Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਅਸਤਰ 3-5

ਹਾਮਾਨ ਦੀ ਯਹੂਦੀਆਂ ਨੂੰ ਤਬਾਹ ਕਰਨ ਦੀ ਯੋਜਨਾ

ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ। ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕੱ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ। ਤਾਂ ਸ਼ਾਹੀ ਫ਼ਾਟਕ ਤੇ ਪਾਤਸ਼ਾਹ ਦੇ ਬਾਕੀ ਸਾਰੇ ਨੌਕਰਾਂ ਨੇ ਮਾਰਦਕਈ ਨੂੰ ਪੁੱਛਿਆ, “ਤੂੰ ਪਾਤਸ਼ਾਹ ਦੇ ਹੁਕਮਾਂ ਨੂੰ ਮੰਨ ਕੇ ਹਾਮਾਨ ਦੇ ਅੱਗੇ ਕਿਉਂ ਨਹੀਂ ਝੁਕਦਾ?”

ਉਹ ਹਰ ਰੋਜ਼ ਉਸ ਨੂੰ ਇਸ ਬਾਰੇ ਪੁੱਛਦੇ ਰਹੇ ਤੇ ਉਹ ਹਰ ਰੋਜ਼ ਹੁਕਮ ਮੰਨਣ ਤੋਂ ਇਨਕਾਰ ਕਰਦਾ ਰਿਹਾ। ਤਾਂ ਉਨ੍ਹਾਂ ਆਗੂਆਂ ਨੇ ਇਹ ਗੱਲ ਹਾਮਾਨ ਨੂੰ ਕਹੀ। ਉਹ ਵੇਖਣਾ ਚਾਹੁੰਦੇ ਸਨ ਕਿ ਹੁਣ ਹਾਮਾਨ ਮਾਰਦਕਈ ਨਾਲ ਕੀ ਸਲੂਕ ਕਰੇਗਾ, ਕਿਉਂ ਕਿ ਮਾਰਦਕਈ ਨੇ ਉਨ੍ਹਾਂ ਆਗੂਆਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ। ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ। ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।

ਪਾਤਸ਼ਾਹ ਅਹਸ਼ਵੇਰੋਸ਼ ਦੇ ਰਾਜ ਦੇ ਬਾਰ੍ਹਵੇਂ ਵਰ੍ਹੇ ਦੇ ਪਹਿਲੇ ਮਹੀਨੇ ਵਿੱਚ, ਜੋ ਨੀਸਾਨ ਦਾ ਮਹੀਨਾ ਵੀ ਹੈ, ਉਨ੍ਹਾਂ ਨੇ ਇੱਕ ਖਾਸ ਦਿਨ ਅਤੇ ਮਹੀਨੇ ਦੀ ਚੋਣ ਕਰਨ ਦੇ ਉਦੇਸ਼ ਨਾਲ ਹਾਮਾਨ ਦੀ ਹਾਜ਼ਰੀ ਵਿੱਚ ਗੁਣੇ ਸੁੱਟੇ। ਬਾਰ੍ਹਵਾਂ ਮਹੀਨਾ, ਅਦਾਰ ਦਾ ਮਹੀਨਾ, ਚੁਣਿਆ ਗਿਆ ਸੀ। (ਉਨ੍ਹਾਂ ਦਿਨਾਂ ਵਿੱਚ, ਗੁਣੇ “ਪੁਰ” ਕਹਿਲਾਉਂਦੇ ਸਨ।) ਤਦ ਹਾਮਾਨ ਨੇ ਅਹਸ਼ਵੇਰੋਸ਼ ਪਾਤਸ਼ਾਹ ਕੋਲ ਆ ਕੇ ਆਖਿਆ, “ਹੇ ਪਾਤਸਾਹ ਅਹਸ਼ਵੇਰੋਸ਼, ਤੇਰੇ ਰਾਜ ਦੇ ਸਾਰੇ ਸੂਬਿਆਂ ਵਿੱਚ, ਇੱਕ ਉੱਮਤ ਸਾਰੇ ਲੋਕਾਂ ਵਿੱਚ ਖਿਲਰੀ ਅਤੇ ਫੈਲੀ ਹੋਈ ਹੈ। ਉਨ੍ਹਾਂ ਲੋਕਾਂ ਦੀਆਂ ਰੀਤਾਂ ਬਾਕੀ ਲੋਕਾਂ ਨਾਲੋਂ ਵੱਖਰੀਆਂ ਹਨ। ਇਹ ਲੋਕ ਰਾਜੇ ਦੇ ਕਨੂੰਨਾਂ ਨੂੰ ਵੀ ਨਹੀਂ ਮੰਨਦੇ ਸੋ ਇਹ ਪਾਤਸ਼ਾਹ ਲਈ ਲਾਭਵਂਦ ਨਹੀਂ ਕਿ ਅਜਿਹੇ ਲੋਕ ਤੁਹਾਡੇ ਰਾਜ ਵਿੱਚ ਨਿਵਾਸ ਕਰਨ।

“ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।” [a]

10 ਇਸ ਲਈ ਪਾਤਸ਼ਾਹ ਨੇ ਆਪਣੀ ਸਰਕਾਰੀ ਮੋਹਰ ਵਾਲੀ ਮੁੰਦਰੀ ਆਪਣੇ ਹੱਥੋਂ ਲਾਹੀ ਅਤੇ ਯਹੂਦੀਆਂ ਦੇ ਵੈਰੀ, ਅਗਾਗੀ ਹਮਦਾਬਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ। 11 ਤਦ ਪਾਤਸ਼ਾਹ ਨੇ ਹਾਮਾਨ ਨੂੰ ਕਿਹਾ, “ਪੈਸੇ ਰੱਖ ਅਤੇ ਜਿਵੇਂ ਤੂੰ ਚਾਹੇਁ ਇਨ੍ਹਾਂ ਲੋਕਾਂ ਨਾਲ ਕਰੀਂ।”

12 ਤਾਂ ਪਾਤਸ਼ਾਹ ਦੇ ਸੱਕੱਤਰ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ ਨੂੰ ਬੁਲਾਏ ਗਏ। ਉਨ੍ਹਾਂ ਨੇ ਹਰ ਸੂਬੇ ਦੀ ਬੋਲੀ ਵਿੱਚ ਹਾਮਾਨ ਦੇ ਆਦੇਸ਼ ਨੂੰ ਲਿਖਿਆ। ਉਨ੍ਹਾਂ ਨੇ ਸਾਰੇ ਲੋਕਾਂ ਦੀ ਬੋਲੀ ਵਿੱਚ ਉਨ੍ਹਾਂ ਆਦੇਸ਼ਾਂ ਨੂੰ ਲਿਖਿਆ। ਉਨ੍ਹਾਂ ਨੇ ਪਾਤਸ਼ਾਹ ਦੇ ਆਗੂਆਂ, ਸੂਬਿਆਂ ਦੇ ਰਾਜਪਾਲਾਂ ਅਤੇ ਲੋਕਾਂ ਦੇ ਵੱਖ-ਵੱਖ ਟੋਲਿਆਂ ਦੇ ਆਗੂਆਂ ਨੂੰ ਵੀ ਲਿਖਿਆ। ਉਨ੍ਹਾਂ ਨੇ ਇਹ ਪਾਤਸ਼ਾਹ ਦੇ ਅਧਿਕਾਰ ਨਾਲ ਲਿਖਿਆ ਅਤੇ ਇਸ ਉੱਤੇ ਪਾਤਸ਼ਾਹ ਦੀ ਮੋਹਰ ਵਾਲੀ ਮੁੰਦਰੀ ਦੀ ਛਾਪ ਲਾ ਦਿੱਤੀ।

13 ਉਹ ਚਿੱਠੀਆਂ ਸ਼ਂਦੇਸ਼ਵਾਹਕਾਂ ਰਾਹੀਂ ਪਾਤਸ਼ਾਹ ਦੇ ਸਾਰੇ ਸੂਬਿਆਂ ਵਿੱਚ ਭੇਜੀਆਂ ਗਈਆਂ ਜੋ ਕਿ ਯਹੂਦੀਆਂ ਨੂੰ ਮਾਰਨ, ਵਢ੍ਢਣ, ਤੇ ਪੂਰਨ ਤੌਰ ਤੇ ਤਬਾਹ ਕਰਨ ਦੇ ਹੁਕਮ ਸਨ। ਇਸ ਵਿੱਚ ਜਵਾਨ ਅਤੇ ਬੁੱਢੇ ਲੋਕਾਂ ਨੂੰ, ਬੱਚਿਆਂ, ਜੁਆਕਾਂ ਅਤੇ ਔਰਤਾਂ ਸਭਨਾਂ ਨੂੰ ਇੱਕੋ ਹੀ ਦਿਨ ਵਿੱਚ ਖਤਮ ਕਰਨ ਦਾ ਆਦੇਸ਼ ਸੀ। ਉਹ ਦਿਨ ਆਦਰ ਮਹੀਨੇ ਦੇ, ਕਿ ਬਾਰ੍ਹਵੇ ਮਹੀਨੇ ਬਾਰ੍ਹਵੇਂ ਦਿਨ ਤੇ ਆਇਆ, ਅਤੇ ਇਸ ਦਿਨ ਨੂੰ ਇਹ ਹੁਕਮ ਹੋਇਆ ਕਿ ਯਹੂਦੀਆਂ ਦਾ ਸਭ ਕੁਝ ਧੰਨ-ਮਾਲ ਲੁੱਟ ਲਿਆ ਜਾਵੇ।

