Old/New Testament
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ।
57 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ।
ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ।
ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ
ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।
2 ਮੈਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਸਹਾਇਤਾ ਲਈ ਪ੍ਰਾਰਥਨਾ ਕਰਦਾ ਹਾਂ।
ਅੱਤ ਉੱਚ ਪਰਮੇਸ਼ੁਰ, ਪੂਰੀ ਤਰ੍ਹਾਂ ਮੇਰਾ ਖਿਆਲ ਰੱਖਦਾ ਹੈ।
3 ਉਹ ਸਵਰਗ ਵਿੱਚੋਂ, ਮੇਰੀ ਸਹਾਇਤਾ ਕਰਦਾ ਅਤੇ ਮੈਨੂੰ ਬਚਾਉਂਦਾ ਹੈ।
ਉਸ ਨੇ ਉਨ੍ਹਾਂ ਲੋਕਾਂ ਨੂੰ ਹਰਾਇਆ ਜੋ ਮੈਨੂੰ ਦੁੱਖ ਦਿੰਦੇ ਹਨ।
ਪਰਮੇਸ਼ੁਰ ਆਪਣਾ ਸੱਚਾ ਪਿਆਰ ਮੇਰੇ ਲਈ ਦਰਸ਼ਾਉਂਦਾ ਹੈ।
4 ਮੇਰੀ ਜ਼ਿੰਦਗੀ ਖਤਰੇ ਵਿੱਚ ਹੈ।
ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ।
ਉਹ ਆਦਮ ਖੋਰ ਸ਼ੇਰਾਂ ਵਰਗੇ ਹਨ,
ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ,
ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।
5 ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ।
ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।
6 ਮੇਰੇ ਵੈਰੀਆਂ ਨੇ ਮੇਰੇ ਲਈ ਜਾਲ ਵਿਛਾਇਆ ਹੈ
ਉਹ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਵਿੱਚ ਹਨ।
ਉਨ੍ਹਾਂ ਨੇ ਮੇਰੇ ਡਿੱਗਣ ਲਈ ਡੂੰਘਾ ਟੋਆ ਪੁੱਟਿਆ ਹੈ,
ਪਰ ਉਹ ਖੁਦ ਹੀ ਇਸ ਵਿੱਚ ਡਿੱਗ ਪਏ ਹਨ।
7 ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ।
ਉਹ ਮੈਨੂੰ ਬਹਾਦਰ ਬਣਾਵੇਗਾ।
ਮੈਂ ਉਸਦੀ ਉਸਤਤਿ ਗਾਵਾਂਗਾ।
8 ਮੇਰੀ ਆਤਮਾ ਜਾਗ ਪੈ।
ਸਾਜੋ ਅਤੇ ਸਾਰੰਗੀਉ ਆਪਣਾ ਸੰਗੀਤ ਸ਼ੁਰੂ ਕਰੋ।
ਆਓ ਸਵੇਰ ਨੂੰ ਜਗਾਈਏ।
9 ਮੇਰੇ ਮਾਲਕ ਮੈਂ ਤੁਹਾਡੀ ਸਾਰਿਆਂ ਲਈ ਉਸਤਤਿ ਕਰਦਾ ਹਾਂ।
ਮੈਂ ਹਰ ਇੱਕ ਕੌਮ ਲਈ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
10 ਤੁਹਾਡਾ ਸੱਚਾ ਪਿਆਰ ਆਕਾਸ਼ ਦੇ ਸਭ ਤੋਂ ਉੱਚੇ ਪਰਬਤ ਨਾਲੋਂ ਵੀ ਉਚੇਰਾ ਹੈ।
11 ਪਰਮੇਸ਼ੁਰ ਆਕਾਸ਼ਾਂ ਨਾਲੋਂ ਵੀ ਉੱਚਾ ਹੈ।
ਉਸਦੀ ਸ਼ਾਨ ਧਰਤੀ ਨੂੰ ਕੱਜਦੀ ਹੈ।
ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ।
58 ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ।
ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।
2 ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ।
ਤੁਸੀਂ ਇਸ ਦੇਸ਼ ਵਿੱਚ ਹਿੰਸੱਕ ਜ਼ੁਰਮ ਕਰਦੇ ਹੋ।
3 ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ।
ਜਨਮ ਤੋਂ ਹੀ ਉਹ ਝੂਠੇ ਹਨ।
4 ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ।
ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸੱਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
5 ਫ਼ਨੀਅਰ ਸਪੇਰਿਆਂ ਦਾ ਗੀਤ ਜਾਂ ਸੰਗੀਤ ਨਹੀਂ ਸੁਣ ਸੱਕਦੇ।
