Old/New Testament
ਅੱਯੂਬ ਆਪਣੇ ਜਨਮ ਦਿਹਾੜੇ ਨੂੰ ਸਰਾਪਦਾ
3 ਫੇਰ ਅੱਯੂਬ ਨੇ ਆਪਣਾ ਮੂੰਹ ਖੋਲ੍ਹਿਆ ਤੇ ਉਸ ਦਿਨ ਨੂੰ ਸਰਾਪ ਦਿੱਤਾ ਜਿਸ ਦਿਨ ਉਹ ਜੰਮਿਆ ਸੀ। 2 ਉਸ ਨੇ ਆਖਿਆ:
3 “ਕਾਸ਼ ਕਿ ਉਹ ਦਿਨ, ਜਿਸ ਦਿਨ ਮੈਂ ਜੰਮਿਆ ਸਾਂ ਸਦਾ ਵਾਸਤੇ ਗੁੰਮ ਜਾਵੇ।
ਕਾਸ਼ ਕਿ ਉਹ ਰਾਤ ਜਦੋਂ ਉਨ੍ਹਾਂ ਆਖਿਆ ਮੁੰਡਾ ਹੋਇਆ ਹੈ, ਕਦੇ ਵੀ ਨਾ ਹੁੰਦੀ।
4 ਕਾਸ਼ ਕਿ ਇਹ ਹਨੇਰੇ ਵਿੱਚ ਲੁਕਿਆ ਰਹਿੰਦਾ।
ਕਾਸ਼ ਕਿ ਪਰਮੇਸ਼ੁਰ ਉਸ ਦਿਨ ਨੂੰ ਭੁਲਾ ਦੇਵੇ।
ਕਾਸ਼ ਕਿ ਉਸ ਦਿਨ ਤੇ ਰੋਸ਼ਨੀ ਨਾ ਹੋਈ ਹੁੰਦੀ।
5 ਕਾਸ਼ ਕਿ ਉਹ ਦਿਨ ਹਨੇਰਾ ਰਹਿੰਦਾ, ਮੌਤ ਵਰਗਾ ਹਨੇਰਾ।
ਕਾਸ਼ ਕਿ ਬੱਦਲ ਉਸ ਦਿਨ ਨੂੰ ਢੱਕ ਲੈਂਦੇ।
ਕਾਸ਼ ਕਿ ਕਾਲੇ ਬੱਦਲ ਰੋਸ਼ਨੀ ਨੂੰ ਉਸ ਦਿਨ ਕੋਲੋਂ ਭਜਾ ਦਿੰਦੇ, ਜਦੋਂ ਮੈਂ ਜੰਮਿਆ ਸਾਂ।
6 ਉਹ ਰਾਤ ਹਨੇਰੇ ਵਿੱਚ ਛੁਪੀ ਰਹੇ।
ਉਸ ਰਾਤ ਨੂੰ ਯਂਤਰੀ ਤੋਂ ਮਿਟਾ ਦੇਵੋ।
ਉਸ ਰਾਤ ਨੂੰ ਕਿਸੇ ਵੀ ਮਹੀਨੇ ਅੰਦਰ ਨਾ ਰੱਖੋ।
7 ਉਸ ਰਾਤ ਨੂੰ ਕੁਝ ਵੀ ਪੈਦਾ ਨਾ ਕਰਨ ਦਿਉ
ਉਸ ਰਾਤ ਨੂੰ ਕੋਈ ਵੀ ਖੁਸ਼ੀ ਦੀ ਕਿਲਕਾਰੀ ਨਾ ਸੁਣੇ।
8 ਕਈ ਜਾਦੂਗਰ ਹਮੇਸ਼ਾ ਲਿਵਯਾਬਾਨ ਨੂੰ ਜਾਗਉਣਾ ਲੋਚਦੇ ਨੇ।
ਇਸ ਲਈ ਉਨ੍ਹਾਂ ਨੂੰ ਆਪਣੇ ਸਰਾਪ ਦੇਣ ਦੇਵੋ ਅਤੇ ਉਸ ਦਿਨ ਨੂੰ ਸਰਾਪ ਦੇਣ ਦਿਉ ਜਦੋਂ ਮੈਂ ਜੰਮਿਆ ਸਾਂ।
