Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਯਿਰਮਿਯਾਹ 6-8

ਦੁਸ਼ਮਣ ਯਰੂਸ਼ਲਮ ਨੂੰ ਘੇਰ ਲੈਂਦਾ

“ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ,
    ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ!
ਤਿਕਊ ਸ਼ਹਿਰ ਵਿੱਚ ਜੰਗ ਦੀ ਤੁਰ੍ਹੀ ਵਜਾ ਦਿਓ।
    ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ!
ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ।
    ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ।
ਸੀਯੋਨ ਦੀਏ ਧੀਏ,
    ਤੂੰ ਇੱਕ ਖੂਬਸੂਰਤ ਚਰਾਂਦ ਵਰਗੀ ਹੈਂ।
ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ
    ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ।
ਉਹ ਉਸ ਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ।
    ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ।

“ਯਰੂਸ਼ਲਮ ਨਾਲ ਲੜਨ ਲਈ ਤਿਆਰ ਹੋ ਜਾਓ।
    ਉੱਠੋ! ਅਸੀਂ ਦੁਪਿਹਰ ਵੇਲੇ ਸ਼ਹਿਰ ਉੱਤੇ ਹਮਲਾ ਕਰਾਂਗੇ।
ਨਹੀਂ! ਪਰ ਪਹਿਲਾਂ ਹੀ ਦੇ ਹੋ ਚੁੱਕੀ ਹੈ,
    ਅਤੇ ਤ੍ਰਿਕਾਲਾਂ ਦੀਆਂ ਛਾਵਾਂ ਲੰਮੀਆਂ ਹੋ ਰਹੀਆਂ ਨੇ।
ਇਸ ਲਈ ਉੱਠ ਖਲੋਵੋ! ਅਸੀਂ ਸ਼ਹਿਰ ਉੱਤੇ ਰਾਤ ਵੇਲੇ ਹਮਲਾ ਕਰਾਂਗੇ!
    ਆਓ ਮਜ਼ਬੂਤ ਕੰਧਾਂ ਨੂੰ ਮਜ਼ਬੂਤ ਕਰ ਦੇਈਏ, ਜਿਹੜੀਆਂ ਯਰੂਸ਼ਲਮ ਦੇ ਚਾਰ-ਚੁਫ਼ੇਰੇ ਹਨ।”

ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
    “ਯਰੂਸ਼ਲਮ ਦੁਆਲੇ ਦੇ ਰੁੱਖਾਂ ਨੂੰ ਮਿਣ ਲਵੋ।
    ਇਸਦੇ ਸਾਹਮਣੇ ਮਿੱਟੀ ਦਾ ਬੰਨ੍ਹ ਉਸਾਰ ਦਿਓ।
ਇਸ ਸ਼ਹਿਰ ਅੰਦਰ ਦਮਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ,
    ਅਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ!
ਖੂਹ ਦਾ ਪਾਣੀ ਤਾਜ਼ਾ ਰਹਿੰਦਾ ਹੈ।
    ਇਸੇ ਤਰ੍ਹਾਂ ਹੀ, ਯਰੂਸ਼ਲਮ ਆਪਣੇ ਪਾਪ ਨੂੰ ਤਾਜ਼ਾ ਰੱਖਦਾ ਹੈ।
ਮੈਂ ਹਰ ਵੇਲੇ ਇਸ ਸ਼ਹਿਰ ਵਿੱਚ ਲੁੱਟ-ਮਾਰ ਅਤੇ ਹਿੰਸਾ ਬਾਰੇ ਸੁਣਦਾ ਹਾਂ।
    ਅਤੇ ਯਰੂਸ਼ਲਮ ਵਿੱਚ ਹਮੇਸ਼ਾ ਬਿਮਾਰੀ ਅਤੇ ਜ਼ਖਮ ਵੇਖਦਾ ਹਾਂ।
ਯਰੂਸ਼ਲਮ, ਇਸ ਚਿਤਾਵਨੀ ਨੂੰ ਪ੍ਰਵਾਨ ਕਰ।
    ਜੇ ਤੂੰ ਇਸ ਨੂੰ ਨਾ ਸੁਣਿਆ ਤਾਂ ਮੈਂ ਤੇਰੇ ਕੋਲੋਂ ਮੂੰਹ ਮੋੜ ਲਵਾਂਗਾ।
ਮੈਂ ਤੇਰੀ ਧਰਤੀ ਨੂੰ ਮਾਰੂਬਲ ਬਣਾ ਦਿਆਂਗਾ।
    ਓੱਥੇ ਕੋਈ ਵੀ ਬੰਦਾ ਨਹੀਂ ਰਹਿ ਸੱਕੇਗਾ।”

ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕਰੋ, [a] ਜਿਹੜੇ ਆਪਣੀ ਧਰਤੀ ਉੱਤੇ ਬਚ ਗਏ ਸਨ।
    ਉਨ੍ਹਾਂ ਨੂੰ ਓਸੇ ਤਰ੍ਹਾਂ ਇਕੱਠਿਆਂ ਕਰੋ ਜਿਵੇਂ ਤੁਸੀਂ ਅੰਗੂਰੀ ਵੇਲ ਤੋਂ ਬਚੇ-ਖੁਚੇ ਅੰਗੂਰ ਤੋਂੜਦੇ ਹੋ।
ਹਰ ਵੇਲ ਦੀ ਜਾਂਚ ਕਰੋ
    ਜਿਵੇਂ ਕਾਮਾ ਹਰ ਵੇਲ ਦੀ ਜਾਂਚ ਕਰਦਾ ਹੈ, ਜਦੋਂ ਉਹ ਅੰਗੂਰ ਤੋੜਦਾ ਹੈ।”
10 ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ?
    ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ?
    ਮੇਰੀ ਗੱਲ ਕੌਣ ਸੁਣੇਗਾ?
ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ,
    ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ।
ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ।
    ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ।
11 ਪਰ ਮੈਂ ਯਹੋਵਾਹ ਦੇ ਕਹਿਰ ਨਾਲ ਭਰਿਆ ਹੋਇਆ ਹਾਂ!
    ਮੈਂ ਇਸ ਨੂੰ ਅੰਦਰ ਸਾਂਭ ਕੇ ਬਕੱ ਗਿਆ ਹਾਂ!
“ਯਹੋਵਾਹ ਦਾ ਕਹਿਰ ਉਨ੍ਹਾਂ ਬੱਚਿਆਂ ਉੱਤੇ ਡੋਲ੍ਹ ਦੇਵੋ, ਜੋ ਗਲੀਆਂ ਅੰਦਰ ਖੇਡਦੇ ਨੇ।
    ਯਹੋਵਾਹ ਦੇ ਕਹਿਰ ਨੂੰ ਇਕੱਠੇ ਹੋਕੇ ਮਿਲ ਬੈਠੇ ਨੌਜਵਾਨਾਂ ਉੱਤੇ ਡੋਲ੍ਹ ਦੇਵੋ।
ਪਤੀ ਅਤੇ ਪਤਨੀ ਦੋਹਾਂ ਨੂੰ ਹੀ ਫ਼ੜ ਲਿਆ ਜਾਵੇਗਾ।
    ਸਾਰੇ ਬਿਰਧ ਲੋਕਾਂ ਨੂੰ ਵੀ ਫ਼ੜ ਲਿਆ ਜਾਵੇਗਾ।
12 ਉਨ੍ਹਾਂ ਦੇ ਘਰ ਹੋਰਨਾਂ ਲੋਕਾਂ ਨੂੰ ਦੇ ਦਿੱਤੇ ਜਾਣਗੇ।
    ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੀਆਂ ਪਤਨੀਆਂ ਹੋਰਨਾਂ ਲੋਕਾਂ ਨੂੰ ਦੇ ਦਿੱਤੀਆਂ ਜਾਣਗੀਆਂ।
ਮੈਂ ਆਪਣੇ ਹੱਥ ਚੁਕੱਗਾ ਅਤੇ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਵਾਂਗਾ।”
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

