Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਅਜ਼ਰਾ 9-10

ਗੈਰ-ਯਹੂਦੀ ਲੋਕਾਂ ਨਾਲ ਵਿਆਹ

ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ। ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।” ਜਦੋਂ ਮੈਂ ਇਸ ਬਾਰੇ ਸੁਣਿਆ ਤਾਂ ਮੈਂ ਆਪਣੇ ਵਸਤਰ ਅਤੇ ਆਪਣਾ ਚੋਲਾ ਪਾਢ਼ ਸੁੱਟਿਆ। ਮੈਂ ਆਪਣੇ ਸਿਰ ਅਤੇ ਦਾੜੀ ਚੋ ਵਾਲ ਪੁੱਟ ਸੁੱਟੇ ਮੈਂ ਗੁੱਸੇ ਵਿੱਚ ਭੁਂਜੇ ਬੈਠ ਗਿਆ। ਫਿਰ ਹਰ ਮਨੁੱਖ ਜੋ ਇਸਰਾਏਲ ਦੀ ਪਰਮੇਸ਼ੁਰ ਦੇ ਸ਼ਬਦਾਂ ਤੋਂ ਡਰਦਾ ਸੀ, ਡਰ ਨਾਲ ਹਿੱਲ ਗਿਆ। ਉਹ ਭੈਭੀਤ ਸਨ ਕਿਉਂ ਕਿ ਉਹ ਇਸਰਾਏਲੀ ਜਿਹੜੇ ਕੈਦੋਁ ਵਾਪਸ ਮੁੜੇ ਸਨ, ਉਹ ਪਰਮੇਸ਼ੁਰ ਵੱਲ ਵਫ਼ਾਦਾਰ ਨਹੀਂ ਸਨ। ਮੈਂ ਓੱਥੇ ਸ਼ਾਮ ਦੀ ਬਲੀ ਤਾਈਂ ਝਟਕੇ ਦੀ ਗਲਤ ਵਿੱਚ ਬੇਠਾ ਰਿਹਾ।

ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉੱਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ। ਫਿਰ ਮੈਂ ਪ੍ਰਾਰਥਨਾ ਕੀਤੀ:

“ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ। ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈ ਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁੱਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।

“ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ। ਹਾਂ ਅਸੀਂ ਗੁਲਾਮ ਸੀ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਗੁਲਾਮਾਂ ਵਜੋਂ ਨਹੀਂ ਰਹਿਣ ਦਿੱਤਾ। ਉਹ ਸਾਡੇ ਤੇ ਦਯਾਲੂ ਸੀ ਅਤੇ ਫਾਰਸ ਦੇ ਪਾਤਸ਼ਾਹ ਤੋਂ ਵੀ ਸਾਡੇ ਉੱਤੇ ਮਿਹਰ ਦਰਸਾਈ। ਸਾਡੇ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਦਿੱਤਾ ਗਿਆ ਸੀ। ਪਰ ਉਸ ਨੇ ਸਾਨੂੰ ਨਵਾਂ ਜੀਵਨ ਦਿੱਤਾ ਤਾਂ ਜੋ ਅਸੀਂ ਉਸ ਦਾ ਮੰਦਰ ਮੁੜ ਤੋਂ ਉਸਾਰ ਕੇ ਨਵਾਂ ਬਣਾ ਸੱਕੀਏ। ਉਸ ਨੇ ਸਾਡੀ ਰੱਖਿਆ ਲਈ ਸਾਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚ ਕੰਧ ਦਿੱਤੀ।

