Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 89-90

ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ।

89 ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ।
    ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ।
    ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”

ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ।
    ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।
‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ।
    ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”

ਯਹੋਵਾਹ, ਤੁਸੀਂ ਚਮਤਕਾਰ ਕਰਦੇ ਹੋਂ।
    ਇਸ ਵਾਸਤੇ ਸਵਰਗ ਤੁਹਾਡੀ ਉਸਤਤਿ ਕਰਦੇ ਹਨ।
ਲੋਕ ਤੁਹਾਡੇ ਉੱਤੇ ਨਿਰਭਰ ਕਰ ਸੱਕਦੇ ਹਨ।
    ਪਵਿੱਤਰ ਲੋਕਾਂ ਦੀ ਸੰਗਤ ਇਸ ਬਾਰੇ ਗਾਉਂਦੀ ਹੈ।
ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ।
    “ਦੇਵਤਿਆਂ” ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸੱਕਦਾ।
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ।
    ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ।
ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ।
    ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।
ਯਹੋਵਾਹ, ਸਰਬ ਸ਼ਕਤੀਮਾਨ ਪਰਮੇਸ਼ੁਰ, ਇੱਥੇ ਤੁਹਾਡੇ ਜਿਹਾ ਕੋਈ ਨਹੀਂ
    ਅਸੀਂ ਪੂਰੀ ਤਰ੍ਹਾਂ ਤੁਹਾਡੇ ਵਿੱਚ ਯਕੀਨ ਰੱਖ ਸੱਕਦੇ ਹਾਂ।
ਤੁਸੀਂ ਸਮੁੰਦਰ ਦੀਆਂ ਉੱਚੀਆਂ ਲਹਿਰਾਂ ਉੱਤੇ ਰਾਜ ਕਰਦੇ ਹੋਂ।
    ਤੁਸੀਂ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਨੂੰ ਸ਼ਾਂਤ ਕਰ ਦਿੰਦੇ ਹੋ।
10 ਹੇ ਪਰਮੇਸ਼ੁਰ, ਤੁਸੀਂ ਰਹਬ ਨੂੰ ਹਰਾ ਦਿੱਤਾ ਸੀ।
    ਤੁਸੀਂ ਆਪਣੇ ਵੈਰੀ ਨੂੰ ਖੁਦ ਦੇ ਸ਼ਕਤੀਸ਼ਾਲੀ ਬਾਜੂ ਨਾਲ ਖਿੰਡਾ ਦਿੱਤਾ ਸੀ।
11 ਸਵਰਗ ਅਤੇ ਧਰਤੀ ਦਾ ਸਭ ਕੁਝ ਤੇਰੇ ਨਾਲ ਸੰਬੰਧਿਤ ਹੈ, ਪਰਮੇਸ਼ੁਰ।
    ਹੇ ਪਰਮੇਸ਼ੁਰ, ਤੁਸੀਂ ਧਰਤੀ ਅਤੇ ਇਸ ਵਿੱਚਲਾ ਸਭ ਕੁਝ ਸਾਜਿਆ।
12 ਤੁਸੀਂ ਉੱਤਰ ਅਤੇ ਦੱਖਣ ਵਿੱਚ ਹਰ ਚੀਜ਼ ਸਾਜੀ।
    ਤਾਬੋਰ ਅਤੇ ਹਰਮੋਨ ਦੇ ਪਰਬਤ ਤੁਹਾਡੇ ਨਾਮ ਦੀ ਉਸਤਤਿ ਗਾਉਂਦੇ ਹਨ।
13 ਹੇ ਪਰਮੇਸ਼ੁਰ, ਤੁਹਾਡੇ ਕੋਲ ਸ਼ਕਤੀ ਹੈ।
    ਤੁਹਾਡੀ ਸ਼ਕਤੀ ਮਹਾਨ ਹੈ।
    ਤੁਹਾਡੀ ਜਿੱਤ ਹੈ।
14 ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ।
    ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਹਮਣੇ ਤੁਹਾਡੇ ਨੌਕਰ ਹਨ।
15 ਹੇ ਪਰਮੇਸ਼ੁਰ, ਤੁਹਾਡੇ ਵਫ਼ਾਦਾਰ ਸੇਵਕ ਸੱਚਮੁੱਚ ਖੁਸ਼ ਰਹਿੰਦੇ ਹਨ,
    ਉਹ ਤੁਹਾਡੀ ਦਯਾ ਦੀ ਰੌਸ਼ਨੀ ਵਿੱਚ ਰਹਿੰਦੇ ਹਨ।
16 ਤੁਹਾਡਾ ਨਾਮ ਉਨ੍ਹਾਂ ਨੂੰ ਸਦਾ ਖੁਸ਼ੀ ਦਿੰਦਾ ਹੈ।
    ਉਹ ਤੁਹਾਡੀ ਨੇਕੀ ਦੀ ਉਸਤਤਿ ਕਰਦੇ ਹਨ।
17 ਤੁਸੀਂ ਉਨ੍ਹਾਂ ਦੀ ਚਮਤਕਾਰੀ ਸ਼ਕਤੀ ਹੋ।
    ਉਨ੍ਹਾਂ ਦੀ ਸ਼ਕਤੀ ਤੁਹਾਡੇ ਵੱਲੋਂ ਆਉਂਦੀ ਹੈ।
18 ਯਹੋਵਾਹ, ਤੁਸੀਂ ਸਾਡੇ ਰੱਖਿਅਕ ਹੋ,
    ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ।
