲ ਨਦੀ ਤੋਂ ਮੱਛੀਆਂ ਫ਼ੜਦੇ ਹਨ, ਉਦਾਸ ਹੋ ਜਾਣਗੇ ਅਤੇ ਉਹ ਰੋਣ ਲੱਗ ਪੈਣਗੇ। ਉਹ ਆਪਣੇ ਭੋਜਨ ਲਈ ਨੀਲ ਨਦੀ ਉੱਤੇ ਨਿਰਭਰ ਕਰਦੇ ਹਨ ਪਰ ਇਹ ਸੁੱਕ ਜਾਵੇਗੀ। 9 ਉਹ ਸਾਰੇ ਲੋਕ ਜਿਹੜੇ ਕੱਪੜਾ ਬਣਾਉਂਦੇ ਹਨ ਉਹ ਵੀ ਬਹੁਤ ਹੀ ਉਦਾਸ ਹੋਣਗੇ। ਇਨ੍ਹਾਂ ਲੋਕਾਂ ਨੂੰ ਲਿਨਨ ਬਨਾਉਣ ਲਈ ਸਣ ਦੀ ਲੋੜ ਪੈਂਦੀ ਹੈ। 10 ਉਨ੍ਹਾਂ ਲੋਕਾਂ ਕੋਲ ਕੋਈ ਕੰਮ ਨਹੀਂ ਹੋਵੇਗਾ ਜਿਹੜੇ ਪਾਣੀ ਬਚਾਉਣ ਲਈ ਬਂਨ ਬਣਾਉਂਦੇ ਹਨ, ਇਸ ਲਈ ਉਹ ਉਦਾਸ ਹੋਣਗੇ।
11 “ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ ‘ਸਿਆਣੇ ਸਲਾਹਕਾਰ’ ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।” 12 ਹੇ ਮਿਸਰ, ਕਿਬੇ ਨੇ ਤੇਰੇ ਸਿਆਣੇ ਬੰਦੇ? ਉਨ੍ਹਾਂ ਸਿਆਣੇ ਬੰਦਿਆਂ ਨੂੰ ਜਾਨਣਾ ਚਾਹੀਦਾ ਹੈ ਕਿ ਯਹੋਵਾਹ ਸਰਬ ਸ਼ਕਤੀਮਾਨ ਨੇ ਮਿਸਰ ਲਈ ਕੀ ਯੋਜਨਾ ਬਣਾਈ ਹੈ। ਇਨ੍ਹਾਂ ਨੂੰ ਤੈਨੂੰ ਦੱਸ ਲੈਣਦੇ ਕਿ ਕੀ ਵਾਪਰੇਗਾ।
13 ਸੋਆਨ ਦੇ ਆਗੂ ਮੂਰਖ ਬਣ ਗਏ ਹਨ। ਨੋਫ਼ ਦੇ ਆਗੂਆਂ ਨੇ ਝੂਠਾਂ ਵਿੱਚ ਵਿਸ਼ਵਾਸ ਕੀਤਾ ਹੈ। ਇਸ ਲਈ ਆਗੂਆਂ ਨੇ ਮਿਸਰ ਨੂੰ ਕੁਰਾਹੇ ਪਾਇਆ ਹੈ। 14 ਯਹੋਵਾਹ ਨੇ ਇਨ੍ਹਾਂ ਆਗੂਆਂ ਨੂੰ ਭੰਬਲ ਭੂਸੇ ਵਿੱਚ ਪਾਇਆ ਹੈ। ਉਹ ਆਵਾਰਾ ਘੁੰਮਦੇ ਹਨ ਤੇ ਮਿਸਰ ਨੂੰ ਕੁਰਾਹੇ ਪਾਉਂਦੇ ਹਨ। ਹਰ ਉਹ ਗੱਲ ਜਿਹੜੀ ਇਹ ਆਗੂ ਕਰਦੇ ਹਨ, ਗ਼ਲਤ ਹੈ। ਉਹ ਸ਼ਰਾਬੀ ਲੋਕਾਂ ਵਾਂਗ ਧਰਤੀ ਉੱਤੇ ਲਿਟਦੇ ਹਨ। 15 ਅਜਿਹਾ ਕਰਨ ਲਈ ਕੁਝ ਨਹੀਂ ਜੋ ਮਿਸਰ ਦੇ ਆਗੂ ਕਰ ਸੱਕਦੇ ਹਨ। (ਇਹ ਆਗੂ “ਸਿਰ ਤੇ ਪੂਛ” ਸਨ। ਉਹ ਪੌਦਿਆਂ ਦੀਆਂ “ਸਿਰੀਆਂ ਅਤੇ ਤਣੇ ਹਨ।”)
16 ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉੱਠਾਏਗਾ, ਅਤੇ ਉਹ ਡਰ ਜਾਣਗੇ। 17 ਯਹੂਦਾਹ ਦੀ ਧਰਤੀ ਮਿਸਰ ਦੇ ਸਾਰੇ ਲੋਕਾਂ ਲਈ ਡਰਨ ਵਾਲੀ ਥਾਂ ਹੋਵੇਗੀ। ਮਿਸਰ ਦਾ ਕੋਈ ਵੀ ਬੰਦਾ ਜਿਹੜਾ ਯਹੂਦਾਹ ਦਾ ਨਾਮ ਸੁਣੇਗਾ, ਡਰ ਜਾਵੇਗਾ। ਇਹ ਗੱਲ ਇਸ ਲਈ ਵਾਪਰੇਗੀ ਕਿਉਂ ਕਿ ਸਰਬ ਸ਼ਕਤੀਮਾਨ ਯਹੋਵਾਹ ਨੇ ਮਿਸਰ ਉੱਤੇ ਵਾਪਰਨ ਵਾਲੀਆਂ ਭਿਆਨਕ ਗੱਲਾਂ ਦੀ ਯੋਜਨਾ ਬਣਾਈ ਹੈ। 