13 “ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ।
    ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ।
    ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
14 ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ
    ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ।
ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’
    ਪਰ ਠੀਕ ਨਹੀਂ ਹੈ ਸਭ ਕੁਝ!
15 ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ।
    ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ।
ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ।
    ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ।
ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।”
    ਯਹੋਵਾਹ ਨੇ ਇਹ ਗੱਲਾਂ ਆਖੀਆਂ।

16 ਯਹੋਵਾਹ ਇਹ ਗੱਲਾਂ ਆਖਦਾ ਹੈ:
“ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ।
    ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ।
ਪੁੱਛੋ ਕਿ ਚੰਗੀ ਰਾਹ ਕਿਹੜੀ ਹੈ
    ਅਤੇ ਓਸੇ ਰਾਹ ਉੱਤੇ ਤੁਰੋ।
ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ।
    ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’
17 ਮੈਂ ਤੁਹਾਡੀ ਨਿਗਰਾਨੀ ਕਰਨ ਲਈ, ਪਹਿਰੇਦਾਰਾਂ ਨੂੰ ਚੁਣਿਆ ਸੀ।
    ਮੈਂ ਉਨ੍ਹਾਂ ਨੂੰ ਆਖਿਆ ਸੀ, ‘ਜੰਗੀ ਤੁਰ੍ਹੀਆਂ ਦੀਆਂ ਅਵਾਜ਼ਾਂ ਨੂੰ ਧਿਆਨ ਨਾਲ ਸੁਣਦੇ ਰਹਿਣਾ।’
    ਪਰ ਉਨ੍ਹਾਂ ਨੇ ਆਖਿਆ, ‘ਅਸੀਂ ਨਹੀਂ ਸੁਣਾਂਗੇ!’
18 ਇਸ ਲਈ, ਤੁਸੀਂ ਸਮੂਹ ਕੌਮਾਂ ਦੇ ਲੋਕੋ ਸੁਣੋ!
    ਉਨ੍ਹਾਂ ਦੇਸ਼ਾਂ ਦੇ ਤੁਸੀਂ ਲੋਕੋ, ਧਿਆਨ ਦੇਵੋ!
19 ਧਰਤੀ ਦੇ ਲੋਕੋ, ਇਸ ਨੂੰ ਸੁਣੋ।
    ਮੈਂ ਯਹੂਦਾਹ ਦੇ ਲੋਕਾਂ ਲਈ ਤਬਾਹੀ ਲਿਆਉਣ ਜਾ ਰਿਹਾ ਹਾਂ।
    ਉਨ੍ਹਾਂ ਸਾਰੀਆਂ ਮੰਦੀਆਂ ਯੋਜਨਾਵਾਂ ਕਾਰਣ ਜਿਹੜੀਆਂ ਉਨ੍ਹਾਂ ਨੇ ਬਣਾਈਆਂ ਸਨ।
ਅਤੇ ਇਸ ਲਈ ਕਿ ਉਨ੍ਹਾਂ ਨੇ ਮੇਰੇ ਸੰਦੇਸ਼ਾਂ ਨੂੰ ਅਣਸੁਣਿਆਂ ਕਰ ਦਿੱਤਾ ਸੀ।
    ਉਨ੍ਹਾਂ ਲੋਕਾਂ ਨੇ ਮੇਰੀ ਬਿਵਸਬਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।”

20 ਯਹੋਵਾਹ ਆਖਦਾ ਹੈ, “ਤੁਸੀਂ ਸ਼ਬਾ ਦੇ ਦੇਸ਼ ਤੋਂ ਮੇਰੇ ਲਈ ਧੂਫ਼ ਕਿਉਂ ਲੈ ਕੇ ਆਉਂਦੇ ਹੋ?
    ਤੁਸੀਂ ਦੂਰ-ਦੁਰਾਡੇ ਦੇਸ਼ਾਂ ਤੋਂ ਮੇਰੇ ਲਈ ਗੰਨੇ ਕਿਉਂ ਲੈ ਕੇ ਆਉਂਦੇ ਹੋ?
ਤੁਹਾਡੀਆਂ ਹੋਮ ਦੀਆਂ ਭੇਟਾਂ ਮੈਨੂੰ ਖੁਸ਼ੀ ਨਹੀਂ ਦਿੰਦੀਆਂ।
    ਤੁਹਾਡੀਆਂ ਬਲੀਆਂ ਮੈਨੂੰ ਪ੍ਰਸੰਨ ਨਹੀਂ ਕਰਦੀਆਂ।”