10 “ਹੁਣ, ਪਰਮੇਸ਼ੁਰ, ਅਸੀਂ ਤੈਨੂੰ ਹੋਰ ਕੀ ਕਹੀਏ? ਅਸੀਂ ਤੇਰੇ ਹੁਕਮਾਂ ਨੂੰ ਨਹੀਂ ਮੰਨਿਆ। 11 ਤੂੰ ਇਹ ਆਦੇਸ਼ ਆਪਣੇ ਦਾਸਾਂ, ਨਬੀਆਂ ਦੇ ਰਾਹੀਂ ਦਿੱਤਾ ਸੀ ਅਤੇ ਆਖਿਆ, ‘ਉਹ ਧਰਤੀ ਜਿਸ ਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਉਸ ਦੇਸ ਦੇ ਲੋਕਾਂ ਦੇ ਪਾਪੀ ਕੰਮਾਂ ਕਾਰਣ ਨਾਪਾਕ ਧਰਤੀ ਹੈ। ਉਨ੍ਹਾਂ ਨੇ ਉਸ ਜਮੀਨ ਦੇ ਹਰ ਹਿੱਸੇ ਵਿੱਚ ਬੁਰੀਆਂ ਗੱਲਾਂ ਕੀਤੀਆ ਹਨ ਅਤੇ ਇਸ ਨੂੰ ਆਪਣੇ ਪਾਪਾਂ ਨਾਲ ਭਰ ਦਿੱਤਾ ਹੈ। 12 ਤੁਸੀਂ ਆਪਣੇ ਬੱਚਿਆਂ ਦੇ ਵਿਆਹ ਇਨ੍ਹਾਂ ਲੋਕਾਂ ਦੇ ਬੱਚਿਆਂ ਨਾਲ ਨਾ ਕਰਨਾ। ਕਦੇ ਵੀ ਉਨ੍ਹਾਂ ਤੋਂ ਸ਼ਾਂਤੀ ਜਾਂ ਵਪਾਰ ਦੀ ਮੰਗ ਨਾ ਕਰਿਓ। ਜੇਕਰ ਤੁਸੀ ਮੇਰਾ ਹੁਕਮ ਮੰਨੋਗੇ ਤਾਂ ਫਿਰ ਤੁਸੀਂ ਤਕੜੇ ਰਹੋਁਗੇ ਅਤੇ ਧਰਤੀ ਦੇ ਸਾਰੇ ਸੁੱਖ ਭੋਗੋਁਗੇ। ਇਉਂ ਫਿਰ ਤੁਸੀਂ ਇਸ ਜ਼ਮੀਨ ਤੇ ਕਬਜ਼ਾ ਕਰਕੇ ਆਪਣੀ ਸੰਤਾਨ ਦੇ ਹਵਾਲੇ ਕਰ ਸੱਕੇਂਗੇ।’

13 “ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ। 14 ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸਾਨੂੰ ਤਬਾਹ ਕਰ ਦੇਵੇਂਗਾ।

15 “ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਅਤੇ ਤੇਰੀ ਮਿਹਰ ਨਾਲ ਅਸੀਂ ਅੱਜ ਤੀਕ ਜਿਉਂਦੇ ਹਾਂ। ਫਿਰ ਵੀ ਅਸੀਂ ਸ਼ਰਮਸਾਰ ਹਾਂ। ਸਾਡੇ ਦੋਸ਼ਾ ਕਾਰਣ ਭਲਾਂ ਕੌਣ ਹੈ ਜੋ ਤੇਰੇ ਸਨਮੁੱਖ ਖਲੋਅ ਸੱਕ।”

ਲੋਕਾਂ ਨੇ ਆਪਣੇ ਪਾਪ ਨੂੰ ਮੰਨਿਆ

10 ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ। ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ। ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ। ਅਜ਼ਰਾ ਉੱਠ ਕਿਉਂ ਕਿ ਇਹ ਗੱਲ ਤੇਰੇ ਉੱਪਰ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤੂੰ ਬਹਾਦੁਰ ਬਣ ਕੇ ਇਹ ਕੰਮ ਕਰ!”

ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ। ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ। ਤਦ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਹਰ ਥਾਂ ਤੇ ਇਹ ਪੈਗਾਮ ਭੇਜਿਆ। ਉਸ ਨੇ ਇਸਰਾਏਲੀਆਂ ਲਈ ਇਹ ਐਲਾਨ ਕੀਤਾ ਜਿਹੜੇ ਯਰੂਸ਼ਲਮ ਵਿੱਚ ਇੱਕਤ੍ਰ ਹੋਣ ਲਈ ਕੈਦ ਤੋਂ ਵਾਪਸ ਪਰਤੇ ਸਨ। ਜਿਹੜਾ ਵੀ ਮਨੁੱਖ ਯਰੂਸ਼ਲਮ ਵਿੱਚ ਤਿੰਨਾ ਦਿਨਾਂ ਦੇ ਵਿੱਚ ਨਾ ਪਹੁੰਚਿਆ, ਉਸ ਨੂੰ ਆਪਣੀ ਸਾਰੀ ਦੌਲਤ ਤੋਂ ਹੱਥ ਧੋਣਾ ਪਵੇਗਾ। ਇਹ ਫੈਸਲਾ, ਮਹੱਤਵਪੂਰਣ ਅਧਿਕਾਰੀਆਂ ਅਤੇ ਬਜ਼ੁਰਗਾਂ ਨੇ ਇਕੱਠਿਆਂ ਕੀਤਾ। ਅਤੇ ਉਹ ਵਿਅਕਤੀ ਜਲਾਵਤਨੀਆਂ ਦੀ ਸਭਾ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।

ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ। 10 ਤਦ ਅਜ਼ਰਾ ਜਾਜਕ ਨੇ ਲੋਕਾਂ ਦੇ ਸਾਹਮਣੇ ਖੜ੍ਹਾ ਹੋਕੇ ਆਖਿਆ, “ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਹੈ। ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਅਤੇ ਇਸ ਦੁਆਰਾ, ਤੁਸੀਂ ਇਸਰਾਏਲ ਨੂੰ ਹੋਰ ਵੀ ਵੱਧੇਰੇ ਦੋਸ਼ੀ ਬਣਾ ਦਿੱਤਾ ਹੈ। 11 ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”

12 ਤਦ ਉਹ ਸਾਰਾ ਸਮੂਹ ਨੇ ਜਿਹੜਾ ਇੱਕਤਰ ਹੋਇਆ ਸੀ, ਅਜ਼ਰਾ ਨੂੰ ਉੱਚੀ ਆਵਾਜ਼ ਵਿੱਚ ਕਿਹਾ, “ਅਜ਼ਰਾ, ਜਿਵੇਂ ਤੂੰ ਕਿਹਾ ਸਾਨੂੰ ਉਵੇਂ ਹੀ ਕਰਨਾ ਚਾਹੀਦਾ ਹੈ। 13 ਲੇਕਿਨ ਢੇਰ ਸਾਰੀ ਪਰਜਾ ਹੈ ਅਤੇ ਇਹ ਬਾਰਸ਼ ਦਾ ਮੌਸਮ ਹੈ ਇਸ ਲਈ ਅਸੀਂ ਬਾਹਰ ਵੀ ਨਹੀਂ ਠਹਿਰ ਸੱਕਦੇ। ਇਹ ਸਮੱਸਿਆ ਇੱਕ ਜਾਂ ਦੋ ਦਿਨਾਂ ਵਿੱਚ ਖਤਮ ਹੋਣ ਵਾਲੀ ਨਹੀਂ ਕਿਉਂ ਕਿ ਅਸੀਂ ਬਹੁਤ ਮਾੜੇ ਕੰਮ ਕੀਤੇ ਹਨ। 14 ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”

15 ਸਿਰਫ ਕੁਝ ਮਨੁੱਖ ਹੀ ਇਸ ਵਿਉਂਤ ਦੇ ਵਿਰੁੱਧ ਹਨ। ਉਨ੍ਹਾਂ ਵਿੱਚ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ। ਮੱਸ਼ਲਾਮ ਅਤੇ ਸ਼ਬਤਈ ਲੇਵੀ ਵੀ ਇਸ ਵਿਉਂਤ ਦੇ ਵਿਰੁੁੱਧ ਸਨ।

16 ਇਉਂ ਜਿਹੜੇ ਇਸਰਾਏਲ ਮਨੁੱਖ ਯਰੂਸ਼ਲਮ ਦੇ ਪਰਤੇ ਉਹ ਇਸ ਵਿਉਤ ਨੂੰ ਮੰਨਣ ਦੇ ਰਾਜ਼ੀ ਹੋ ਗਏ। ਅਜ਼ਰਾ ਜਾਜਕ ਨੇ ਘਰਾਣਿਆ ਦੇ ਆਗੂਆਂ ਨੂੰ ਚੁਣਿਆ। ਉਸ ਨੇ ਹਰੇਕ ਘਰਾਣੇ ਵਿੱਚੋਂ ਇੱਕ ਮਨੁੱਖ ਨੂੰ ਚੁਣਿਆ। ਹਰ ਮਨੁੱਖ ਨਾਮ ਤੋਂ ਚੁਣਿਆ ਗਿਆ। 10 ਵੇਂ ਮਹੀਨੇ ਦੇ ਪਹਿਲੇ ਦਿਨ ਫਿਰ ਉਹ ਮਨੁੱਖ ਜਿਹੜੇ ਕਿ ਚੁਣੇ ਗਏ ਸਨ ਹਰੇਕ ਦਾ ਖਾਤਾ ਵਾਚਣ ਲਈ ਬੈਠੇ ਜੋ ਉਨ੍ਹਾਂ ਦਾ ਧਿਆਨ ਨਾਲ ਪੱਤਰਾ ਵਾਚਿਆ ਜਾਵੇ। 17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਨ੍ਹਾਂ ਨੇ ਉਹ ਸਾਰੇ ਮਨੁੱਖਾਂ ਦਾ ਲੈਣ-ਦੇਣ ਕਰ ਲਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ।