18 ਉਸ ਸਮੇਂ, ਮਿਸਰ ਵਿੱਚ ਪੰਜ ਸ਼ਹਿਰ ਅਜਿਹੇ ਹੋਣਗੇ ਜਿੱਥੇ ਲੋਕ ਕਾਨਾਨ (ਯਹੂਦੀ ਭਾਸ਼ਾ) ਬੋਲਦੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸ਼ਹਿਰ ਦਾ ਨਾਮ “ਤਬਾਹੀ ਦਾ ਸ਼ਹਿਰ” ਰੱਖ ਦਿੱਤਾ ਜਾਵੇਗਾ।ਲੋਕ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਯਾਈ ਹੋਣ ਦਾ ਇਕਰਾਰ ਕਰਨਗੇ।
19 ਉਸ ਸਮੇਂ, ਮਿਸਰ ਦੇ ਮੱਧ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ। ਮਿਸਰ ਦੀ ਸਰਹੱਦ ਉੱਤੇ ਯਹੋਵਾਹ ਲਈ ਆਦਰ ਦਰਸਾਉਣ ਵਾਲੀ ਇਮਾਰਤ ਹੋਵੇਗੀ। 20 ਇਹ ਇਸ ਗੱਲ ਨੂੰ ਦਰਸਾਉਣ ਦਾ ਸੰਕੇਤ ਹੋਵੇਗਾ ਕਿ ਸਰਬ ਸ਼ਕਤੀਮਾਨ ਯਹੋਵਾਹ ਬਹੁਤ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ। ਕਿਸੇ ਵੀ ਸਮੇਂ ਜਦੋਂ ਲੋਕ ਯਹੋਵਾਹ ਅੱਗੇ ਸਹਾਇਤਾ ਦੀ ਪੁਕਾਰ ਕਰਨਗੇ, ਯਹੋਵਾਹ ਸਹਾਇਤਾ ਭੇਜੇਗਾ। ਯਹੋਵਾਹ ਲੋਕਾਂ ਨੂੰ ਬਚਾਉਣ ਲਈ ਅਤੇ ਉਨ੍ਹਾਂ ਦੀ ਰੱਖਿਆ ਕਰਨ ਲਈ, ਕਿਸੇ ਬੰਦੇ ਨੂੰ ਭੇਜੇਗਾ। ਉਹ ਬੰਦਾ ਲੋਕਾਂ ਨੂੰ ਉਨ੍ਹਾਂ ਹੋਰ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲ ਬੁਰਾ ਵਰਤਾਉ ਕਰਦੇ ਹਨ।
21 ਉਸ ਸਮੇਂ, ਮਿਸਰ ਦੇ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਮਿਸਰ ਦੇ ਲੋਕ ਪਰਮੇਸ਼ੁਰ ਨੂੰ ਪ੍ਰੇਮ ਕਰਨਗੇ। ਲੋਕ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਅਨੇਕਾਂ ਬਲੀਆਂ ਚੜ੍ਹਾਉਣਗੇ। ਉਹ ਯਹੋਵਾਹ ਨਾਲ ਇਕਰਾਰ ਕਰਨਗੇ ਅਤੇ ਉਨ੍ਹਾਂ ਇਕਰਾਰਾਂ ਨੂੰ ਪੂਰਾ ਕਰਨਗੇ। 22 ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।