21 ਇਸ ਲਈ ਇਹੀ ਹੈ ਜੋ ਯਹੋਵਾਹ ਆਖਦਾ ਹੈ,
“ਮੈਂ ਯਹੂਦਾਹ ਦੇ ਲੋਕਾਂ ਨੂੰ ਮੁਸ਼ਕਲਾਂ ਦੇਵਾਂਗਾ,
    ਉਹ ਉਨ੍ਹਾਂ ਪੱਥਰ ਵਰਗੇ ਹੋਣਗੇ, ਜਿਨ੍ਹਾਂ ਤੋਂ ਲੋਕ ਠੋਕਰ ਖਾਕੇ ਡਿੱਗਦੇ ਨੇ।
ਪਿਤਾ ਅਤੇ ਪੁੱਤਰ ਉਨ੍ਹਾਂ ਤੋਂ ਠੋਕਰ ਖਾਣਗੇ।
    ਮਿੱਤਰ ਅਤੇ ਗੁਆਂਢੀ ਮਾਰੇ ਜਾਣਗੇ।”

22 ਇਹੀ ਹੈ ਜੋ ਯਹੋਵਾਹ ਆਖਦਾ ਹੈ:
“ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ।
    ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ।
23 ਸਿਪਾਹੀਆਂ ਨੇ ਤੀਰ-ਕਮਾਨ ਅਤੇ ਬਰਛੇ ਚੁੱਕੇ ਹਨ, ਉਹ ਜ਼ਾਲਮ ਹਨ।
    ਉਨ੍ਹਾਂ ਕੋਲ ਕੋਈ ਰਹਿਮ ਨਹੀਂ।
ਉਹ ਇੰਨੇ ਤਾਕਤਵਰ ਨੇ।
    ਉਹ ਸਮੁੰਦਰ ਵਰਗੀ ਗਰਜ ਪੈਦਾ ਕਰਦੇ ਨੇ, ਜਦੋਂ ਵੀ ਉਹ ਘੋੜਸਵਾਰੀ ਕਰਦੇ ਨੇ।
ਉਹ ਫ਼ੌਜ ਲੜਾਈ ਲਈ ਤਿਆਰ ਹੋਕੇ ਆ ਰਹੀ ਹੈ।
    ਉਹ ਫ਼ੌਜ ਤੇਰੇ ਉੱਤੇ, ਸੀਯੋਨ ਦੀਏ ਧੀਏ, ਹਮਲਾ ਕਰਨ ਲਈ ਆ ਰਹੀ ਹੈ।”
24 ਅਸਾਂ ਉਸ ਫ਼ੌਜ ਦੀ ਖਬਰ ਸੁਣੀ ਹੈ।
    ਅਸੀਂ ਆਪਣੀਆਂ ਮੁਸੀਬਤਾਂ ਅੰਦਰ ਘਿਰੇ ਹੋਏ ਮਹਿਸੂਸ ਕਰਦੇ ਹਾਂ।
ਅਸੀਂ ਡਰ ਕਾਰਣ ਬੇਸਹਾਰਾ ਹਾਂ।
    ਅਸੀਂ ਉਸ ਔਰਤ ਵਰਗੇ ਹਾਂ, ਜਿਹੜੀ ਬਾਲਕ ਨੂੰ ਜੰਮ ਰਹੀ ਹੈ।
25 ਖੇਤਾਂ ਅੰਦਰ ਨਾ ਜਾਵੋ।
    ਸੜਕਾਂ ਉੱਤੇ ਨਾ ਜਾਓ।
ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ
    ਅਤੇ ਹਰ ਥਾਂ ਖਤਰਾ ਮੰਡਲਾ ਰਿਹਾ ਹੈ।
26 ਮੇਰੇ ਲੋਕੋ, ਸੋਗ ਦੇ ਬਸਤਰ ਪਹਿਨ ਲਵੋ
    ਅਤੇ ਰਾਖ ਅੰਦਰ ਲਿਟੋ।
ਮੋੇ ਲੋਕਾਂ ਲਈ ਉੱਚੀ-ਉੱਚੀ ਰੋਵੋ।
    ਇਸ ਤਰ੍ਹਾਂ ਰੋਵੋ ਜਿਵੇਂ ਅਸੀਂ ਇੱਕਲੌਤਾ ਪੁੱਤਰ ਗੁਆ ਲਿਆ ਹੋਵੇ।
ਇਹੀ ਗੱਲਾਂ ਕਰੋ ਕਿਉਂ ਕਿ ਤਬਾਹੀ ਲਿਆਉਣ ਵਾਲਾ
    ਬਹੁਤ ਛੇਤੀ ਸਾਡੇ ਵੱਲ ਆਵੇਗਾ।

27 “ਯਿਰਮਿਯਾਹ, ਮੈਂ, ਯਹੋਵਾਹ ਨੇ ਤੈਨੂੰ
    ਉਸ ਕਾਰੀਗਰ ਵਾਂਗੂ ਸਾਜਿਆ ਸੀ ਜਿਹੜਾ ਧਾਤਾਂ ਨੂੰ ਪਰੱਖਦਾ ਹੈ।
ਤੂੰ ਮੇਰੇ ਲੋਕਾਂ ਦੀ ਪਰੱਖ ਕਰੇਂਗਾ
    ਅਤੇ ਉਨ੍ਹਾਂ ਦੇ ਜੀਵਨ ਢੰਗ ਦੀ ਨਿਗਰਾਨੀ ਕਰੇਂਗਾ।
28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ।
    ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ।
ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ।
    ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ।
29 ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ।
ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ,
    ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ!
ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ
    ਆਪਣਾ ਵਕਤ ਜ਼ਾਇਆ ਕੀਤਾ।
    ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।
30 ਮੇਰੇ ਬੰਦਿਆਂ ਨੂੰ ਸੱਦਿਆ ਜਾਵੇਗਾ, ‘ਰੱਦ ਕੀਤੀ ਗਈ ਚਾਂਦੀ’
    ਉਨ੍ਹਾਂ ਨੂੰ ਇਹ ਨਾਮ ਦਿੱਤਾ ਜਾਵੇਗਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਪ੍ਰਵਾਨ ਨਹੀਂ ਕੀਤਾ ਸੀ।”