14 ਇਸ ਆਦੇਸ਼ ਦੀ ਇੱਕ ਨਕਲ ਕਨੂੰਨ ਵਜੋਂ ਸਾਰੇ ਪ੍ਰਾਂਤਾਂ ਲਈ ਸੂਬੇ ਵਿੱਚਲੇ ਸਾਰੇ ਲੋਕਾਂ ਦਰਮਿਆਨ ਐਲਾਨ ਕਰਾਉਣ ਲਈ ਦਿੱਤੀ ਗਈ, ਤਾਂ ਜੋ ਸਾਰੇ ਲੋਕ ਉਸ ਦਿਨ ਲਈ ਤਿਆਰ ਰਹਿਣ। 15 ਪਾਤਸ਼ਾਹ ਦੇ ਹੁਕਮ ਮੁਤਾਬਕ ਸੰਦੇਸ਼ਵਕ ਨੇ ਬੜੀ ਫੁਰਤੀ ਨਾਲ ਕੰਮ ਕੀਤਾ। ਇਹ ਹੁਕਮ ਸ਼ੂਸ਼ਨ ਜਿਲ੍ਹੇ ਦੇ ਮਹਿਲ ਵਿੱਚ ਵੀ ਦਿੱਤਾ ਗਿਆ। ਪਾਤਸ਼ਾਹ ਅਤੇ ਹਾਮਾਨ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਸ਼ਹਿਰ ਦੇ ਲੋਕ ਉਲਝਨ ਵਿੱਚ ਸਨ। [b]

ਮਾਰਦਕਈ ਦੀ ਅਸਤਰ ਅੱਗੇ ਫਰਿਆਦ

ਮਾਰਦਕਈ ਨੇ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਸੁਣਿਆ, ਅਤੇ ਜਦੋਂ ਉਸ ਨੂੰ ਪਾਤਸ਼ਾਹ ਦੇ ਯਹੂਦੀਆਂ ਵਿਰੁੱਧ ਹੁਕਮ ਬਾਰੇ ਪਤਾ ਲੱਗਾ ਤਾਂ ਮਾਰਦਕਈ ਨੇ ਆਪਣੇ ਵਸਤਰ ਪਾੜ ਲਈ। ਉਸ ਨੇ ਉਦਾਸੀ ਦੇ ਵਸਤਰ ਧਾਰਨ ਕਰਕੇ ਸਿਰ ਤੇ ਸੁਆਹ ਪਾ ਲਈ। ਫ਼ਿਰ ਉਹ ਉੱਚੀ-ਉੱਚੀ ਰੋਦਾ ਹੋਇਆ ਸ਼ਹਿਰ ਅੰਦਰ ਚੱਲਾ ਗਿਆ। ਪਰ ਉਹ ਪਾਤਸ਼ਾਹ ਦੇ ਫਾਟਕ ਤੀਕ ਹੀ ਜਾ ਸੱਕਿਆ ਕਿਉਂ ਕਿ ਕੋਈ ਵੀ ਮਨੁੱਖ ਉਦਾਸੀ ਦੇ ਕੱਪੜੇ ਧਾਰਨ ਕਰਕੇ ਉਸ ਫਾਟਕ ਅੰਦਰ ਦਾਖਲ ਨਹੀਂ ਸੀ ਹੋ ਸੱਕਦਾ। ਹਰ ਸੂਬੇ ਵਿੱਚ ਜਿੱਥੇ ਪਾਤਸ਼ਾਹ ਦਾ ਆਦੇਸ਼ ਪਹੁੰਚਿਆ, ਓੱਥੇ ਯਹੂਦੀਆਂ ਦਰਮਿਆਨ ਰੋਣਾ ਅਤੇ ਉਦਾਸੀ ਸੀ। ਉਹ ਵਰਤ ਰੱਖ ਰਹੇ ਸਨ ਅਤੇ ਉੱਚੀ-ਉੱਚੀ ਚੀਕ ਰਹੇ ਸਨ ਅਤੇ ਬਹੁਤ ਸਾਰੇ ਯਹੂਦੀਆਂ ਨੇ ਸੋਗ ਦੇ ਬਸਤਰ ਪਾਕੇ ਆਪਣੇ ਸਿਰਾਂ ਵਿੱਚ ਸੁਆਹ ਪਾਈ ਹੋਈ ਸੀ ਅਤੇ ਜ਼ਮੀਨ ਤੇ ਲਿਟੇ ਪਏ ਸਨ।