9 ਉਸ ਦਿਨ ਦੇ ਪ੍ਰਭਾਤ ਦੇ ਤਾਰੇ ਨੂੰ ਹਨੇਰਾ ਹੋਣ ਦਿਉ,
ਉਸ ਰਾਤ ਨੂੰ ਸਵੇਰ ਦਾ ਇੰਤਜ਼ਾਰ ਕਰਨ ਦਿਉ, ਪਰ ਉਹ ਰੋਸ਼ਨੀ ਕਦੇ ਨਾ ਆਵੇ।
ਇਸ ਨੂੰ ਸੂਰਜ ਦੀਆਂ ਪਹਿਲੀਆਂ ਕਿਰਣਾਂ ਨਾ ਦੇਖਣ ਦੇਵੋ।
10 ਕਿਉਂਕਿ ਉਸ ਰਾਤ ਨੇ ਮੈਨੂੰ ਜਨਮ ਲੈਣ ਤੋਂ ਨਹੀਂ ਰੋਕਿਆ।
ਉਸ ਰਾਤ ਨੇ ਮੈਨੂੰ ਇਨ੍ਹਾਂ ਮੁਸੀਬਤਾਂ ਨੂੰ ਦੇਖਣ ਤੋਂ ਨਹੀਂ ਰੋਕਿਆ।
11 ਮੈਂ ਉਦੋਂ ਹੀ ਕਿਉਂ ਨਾ ਮਰ ਗਿਆ, ਜਦੋਂ ਮੈਂ ਜੰਮਿਆ ਸਾਂ?
ਮੈਂ ਜਨਮ ਸਮੇਂ ਹੀ ਕਿਉਂ ਨਾ ਮਰਿਆ?
12 ਮੈਨੂੰ ਮੇਰੀ ਮਾਂ ਨੇ ਆਪਣੀ ਗੋਦੀ ਵਿੱਚ ਕਿਉਂ ਚੁੱਕਿਆ?
ਮ੍ਮੈਨੂੰ ਮੇਰੀ ਮਾਂ ਦੀਆਂ ਦੁੱਧੀਆਂ ਨੇ ਦੁੱਧ ਕਿਉਂ ਚਂੁਘਾਇਆ?
13 ਜੇ ਮੈਂ ਮਰ ਗਿਆ ਹੁੰਦਾ,
ਜਦੋਂ ਮੈਂ ਜੰਮਿਆ ਸਾਂ,
ਮੈਂ ਹੁਣ ਸ਼ਾਂਤ ਹੁੰਦਾ।
ਕਾਸ਼ ਕਿ ਮੈਂ ਆਰਾਮ ਨਾਲ ਸੁੱਤਾ ਪਿਆ ਹੁੰਦਾ।
14 ਉਨ੍ਹਾਂ ਰਾਜਿਆਂ ਤੇ ਸਿਆਣੇ ਲੋਕਾਂ ਨਾਲ ਜਿਹੜੇ ਬੀਤੇ ਸਮੇਂ ਵਿੱਚ ਧਰਤੀ ਉੱਤੇ ਰਹਿੰਦੇ ਸਨ।
ਉਨ੍ਹਾਂ ਲੋਕਾਂ ਨੇ ਆਪਣੇ ਲਈ ਮਹਿਲ ਬਣਾਏ ਜੋ ਹੁਣ ਖੰਡਰ ਬਣ ਗਏ ਹਨ।
15 ਕਾਸ਼ ਕਿ ਮੈਂ ਉਨ੍ਹਾਂ ਨਾਲ ਦਫਨ ਹੁੰਦਾ ਜਿਨ੍ਹਾਂ ਹਾਕਮਾਂ ਨੇ
ਸੋਨੇ ਚਾਂਦੀ ਨਾਲ ਆਪਣੀਆਂ ਕਬਰਾਂ ਭਰੀਆਂ ਹੋਈਆਂ।
16 ਮੈਂ ਉਹ ਬੱਚਾ ਕਿਉਂ ਨਹੀਂ ਸਾਂ ਜਿਹੜਾ ਜਨਮ ਵੇਲੇ ਮਰ ਗਿਆ
ਤੇ ਜਿਸ ਨੂੰ ਧਰਤੀ ਅੰਦਰ ਦਫਨਾਇਆ ਗਿਆ ਸੀ?