ਯਿਰਮਿਯਾਹ ਦਾ ਮੰਦਰ ਦਾ ਪ੍ਰਵਚਨ

ਯਿਰਮਿਯਾਹ ਲਈ ਯਹੋਵਾਹ ਦਾ ਇਹ ਸੰਦੇਸ਼ ਹੈ: “ਯਿਰਮਿਯਾਹ, ਯਹੋਵਾਹ ਦੇ ਘਰ ਦੇ ਦਰਵਾਜ਼ੇ ਦੇ ਸਾਹਮਣੇ ਖਲੋ ਜਾ, ਦਰਵਾਜ਼ੇ ਉੱਤੇ ਇਸ ਸੰਦੇਸ਼ ਦੀ ਸਿੱਖਿਆ ਦੇ:

“‘ਯਹੂਦਾਹ ਦੀ ਕੌਮ ਦੇ ਸਮੂਹ ਲੋਕੋ, ਯਹੋਵਾਹ ਵੱਲੋਂ ਸੰਦੇਸ਼ ਨੂੰ ਸੁਣੋ। ਤੁਸੀਂ ਸਾਰੇ ਉਹ ਲੋਕ ਜਿਹੜੇ ਇਨ੍ਹਾਂ ਦਰਵਾਜ਼ਿਆਂ ਵਿੱਚੋਂ ਯਹੋਵਾਹ ਦੀ ਉਪਾਸਨਾ ਕਰਨ ਲਈ ਆਏ ਹੋ, ਇਹ ਸੰਦੇਸ਼ ਸੁਣੋ। ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਹੈ। ਇਹੀ ਹੈ ਜਿਹੜਾ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: ਆਪਣੇ ਜੀਵਨ ਨੂੰ ਬਦਲੋ ਅਤੇ ਨੇਕੀ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਨੂੰ ਇਸ ਤਾਂ ਉੱਤੇ ਰਹਿਣ ਦੇਵਾਂਗਾ। ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!” ਜੇ ਤੁਸੀਂ ਆਪਣੀ ਜ਼ਿੰਦਗੀ ਨੂੰ ਬਦਲ ਦਿਓਗੇ ਅਤੇ ਨੇਕੀ ਕਰੋਗੇ ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਤੁਹਾਨੂੰ ਉਹੀ ਕਰਨਾ ਚਾਹੀਦਾ ਜੋ ਇੱਕ ਦੂਸਰੇ ਲਈ ਸਹੀ ਹੋਵੇ। ਤੁਹਾਨੂੰ ਅਜਨਬੀਆਂ ਨਾਲ ਚੰਗਾ ਸਲੂਕ ਕਰਨਾ ਚਾਹੀਦਾ ਹੈ। ਤੁਹਾਨੂੰ ਵਿਧਵਾਵਾਂ ਅਤੇ ਯਤੀਮਾਂ ਨਾਲ ਚੰਗਾ ਵਿਹਾਰ ਕਰਨਾ ਚਾਹੀਦਾ ਹੈ। ਮਾਸੂਮ ਲੋਕਾਂ ਨੂੰ ਕਦੇ ਨਾ ਮਾਰੋ! ਹੋਰਨਾਂ ਦੇਵਤੇ ਦੇ ਪਿੱਛੇ ਨਾ ਲੱਗੋ! ਕਿਉਂ? ਕਿਉਂ ਕਿ ਉਹ ਤੁਹਾਡੀਆਂ ਜ਼ਿੰਦਗੀਆਂ ਤਬਾਹ ਕਰ ਦੇਣਗੇ। ਜੇ ਤੁਸੀਂ ਮੇਰੀ ਗੱਲ ਮੰਨੋਗੇ, ਤਾਂ ਮੈਂ ਤੁਹਾਨੂੰ ਇਸ ਥਾਂ ਉੱਤੇ ਰਹਿਣ ਦੇਵਾਂਗਾ। ਮੈਂ ਇਹ ਥਾਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ, ਹਮੇਸ਼ਾ ਵਾਸਤੇ ਰੱਖਣ ਲਈ।

“‘ਪਰ ਤੁਸੀਂ ਝੂਠ ਵਿੱਚ ਵਿਸ਼ਵਾਸ ਕਰ ਰਹੇ ਹੋ ਜੋ ਤੁਹਾਡੀ ਮਦਦ ਨਹੀਂ ਕਰੇਗਾ। ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ? 10 ਜੇ ਤੁਸੀਂ ਇਹ ਪਾਪ ਕਰੋਗੇ, ਤਾਂ ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਨਾਮ ਨਾਲ ਜਾਣੇ ਜਾਣ ਵਾਲੇ ਇਸ ਘਰ ਵਿੱਚ ਮੇਰੇ ਸਾਹਮਣੇ ਖਲੋ ਸੱਕੋਗੇ? ਤੁਹਾਡਾ ਕੀ ਖਿਆਲ ਹੈ ਕਿ ਤੁਸੀਂ ਮੇਰੇ ਸਾਹਮਣੇ ਖਲੋ ਸੱਕਦੇ ਹੋ ਅਤੇ ਇਹ ਆਖ ਸੱਕਦੇ ਹੋ, “ਅਸੀਂ ਸੁਰੱਖਿਅਤ ਹਾਂ।” ਸਿਰਫ਼ ਇਸ ਲਈ ਕਿ ਤੁਸੀਂ ਉਹ ਸਾਰੀਆਂ ਭਿਆਨਕ ਗੱਲਾਂ ਕਰ ਸੱਕੋ? 11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