ਅਸਤਰ ਦੀਆਂ ਦਾਸੀਆਂ ਅਤੇ ਖੁਸਰਿਆਂ ਨੇ ਉਸ ਕੋਲ ਆ ਕੇ ਉਸ ਨੂੰ ਮਾਰਦਕਈ ਦੇ ਵਿਹਾਰ ਬਾਰੇ ਦੱਸਿਆ। ਇਸ ਗੱਲ ਨੇ ਰਾਣੀ ਨੂੰ ਬਹੁਤ ਬੇਚੈਨ ਅਤੇ ਉਦਾਸ ਕਰ ਦਿੱਤਾ। ਉਸ ਨੇ ਮਾਰਦਕਈ ਕੋਲ ਸੋਗ ਵਸਤਰ ਦੀ ਬਜਾਇ ਦੂਜੇ ਕੱਪੜੇ ਭੇਜੇ ਪਰ ਉਸ ਨੇ ਉਨ੍ਹਾਂ ਕੱਪੜਿਆਂ ਨੂੰ ਪਾਉਣ ਤੋਂ ਇਨਕਾਰ ਕਰ ਦਿੱਤਾ। ਤਦ ਅਸਤਰ ਨੇ ਹਬਾਕ ਨੂੰ ਸੱਦਿਆ। ਹ੍ਹਬਾਕ ਉਨ੍ਹਾਂ ਪਾਤਸ਼ਾਹੀ ਖੁਸਰਿਆਂ ਵਿੱਚੋਂ ਸੀ ਜਿਸ ਨੂੰ ਉਸਦੀ ਸੇਵਾ ਲਈ ਚੁਣਿਆ ਗਿਆ ਸੀ ਤਾਂ ਅਸਤਰ ਨੇ ਹਬਾਕ ਨੂੰ ਮਾਰਦਕਈ ਦੀ ਉਦਾਸੀ ਦਾ ਕਾਰਣ ਜਾਨਣ ਲਈ ਭੇਜਿਆ। ਤਾਂ ਹਬਾਕ ਸ਼ਹਿਰ ਦੀ ਉਸ ਬਾਵੇਂ ਪਾਤਸ਼ਾਹ ਦੇ ਫਾਟਕ ਦੇ ਸਾਹਮਣੇ ਗਿਆ ਜਿੱਥੇ ਮਾਰਦਕਈ ਖੁੱਲੀ ਜਗ੍ਹਾ ਕੋਲ ਖੜ੍ਹਾ ਸੀ। ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ। ਮਾਰਦਕਈ ਨੇ ਹਬਾਕ ਨੂੰ ਉਸ ਖਤ ਦੀ ਇੱਕ ਨਕਲ ਵੀ ਦਿੱਤੀ, ਜਿਸ ਵਿੱਚ ਯਹੂਦੀਆਂ ਨੂੰ ਮਾਰਨ ਦਾ ਆਦੇਸ਼ ਸੀ, ਜੋ ਕਿ ਸ਼ੂਸ਼ਨ ਦੇ ਸਾਰੇ ਸ਼ਹਿਰ ਵਿੱਚ ਘਲਿਆ ਗਿਆ ਸੀ। ਉਹ ਚਾਹੁੰਦਾ ਸੀ ਕਿ ਹਬਾਕ ਅਸਤਰ ਨੂੰ ਇਹ ਵਿਖਾਵੇ ਅਤੇ ਉਸ ਨੂੰ ਜਾ ਕੇ ਸਾਰਾ ਹਾਲ ਦੱਸੇ। ਅਤੇ ਉਸ ਨੇ ਅਸਤਰ ਨੂੰ ਪਾਤਸ਼ਾਹ ਕੋਲ ਜਾਕੇ, ਮਾਰਦਕਈ ਅਤੇ ਆਪਣੇ ਲੋਕਾਂ ਤੇ ਤਰਸ ਕਰਨ ਦੀ ਮਿੰਨਤ ਕਰਨ ਦੀ ਹਿਦਾਇਤ ਦਿੱਤੀ।