ਕਾਸ਼ ਕਿ ਮੈਂ ਉਸ ਬੱਚੇ ਵਰਗਾ ਹੁੰਦਾ
ਜਿਸਨੇ ਕਦੇ ਵੀ ਦਿਨ ਦਾ ਚਾਨਣ ਨਹੀਂ ਦੇਖਿਆ।
17 ਬੁਰੇ ਆਦਮੀ ਮੁਸੀਬਤਾਂ ਖੜੀਆਂ ਕਰਨ ਤੋਂ ਹਟ ਜਾਂਦੇ ਨੇ ਜਦੋਂ ਉਹ ਕਬਰ ਵਿੱਚ ਹੁੰਦੇ ਨੇ।
ਤੇ ਉਨ੍ਹਾਂ ਲੋਕਾਂ ਨੂੰ, ਜਿਹੜੇ ਬਕੱ ਜਾਂਦੇ ਨੇ ਕਬਰ ਵਿੱਚ ਆਰਾਮ ਮਿਲਦਾ ਹੈ।
18 ਕੈਦੀਆਂ ਨੂੰ ਕਬਰ ਵਿੱਚ ਆਰਾਮ ਮਿਲ ਜਾਂਦਾ ਹੈ;
ਉਹ ਆਪਣੇ ਗਾਰਦਾਂ ਨੂੰ ਆਪਣੇ ਉੱਤੇ ਚੀਕਦਿਆਂ ਨਹੀਂ ਸੁਣਦੇ।
19 ਸਭ ਤਰ੍ਹਾਂ ਦੇ ਲੋਕ ਕਬਰ ਵਿੱਚ ਹਨ, ਮਹੱਤਵਪੂਰਣ ਲੋਕ ਵੀ
ਅਤੇ ਉਹ ਲੋਕ ਵੀ ਜਿਹੜੇ ਇੰਨੇ ਮਹੱਤਵਪੂਰਣ ਨਹੀਂ ਹੁੰਦੇ।
ਗੁਲਾਮ ਵੀ ਆਪਣੇ ਮਾਲਕ ਤੋਂ ਮੁਕਤ ਹੋ ਜਾਂਦਾ ਹੈ।
20 “ਕਿਉਂ ਜ਼ਰੂਰ ਹੀ ਇੱਕ ਦੁੱਖੀ ਬੰਦਾ ਜਿਉਂਦਾ ਜਾਵੇ?
ਉਸ ਬੰਦੇ ਨੂੰ ਜੀਵਨ ਕਿਉਂ ਦੇਵੋਁ ਜਿਸਦਾ ਆਤਮਾ ਦੁੱਖ੍ਖੀ ਹੈ?
