Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 84-86

ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।

84 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ।
    ਮੈਂ ਇੰਨਾ ਉਤਸਾਹਿਤ ਹਾਂ।
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ,
    ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ।
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ
    ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ।
ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ।
    ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ।

ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ
    ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ।
ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ
    ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ।
    ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ।
ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ
    ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।

ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ।
    ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ।

ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ।
    ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ।
10 ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ
    ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ।
ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ
    ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
11 ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ।
    ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ
    ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।

ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ।

85 ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ।
    ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।
ਯਹੋਵਾਹ, ਆਪਣੇ ਲੋਕਾਂ ਨੂੰ ਬਖਸ਼ ਦਿਉ।
    ਉਨ੍ਹਾਂ ਦੇ ਗੁਨਾਹ ਮਿਟਾ ਦਿਉ।

ਯਹੋਵਾਹ, ਕਹਿਰਵਾਨ ਹੋਣਾ ਛੱਡੋ।
    ਪਾਗਲ ਨਾ ਹੋਵੋ।
ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੇ ਉੱਤੇ ਕਹਿਰਵਾਨ ਨਾ ਹੋਵੋ,
    ਅਤੇ ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰ ਲਵੋ।
ਕੀ ਤੁਸੀਂ ਸਾਡੇ ਉੱਤੇ ਸਦਾ ਲਈ ਕਹਿਰਵਾਨ ਰਹੋਂਗੇ?
ਮਿਹਰ ਕਰੋ ਅਤੇ ਸਾਨੂੰ ਫ਼ਿਰ ਤੋਂ ਜਿਉਣ ਜੋਗੇ ਬਣਾ ਦਿਉ।
    ਆਪਣੇ ਲੋਕਾਂ ਨੂੰ ਖੁਸ਼ ਕਰੋ।
ਯਹੋਵਾਹ, ਸਾਨੂੰ ਬਚਾਉ ਅਤੇ ਸਾਨੂੰ ਦਰਸ਼ਾਉ
    ਕਿ ਤੁਸੀਂ ਸਾਨੂੰ ਪਿਆਰ ਕਰਦੇ ਹੋ।

ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
    ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
    ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
    ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
    ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
    ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
    ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
    ਅਤੇ ਉਸਦਾ ਰਾਹ ਤਿਆਰ ਕਰੇਗੀ।

ਦਾਊਦ ਦੀ ਇੱਕ ਪ੍ਰਾਰਥਨਾ।

86 ਮੈਂ ਇੱਕ ਗਰੀਬ ਬੇਸਹਾਰਾ ਆਦਮੀ ਹਾਂ।
    ਯਹੋਵਾਹ, ਕਿਰਪਾ ਕਰਕੇ ਮੈਨੂੰ ਸੁਣੋ ਅਤੇ ਮੈਨੂੰ ਮੇਰੀ ਪ੍ਰਾਰਥਨਾ ਦਾ ਉੱਤਰ ਦਿਉ।
ਯਹੋਵਾਹ, ਮੈਂ ਤੁਹਾਡਾ ਚੇਲਾ ਹਾਂ।
    ਕਿ ਰਪਾ ਕਰਕੇ ਮੈਨੂੰ ਬਚਾਉ।
ਮੈਂ ਤੁਹਾਡਾ ਨੌਕਰ ਹਾਂ।
    ਤੁਸੀਂ ਮੇਰੇ ਪਰਮੇਸ਼ੁਰ ਹੋ।
ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।
    ਇਸੇ ਲਈ ਤੁਸੀਂ ਮੇਰੀ ਰੱਖਿਆ ਕਰੋ।
ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ
    ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।
ਹੇ ਮਾਲਕ, ਮੈਂ ਆਪਣਾ ਜੀਵਨ ਤੁਹਾਨੂੰ ਸੌਂਪਦਾ ਹਾਂ।
    ਮੈਨੂੰ ਖੁਸ਼ੀ ਦਿਉ ਮੈਂ ਤੁਹਾਡਾ ਸੇਵਕ ਹਾਂ।
ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ।
ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ।
    ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ।
    ਰਹਿਮ ਲਈ ਮੇਰੀ ਪ੍ਰਾਰਥਨਾ ਸੁਣੋ।
ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ।
    ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ।
ਹੇ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ।
    ਕੋਈ ਹੋਰ ਉਹ ਨਹੀਂ ਕਰ ਸੱਕਦਾ ਜੋ ਤੁਸਾਂ ਕੀਤਾ ਹੈ।
ਹੇ ਮਾਲਕ, ਤੁਸੀਂ ਹਰ ਬੰਦੇ ਨੂੰ ਬਣਾਇਆ ਹੈ।
ਉਹ ਸਾਰੇ ਆਉਣ ਅਤੇ ਤੁਹਾਡੀ ਉਪਾਸਨਾ ਕਰਨ।
    ਉਹ ਸਾਰੇ ਤੁਹਾਡੇ ਨਾਮ ਨੂੰ ਸਤਿਕਾਰਨ।
10 ਹੇ ਪਰਮੇਸ਼ੁਰ, ਤੁਸੀਂ ਮਹਾਨ ਹੋ।
ਤੁਸੀਂ ਅਦਭੁਤ ਗੱਲਾਂ ਕਰਦੇ ਹੋ।
    ਤੁਸੀਂ ਅਤੇ ਸਿਰਫ਼ ਤੁਸੀਂ ਹੀ ਪਰਮੇਸ਼ੁਰ ਹੋ।
11 ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ,
    ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ।
ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ
    ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।
12 ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ।
    ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।
13 ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ।
    ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
14 ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ।
    ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।
    ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।
15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ।
    ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
16 ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
    ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ।
    ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।
17 ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।
    ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ
    ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।

ਰੋਮੀਆਂ ਨੂੰ 12

ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ

12 ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ। ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।

ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ। ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ। ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।

ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ। ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।

ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ। 10 ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ। 11 ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ। 12 ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ। 13 ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।

14 ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ। 15 ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ। 16 ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।

17 ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ। 18 ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ। 19 ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।” [a] 20 ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ,

“ਜੇਕਰ ਤੇਰਾ ਦੁਸ਼ਮਣ ਭੁੱਖਾ ਹੈ,
    ਉਸ ਨੂੰ ਭੋਜਨ ਦੇ।
ਜੇਕਰ ਤੇਰਾ ਵੈਰੀ ਪਿਆਸਾ ਹੈ,
    ਉਸ ਨੂੰ ਕੁਝ ਪੀਣ ਲਈ ਦੇ।
ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।” (A)

21 ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।

Punjabi Bible: Easy-to-Read Version (ERV-PA)

2010 by World Bible Translation Center