ਹਬਾਕ ਨੇ ਜਾਕੇ ਸਭ ਕੁਝ ਅਸਤਰ ਨੂੰ ਉਵੇਂ ਕਿਹਾ ਜਿਵੇਂ ਮਾਰਦਕਈ ਨੇ ਆਖਿਆ ਸੀ।

10 ਫਿਰ ਅਸਤਰ ਨੇ ਹਬਾਕ ਨਾਲ ਗੱਲ ਕੀਤੀ ਤੇ ਮਾਰਦਕਈ ਲਈ ਇਹ ਸੁਨੇਹਾ ਭੇਜਿਆ, 11 “ਮਾਰਦਕਈ ਪਾਤਸ਼ਾਹ ਦੇ ਸਾਰੇ ਆਗੂਆਂ ਅਤੇ ਉਸ ਦੇ ਸੂਬੇ ਦੇ ਸਭ ਲੋਕਾਂ ਨੂੰ ਇਸ ਗੱਲ ਦਾ ਪਤਾ ਹੈ ਕਿ ਜੋ ਕੋਈ ਵੀ ਪਾਤਸ਼ਾਹ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਬਿਨ-ਬੁਲਾਇਆਂ ਜਾਵੇ, ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ ਉਨ੍ਹਾਂ ਲਈ ਇੱਕੋ ਹੀ ਹੁਕਮ ਹੈ ਕਿ ਉਸ ਵਿਅਕਤੀ ਨੂੰ ਜਾਨੋ ਮਾਰ ਦਿੱਤਾ ਜਾਵੇ। ਪਰ ਉਸ ਵਿਅਕਤੀ ਲਈ ਜਿਸ ਖਾਤਰ ਪਾਤਸ਼ਾਹ ਆਪਣਾ ਸੁਨਿਹਰੀ ਰਾਜ-ਦੰਡ ਫੈਲਾਵੇ-ਉਸ ਵਿਅਕਤੀ ਦੀ ਜਾਨ ਬਚ ਜਾਵੇਗੀ। 30 ਦਿਨ ਹੋ ਗਏ ਹਨ ਅਤੇ ਮੈਨੂੰ ਅੰਦਰ ਰਾਜੇ ਦੇ ਕੋਲ ਹੋਣ ਲਈ ਨਹੀਂ ਸੱਦਿਆ ਗਿਆ ਹੈ”

12-13 ਤਦ ਅਸਤਰ ਦਾ ਸੁਨੇਹਾ ਮਾਰਦਕਈ ਨੂੰ ਦਿੱਤਾ ਗਿਆ। ਜਦੋਂ ਮਾਰਦਕਈ ਨੂੰ ਉਸਦਾ ਸੁਨੇਹਾ ਮਿਲਿਆ ਤਾਂ ਮੁੜ ਉਸ ਨੇ ਇਹ ਜਵਾਬ ਭੇਜਿਆ, “ਅਸਤਰ, ਇਹ ਨਾ ਸੋਚ ਕਿਉਂ ਕਿ ਤੂੰ ਪਾਤਸ਼ਾਹ ਦੇ ਮਹਿਲ ਵਿੱਚ ਹੈਂ, ਤੂੰ ਹੀ ਇੱਕ ਯਹੂਦਣ ਹੋਵੇਂਗੀ ਜੋ ਬਚ ਜਾਵੇਂਗੀ। 14 ਪਰ ਜੇਕਰ ਤੂੰ ਹੁਣ ਚੁੱਪ ਕਰ ਰਹੀ, ਤੇ ਕੋਈ ਯਤਨ ਨਾ ਕੀਤਾ ਤਾਂ ਇਹ ਨਾ ਸੋਚ ਕਿ ਯਹੂਦੀਆਂ ਨੂੰ ਕਿਸੇ ਹੋਰ ਤੋਂ ਕੋਈ ਮਦਦ ਜਾਂ ਆਜ਼ਾਦੀ ਨਹੀਂ ਮਿਲੇਗੀ। ਪਰ ਤੂੰ ਅਤੇ ਤੇਰੇ ਪਿਤਾ ਦੇ ਪਰਿਵਾਰ ਦਾ ਨਾਸ ਹੋ ਜਾਵੇਗਾ ਅਤੇ ਕੀ ਪਤਾ ਕਿ ਤੂੰ ਅਜਿਹੇ ਵਕਤ ਲਈ ਹੀ ਪਾਤਸ਼ਾਹ ਤੀਕ ਪਹੁੰਚੀ ਹੋਵੇਂ?”