19 ਤੁਸੀਂ ਆਪਣੇ ਚੇਲਿਆਂ ਨੂੰ ਦਿਖਾਈ ਦਿੱਤੇ ਤੇ ਬੋਲੇ ਅਤੇ ਆਖਿਆ,
“ਮੈਂ ਭੀੜ ਵਿੱਚੋਂ, ਇੱਕ ਜਵਾਨ ਬੰਦੇ ਨੂੰ ਚੁਣਿਆ ਅਤੇ ਮੈਂ ਉਸ ਜਵਾਨ ਨੂੰ ਮਹੱਤਵਪੂਰਣ ਬਣਾਇਆ।
    ਮੈਂ ਉਸ ਜਵਾਨ ਨੂੰ ਤਾਕਤਵਰ ਬਣਾਇਆ।
20 ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ,
    ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।
21 ਮੈਂ ਦਾਊਦ ਨੂੰ ਆਪਣੇ ਸੱਜੇ ਹੱਥ ਦਾ ਸਹਾਰਾ ਦਿੱਤਾ।
    ਅਤੇ ਮੈਂ ਆਪਣੀ ਸ਼ਕਤੀ ਨਾਲ ਉਸ ਨੂੰ ਤਾਕਤਵਰ ਬਣਾ ਦਿੱਤਾ।
22 ਵੈਰੀ ਚੁਣੇ ਹੋਏ ਰਾਜੇ ਨੂੰ ਨਾ ਹਰਾ ਸੱਕਿਆ।
    ਕਰੂਰ ਬੰਦੇ ਉਸ ਨੂੰ ਨਹੀਂ ਹਰਾ ਸੱਕੇ ਸਨ।
23 ਮੈਂ ਉਸ ਦੇ ਵੈਰੀਆਂ ਨੂੰ ਮੁਕਾ ਦਿੱਤਾ,
    ਮੈਂ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਜਿਹੜੇ ਮੇਰੇ ਚੁਣੇ ਹੋਏ ਰਾਜੇ ਨੂੰ ਨਫ਼ਰਤ ਕਰਦੇ ਸਨ।
24 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਦਾ ਪਿਆਰ ਕਰਾਂਗਾ ਅਤੇ ਆਸਰਾ ਦੇਵਾਂਗਾ।
    ਮੈਂ ਹਮੇਸ਼ਾ ਉਸ ਨੂੰ ਤਾਕਤਵਰ ਬਣਾਵਾਂਗਾ।
25 ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਸਮੁੰਦਰ ਦਾ ਮਾਲਕ ਬਣਾ ਦਿੱਤਾ ਹੈ,
    ਅਤੇ ਉਹ ਦਰਿਆਵਾਂ ਨੂੰ ਕਾਬੂ ਵਿੱਚ ਰੱਖੇਗਾ।
26 ਉਹ ਮੈਨੂੰ ਦੱਸੇਗਾ, ‘ਤੁਸੀਂ ਮੇਰੇ ਪਿਤਾ ਹੋ,
    ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।’
27 ਮੈਂ ਉਸ ਨੂੰ ਆਪਣਾ ਪਹਿਲੋਠਾ ਪੁੱਤਰ ਬਣਾਵਾਂਗਾ।
    ਉਹ ਧਰਤੀ ਦਾ ਕਰਾਰ ਹੋਵੇਗਾ।
28 ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ।
    ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ।
29 ਉਸਦਾ ਪਰਿਵਾਰ ਸਦਾ ਰਹੇਗਾ,
    ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।
30 ਜੇ ਉਸ ਦੀਆਂ ਔਲਾਦਾਂ ਮੇਰੇ ਨਾਮ ਉੱਤੇ ਚੱਲਣਾ
    ਅਤੇ ਮੇਰਾ ਹੁਕਮ ਨੂੰ ਮੰਨਣ ਛੱਡ ਦੇਣਗੇ ਫ਼ਿਰ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।
31 ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ
    ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।
32 ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ।
33 ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ।
    ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।
34 ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ
    ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।
35 ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ
    ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।
36 ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ।
    ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।
37     ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ।
ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।”

