Old/New Testament
ਨੇਕ ਇਨਸਾਨ, ਅੱਯੂਬ
1 ਉਜ਼ ਦੇਸ਼ ਵਿੱਚ ਅੱਯੂਬ ਨਾਮ ਦਾ ਇੱਕ ਆਦਮੀ ਰਹਿੰਦਾ ਸੀ। ਅੱਯੂਬ ਨਿਰਦੋਸ਼ ਅਤੇ ਇਮਾਨਦਾਰ ਸੀ। ਉਹ ਪਰਮੇਸ਼ੁਰ ਤੋਂ ਡਰਦਾ ਸੀ ਅਤੇ ਉਸ ਨੇ ਮੰਦੇ ਅਮਲ ਕਰਨ ਤੋਂ ਇਨਕਾਰ ਕੀਤਾ। 2 ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ। 3 ਅੱਯੂਬ 7,000 ਭੇਡਾਂ, 3,000 ਊਠਾਂ, 1,000 ਬਲਦਾਂ ਅਤੇ 500 ਗਧਿਆਂ ਦਾ ਮਾਲਕ ਸੀ। ਉਸ ਦੇ ਬਹੁਤ ਸਾਰੇ ਨੌਕਰ ਸਨ ਅਤੇ ਉਹ ਪੂਰਬ ਦਾ ਸਭ ਤੋਂ ਅਮੀਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਆਦਮੀ ਸੀ।
4 ਅੱਯੂਬ ਦੇ ਪੁੱਤਰ ਆਪਣੇ ਘਰ ਵਿੱਚ ਵਾਰੀ ਨਾਲ ਦਾਅਵਤਾਂ ਦਿੰਦੇ ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਵੀ ਸੱਦਾ ਦਿੰਦਾ। 5 ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।
6 ਫੇਰ ਦੂਤਾਂ ਦਾ, ਯਹੋਵਾਹ ਨੂੰ ਮਿਲਣ ਦਾ ਦਿਨ ਆ ਗਿਆ। ਸ਼ਤਾਨ ਵੀ ਉਨ੍ਹਾਂ ਦੂਤਾਂ ਨਾਲ ਉਬੇ ਸੀ। 7 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?”
ਸ਼ਤਾਨ ਨੇ ਯਹੋਵਾਹ ਨੂੰ ਉੱਤਰ ਦਿੱਤਾ, “ਮੈਂ ਧਰਤੀ ਉੱਤੇ ਇਧਰ-ਉਧਰ ਘੁੰਮਦਾ ਰਿਹਾ ਸੀ।”
8 ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।”
9 ਸ਼ਤਾਨ ਨੇ ਜਵਾਬ ਦਿੱਤਾ, “ਠੀਕ! ਪਰ ਅੱਯੂਬ ਕੋਲ ਪਰਮੇਸ਼ੁਰ ਦੀ ਇੱਜ਼ਤ ਕਰਨ ਦਾ ਕਾਰਣ ਹੈ। 10 ਤੁਸੀਂ ਹਮੇਸ਼ਾ ਉਸ ਦੀ ਉਸ ਦੇ ਪਰਿਵਾਰ ਦੀ ਅਤੇ ਉਸ ਦੀ ਹਰ ਚੀਜ਼ ਦੀ ਰਾਖੀ ਕਰਦੇ ਹੋ। ਤੁਸੀਂ ਉਸ ਨੂੰ ਉਸ ਦੇ ਹਰ ਕੰਮ ਵਿੱਚ ਸਫਲਤਾ ਦਿੱਤੀ ਹੈ। ਹਾਂ, ਤੁਸੀਂ ਉਸ ਨੂੰ ਆਸ਼ੀਰਵਾਦ ਦਿੱਤਾ ਹੈ। ਉਹ ਇੰਨਾ ਅਮੀਰ ਹੈ ਕਿ ਉਸ ਦੇ ਇਜੜ ਤ੍ਤੇ ਝੁਂਡ ਸਾਰੇ ਇਲਾਕੇ ਵਿੱਚ ਫੈਲੇ ਹੋਏ ਨੇ। 11 ਪਰ ਜੇ ਤੁਸੀਂ ਉਸਦੀ ਹਰ ਸ਼ੈਅ ਨੂੰ ਤਬਾਹ ਕਰ ਦੇਵੋ ਤਾਂ ਮੈਂ ਤੁਹਾਡੇ ਨਾਲ ਇਕਰਾਰ ਕਰਦਾ ਹਾਂ ਕਿ ਉਹ ਤੁਹਾਡੇ ਮੂੰਹ ਉੱਤੇ ਤੁਹਾਨੂੰ ਸਰਾਪੇਗਾ।”