12 “‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ। 13 ਇਸਰਾਏਲ ਦੇ ਲੋਕ ਇਹ ਸਾਰੀਆਂ ਬਦੀਆਂ ਕਰ ਰਹੇ ਸੀ-ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ਮੈਂ ਤੁਹਾਡੇ ਨਾਲ ਬਾਰ-ਬਾਰ ਗੱਲ ਕੀਤੀ ਹੈ ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ ਹੈ। ਮੈਂ ਤੁਹਾਨੂੰ ਬੁਲਾਇਆ ਪਰ ਤੁਸੀਂ ਕੋਈ ਜਵਾਬ ਨਹੀਂ ਦਿੱਤਾ। 14 ਇਸ ਲਈ ਮੈਂ ਉਸ ਘਰ ਨੂੰ ਤਬਾਹ ਕਰ ਦਿਆਂਗਾ ਜਿਹੜਾ ਯਰੂਸ਼ਲਮ ਵਿੱਚ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ। ਮੈਂ ਉਸ ਮੰਦਰ ਨੂੰ ਉਸੇ ਤਰ੍ਹਾਂ ਤਬਾਹ ਕਰ ਦਿਆਂਗਾ ਜਿਵੇਂ ਮੈਂ ਸ਼ੀਲੋਹ ਨੂੰ ਤਬਾਹ ਕੀਤਾ ਸੀ। ਅਤੇ ਯਰੂਸ਼ਲਮ ਦਾ ਉਹ ਘਰ ਜਿਹੜਾ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ ਉਹੀ ਮੰਦਰ ਹੈ ਜਿਸ ਵਿੱਚ ਤੁਸੀਂ ਭਰੋਸਾ ਕਰਦੇ ਹੋ। ਇਹ ਥਾਂ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦੇ ਦਿੱਤੀ ਸੀ। 15 ਮੈਂ ਤੁਹਾਨੂੰ ਆਪਣੇ ਘਰ ਤੋਂ ਦੂਰ ਸੁੱਟ ਦਿਆਂਗਾ ਜਿਵੇਂ ਮੈਂ ਇਫ਼ਰਾਈਮ ਦੇ ਤੁਹਾਡੇ ਸਾਰੇ ਭਰਾਵਾਂ ਨੂੰ ਦੂਰ ਸੁੱਟ ਦਿੱਤਾ ਸੀ।’

16 “ਜਿੱਥੇ ਤੱਕ ਤੇਰਾ ਸਵਾਲ ਹੈ, ਯਿਰਮਿਯਾਹ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰ। ਉਨ੍ਹਾਂ ਲਈ ਕੁਝ ਨਾ ਮੰਗੀਂ ਅਤੇ ਨਾ ਹੀ ਪ੍ਰਾਰਥਨਾ ਕਰੀਂ ਉਨ੍ਹਾਂ ਲਈ। ਮੇਰੇ ਕੋਲੋਂ ਉਨ੍ਹਾਂ ਲਈ ਸਹਾਇਤਾ ਨਾ ਮੰਗੀਁ। ਮੈਂ ਉਨ੍ਹਾਂ ਲਈ ਕੀਤੀ ਗਈ ਤੇਰੀ ਪ੍ਰਾਰਥਨਾ ਨੂੰ ਨਹੀਂ ਸੁਣਾਂਗਾ। 17 ਮੈਂ ਜਾਣਦਾ ਹਾਂ ਕਿ ਤੂੰ ਦੇਖਦਾ ਹੈਂ ਕਿ ਉਹ ਲੋਕ ਯਹੂਦਾਹ ਦੇ ਕਸਬਿਆਂ ਕੀ ਕਰ ਰਹੇ ਹਨ। ਤੂੰ ਦੇਖ ਸੱਕਦਾ ਹੈ ਕਿ ਉਹ ਯਰੂਸ਼ਲਮ ਸ਼ਹਿਰ ਦੇ ਗਲੀਆਂ ਬਾਜ਼ਾਰਾਂ ਵਿੱਚ ਕੀ ਕਰ ਰਹੇ ਹਨ। 18 ਇਹ ਹੈ ਜੋ ਯਹੂਦਾਹ ਦੇ ਲੋਕ ਕਰ ਰਹੇ ਹਨ: ਬੱਚੇ ਲਕੜਾਂ ਇਕੱਠੀਆਂ ਕਰਦੇ ਹਨ। ਪਿਤਾ ਲਕੜੀ ਨੂੰ ਅੱਗ ਬਾਲਣ ਲਈ ਇਸਤੇਮਾਲ ਕਰਦੇ ਹਨ। ਔਰਤਾਂ ਆਟਾ ਗੁਨ੍ਹ ਕੇ ਤੌਣ ਬਣਾਉਦੀਆਂ ਹਨ ਅਤੇ ਰੋਟੀਆਂ ਬਣਾਕੇ ਅਕਾਸ਼ ਦੀ ਰਾਣੀ (ਝੂਠੀ ਦੇਵੀ) ਨੂੰ ਚੜ੍ਹਾਉਂਦੀਆਂ ਹਨ। ਯਹੂਦਾਹ ਦੇ ਉਹ ਲੋਕ ਹੋਰਨਾਂ ਦੇਵਤਿਆਂ ਦੀ ਪੀਣ ਦੀ ਭੇਟ ਚੜ੍ਹਾ ਕੇ ਉਪਾਸਨਾ ਕਰਦੇ ਹਨ। ਉਹ ਇਹ ਗੱਲਾਂ ਕਰਕੇ ਮੈਨੂੰ ਗੁੱਸਾ ਦਿਵਾਉਂਦੇ ਹਨ। 19 ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।”

20 ਇਸ ਲਈ ਯਹੋਵਾਹ ਇਹ ਆਖਦਾ ਹੈ: “ਮੈਂ ਇਸ ਥਾਂ ਦੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। ਮੈਂ ਲੋਕਾਂ ਅਤੇ ਪਸ਼ੂਆਂ ਨੂੰ ਸਜ਼ਾ ਦੇਵਾਂਗਾ। ਮੈਂ ਖੇਤਾਂ ਦੇ ਰੁੱਖਾਂ ਨੂੰ ਸਜ਼ਾ ਦਿਆਂਗਾ ਅਤੇ ਜ਼ਮੀਨ ਉੱਤੇ ਉੱਗਣ ਵਾਲੀਆਂ ਫ਼ਸਲਾਂ ਨੂੰ ਸਜ਼ਾ ਦਿਆਂਗਾ। ਮੇਰਾ ਗੁੱਸਾ ਤੇਜ਼ ਅੱਗ ਵਰਗਾ ਹੋਵੇਗਾ-ਅਤੇ ਕੋਈ ਵੀ ਬੰਦਾ ਉਸ ਨੂੰ ਰੋਕ ਨਹੀਂ ਸੱਕੇਗਾ।”

ਯਹੋਵਾਹ ਬਲੀ ਨਾਲੋਂ ਵੱਧੇਰੇ ਆਗਿਆਕਰਤਾ ਚਾਹੁੰਦਾ ਹੈ

21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ, “ਜਾਓ ਅਤੇ ਜਿੰਨੀਆਂ ਮਰਜ਼ੀ ਹੋਮ ਦੀਆਂ ਭੇਟਾਂ ਅਤੇ ਬਲੀਆਂ ਚੜ੍ਹਾਓ। ਉਨ੍ਹਾਂ ਬਲੀਆਂ ਦਾ ਮਾਸ ਖੁਦ ਖਾਓ। 22 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ। 23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।’