21 ਉਹ ਆਦਮੀ ਮਰਨਾ ਚਾਹੁੰਦਾ ਹੈ ਪਰ ਮੌਤ ਨਹੀਂ ਆਉਂਦੀ।
ਉਹ ਉਦਾਸ ਬੰਦਾ ਮੌਤ ਦੀ ਤਲਾਸ਼ ਛੁੱਪੇ ਹੋਏ ਖਜ਼ਾਨੇ ਨਾਲੋਂ ਵੀ ਵੱਧੇਰੇ ਕਰਦਾ ਹੈ।
22 ਉਹ ਲੋਕ ਆਪਣੀ ਕਬਰ ਲੱਭ ਕੇ ਖੁਸ਼ ਹੋਵਣਗੇ।
ਉਹ ਆਪਣੇ ਮਕਬਰੇ ਨੂੰ ਲੱਭ ਕੇ ਖੁਸ਼ੀ ਮਨਾਉਣਗੇ।
23 ਪਰ ਪਰਮੇਸ਼ੁਰ ਉਨ੍ਹਾਂ ਦੇ ਭਵਿੱਖ ਨੂੰ ਗੁਪਤ ਰੱਖਦਾ ਹੈ
ਤੇ ਉਨ੍ਹਾਂ ਦੀ ਰਾਖੀ ਲਈ ਉਨ੍ਹਾਂ ਦੁਆਲੇ ਕੰਧ ਉਸਾਰ ਦਿੰਦਾ ਹੈ।
24 ਜਦੋਂ ਭੋਜਨ ਦਾ ਸਮਾਂ ਹੁੰਦਾ ਹੈ, ਮੈਂ ਸਿਰਫ ਗਮ ਦੇ ਹੌਁਕੇ ਭਰਦਾ ਹਾਂ, ਖੁਸ਼ੀ ਦੇ ਨਹੀਂ।
ਮੇਰੇ ਸ਼ਿਕਵੇ ਪਾਣੀ ਵਾਂਗਰਾਂ ਫੁੱਟ ਨਿਕਲਦੇ ਨੇ।
25 ਮੈਂ ਡਰਦਾ ਸਾਂ ਕਿ ਮੇਰੇ ਨਾਲ ਕੁਝ ਬਹੁਤ ਹੀ ਭਿਆਨਕ ਨਾ ਵਾਪਰ ਜਾਵੇ ਤੇ ਉਹ ਵਾਪਰ ਗਿਆ ਹੈ।
ਮੈਂ ਜਿਨ੍ਹਾਂ ਗੱਲਾਂ ਤੋਂ ਬਹੁਤ ਹੀ ਡਰਦਾ ਸਾਂ ਮੇਰੇ ਨਾਲ ਵਾਪਰ ਗਈਆਂ ਨੇ।
26 ਮੈਂ ਸ਼ਾਂਤ ਨਹੀਂ ਹੋ ਸੱਕਦਾ।
ਮੈਂ ਸਹਿਜ ਨਹੀਂ ਹੋ ਸੱਕਦਾ।
ਮੈਂ ਆਰਾਮ ਨਹੀਂ ਕਰ ਸੱਕਦਾ, ਮੈਂ ਬਹੁਤ ਹੀ ਉਪਰਾਮ ਹਾਂ।”
ਅਲੀਫ਼ਜ ਬੋਲਦਾ ਹੈ
4 ਤੇਮਾਨ ਦੇ ਅਲੀਫਜ਼ ਨੇ ਜਵਾਬ ਦਿੱਤਾ:
2 “ਮੈਂ ਹੋਰ ਵੱਧੇਰੇ ਚੁੱਪ ਨਹੀਂ ਰਹਿ ਸੱਕਦਾ।
ਜੇ ਮੈਂ ਬੋਲਣ ਦੀ ਕੋਸ਼ਿਸ਼ ਕਰਾਂ ਤਾਂ ਕੀ ਇਹ ਤੈਨੂੰ ਦੁੱਖ ਪਹੁੰਚਾਵੇਗਾ?