23 ਉਸ ਸਮੇਂ, ਮਿਸਰ ਤੋਂ ਅੱਸ਼ੂਰ ਨੂੰ ਆਉਂਦੀ ਇੱਕ ਸ਼ਾਹਰਾਹ ਹੋਵੇਗੀ। ਫ਼ੇਰ ਅੱਸ਼ੂਰ ਦੇ ਲੋਕ ਮਿਸਰ ਜਾਣਗੇ ਅਤੇ ਮਿਸਰ ਦੇ ਲੋਕ ਅੱਸ਼ੂਰ ਜਾਣਗੇ। ਮਿਸਰ ਅੱਸ਼ੂਰ ਦੇ ਨਾਲ ਰਲਕੇ ਕੰਮ ਕਰੇਗਾ। 24 ਉਸ ਸਮੇਂ, ਇਸਰਾਏਲ, ਅੱਸ਼ੂਰ ਅਤੇ ਮਿਸਰ ਇਕੱਠੇ ਹੋ ਜਾਣਗੇ ਅਤੇ ਇਸ ਧਰਤੀ ਉੱਤੇ ਹਕੂਮਤ ਕਰਨਗੇ। ਇਹ ਇਸ ਧਰਤੀ ਲਈ ਸੁਭਾਗੀ ਗੱਲ ਹੋਵੇਗੀ। 25 ਸਰਬ ਸ਼ਕਤੀਮਾਨ ਯਹੋਵਾਹ ਇਨ੍ਹਾਂ ਦੇਸ਼ਾਂ ਨੂੰ ਅਸੀਸ ਦੇਵੇਗਾ। ਉਹ ਆਖੇਗਾ, “ਹੇ ਮਿਸਰ ਤੂੰ ਮੇਰਾ ਹੀ ਬੰਦਾ ਹੈਂ, ਹੇ ਅੱਸ਼ੂਰ, ਮੈਂ ਤੈਨੂੰ ਸਾਜਿਆ ਸੀ। ਹੇ ਇਸਰਾਏਲ ਮੈਂ ਤੈਨੂੰ ਅਪਣਾਉਂਦਾ ਹਾਂ। ਤੁਸੀਂ ਸਾਰੇ ਹੀ ਸੁਭਾਗੇ ਹੋ!”
17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। 18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। 19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ। 20 ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।
ਪਤਨੀਆਂ ਅਤੇ ਪਤੀਆਂ
21 ਇੱਕ ਦੂਸਰੇ ਦੀ ਗੱਲ ਮੰਨਣ ਲਈ ਸਦਾ ਤਿਆਰ ਰਹੋ। ਅਜਿਹਾ ਇਸ ਲਈ ਕਰੋ ਕਿਉਂ ਜੋ ਤੁਸੀਂ ਮਸੀਹ ਦਾ ਆਦਰ ਕਰਦੇ ਹੋ।
22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। 23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ। 24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।
25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। 27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। 29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ। 31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” [a] 32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। 33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
2010 by World Bible Translation Center