15-16 ਤਦ ਅਸਤਰ ਨੇ ਫਿਰ ਆਪਣਾ ਜਵਾਬ ਮਾਰਦਕਈ ਨੂੰ ਭੇਜਿਆ, “ਮਾਰਦਕਈ! ਜਾਕੇ ਸ਼ੂਸ਼ਨ ਸ਼ਹਿਰ ਵਿੱਚੋਂ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਉਨ੍ਹਾਂ ਨੂੰ ਮੇਰੇ ਲਈ ਵਰਤ ਰੱਖਣ ਲਈ ਕਹਿ। ਪੂਰੇ ਤਿੰਨਾਂ ਦਿਨ ਅਤੇ ਤਿੰਨ ਰਾਤਾਂ ਕੁਝ ਵੀ ਖਾਣਾ ਪੀਣਾ ਨਹੀਂ। ਮੈਂ ਅਤੇ ਮੇਰੀਆਂ ਦਾਸੀਆਂ ਵੀ ਇਵੇਂ ਹੀ ਵਰਤ ਰੱਖਾਂਗੀਆਂ। ਵਰਤ ਪੂਰਾ ਹੋਣ ਤੋਂ ਬਾਅਦ, ਮੈਂ ਪਾਤਸ਼ਾਹ ਕੋਲ ਜਾਵਾਂਗੀ। ਹਾਲਾਂ ਕਿ ਮੈਂ ਜਾਣਦੀ ਹਾਂ ਕਿ ਬਿਨ ਬੁਲਾਏ ਪਾਤਸ਼ਾਹ ਕੋਲ ਜਾਣਾ ਬਿਧੀ ਦੇ ਖਿਲਾਫ ਹੈ, ਪਰ ਫਿਰ ਵੀ ਮੈਂ ਜਾਵਾਂਗੀ ਤੇ ਜੇਕਰ ਮੈਂ ਮਰ ਵੀ ਗਈ ਤਾਂ ਕੋਈ ਗੱਲ ਨਹੀਂ।”

17 ਤਾਂ ਫਿਰ ਮਾਰਦਕਈ ਚੱਲਾ ਗਿਆ ਅਤੇ ਉਸ ਨੇ ਸਭ ਕੁਝ ਅਸਤਰ ਦੇ ਹੁਕਮ ਮੁਤਾਬਕ ਕੀਤਾ।

ਅਸਤਰ ਦਾ ਪਾਤਸ਼ਾਹ ਨਾਲ ਗੱਲ ਕਰਨਾ

ਤੀਜੇ ਦਿਨ, ਅਸਤਰ ਨੇ ਆਪਣਾ ਸ਼ਾਹੀ ਪਹਿਰਾਵਾ ਪਾਇਆ ਅਤੇ ਜਾਕੇ ਪਾਤਸ਼ਾਹ ਦੇ ਮਹਿਲ ਦੇ ਅੰਦਰਲੇ ਵਿਹੜੇ ਵਿੱਚ ਖੜੀ ਹੋ ਗਈ। ਇਹ ਜਗ੍ਹਾ ਰਾਜੇ ਦੇ ਦੀਵਾਨ ਖਾਨੇ ਦੇ ਸਾਹਮਣੇ ਸੀ। ਰਾਜਾ ਦੀਵਾਨ ਖਾਨੇ ਵਿੱਚ ਪ੍ਰਵੇਸ਼ ਵੱਲ ਮੂੰਹ ਕਰਕੇ ਆਪਣੇ ਤਖਤ ਤੇ ਬੈਠਾ ਹੋਇਆ ਸੀ। ਤਦ ਪਾਤਸ਼ਾਹ ਨੇ ਰਾਣੀ ਅਸਤਰ ਤੂੰ ਵਿਹੜੇ ਵਿੱਚ ਖੜੀ ਵੇਖਿਆ। ਉਹ ਉਸ ਨੂੰ ਵੇਖਕੇ ਬੜਾ ਖੁਸ਼ ਹੋਇਆ ਆਪਣਾ ਸੁਨਿਹਰੀ ਰਾਜ-ਦੰਡ [c] ਰਾਣੀ ਵੱਲ ਵੱਧਾਇਆ, ਜੋ ਉਸ ਦੇ ਹੱਥ ਵਿੱਚ ਸੀ, ਫੇਰ ਰਾਣੀ ਕਮਰੇ ’ਚ ਪ੍ਰਵੇਸ਼ ਕਰਕੇ ਪਾਤਸ਼ਾਹ ਦੇ ਕੋਲ ਚਲੀ ਗਈ ਤੇ ਉਸ ਆਸੇ ਦੀ ਨੋਕ ਨੂੰ ਛੂਹਿਆ।