3 ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ।
ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
4 ਤੇਰੇ ਸ਼ਬਦਾਂ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਕੀਤੀ ਜਿਹੜੇ ਡਿੱਗਣ ਹੀ ਵਾਲੇ ਸਨ।
ਤੂੰ ਬਹੁਤ ਸਾਰੇ ਕਮਜ਼ੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
5 ਪਰ ਹੁਣ ਜਦੋਂ ਤੇਰੇ ਉੱਤੇ ਮੁਸੀਬਤ ਆਈ ਹੈ
ਤਾਂ ਤੂੰ ਹੌਸਲਾ ਛੱਡ ਗਿਆ ਹੈਂ।
ਮੁਸੀਬਤ ਤੇਰੇ ਉੱਤੇ ਅਤੇ ਟੁੱਟ ਪਈ ਹੈ
ਤੂੰ ਚਕਰਾਂ ’ਚ ਪੈ ਗਿਆ ਹੈਂ।
6 ਕੀ ਤੈਨੂੰ ਹੌਂਸਲਾ ਨਹੀਂ ਰੱਖਣਾ ਚਾਹੀਦਾ
ਕਿਉਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ,
ਕੀ ਤੈਨੂੰ ਆਸ ਨਹੀਂ ਰੱਖਣੀ ਚਾਹੀਦੀ
ਕਿਉਂ ਕਿ ਤੇਰਾ ਜੀਵਨ ਨਿਰਦੋਸ਼ ਹੈ?
7 ਅੱਯੂਬ ਜ਼ਰਾ ਇਸ ਬਾਰੇ ਸੋਚ: ਕੋਈ ਵੀ ਇਮਾਨਦਾਰ ਬੰਦਾ ਕਦੇ ਵੀ ਤਬਾਹ ਨਹੀਂ ਹੋਇਆ।
ਨੇਕ ਬੰਦੇ ਕਦੇ ਵੀ ਬਰਬਾਦ ਨਹੀਂ ਹੁੰਦੇ।
8 ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ
ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।
9 ਪਰਮੇਸ਼ੁਰ ਸਿਰਫ਼ ਸਾਹ ਨਾਲ ਹੀ ਉਨ੍ਹਾਂ ਨੂੰ ਬਰਬਾਦ ਕਰ ਦਿੰਦਾ ਹੈ।
ਗੁੱਸੇ ਵਿੱਚ, ਤੇ ਉਸ ਦੇ ਨੱਕ ਵਿੱਚਲੀ ਹਵਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
10 ਮੰਦੇ ਲੋਕ ਸ਼ੇਰਾਂ ਵਾਂਗ ਗੱਜਦੇ ਨੇ।
ਪਰ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਨੂੰ ਚੁੱਪ ਕਰਾ ਦਿੰਦਾ ਹੈ,
ਪਰਮੇਸ਼ੁਰ ਤੇ ਉਨ੍ਹਾਂ ਲੋਕਾਂ ਦੇ ਦੰਦ ਭੰਨ ਦਿੰਦਾ ਹੈ।
11 ਬਿਲਕੁਲ ਸ਼ੇਰਾਂ ਵਾਂਗ, ਜਦੋਂ ਉਨ੍ਹਾਂ ਨੂੰ ਸ਼ਿਕਾਰ ਨਹੀਂ ਮਿਲਦਾ,
ਜਿਵੇਂ ਉਹ ਨਸ਼ਟ ਹੋ ਜਾਂਦੇ ਹਨ, ਅਤੇ ਉਨ੍ਹਾਂ ਦੇ ਬੱਚੇ ਖਿੰਡ ਜਾਂਦੇ ਹਨ।
12 “ਮੈਨੂੰ ਇੱਕ ਗੁਪਤ ਸੰਦੇਸ਼ ਮਿਲਿਆ ਹੈ।
ਮੈਨੂੰ ਇਸਦੀ ਕਨਸੋ ਮਿਲੀ ਹੈ।
13 ਰਾਤ ਦੇ ਭੈੜੇ ਸੁਪਨੇ ਵਾਂਗਰਾਂ ਮੇਰੀ
ਨੀਂਦ ਹਰਾਮ ਕਰ ਦਿੱਤੀ ਹੈ।
14 ਮੈਂ ਡਰ ਗਿਆ ਸਾਂ ਤੇ ਮੈਂ ਕੰਬ ਗਿਆ ਸਾਂ।
ਡਰ ਨੇ ਮੇਰੀਆਂ ਸਾਰੀਆਂ ਹੱਡੀਆਂ ਹਿਲਾ ਦਿੱਤੀਆਂ।
15 ਮੇਰੇ ਸਾਮ੍ਹਣਿਓ ਇੱਕ ਭੂਤ ਲੰਘ ਗਿਆ।
ਮੇਰੇ ਜਿਸਮ ਦੇ ਲੂਂ-ਕੰਡੇ ਖੜ੍ਹੇ੍ਹ ਹੋ ਗਏ।
16 ਰੂਹ ਚੁੱਪ-ਚਾਪ ਖਲੋਤੀ ਸੀ
ਪਰ ਮੈਂ ਜਾਣ ਨਹੀਂ ਸੱਕਿਆ ਕਿ ਇਹ ਕੀ ਸੀ।
ਮੇਰੀਆਂ ਅੱਖਾਂ ਸਾਹਮਣੇ ਇੱਕ ਸ਼ਕਲ ਸੀ ਤੇ ਓੱਥੇ ਚੁੱਪ ਸੀ।
ਫੇਰ ਮੈਂ ਇੱਕ ਬਹੁਤ ਹੀ ਸ਼ਾਂਤ ਆਵਾਜ਼ ਸੁਣੀ:
