Old/New Testament
ਦਾਊਦ ਦਾ ਮਿਕਤਾਮ।
16 ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 ਮੈਂ ਆਪਣੇ ਯਹੋਵਾਹ ਨੂੰ ਆਖਿਆ,
“ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ।
ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ।
ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ।
ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ।
ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ।
ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ [a] ਦਿੱਤਾ ਹੈ।
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ,
ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ।
ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ,
ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ।
ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ।
ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ।
ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ।
ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।
ਦਾਊਦ ਦੀ ਪ੍ਰਾਰਥਨਾ।
17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
5 ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ।
ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ।
ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
10 ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ।
ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।
11 ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ।
ਉਨ੍ਹਾਂ ਨੇ ਮੈਨੂੰ ਘੇਰ ਲਿਆ,
ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।
12 ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ।
ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।
13 ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ,
ਉਨ੍ਹਾਂ ਕੋਲੋਂ ਸਮਰਪਣ ਕਰਾਉ।
ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।
14 ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ
ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ।
ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ।
ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ।
ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ।
ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।
15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ।
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।
ਮਕਦੂਨਿਯਾ ਅਤੇ ਯੂਨਾਨ ਵਿੱਚ ਪੌਲੁਸ
20 ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ। 2 ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸ ਨੇ ਯਿਸੂ ਦੇ ਚੇਲਿਆਂ ਨੂੰ ਤਕੜਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ। 3 ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚੜ੍ਹ੍ਹਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸ ਦੇ ਵਿਰੁੱਧ ਕੁਝ ਘਾੜਤ ਘੜ ਰਹੇ ਸਨ।
ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। 4 ਉੱਥੇ ਉਸ ਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁੱਰਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥੱਸਲੁਨੀਕੀਆਂ ਤੋਂ, ਅਰਿਸਤਰੱਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ। 5 ਇਹ ਆਦਮੀ ਜਲਦੀ ਹੀ ਚੱਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ। 6 ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹ੍ਹੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।
ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ
7 ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ। 8 ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ। 9 ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ।
10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।” 11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉੱਥੋਂ ਚੱਲਾ ਗਿਆ। 12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ।
ਤ੍ਰੋਆਸ ਤੋਂ ਮਿਲੇਤੁਸ ਤੱਕ ਦੀ ਫ਼ੇਰੀ
13 ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚੜ੍ਹ੍ਹੇ। ਅਤੇ ਅੱਸੁਸ ਵੱਲ ਚੱਲ ਪਏ ਜਿੱਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚੜ੍ਹ੍ਹਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸ ਨੇ ਅੱਸੁਸ ਨੂੰ ਸੜਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ। 14 ਬਾਅਦ ਵਿੱਚ ਅਸੀਂ ਪੌਲੁਸ ਨੂੰ ਅੱਸੁਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ। 15 ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚੱਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ। 16 ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।
2010 by World Bible Translation Center