24 “ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ। 25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ। 26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ।

27 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਪਰ ਉਹ ਤੇਰੀ ਗੱਲ ਨਹੀਂ ਸੁਣਨ ਲੱਗੇ। ਤੂੰ ਉਨ੍ਹਾਂ ਨੂੰ ਬੁਲਾਵੇਂਗਾ ਪਰ ਉਹ ਤੈਨੂੰ ਜਵਾਬ ਨਹੀਂ ਦੇਣਗੇ। 28 ਇਸ ਲਈ ਤੈਨੂੰ ਇਹ ਗੱਲਾਂ ਉਨ੍ਹਾਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ: ਇਹੀ ਉਹ ਕੌਮ ਹੈ ਜਿਸਨੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਬਿਵਸਬਾ ਨੂੰ ਨਹੀਂ ਸੁਣਿਆ। ਇਹ ਲੋਕ ਸੱਚੀ ਬਿਵਸਬਾ ਨੂੰ ਜਾਣਦੇ ਹੀ ਨਹੀਂ।

ਕਤਲ ਦੀ ਵਾਦੀ

29 “ਯਿਰਮਿਯਾਹ, ਆਪਣੇ ਵਾਲਾਂ ਨੂੰ ਕੱਟ ਕੇ ਪਰ੍ਹਾਂ ਸੁੱਟ ਦੇਹ। ਬੰਜਰ ਪਹਾੜੀ ਦੀ ਚੋਟੀ ਉੱਤੇ ਜਾਹ ਅਤੇ ਵਿਰਲਾਪ ਕਰ, ਕਿਉਂ ਕਿ ਯਹੋਵਾਹ ਨੇ ਇਸ ਪੀੜੀ ਦੇ ਲੋਕਾਂ ਨੂੰ ਨਾਮਂਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ ਹੈ। ਉਹ ਆਪਣੇ ਗੁੱਸੇ ਵਿੱਚ ਉਨ੍ਹਾਂ ਨੂੰ ਸਜ਼ਾ ਦੇਵੇਗਾ। 30 ਅਜਿਹਾ ਹੀ ਕਰ ਕਿਉਂ ਕਿ ਮੈਂ ਯਹੂਦਾਹ ਦੇ ਲੋਕਾਂ ਨੂੰ ਇਹ ਮੰਦੇ ਕੰਮ ਕਰਦਿਆਂ ਦੇਖ ਲਿਆ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ. “ਉਨ੍ਹਾਂ ਨੇ ਆਪਣੇ ਬੁੱਤ ਸਥਾਪਿਤ ਕਰ ਲੇ ਹਨ! ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਨੇ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਬੁੱਤ ਸਥਾਪਿਤ ਕਰ ਲੇ ਹਨ। ਉਨ੍ਹਾਂ ਨੇ ਮੇਰੇ ਘਰ ਨੂੰ ‘ਨਾਪਾਕ’ ਕਰ ਦਿੱਤਾ ਹੈ! 31 ਯਹੂਦਾਹ ਦੇ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਤੋਂਫਬ ਦੀਆਂ ਉੱਚੀਆਂ ਥਾਵਾਂ ਉਸਾਰ ਲਈਆਂ ਹਨ। ਉਨ੍ਹਾਂ ਥਾਵਾਂ ਉੱਤੇ ਲੋਕਾਂ ਨੇ ਆਪਣੇ ਹੀ ਧੀਆਂ ਪੁੱਤਰਾਂ ਨੂੰ ਕਤਲ ਕਰ ਦਿੱਤਾ ਹੈ-ਉਨ੍ਹਾਂ ਨੇ ਉਨ੍ਹਾਂ ਨੂੰ ਬਲੀਆਂ ਵਜੋਂ ਚੜ੍ਹਾ ਦਿੱਤਾ ਹੈ। ਇਹ ਉਹ ਗੱਲ ਹੈ ਜਿਸਦਾ ਮੈਂ ਕਦੇ ਆਦੇਸ਼ ਨਹੀਂ ਦਿੱਤਾ ਸੀ। ਇਹੋ ਜਿਹੀ ਗੱਲ ਤਾਂ ਮੇਰੇ ਮਨ ਵਿੱਚ ਵੀ ਕਦੇ ਨਹੀਂ ਸੀ ਆਈ! 32 ਇਸ ਲਈ ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ। ਉਹ ਦਿਨ ਆ ਰਹੇ ਹਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਸ ਥਾਂ ਨੂੰ ਫ਼ੇਰ ਕਦੇ ਵੀ ਤੋਂਫਬ ਜਾਂ ਬਨ-ਹਿੰਨੋਮ ਦੀ ਵਾਦੀ ਨਹੀਂ ਸਦ੍ਦਣਗੇ। ਨਹੀਂ, ਉਹ ਇਸ ਨੂੰ ਕਤਲ ਦੀ ਵਾਦੀ ਸਦ੍ਦਣਗੇ। ਉਹ ਇਸ ਨੂੰ ਅਜਿਹਾ ਨਾਮ ਇਸ ਲਈ ਦੇਣਗੇ ਕਿਉਂ ਕਿ ਉਹ ਤੋਂਫਬ ਵਿੱਚ ਉਦੋਂ ਤੱਕ ਮੁਰਦਿਆਂ ਨੂੰ ਦਫ਼ਨ ਕਰਦੇ ਰਹਿਣਗੇ ਜਦੋਂ ਹੋਰ ਕਿਸੇ ਨੂੰ ਦਫ਼ਨ ਕਰਨ ਦੀ ਥਾਂ ਹੀ ਨਹੀਂ ਬਚੇਗੀ। 33 ਫ਼ੇਰ ਮੁਰਦਿਆਂ ਦੀਆਂ ਲਾਸ਼ਾਂ ਧਰਤੀ ਉੱਤੇ ਪਈਆਂ ਰਹਿਣਗੀਆਂ ਅਤੇ ਅਕਾਸ਼ ਦੇ ਪੰਛੀਆਂ ਦਾ ਭੋਜਨ ਬਣ ਜਾਣਗੀਆਂ। ਜੰਗਲੀ ਜਾਨਵਰ ਉਨ੍ਹਾਂ ਲੋਕਾਂ ਦੀਆਂ ਲਾਸ਼ਾਂ ਨੂੰ ਖਾਣਗੇ। ਪੰਛੀਆਂ ਅਤੇ ਜਾਨਵਰਾਂ ਨੂੰ ਡਰਾਉਣ ਵਾਸਤੇ ਉੱਥੇ ਕੋਈ ਵੀ ਜਿਉਂਦਾ ਨਹੀਂ ਬਚੇਗਾ। 34 ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।”