ਵਿਦੇਸ਼ੀ ਔਰਤਾਂ ਨਾਲ ਵਿਆਹੇ ਮਨੁੱਖਾਂ ਦੀ ਸੂਚੀ

18 ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ:

ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ, 19 ਉਨ੍ਹਾਂ ਸਭਨਾਂ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦਾ ਇਕਰਾਰ ਕਰ ਦਿੱਤਾ ਅਤੇ ਹਰੇਕ ਨੇ ਇੱਜੜ ਵਿੱਚੋਂ ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।

20 ਇੰਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ ਹਨਾਨੀ ਅਤੇ ਜ਼ਬਦਯਾਹ।

21 ਹਾਰੀਮ ਦੇ ਉੱਤਰਾਧਿਕਾਰੀਆਂ ਚੋ ਇਹ ਮਨੁੱਖ ਸਨ: ਮਅਸੇਯਾਹ, ਏਲੀਯਾਹ, ਸ਼ਮਅਯਾਹ, ਯਹੀਏਲ ਅਤੇ ਉਜ਼ੀਯ੍ਯਾਹ।

22 ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਬਨੇਲ, ਯੋਜ਼ਾਬਾਦ ਅਤੇ ਅਲਆਸਾਹ।

23 ਲੇਵੀਆਂ ਵਿੱਚੋਂ:

ਯੋਜ਼ਾਬਾਦ, ਸ਼ਿਮਈ ਕੇਲਾਯਾਹ (ਜਿਸ ਨੂੰ ਕਲੀਟਾ ਵੀ ਆਖਿਆ ਜਾਂਦਾ ਹੈ), ਪਬਹਯਾਹ, ਯਹੂਦਾਹ ਅਤੇ ਅਲੀਅਜ਼ਰ।

24 ਗਵਯ੍ਯਾਂ ਵਿੱਚੋਂ: ਅਲਯਾਸ਼ੀਬ

ਦਰਬਾਨਾਂ ਵਿੱਚੋਂ: ਸ਼ੱਲੂਮ, ਟਲਮ ਅਤੇ ਊਰੀ।

25 ਤੇ ਇਸਰਾਏਲੀਆਂ ਵਿੱਚੋਂ: ਪਰੋਸ਼ ਦੇ ਉਰ੍ਰਾਧਿਕਾਰੀਆਂ ਵਿੱਚੋਂ:

ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਹਮੀਨ, ਅਲਆਜ਼ਾਰ, ਮਲਕੀਯਾਹ ਅਤੇ ਬਨਾਯਾਹ।

26 ਲਾਮ ਦੇ ਉਰ੍ਰਾਧਿਕਾਰੀਆਂ ਵਿੱਚੋਂ: ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਬ, ਅਤੇ ਏਲੀਯਾਹ।

27 ਜ਼ੱਤੂ ਦੇ ਉਰ੍ਰਾਧਿਕਾਰੀਆਂ ਵਿੱਚੋਂ ਇਹ ਮਨੁੱਖ ਸਨ: ਅਲਯੋਏਨਈ, ਅਲਯਾਮੀਬ, ਮੱਤਨਯਾਹ, ਯਰੇਮੋਬ, ਜ਼ਾਬਾਦ ਅਤੇ ਆਜ਼ੀਜ਼ਾ।