ਪਾਤਸ਼ਾਹ ਨੇ ਪੁੱਛਿਆ, “ਰ੍ਰਾਣੀ ਅਸਤਰ, ਤੈਨੂੰ ਕਿਸ ਗੱਲ ਦੀ ਚਿੰਤਾ ਹੈ? ਤੂੰ ਮੇਰੇ ਕੋਲੋਂ ਕੀ ਪੁੱਛਣਾ ਚਾਹੁੰਦੀ ਹੈ? ਤੂੰ ਜੋ ਮੇਰੇ ਤੋਂ ਮੰਗੇ ਮੈਂ ਤੈਨੂੰ ਦੇਣ ਨੂੰ ਤਿਆਰ ਹਾਂ ਇਬੋਁ ਤੀਕ ਕਿ ਭਾਵੇਂ ਇਹ ਮੇਰਾ ਅੱਧਾ ਰਾਜ ਵੀ ਕਿਉਂ ਨਾ ਹੋਵੇ।”

ਅਸਤਰ ਨੇ ਕਿਹਾ, “ਮੈਂ ਤੇਰੇ ਅਤੇ ਹਾਮਾਨ ਲਈ ਇੱਕ ਦਾਅਵਤ ਕੀਤੀ ਹੈ ਕੀ ਤੂੰ ਅਤੇ ਹਾਮਾਨ ਅੱਜ ਉਸ ਦਾਵਤ ਵਿੱਚ ਸ਼ਰੀਕ ਹੋਵੋਗੇ?”

ਫਿਰ ਪਾਤਸ਼ਾਹ ਨੇ ਕਿਹਾ, “ਹਾਮਾਨ ਨੂੰ ਜਲਦੀ ਬੁਲਾਓ ਤਾਂ ਜੋ ਜਿਵੇਂ ਅਸਤਰ ਚਾਹੁੰਦੀ ਹੈ, ਉਵੇਂ ਕੀਤਾ ਜਾਵੇ।”

ਤਾਂ ਪਾਤਸ਼ਾਹ ਅਤੇ ਹਾਮਾਨ ਅਸਤਰ ਦੀ ਦਾਅਵਤ ਵਿੱਚ ਸ਼ਰੀਕ ਹੋਏ ਜਿਹੜੀ ਕਿ ਅਸਤਰ ਨੇ ਉਨ੍ਹਾ ਲਈ ਦਿੱਤੀ ਸੀ। ਜਦੋਂ ਉਹ ਮੈਅ ਪੀ ਰਹੇ ਸਨ ਤਾਂ ਪਾਤਸ਼ਾਹ ਨੇ ਮੁੜ ਅਸਤਰ ਨੂੰ ਪੁੱਛਿਆ, “ਅੱਸਤਰ ਹੁਣ ਮੰਗ ਕਿ ਤੂੰ ਕੀ ਮੰਗਣਾ ਚਾਹੁੰਦੀ ਹੈ? ਤੂੰ ਕੁਝ ਵੀ ਮੰਗ ਲੈ ਮੈਂ ਉਹ ਤੈਨੂੰ ਦੇ ਦਿਆਂਗਾ ਸੋ ਉਹ ਕੀ ਹੈ ਜੋ ਤੂੰ ਮੰਗਣਾ ਚਾਹੁੰਦੀ ਹੈਂ। ਭਾਵੇਂ ਤੂੰ ਮੇਰਾ ਅੱਧਾ ਰਾਜ ਮੰਗ ਲੈ, ਮੈਂ ਉਹ ਵੀ ਤੈਨੂੰ ਦੇ ਦੇਵਾਂਗਾ।”

ਅਸਤਰ ਨੇ ਕਿਹਾ, “ਜੋ ਮੈਂ ਚਾਹੁੰਦੀ ਹਾਂ ਉਹ ਇਵੇਂ ਹੈ: ਜੋ ਮੈਂ ਪਾਤਸ਼ਾਹ ਦੀ ਨਿਗਾਹ ਵਿੱਚ ਪਰਵਾਨ ਹਾਂ, ਅਤੇ ਜੋ ਮੈਂ ਮਂਗਾ ਉਹ ਪਾਤਸ਼ਾਹ ਖੁਸ਼ੀ ਨਾਲ ਪੂਰਾ ਕਰੇ ਤਾਂ ਚੰਗਾ ਹੋਵੇ ਜੋ ਪਾਤਸ਼ਾਹ ਅਤੇ ਹਾਮਾਨ ਕੱਲ ਇੱਥੇ ਆਉਣ। ਕੱਲ ਮੈਂ ਇੱਕ ਹੋਰ ਦਾਅਵਤ ਪਾਤਸ਼ਾਹ ਅਤੇ ਹਾਮਾਨ ਲਈ ਤਿਆਰ ਕਰਾਂਗੀ ਅਤੇ ਆਪਣੀ ਇੱਛਾ ਵੀ ਪਰਗਟ ਕਰਾਂਗੀ।”