ਇਹ ਸੰਦੇਸ਼ ਯਹੋਵਾਹ ਵੱਲੋਂ ਹੈ: “ਉਸ ਸਮੇਂ, ਲੋਕ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਮਹੱਤਵਪੂਰਣ ਲੋਕਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਅਤੇ ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਸਾਰੇ ਲੋਕਾਂ ਦੀਆਂ ਹੱਡੀਆਂ ਕੱਢ ਲੈਣਗੇ। ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।

“ਮੈਂ ਯਹੂਦਾਹ ਦੇ ਲੋਕਾਂ ਨੂੰ ਆਪਣੇ ਘਰ ਅਤੇ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ। ਲੋਕਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਲੈ ਜਾਇਆ ਜਾਵੇਗਾ। ਯਹੂਦਾਹ ਦੇ ਉਹ ਕੁਝ ਲੋਕ ਜਿਹੜੇ ਜੰਗ ਵਿੱਚ ਨਹੀਂ ਮਾਰੇ ਗਏ ਸਨ ਇਹ ਇੱਛਾ ਕਰਨਗੇ ਕਿ ਉਹ ਮਰ ਜਾਂਦੇ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

ਪਾਪ ਅਤੇ ਸਜ਼ਾ

“ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਆਖ: ‘ਯਹੋਵਾਹ ਇਹ ਗੱਲਾਂ ਆਖਦਾ ਹੈ:

“‘ਤੁਸੀਂ ਜਾਣਦੇ ਹੋ ਕਿ ਜੇ ਕੋਈ ਬੰਦਾ ਡਿਗ ਪੈਂਦਾ ਹੈ
    ਤਾਂ ਉਹ ਫ਼ੇਰ ਉੱਠ ਖਲੋਁਦਾ ਹੈ।
ਅਤੇ ਜੇ ਕੋਈ ਬੰਦਾ ਗ਼ਲਤ ਰਾਹ ਪੈ ਜਾਂਦਾ ਹੈ,
    ਤਾਂ ਉਹ ਮੁੜ ਕੇ ਵਾਪਸ ਪਰਤ ਆਉਂਦਾ ਹੈ।
ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ।
    ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ?
ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ।
    ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।
ਮੈਂ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਹੈ।
    ਪਰ ਉਹ, ਜੋ ਸਹੀ ਹੈ ਨਹੀਂ ਆਖਦੇ।
ਲੋਕ ਆਪਣੇ ਪਾਪਾਂ ਉੱਤੇ ਅਫ਼ੋਸਸ ਨਹੀਂ ਕਰਦੇ,
    ਲੋਕ ਆਪਣੇ ਕੀਤੇ ਮੰਦੇ ਕੰਮਾਂ ਬਾਰੇ ਨਹੀਂ ਸੋਚਦੇ।
ਲੋਕ ਬਿਨਾਂ ਸੋਚਿਆਂ ਗੱਲਾਂ ਕਰਦੇ ਨੇ।
    ਉਹ ਜੰਗ ਵੱਲ ਨੂੰ ਭੱਜਦੇ ਘੋੜਿਆਂ ਵਰਗੇ ਨੇ।
ਅਕਾਸ਼ ਦੇ ਪੰਛੀ ਵੀ ਗੱਲਾਂ
    ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ।
ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ
    ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ।
ਪਰ ਮੇਰੇ ਲੋਕ ਨਹੀਂ ਜਾਣਦੇ ਕਿ,
    ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।

“‘ਤੁਸੀਂ ਆਖੀ ਜਾ ਰਹੇ ਹੋ, “ਸਾਡੇ ਕੋਲ ਯਹੋਵਾਹ ਦੀਆਂ ਸਾਖੀਆਂ ਹਨ! ਇਸ ਲਈ ਅਸੀਂ ਸਿਆਣੇ ਹਾਂ!”
    ਪਰ ਇਹ ਠੀਕ ਨਹੀਂ ਹੈ।
    ਕਿਉਂ ਕਿ ਲਿਖਾਰੀਆਂ ਨੇ ਆਪਣੀ ਕਲਮ ਨਾਲ ਝੂਠ ਆਖਿਆ ਹੈ।
ਇਹ “ਸਿਆਣੇ ਲੋਕ” ਫ਼ਂਦੇ ਵਿੱਚ ਫ਼ਸ ਚੁੱਕੇ ਹਨ।
    ਉਹ ਡਰ ਗਏ ਹਨ ਅਤੇ ਸ਼ਰਮਸਾਰ ਹੋ ਗਏ ਹਨ।
ਇਨ੍ਹਾਂ “ਸਿਆਣੇ ਲੋਕਾਂ” ਨੇ ਯਹੋਵਾਹ ਦੀ ਬਿਵਸਬਾ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ,
    ਇਸ ਲਈ ਉਹ ਸੱਚੀਁ ਹੀ ਸਿਆਣੇ ਨਹੀਂ ਹਨ।
10 ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ।
    ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ।
ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ।
    ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ।
    ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।
11 ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ।
    ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ।
ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!”
    ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!
12 ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ।
    ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ।
ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ।
    ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ।
ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’”
    ਯਹੋਵਾਹ ਨੇ ਇਹ ਗੱਲਾਂ ਆਖੀਆਂ।

13 “‘ਮੈਂ ਉਨ੍ਹਾਂ ਨੂੰ ਪੂਰਨ ਤੌਰ ਤੇ ਤਬਾਹ ਕਰ ਦਿਆਂਗਾ।”
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
“ਵੇਲ ਉੱਤੇ ਕੋਈ ਅੰਗੂਰ ਨਹੀਂ ਹੋਣਗੇ।
    ਅੰਜੀਰ ਦੇ ਰੁੱਖ ਉੱਤੇ ਕੋਈ ਅੰਜੀਰ ਨਹੀਂ ਹੋਵੇਗਾ।
ਉਨ੍ਹਾਂ ਦੇ ਪੱਤੇ ਵੀ ਸੁੱਕ ਕੇ ਝੜ ਜਾਣਗੇ।
    ਜੋ ਮੈਂ ਉਨ੍ਹਾਂ ਨੂੰ ਦਿੰਦਾ ਹਾਂ ਲੰਘ ਜਾਵੇਗਾ।’”