ਅਤੇ ਉਹ ਮੰਦੇ ਆਦਮੀ ਵੀ ਉਨ੍ਹਾਂ ਵਰਗੇ ਹੀ ਹਨ ਜਦੋਂ ਉਹ ਮੰਦੀਆਂ ਵਿਉਂਤਾ ਬਣਾਉਂਦੇ ਹਨ।
6 ਹੇ ਯਹੋਵਾਹ ਉਹ ਲੋਕ ਬਬਰ ਸ਼ੇਰਾਂ ਵਰਗੇ ਹਨ।
ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ।
7 ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ।
ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।
8 ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ।
ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।
9 ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ।
ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
10 ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ
ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ।
ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।
11 ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ।
ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ। ਜਦੋਂ ਸ਼ਾਊਲ ਨੇ ਲੋਕਾਂ ਨੂੰ ਦਾਊਦ ਦੇ ਘਰ ਦੀ ਨਿਗਰਾਨੀ ਕਰਨ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਲਈ ਭੇਜਿਆ ਸੀ।
59 ਹੇ ਪਰਮੇਸ਼ੁਰ, ਮੈਨੂੰ ਮੇਰੇ ਵੈਰੀਆਂ ਕੋਲੋਂ ਬਚਾ ਲੈ।
ਉਨ੍ਹਾਂ ਲੋਕਾਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੋ ਜਿਹੜੇ ਮੇਰੇ ਨਾਲ ਲੜਨ ਲਈ ਆਏ ਹਨ।
2 ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੰਦੇ ਕਾਰੇ ਕਰਦੇ ਹਨ।
ਮੈਨੂੰ ਉਨ੍ਹਾਂ ਕਾਤਲਾਂ ਕੋਲੋਂ ਬਚਾਉ।
3 ਦੇਖੋ, ਤਕੜੇ ਆਦਮੀ ਮੇਰੀ ਉਡੀਕ ਵਿੱਚ ਹਨ,
ਉਹ ਮੈਨੂੰ ਮਾਰ ਮੁਕਾਉਣ ਲਈ ਉਡੀਕ ਰਹੇ ਹਨ।
ਭਾਵੇਂ ਮੈਂ ਕੋਈ ਗੁਨਾਹ ਜਾਂ ਜੁਰਮ ਨਹੀਂ ਕੀਤਾ।
4 ਮੈਂ ਕੁਝ ਵੀ ਗਲਤ ਨਹੀਂ ਕੀਤਾ, ਪਰ ਮੈਨੂੰ ਮਾਰਨ ਲਈ ਨੱਸੇ ਆਏ ਹਨ।
ਯਹੋਵਾਹ ਆਉ, ਖੁਦ ਆਪਣੀਆਂ ਅੱਖਾਂ ਨਾਲ ਵੇਖੋ?
5 ਤੁਸੀਂ ਇਸਰਾਏਲ ਦੇ ਪਰਮੇਸ਼ੁਰ, ਪਰਮੇਸ਼ੁਰ ਯਹੋਵਾਹ ਸਰਬ ਸ਼ਕਤੀਮਾਨ ਹੋ।
ਉੱਠੋ ਅਤੇ ਉਨ੍ਹਾਂ ਲੋਕਾਂ ਨੂੰ ਦੰਡ ਦੇਵੋ।
ਉਨ੍ਹਾਂ ਦੁਸ਼ਟ ਗੱਦਾਰਾਂ ਉੱਤੇ ਤਰਸ ਨਾ ਕਰੋ।
6 ਇਹ ਮੰਦੇ ਲੋਕ ਕੁੱਤਿਆਂ ਵਰਗੇ ਹਨ
ਜਿਹੜੇ ਸ਼ਾਮ ਨੂੰ ਸ਼ਹਿਰ ਅੰਦਰ ਭੌਕਦੇ ਹੋਏ
ਅਵਾਰਾ ਘੁੰਮਦੇ ਆ ਵੜਦੇ ਹਨ।
7 ਉਨ੍ਹਾਂ ਦੀਆਂ ਗਾਲ੍ਹਾਂ ਅਤੇ ਧਮਕੀਆਂ ਸੁਣੋ।
ਉਹ ਬੜੀਆਂ ਜ਼ੁਲਮੀ ਗੱਲਾਂ ਆਖਦੇ ਹਨ
ਅਤੇ ਇਹ ਵੀ ਖਿਆਲ ਨਹੀਂ ਕਰਦੇ ਕਿ ਉਨ੍ਹਾਂ ਨੂੰ ਕੌਣ ਸੁਣਦਾ ਹੈ।
8 ਯਹੋਵਾਹ, ਇਨ੍ਹਾਂ ਉੱਤੇ ਹੱਸੋ।
ਇਨ੍ਹਾਂ ਲੋਕਾਂ ਦਾ ਮਜ਼ਾਕ ਉਡਾਉ।
9 ਮੈਂ ਤੁਹਾਡੇ ਲਈ ਉਸਤਤਿ ਦੇ ਗੀਤ ਗਾਵਾਂਗਾ।
ਹੇ ਪਰਮੇਸ਼ੁਰ, ਤੁਸੀਂ ਹੀ ਉੱਚੇ ਪਰਬਤਾਂ ਅੰਦਰ, ਮੇਰਾ ਸੁਰੱਖਿਅਤ ਟਿਕਾਣਾ ਹੋ।
10 ਪਰਮੇਸ਼ੁਰ ਮੈਨੂੰ ਪਿਆਰ ਕਰਦਾ ਹੈ, ਅਤੇ ਉਹ ਮੇਰੀ ਜਿੱਤ ਲਈ ਸਹਾਇਤਾ ਕਰੇਗਾ।
ਉਹ ਵੈਰੀਆਂ ਨੂੰ ਹਰਾਉਣ ਵਿੱਚ ਮੇਰੀ ਸਹਾਇਤਾ ਕਰੇਗਾ।
11 ਹੇ ਪਰਮੇਸ਼ੁਰ, ਜੇਕਰ ਤੁਸੀਂ ਉਨ੍ਹਾਂ ਨੂੰ ਸਿਰਫ਼ ਮਾਰੋਂਗੇ ਸ਼ਾਇਦ ਮੇਰੇ ਲੋਕ ਭੁੱਲ ਜਾਣ।
ਇਸ ਲਈ ਮੇਰੇ ਮਾਲਕ ਅਤੇ ਰੱਖਿਅਕ, ਉਨ੍ਹਾਂ ਨੂੰ ਖਿੰਡਾ ਦਿਉ ਅਤੇ ਉਨ੍ਹਾਂ ਨੂੰ ਆਪਣੀ ਸ਼ਕਤੀ ਨਾਲ ਹਰਾ ਦਿਉ।