38 ਪਰ ਹੇ ਪਰਮੇਸ਼ੁਰ, ਤੁਸੀਂ ਆਪਣੇ ਚੁਣੇ ਉੱਤੇ ਕਹਿਰਵਾਨ ਹੋ ਗਏ
    ਅਤੇ ਤੁਸਾਂ ਉਸ ਨੂੰ ਇੱਕਲਿਆਂ ਛੱਡ ਦਿੱਤਾ।
39 ਤੁਸੀਂ ਆਪਣੇ ਕਰਾਰ ਨੂੰ ਰੱਦ ਕਰ ਦਿੱਤਾ।
    ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ।
40 ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ।
    ਤੁਸੀਂ ਉਸ ਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ।
41 ਜੋ ਕੋਲੋਂ ਦੀ ਲੰਘਦੇ ਹਨ, ਉਸਦੀਆਂ ਚੀਜ਼ਾਂ ਚੋਰੀ ਕਰਦੇ ਹਨ।
    ਉਸ ਦੇ ਗੁਆਂਢੀ ਉਸ ਉੱਤੇ ਹੱਸਦੇ ਹਨ।
42 ਤੁਸਾਂ ਰਾਜੇ ਦੇ ਵੈਰੀਆਂ ਨੂੰ ਖੁਸ਼ ਕਰ ਦਿੱਤਾ।
    ਤੁਸੀਂ ਉਸ ਦੇ ਵੈਰੀਆਂ ਨੂੰ ਜੰਗ ਜਿੱਤਣ ਦਿੱਤੀ।
43 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਆਪਣੀ ਰੱਖਿਆ ਕਰਨ ਵਿੱਚ ਸਹਾਇਤਾ ਕੀਤੀ।
    ਤੁਸੀਂ ਆਪਣੇ ਰਾਜੇ ਦੀ ਲੜਾਈ ਜਿੱਤਣ ਵਿੱਚ ਸਹਾਇਤਾ ਨਹੀਂ ਕੀਤੀ।
44 ਤੁਸੀਂ ਉਸ ਨੂੰ ਜਿੱਤਣ ਨਹੀਂ ਦਿੱਤਾ।
    ਤੁਸੀਂ ਸਦਾ ਤਖਤ ਜ਼ਮੀਨ ਉੱਤੇ ਡੇਗ ਦਿੱਤਾ।
45 ਤੁਸੀਂ ਉਸਦੀ ਉਮਰ ਘਟਾ ਦਿੱਤੀ।
    ਤੁਸੀਂ ਉਸ ਨੂੰ ਸ਼ਰਮਸਾਰ ਕੀਤਾ।

46 ਯਹੋਵਾਹ, ਇਹੀ ਹੋਰ ਕਿੰਨਾ ਚਿਰ ਹੁੰਦਾ ਰਹੇਗਾ?
    ਕੀ ਸਾਨੂੰ ਸਦਾ ਵਾਸਤੇ ਅਣਗੌਲ੍ਹਿਆਂ ਕਰੋਂਗੇ?
    ਕੀ ਤੁਹਾਡਾ ਕਹਿਰ ਸਦਾ ਅੱਗ ਵਾਂਗ ਬਲਦਾ ਰਹੇਗਾ?
47 ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ:
    ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।
48 ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ।
    ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।