17 ‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ।
ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।
18 ਦੇਖੋ, ਪਰਮੇਸ਼ੁਰ ਆਪਣੇ ਅਕਾਸ਼ ਦੇ ਸੇਵਕਾਂ ਉੱਤੇ ਵੀ ਭਰੋਸਾ ਨਹੀਂ ਕਰ ਸੱਕਦਾ।
ਉਹ ਆਪਣੇ ਦੂਤਾਂ ਅੰਦਰ ਵੀ ਸਮੱਸਿਆਵਾਂ ਵੇਖ ਸੱਕਦਾ ਹੈ।
19 ਇਸ ਲਈ ਅਵੱਸ਼ ਹੀ ਲੋਕ ਬਦਤਰ ਹਨ।
ਉਹ ਮਿੱਟੀ ਦੇ ਘਰਾਂ [a] ਅੰਦਰ ਰਹਿੰਦੇ ਹਨ ਅਤੇ ਇਨ੍ਹਾਂ ਘਰਾਂ ਦੀਆਂ ਨੀਹਾਂ ਧੂੜ ਅੰਦਰ ਹਨ।
ਉਹ ਭਮਕੱੜ ਨਾਲੋਂ ਵੀ ਵੱਧੇਰੇ ਆਸਾਨੀ ਨਾਲ ਕੁਚਲ ਕੇ ਮਰਦੇ ਨੇ।
20 ਲੋਕੀਂ ਸਵੇਰ ਤੋਂ ਸ਼ਾਮ ਤੱਕ ਮਰਦੇ ਨੇ ਤੇ ਕੋਈ ਇਸ ਵੱਲ ਧਿਆਨ ਵੀ ਨਹੀਂ ਦਿੰਦਾ।
ਉਹ ਮਰ ਜਾਂਦੇ ਨੇ ਤੇ ਸਦਾ ਲਈ ਤੁਰ ਜਾਂਦੇ ਨੇ।
21 ਉਨ੍ਹਾਂ ਦੇ ਤੰਬੂ ਦੇ ਰੱਸੇ ਖਿੱਚੇ ਜਾਂਦੇ ਨੇ
ਤੇ ਇਹ ਲੋਕ ਬਿਨਾ ਸਿਆਣਪ ਮਰ ਜਾਂਦੇ ਨੇ।’
44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ। 45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। 47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।
48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:
49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।
ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ।
ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?
ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’” (A)
51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ। 53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
ਇਸਤੀਫ਼ਾਨ ਦਾ ਮਾਰਿਆ ਜਾਣਾ
54 ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ। 55 ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ। 56 ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”
57 ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। 58 ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ। 59 ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” 60 ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
2010 by World Bible Translation Center