14 “‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ?
    ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ।
ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ
    ਤਾਂ ਆਓ ਅਸੀਂ ਓੱਥੇ ਹੀ ਮਰੀਏ।
ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ,
    ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।
15 ਅਸੀਂ ਸ਼ਾਂਤੀ ਦੀ ਆਸ ਕੀਤੀ ਸੀ,
    ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ।
ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ,
    ਪਰ ਸਿਰਫ਼ ਤਬਾਹੀ ਹੀ ਆਈ।
16 ਦਾਨ ਦੇ ਪਰਿਵਾਰ-ਸਮੂਹ ਦੇ ਦੇਸ਼ ਵੱਲੋਂ
    ਅਸੀਂ ਦੁਸ਼ਮਣ ਦੇ ਘੋੜਿਆਂ ਦੇ ਖੁਰ੍ਰਾਟੇ ਸੁਣ ਰਹੇ ਹਾਂ।
    ਧਰਤੀ ਉਨ੍ਹਾਂ ਦੇ ਸੁਂਮਾਂ ਦੀ ਟਾਪ ਤੋਂ ਕੰਬਦੀ ਹੈ।
ਉਹ ਧਰਤੀ ਨੂੰ ਅਤੇ ਉਸਦੀ ਹਰ ਸ਼ੈਅ ਨੂੰ
    ਤਬਾਹ ਕਰਨ ਲਈ ਆਏ ਨੇ।
ਉਹ ਸ਼ਹਿਰ ਨੂੰ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਲਈ ਆਏ ਨੇ,
    ਜਿਹੜੇ ਓੱਥੇ ਰਹਿੰਦੇ ਨੇ।’”

17 “ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਜ਼ਹਿਰੀਲੇ ਸੱਪ ਭੇਜ ਰਿਹਾ ਹਾਂ।
    ਉਨ੍ਹਾਂ ਸੱਪਾਂ ਨੂੰ ਕਾਬੂ ਵਿੱਚ ਨਹੀਂ ਕੀਤਾ ਜਾ ਸੱਕਦਾ,
ਉਹ ਸੱਪ ਤੁਹਾਨੂੰ ਡਂਗ ਮਾਰਨਗੇ।”
    ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

18 ਹੇ ਪਰਮੇਸ਼ੁਰ, ਮੈਂ ਉਦਾਸੀ ਨਾਲ ਦਬਿਆ ਗਿਆ ਹ੍ਹਾਂ, ਮੇਰਾ ਦਿਲ ਬਿਮਾਰ ਹੈ,
    ਪਰ ਮੈਨੂੰ ਕੋਈ ਸੁੱਖ ਨਹੀਂ ਮਿਲਦਾ।
19 ਮੇਰੇ ਲੋਕਾਂ ਨੂੰ ਸੁਣੋ।
    ਇਸ ਦੇਸ਼ ਅੰਦਰ ਲੋਕ ਹਰ ਥਾਂ ਸਹਾਇਤਾ ਲਈ ਪੁਕਾਰ ਕਰ ਰਹੇ ਨੇ।
ਉਹ ਆਖਦੇ ਨੇ, “ਕੀ ਹਾਲੇ ਵੀ ਯਹੋਵਾਹ ਸੀਯੋਨ ਉੱਤੇ ਹੈ?
    ਕੀ ਸੀਯੋਨ ਦਾ ਰਾਜਾ ਹਾਲੇ ਵੀ ਓੱਥੇ ਹੈ?”

ਪਰ ਪਰਮੇਸ਼ੁਰ ਆਖਦਾ ਹੈ,
“ਯਹੂਦਾਹ ਦੇ ਲੋਕਾਂ ਨੇ ਨਿਕੰਮੇ ਵਿਦੇਸ਼ੀ ਬੁੱਤਾਂ ਦੀ ਉਪਾਸਨਾ ਕੀਤੀ ਸੀ।
    ਇਸ ਨੇ ਮੈਨੂੰ ਬਹੁਤ ਕਰੋਧਵਾਨ ਕੀਤਾ ਸੀ!
    ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਸੀ?”
20 ਅਤੇ ਲੋਕ ਆਖਦੇ ਨੇ,
    “ਵਾਢੀ ਦਾ ਸਮਾਂ ਬੀਤ ਗਿਆ ਹੈ।
ਗਰਮੀ ਚਲੀ ਗਈ ਹੈ।
    ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”

21 ਮੇਰੇ ਲੋਕ ਜ਼ਖਮੀ ਨੇ, ਇਸ ਲਈ ਮੈਂ ਜ਼ਖਮੀ ਹਾਂ।
    ਮੈਂ ਬੋਲਣ ਲਈ ਬਹੁਤ ਉਦਾਸ ਹਾਂ।
22 ਅਵੱਸ਼ ਹੀ ਗਿਲਆਦ ਵਿੱਚ ਕੋਈ ਦਵਾ ਅਤੇ ਚਿਕਿਤਸੱਕ ਹੈ।
    ਇਸ ਲਈ ਮੇਰੇ ਲੋਕਾਂ ਦੇ ਜ਼ਖਮ ਰਾਜ਼ੀ ਕਿਉਂ ਨਹੀਂ ਹੋਏ?

1 ਤਿਮੋਥਿਉਸ ਨੂੰ 5

ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ। ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।

ਵਿਧਵਾਵਾਂ ਦਾ ਖਿਆਲ ਰੱਖਣਾ

ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ। ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ। ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ। ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ। ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।

ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ। 10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।

11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ। 12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ। 13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ। 14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ। 15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।

16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। [a] ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।

ਬਜ਼ੁਰਗ ਅਤੇ ਹੋਰ ਗੱਲਾਂ

17 ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ। 18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” [b] ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।” [c]

19 ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ। 20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।

21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।

22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।

23 ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।

24 ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ। 25 ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।

Punjabi Bible: Easy-to-Read Version (ERV-PA)

2010 by World Bible Translation Center