Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 66-67

ਨਿਰਦੇਸ਼ਕ ਲਈ: ਉਸਤਤਿ ਦਾ ਇੱਕ ਗੀਤ।

66 ਧਰਤੀ ਉਤਲੀ ਹਰ ਸ਼ੈਅ, ਪਰਮੇਸ਼ੁਰ ਅੱਗੇ ਖੁਸ਼ੀ ਨਾਲ ਕੂਕਦੀ ਹੈ।
ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ।
    ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ।
    ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ,
    ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”

ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ।
    ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ
    ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ;
    ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ।
    ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।

ਲੋਕੋ, ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ;
    ਉਸ ਨੂੰ ਉੱਚੀ-ਉੱਚੀ ਉਸਤਤਿ ਦੇ ਗੀਤ ਗਾਵੋ।
ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ,
    ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
10 ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
11 ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ,
    ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
12 ਸਾਡੇ ਵੈਰੀਆਂ ਨੂੰ ਸਾਡੇ ਉੱਪਰੋਂ ਦੀ ਤੋਂਰਿਆ,
    ਤੁਸਾਂ ਸਾਨੂੰ ਅੱਗ ਅਤੇ ਪਾਣੀ ਵਿੱਚ ਦੀ ਧੂਹਿਆ।
    ਪਰ ਤੁਸੀਂ ਅਸਾਂ ਨੂੰ ਇੱਕ ਸੁਰੱਖਿਅਤ ਥਾਂ ਉੱਤੇ ਲੈ ਆਏ।
13-14 ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ।
ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ।
    ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ,
ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
15     ਮੈਂ ਤੁਹਾਨੂੰ ਆਪਣੇ ਪਾਪ ਲਈ ਚੜ੍ਹਾਵੇ ਭੇਟ ਕਰ ਰਿਹਾ ਹਾਂ।
    ਮੈਂ ਤੁਹਾਨੂੰ ਭੇਡੂਆਂ ਨਾਲ ਧੂਪ ਭੇਟ ਕਰ ਰਿਹਾ ਹਾਂ।
    ਮੈਂ ਤੁਹਾਨੂੰ ਸਾਂਨ੍ਹ ਅਤੇ ਬੱਕਰੀ ਭੇਟ ਕਰ ਰਿਹਾ ਹਾਂ।

16 ਪਰਮੇਸ਼ੁਰ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਾਰੇ ਲੋਕੋ,
    ਆਉ ਅਤੇ ਮੈਂ ਤੁਹਾਨੂੰ ਦੱਸਾਂਗਾ ਜੋ ਕੁਝ ਪਰਮੇਸ਼ੁਰ ਨੇ ਮੇਰੇ ਲਈ ਕੀਤਾ।
17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
    ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
    ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
19 ਪਰਮੇਸ਼ੁਰ ਨੇ ਮੈਨੂੰ ਸੁਣਿਆ,
    ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
20 ਪਰਮੇਸ਼ੁਰ ਦੀ ਉਸਤਤਿ ਕਰੋ।
    ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ।
    ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।

ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।

67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
    ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।

ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
    ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
    ਸਮੂਹ ਲੋਕ ਤੇਰੀ ਉਪਾਸਨਾ ਕਰਨ।
ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
    ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
    ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
    ਸਾਰੇ ਲੋਕ ਤੈਨੂੰ ਸੁਲਾਉਣ।
ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
    ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
ਪਰਮੇਸ਼ੁਰ ਸਾਨੂੰ ਅਸੀਸ ਦੇਵੇ।
    ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।

ਰੋਮੀਆਂ ਨੂੰ 7

ਵਿਆਹ ਦੀ ਇੱਕ ਮਿਸਾਲ

ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵੱਸ ਰੱਖਦੀ ਹੈ। ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਆਜ਼ਾਦ ਕਰ ਦਿੱਤੀ ਜਾਂਦੀ ਹੈ। ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।

ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸ ਦੇ ਹੋ ਗਏ ਜਿਹੜਾ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸੱਕਦੇ ਹਾਂ। ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ। ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।

ਪਾਪ ਦੇ ਵਿਰੁੱਧ ਸਾਡੀ ਜੰਗ

ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” [a] ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ। ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ। ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ। 10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ। 11 ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲੱਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।

12 ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ। 13 ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।

ਮਨੁੱਖ ਦਾ ਦਵੰਦ

14 ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ। 15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ। 16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ। 17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ। 18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ। 19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ। 20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।

21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ। 22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ। 23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ। 24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ। 25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ।

ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।

Punjabi Bible: Easy-to-Read Version (ERV-PA)

2010 by World Bible Translation Center