12 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।”
ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ।
ਅੱਯੂਬ ਨੇ ਸਭ ਕੁਝ ਗੁਆ ਲਿਆ
13 ਇੱਕ ਦਿਨ ਅੱਯੂਬ ਦੇ ਪੁੱਤਰ ਅਤੇ ਧੀਆਂ ਸਭ ਤੋਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ। 14 ਤਾਂ ਅੱਯੂਬ ਦੇ ਕੋਲ ਇੱਕ ਬੰਦਾ ਸੁਨੇਹਾ ਲੈ ਕੇ ਆਇਆ ਤੇ ਆਖਿਆ, “ਨੇੜੇ ਹੀ ਬਲਦ ਹੱਲ ਖਿੱਚ ਰਹੇ ਸਨ ਤੇ ਗੱਧੇ ਘਾਹ ਚਰ ਰਹੇ ਸਨ। 15 ਸਬੀਨ ਲੋਕਾਂ ਨੇ ਲੋਕ ਸਾਡੇ ਉੱਤੇ ਹਮਲਾ ਕਰ ਦਿੱਤਾ ਤੇ ਤੇਰੇ ਸਾਰੇ ਪਸ਼ੂਆਂ ਨੂੰ ਲੈ ਗਏ। ਉਨ੍ਹਾਂ ਲੋਕਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਕੇ ਆ ਗਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਆਇਆ ਹਾਂ।”
16 ਜਦੋਂ ਹਾਲੇ ਸੁਨੇਹਾ ਦੇਣ ਵਾਲਾ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਅੱਯੂਬ ਕੋਲ ਆਇਆ। ਦੂਸਰੇ ਸੰਦੇਸ਼ਵਾਹਕ ਨੇ ਆਖਿਆ, “ਅਕਾਸ਼ ਤੋਂ ਬਿਜਲੀ ਡਿੱਗੀ ਤੇ ਉਸ ਨੇ ਤੇਰੀਆਂ ਭੇਡਾਂ ਤੇ ਤੇਰੇ ਨੌਕਰਾਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਇੱਕਲਾ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
17 ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
18 ਜਦੋਂ ਉਹ ਤੀਸਰਾ ਸੰਦੇਸ਼ਵਾਹਕ ਹਾਲੇ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਚੌਬੇ ਸੰਦੇਸ਼ਵਾਹਕ ਨੇ ਆਖਿਆ, “ਤੇਰੇੇ ਪੁੱਤਰ ਅਤੇ ਧੀਆਂ ਵੱਡੇ ਭਰਾ ਦੇ ਘਰ ਖਾਣਾ ਖਾ ਰਹੇ ਸਨ ਤੇ ਮੈਅ ਪੀ ਰਹੇ ਸਨ। 19 ਤਾਂ ਮਾਰੂਬਲ ਵੱਲੋਂ ਅਚਾਨਕ ਤੇਜ਼ ਹਵਾ ਵਗੀ ਤੇ ਘਰ ਨੂੰ ਉਡਾ ਕੇ ਹੇਠਾਂ ਸੁੱਟ ਦਿੱਤਾ। ਘਰ ਤੇਰੇ ਪੁੱਤਰਾਂ ਤੇ ਧੀਆਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ ਹਨ। ਸਿਰਫ ਮੈਂ ਹੀ ਬੱਚਿਆਂ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ!”