49 ਹੇ ਪਰਮੇਸ਼ੁਰ, ਉਹ ਪਿਆਰ ਕਿੱਥੇ ਹੈ ਜਿਹੜਾ ਤੁਸੀਂ ਅਤੀਤ ਵਿੱਚ ਦਰਸਾਇਆ ਸੀ?
    ਤੁਸਾਂ ਦਾਊਦ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਉਸ ਦੇ ਪਰਿਵਾਰ ਨਾਲ ਵਫ਼ਾਦਾਰ ਹੋਵੋਂਗੇ।
50-51 ਹੇ ਮਾਲਕ, ਕਿਰਪਾ ਕਰਕੇ ਚੇਤੇ ਕਰੋ ਕਿ ਲੋਕਾਂ ਨੇ ਤੁਹਾਡੇ ਸੇਵਕ ਨੂੰ ਕਿਵੇਂ ਬੇਇੱਜ਼ਤ ਕੀਤਾ ਸੀ।
ਯਹੋਵਾਹ, ਮੈਨੂੰ ਤੁਹਾਡੇ ਵੈਰੀਆਂ ਪਾਸੋਂ ਬੇਇੱਜ਼ਤੀ ਭਰੀਆਂ ਉਹ ਸਾਰੀਆਂ ਗੱਲਾਂ ਸੁਣਨੀਆਂ ਪਈਆਂ।
    ਉਨ੍ਹਾਂ ਲੋਕਾਂ ਤੇਰੇ ਚੁਣੇ ਹੋਏ ਰਾਜੇ ਨੂੰ ਬੇਇਜ਼ਤ ਕੀਤਾ।

52 ਯਹੋਵਾਹ ਨੂੰ ਸਦਾ ਅਤੇ ਸਦਾ ਲਈ ਅਸੀਸ ਦਿਉ।
ਆਮੀਨ ਫੇਰ ਆਮੀਨ।

ਚੌਥਾ ਭਾਗ

(ਜ਼ਬੂਰ 90-106)

ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ।

90 ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।
ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ
    ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ।
    ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।

ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ।
    ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ
    ਅਤੇ ਰਾਤ ਦੀ ਤਰ੍ਹਾਂ ਹਨ।
ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ।
ਅਸੀਂ ਘਾਹ ਦੀ ਤਰ੍ਹਾਂ ਹਾਂ।
    ਘਾਹ ਸਵੇਰ ਵੇਲੇ ਉਘਦਾ ਹੈ,
    ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।
ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ।
    ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ।
    ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ।
    ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
10 ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ।
    ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ।
ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ।
    ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
11 ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ।
    ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
12 ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ
    ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।
13 ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ।
    ਆਪਣੇ ਸੇਵਕਾਂ ਉੱਪਰ ਮਿਹਰ ਕਰੋ।
14 ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ।
    ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
15 ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ।
    ਹੁਣ ਸਾਨੂੰ ਖੁਸ਼ੀ ਲੈਣ ਦਿਉ।
16 ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ
    ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
17 ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ।
    ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ
    ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।

ਰੋਮੀਆਂ ਨੂੰ 14

ਦੂਜੇ ਲੋਕਾਂ ਦੀ ਨਿੰਦਿਆ ਨਾ ਕਰੋ

14 ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ। ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ। ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ। ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ। ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸੱਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ। ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।

ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ। ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ। ਮਸੀਹ ਮਰਿਆ ਅਤੇ ਮੁਰਦੇ ਤੋਂ ਉੱਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸੱਕੇ।

10 ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ। 11 ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ:

“ਹਰ ਮਨੁੱਖ ਮੇਰੇ ਅੱਗੇ ਨਿਵੇਗਾ,
    ਹਰ ਮਨੁੱਖ ਇਹ ਆਖੇਗਾ;
ਕਿ ਮੈਂ ਪਰਮੇਸ਼ੁਰ ਹਾਂ,
    ਮੈਂ ਜਿਉਂਦਾ ਪ੍ਰਭੂ ਹਾਂ, ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ।” (A)

12 ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।

ਦੂਜਿਆਂ ਨੂੰ ਪਾਪ ਨਾ ਕਰਨ ਦਿਉ

13 ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ। 14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।

15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ। 16 ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ। 17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ। 18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।

19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ। 20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ। 21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।

22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ। 23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।

Punjabi Bible: Easy-to-Read Version (ERV-PA)

2010 by World Bible Translation Center