28 ਬੋਬਈ ਦੇ ਉਰ੍ਰਾਧਿਕਾਰੀਆਂ ਵਿੱਚੋਂ ਯਹੋਹਾਨਾਨ, ਹਨਨਯਾਹਣ ਜ਼ਬਈ ਅਤੇ ਅਬਲਈ।

29 ਅਤੇ ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ: ਮੱਸ਼ੁਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ, ਅਤੇ ਰਾਮੇਬ।

30 ਪਹਬ ਮੋਆਬ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਦਨਾ, ਕਲਾਲ, ਬਨਾਯਾਹ, ਮਅਸੇਆਹ, ਮੱਤਨਯਾਹ, ਬਸਲੇਲ, ਬਿੰਨੂਈ, ਅਤੇ ਮਨ੍ਨਸ਼ਹ।

31 ਹਾਰੀਮ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਲੀਅਜ਼ਰ, ਅਤੇ ਯਿਸੀਯਾਹ, ਮਲਕੀਯਾਹ, ਸ਼ਮਅਯਾਹ, ਅਤੇ ਸ਼ਿਮਓਨ। 32 ਬਿਨਯਾਮੀਨ, ਮੱਲੂਕ ਅਤੇ ਸਮਰਯਾਹ।

33 ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ ਮਤਨਈ, ਮੱਤਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਅਤੇ ਸ਼ਿਮਈ।

34 ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ ਮਾਅਦਈ, ਅਮਰਾਮ, ਊੇਲ, 35 ਬਨਾਯਾਹ, ਬੇਦਯਾਹ, ਕਲੂਹੀ, 36 ਵਨਯਾਹ, ਮਰੇਮੋਬ, ਅਲਯਾਸ਼ੀਬ, 37 ਮੱਤਨਯਾਹ, ਮੱਤਨਈ, ਅਤੇ ਯਅਸਾਈ,

38 ਬਿਂਨਈ ਦੇ ਉੱਤਰਾਧਿਕਾਰੀਆਂ ਵਿੱਚੋਂ: ਸ਼ਿਮਈ, 39 ਸ਼ਲਮਯਾਹ, ਨਾਥਾਨ, ਅਦਯਾਹ, 40 ਮਕਨਦਬਈ, ਸ਼ਾਸ਼ਈ, ਸ਼ਾਰਈ, 41 ਅਜ਼ਰੇਲ, ਸਮਰਯਾਹ, ਮਸਲਯਾਹ, 42 ਸ਼ੱਲੂਮ, ਅਮਰਯਾਹ ਅਤੇ ਯੂਸਫ।

43 ਨਬੋ ਦੇ ਉੱਤਰਾਧਿਕਾਰੀਆਂ ਵਿੱਚੋਂ ਇਹ ਆਦਮੀ ਸਨ; ਯਈੇਲ, ਮਤਿੱਬਯਾਹ, ਜ਼ਾਬਾਦ, ਜ਼ਬੀਨਾ, ਯਦ੍ਦਈ, ਯੋਏਲ, ਅਤੇ ਬਨਾਯਾਹ।

44 ਇਹ ਸਾਰੇ ਆਦਮੀ ਵਿਦੇਸ਼ੀ ਔਰਤਾਂ ਨਾਲ ਵਿਆਹੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਉਨ੍ਹਾਂ ਔਰਤਾਂ ਤੋਂ ਬੱਚੇ ਵੀ ਸਨ।

ਰਸੂਲਾਂ ਦੇ ਕਰਤੱਬ 1

ਲੂਕਾ ਵੱਲੋਂ ਇੱਕ ਹੋਰ ਪੋਥੀ

ਪਿਆਰੇ ਥਿਉਫ਼ਿਲੁਸ,

ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ। ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ। ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”

ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ

ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ। ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”

ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ। 10 ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। 11 ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”

ਨਵੇਂ ਰਸੂਲ ਦਾ ਚੁਣਿਆ ਜਾਣਾ

12 ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ। 13 ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।

14 ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।

15 ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ, 16-17 “ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”

18 (ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ। 19 ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)

20 ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ:

‘ਕਾਸ਼ ਉਸਦਾ ਘਰ ਉੱਜੜ ਜਾਵੇ।
    ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ (A)

ਅਤੇ ਇਹ ਵੀ ਲਿਖਿਆ ਹੈ ਕਿ

‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’ (B)

21-22 “ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”

23 ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।

24-25 ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।” 26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।

Punjabi Bible: Easy-to-Read Version (ERV-PA)

2010 by World Bible Translation Center