ਮਾਰਦਕਈ ਤੇ ਹਾਮਾਨ ਦਾ ਕਰੋਧ

ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ। 10 ਪਰ ਉਹ ਆਪਣੇ ਗੁੱਸੇ ਨੂੰ ਵੱਸ ਵਿੱਚ ਰੱਖ ਕੇ ਆਪਣੇ ਘਰ ਨੂੰ ਮੁੜ ਗਿਆ। ਤਦ ਹਾਮਾਨ ਨੇ ਘਰ ਆਕੇ ਆਪਣੀ ਪਤਨੀ ਜ਼ਰਸ਼ ਅਤੇ ਮਿੱਤਰਾਂ ਨੂੰ ਇਕੱਠਿਆਂ ਹ੍ਹੀ ਬੁਲਾਇਆ। 11 ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ। 12 “ਅਤੇ ਇੱਥੇ ਹੀ ਬਸ ਨਹੀਂ”, ਹਾਮਾਨ ਨੇ ਅੱਗੋਂ ਇਹ ਵੀ ਆਖਿਆ, “ਅਸਤਰ ਨੇ ਸਭ ਨੂੰ ਛੱਡ ਕੇ ਪਾਤਸ਼ਾਹ ਨਾਲ ਸਿਰਫ ਮੈਨੂੰ ਹੀ ਆਪਣੀ ਦਾਅਵਤ ਵਿੱਚ ਸੱਦਿਆ ਹੈ। ਅਤੇ ਕੱਲ੍ਹ ਨੂੰ ਫੇਰ ਇੱਕ ਹੋਰ ਦਾਅਵਤ ਵਿੱਚ ਵੀ ਉਸਨੇਪਾਤਸ਼ਾਹ ਅਤੇ ਮੈਨੂੰ ਬੁਲਾਵਾ ਦਿੱਤਾ ਹੈ। 13 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਮੈਨੂੰ ਕੋਈ ਖੁਸ਼ੀ ਨਹੀਂ ਹੁੰਦੀ ਜਦੋਂ ਮੈਂ ਮਾਰਦਕਈ ਯਹੂਦੀ ਨੂੰ ਪਾਤਸ਼ਾਹ ਦੇ ਫਾਟਕ ਤੇ ਬੈਠਿਆਂ ਵੇਖਦਾ ਹਾਂ।”

14 ਹਾਮਾਨ ਦੀ ਪਤਨੀ ਜ਼ਰਸ਼ ਅਤੇ ਹਾਮਾਨ ਦੇ ਸਾਰੇ ਮਿੱਤਰਾਂ ਨੇ ਉਸ ਨੂੰ ਸੁਝਾਵ ਦਿੱਤਾ। ਉਨ੍ਹਾਂ ਕਿਹਾ, “75 ਫੁੱਟ ਉੱਚੀ ਇੱਕ ਝੂਲਦੀ ਚੌਂਕੀ ਬਣਵਾਈ ਜਾਵੇ ਤੇ ਕੱਲ੍ਹ ਤੂੰ ਸਵੇਰੇ ਪਾਤਸ਼ਾਹ ਨੂੰ ਜਾਕੇ ਕਹੀਁ ਕਿ ਉਹ ਮਾਰਦਕਈ ਨੂੰ ਉਸਤੇ ਸੂਲੀ ਚੜ੍ਹਾ ਦੇਵੇੇ ਫ਼ਿਰ ਤੂੰ ਉਪਰੰਤ ਖੁਸ਼ੀ-ਖੁਸ਼ੀ ਪਾਤਸ਼ਾਹ ਨਾਲ ਦਾਅਵਤ ਤੇ ਚੱਲਾ ਜਾਵੀਂ।”

ਹਾਮਾਨ ਨੂੰ ਇਹ ਸੁਝਾਵ ਪਸੰਦ ਆਇਆ ਅਤੇ ਉਸ ਨੇ ਉਹ ਸੂਲੀ ਬਨਾਉਣ ਦਾ ਹੁਕਮ ਦਿ

ਰਸੂਲਾਂ ਦੇ ਕਰਤੱਬ 5:22-42

22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ। 23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।” 24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ। 25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।” 26 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।

27 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ। 28 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”

29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ। 30 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ। 31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ। 32 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”

33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ। 34 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ। 35 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ। 36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ। 37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ। 38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ। 39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।”

ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ। 40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ। 41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ। 42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।

Punjabi Bible: Easy-to-Read Version (ERV-PA)

2010 by World Bible Translation Center