12 ਉਹ ਮੰਦੇ ਲੋਕ ਗਾਲ੍ਹਾਂ ਕੱਢਦੇ ਹਨ ਅਤੇ ਝੂਠ ਬੋਲਦੇ ਹਨ।
ਉਨ੍ਹਾਂ ਨੂੰ ਉਨ੍ਹਾਂ ਦੇ ਆਖੇ ਦਾ ਦੰਡ ਦਿਉ।
ਉਨ੍ਹਾਂ ਦੇ ਗੁਨਾਹ ਨੂੰ ਹੀ ਉਨ੍ਹਾਂ ਨੂੰ ਘੇਰਨ ਦਿਉ।
13 ਉਨ੍ਹਾਂ ਨੂੰ ਆਪਣੇ ਕਹਿਰ ਨਾਲ ਤਬਾਹ ਕਰ ਦਿਉ।
ਉਨ੍ਹਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿਉ।
ਫ਼ੇਰ ਦੁਨੀਆਂ ਦੇ ਸਾਰੇ ਲੋਕ ਜਾਣ ਲੈਣਗੇ ਕਿ ਪਰਮੇਸ਼ੁਰ ਇਸਰਾਏਲ ਵਿੱਚ ਰਾਜ ਕਰਦਾ ਹੈ।
14 ਉਹ ਮੰਦੇ ਲੋਕ ਸ਼ਾਮ ਨੂੰ ਭੌਕਦੇ ਕੁੱਤਿਆਂ ਵਾਂਗ
ਘੁੰਮਦੇ ਸ਼ਹਿਰ ਅੰਦਰ ਆਉਂਦੇ ਹਨ।
15 ਉਹ ਭੋਜਨ ਦੀ ਤਲਾਸ਼ ਕਰਨਗੇ
ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।
16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ।
17 ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
ਅਬਰਾਹਾਮ ਦਾ ਉਦਾਹਰਣ
4 ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ? 2 ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ। 3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।” [a]
4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ। 5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ। 6 ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
7 “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ
ਗਈਆਂ ਹਨ ਅਤੇ ਜਿਨ੍ਹਾਂ ਦੇ
ਪਾਪ ਭੁਲਾਏ ਗਏ ਹਨ।
8 ਧੰਨ ਹੈ ਉਹ ਮਨੁੱਖ ਜਿਸਦੇ
ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।” (A)
9 ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ। 10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ। 11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ। 12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ
13 ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ। 14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ। 15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?
16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ। 17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” [b] ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।” [c] 19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ। 20 ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ। 21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ। 22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।” [d] 23 ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ। 24 ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ। 25 ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।
2010 by World Bible Translation Center