20 ਜਦੋਂ ਅੱਯੂਬ ਨੇ ਇਹ ਸੁਣਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਮੁਨਾ ਲਿਆ ਇਹ ਦੱਸਣ ਲਈ ਕਿ ਉਹ ਕਿੰਨਾ ਉਦਾਸ ਤੇ ਬੇਚੈਨ ਸੀ ਫੇਰ ਅੱਯੂਬ ਧਰਤੀ ਉੱਤੇ ਡਿੱਗ ਪਿਆ ਤੇ ਪਰਮੇਸ਼ੁਰ ਦੀ ਉਪਾਸਨਾ ਕਰਨ ਲੱਗਿਆ। 21 ਉਸ ਨੇ ਆਖਿਆ:
“ਜਦੋਂ ਮੈਂ ਇਸ ਦੁਨੀਆਂ ਵਿੱਚ ਜੰਮਿਆ ਸਾਂ,
ਤਾਂ ਮੈਂ ਨੰਗਾ ਸਾਂ ਤੇ ਮੇਰੇ ਕੋਲ ਕੁਝ ਵੀ ਨਹੀਂ ਸੀ।
ਜਦੋਂ ਮੈਂ ਮਰਾਂਗਾ ਤੇ ਇਸ ਦੁਨੀਆਂ ਨੂੰ ਛੱਡਾਂਗਾ,
ਮੈਂ ਨੰਗਾ ਹੋਵਾਂਗਾ ਤੇ ਮੇਰੇ ਕੋਲ ਕੁਝ ਵੀ ਨਹੀਂ ਹੋਵੇਗਾ।
ਯਹੋਵਾਹ ਦਿੰਦਾ ਹੈ,
ਯਹੋਵਾਹ ਹੀ ਲੈ ਲੈਂਦਾ ਹੈ।
ਯਹੋਵਾਹ ਦੇ ਨਾਮ ਦੀ ਉਸਤਤ ਕਰੋ!”
22 ਇਹ ਸਾਰੀਆਂ ਗੱਲਾਂ ਵਾਪਰੀਆਂ ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਅੱਯੂਬ ਨੇ ਇਹ ਨਹੀਂ ਆਖਿਆ ਕਿ ਪਰਮੇਸ਼ੁਰ ਨੇ ਕੁਝ ਗ਼ਲਤ ਕੀਤਾ ਹੈ।
ਸ਼ਤਾਨ ਦਾ ਫੇਰ ਅੱਯੂਬ ਨੂੰ ਪਰੇਸ਼ਾਨ ਕਰਨਾ
2 ਕਿਸੇ ਹੋਰ ਦਿਨ ਦੂਤ ਯਹੋਵਾਹ ਨੂੰ ਮਿਲਣ ਆਏ। ਸ਼ਤਾਨ ਵੀ ਯਹੋਵਾਹ ਨੂੰ ਮਿਲਣ ਲਈ ਆਇਆ। 2 ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਤੂੰ ਕਿਬੇ ਰਿਹਾ ਹੈ?”
ਸ਼ਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਰਿਹਾ ਹਾਂ।”
3 ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਕੋਈ ਵੀ ਬੰਦਾ ਅੱਯੂਬ ਜਿਹਾ ਨਹੀਂ ਹੈ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ। ਉਹ ਹਾਲੇ ਵੀ ਵਫਾਦਾਰ ਹੈ, ਹਾਲਾਂ ਕਿ ਤੂੰ ਬੇਵਜ੍ਹਾ ਉਸ ਦੀਆਂ ਸਾਰੀਆਂ ਚੀਜ਼ਾਂ ਤਬਾਹ ਕਰਨ ਲਈ ਮੈਨੂੰ ਉਸ ਦੇ ਖਿਲਾਫ਼ ਉਕਸਾਇਆ।”
4 ਸ਼ਤਾਨ ਨੇ ਜਵਾਬ ਦਿੱਤਾ, “ਹਰ ਕਾਸੇ ਦਾ ਆਪਣਾ ਮੁੱਲ ਹੈ। ਪਰ ਆਦਮੀ ਆਪਣੀ ਜ਼ਿੰਦਗੀ ਦੇ ਬਦਲੇ ਸਭ ਕੁਝ ਦੇਵੇਗਾ ਜਿਸਦਾ ਉਹ ਦੇਣਦਾਰ ਹੈ। 5 ਜੇ ਤੁਸੀਂ ਆਪਣੀ ਤਾਕਤ ਦੀ ਵਰਤੋਂ ਉਸ ਦੇ ਸਰੀਰ ਨੂੰ ਨੁਕਸਾਨ ਪਹੁੰਚਾਣ ਲਈ ਵਰਤੋਂਗੇ ਤਾਂ ਉਹ ਤੁਹਾਡੇ ਮੂੰਹ ਤੇ ਹੀ ਤੁਹਾਨੂੰ ਸਰਾਪੇਗਾ।”
6 ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।”
7 ਤਾਂ ਸ਼ਤਾਨ ਯਹੋਵਾਹ ਕੋਲੋਂ ਚੱਲਾ ਗਿਆ। ਸ਼ਤਾਨ ਨੇ ਅੱਯੂਬ ਨੂੰ ਦਰਦਮਈ ਫੋੜਿਆਂ ਨਾਲ ਸਜ਼ਾ ਦਿੱਤੀ। ਇਹ ਫੋੜੇ ਅੱਯੂਬ ਦੇ ਸਰੀਰ ਉੱਤੇ ਸਿਰ ਤੋਂ ਲੈ ਕੇ ਪੈਰਾਂ ਤੱਕ ਫੈਲੇ ਹੋਏ ਸਨ। 8 ਇਸ ਲਈ ਅੱਯੂਬ ਰੂੜੀ ਦੇ ਨਜ਼ਦੀਕ ਬੈਠ ਗਿਆ। ਉਸ ਨੇ ਇੱਕ ਟੁੱਟੇ ਹੋਏ ਬਰਤਨ ਦੇ ਟੁਕੜੇ ਨੂੰ ਆਪਣੇ ਜ਼ਖਮਾਂ ਨੂੰ ਖੁਰਚਨ ਲਈ ਵਰਤਿਆ। 9 ਅੱਯੂਬ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਹਾਲੇਁ ਵੀ ਪਰਮੇਸ਼ੁਰ ਦਾ ਵਫਾਦਾਰ ਹੈ? ਤੂੰ ਪਰਮੇਸ਼ੁਰ ਨੂੰ ਸਰਾਪਕੇ ਮਰਦਾ ਕਿਉਂ ਨਹੀਂ।”
10 ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।
ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ
11 ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ। 12 ਪਰ ਜਦੋਂ ਉਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਦੂਰੋ ਦੇਖਿਆ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਕਿ ਇਹ ਅੱਯੂਬ ਹੀ ਸੀ, ਉਹ ਇੰਨਾ ਵੱਖਰਾ ਦਿਖਾਈ ਦਿੰਦਾ ਸੀ! ਉਹ ਉੱਚੀ-ਉੱਚੀ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਕੱਪੜੇ ਪਾੜ ਲੇ ਅਤੇ ਸਿਰ ਉੱਤੇ ਘਟ੍ਟਾ ਪਾਉਣ ਲੱਗ ਪਏ ਇਹ ਦਰਸਾਉਣ ਲਈ ਕਿ ਉਹ ਦੁੱਖ੍ਖੀ ਤੇ ਉਦਾਸ ਸਨ। 13 ਫੇਰ ਤਿੰਨੇ ਦੋਸਤ ਅੱਯੂਬ ਦੇ ਕੋਲ ਸੱਤ ਦਿਨ ਤੇ ਸੱਤ ਰਾਤਾਂ ਧਰਤੀ ਤੇ ਬੈਠੇ ਰਹੇ। ਕੋਈ ਵੀ ਅੱਯੂਬ ਨਾਲ ਇੱਕ ਵੀ ਸ਼ਬਦ ਨਾ ਬੋਲਿਆ ਕਿਉਂਕਿ ਉਨ੍ਹਾਂ ਨੇ ਦੇਖ ਲਿਆ ਸੀ ਕਿ ਉਹ ਕਿੰਨਾ ਕਸ਼ਟ ਝੱਲ ਰਿਹਾ ਸੀ।
22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।
23 “ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ। 24 ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ। 25 ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।
26 “ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’ 27 ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ? 28 ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’ [a] 29 ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।
30 “ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ। 31 ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ। 32 ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ [b] ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।
33 “ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ। 34 ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’ [c]
35 “ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? [d] ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ। 36 ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
37 “ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’ [e] 38 ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
39 “ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ। 40 ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’ [f] 41 ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ। 42 ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ,
‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ
ਬਲੀਆਂ ਜਾਂ ਭੇਟਾਵਾਂ ਲਿਆਏ।
43 ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ
ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ।
ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ,
ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’ (A)
2010 by World Bible Translation Center