Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 107-109

ਪੰਜਵਾਂ ਭਾਗ

(ਜ਼ਬੂਰ 107-150)

107 ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ।
    ਉਸਦਾ ਪਿਆਰ ਸਦੀਵੀ ਹੈ।
ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ।
    ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।
ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ।
    ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।

ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ।
    ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ।
    ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।
ਉਹ ਭੁੱਖੇ ਪਿਆਸੇ ਸਨ
    ਅਤੇ ਕਮਜ਼ੋਰ ਵੀ ਹੋ ਰਹੇ ਸਨ।
ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ।
    ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।
ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
    ਜਿਹੜੇ ਉਹ ਲੋਕਾਂ ਲਈ ਕਰਦਾ ਹੈ।
ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ।
    ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।

10 ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ
    ਹਨੇਰਮਈ ਕੈਦ ਵਿੱਚ ਬੰਦ ਸਨ।
11 ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ।
    ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।
12 ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ
    ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ।
ਉਹ ਥਿੜਕ ਗਏ ਅਤੇ ਡਿੱਗ ਪਏ।
    ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।
13 ਉਹ ਲੋਕ ਮੁਸੀਬਤ ਵਿੱਚ ਸਨ।
ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।
    ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
14 ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ।
    ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।
15 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
    ਜਿਹੜੇ ਉਹ ਲੋਕਾਂ ਲਈ ਕਰਦਾ ਹੈ।
16 ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ।
ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ।
    ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।

17 ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।
18 ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ
    ਅਤੇ ਉਹ ਮਰਨ ਕੰਢੇ ਪਹੁੰਚ ਗਏ।
19 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
    ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।
20 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ
    ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।
21 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
    ਜਿਹੜੇ ਉਹ ਲੋਕਾਂ ਲਈ ਕਰਦਾ ਹੈ।
22 ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ।
    ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।

23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ।
    ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।
24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ।
    ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।
25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ।
    ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।
26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ।
    ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ।
ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।
27     ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ।
    ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।
28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ।
    ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।
29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ,
    ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।
30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ।
    ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।
31 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ।
    ਜਿਹੜੇ ਉਸ ਨੇ ਲੋਕਾਂ ਲਈ ਕੀਤੇ।
32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ।
    ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।

33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ।
    ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ।
    ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
35 ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ।
    ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।
36 ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ
    ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।
37 ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ।
    ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।
38 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ।
    ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
39 ਹਾਦਸਿਆਂ ਅਤੇ ਮੁਸੀਬਤਾਂ ਕਾਰਣ
    ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।
40 ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।
41 ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ।
    ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।
42-43 ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ।
    ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।

ਦਾਊਦ ਦਾ ਇੱਕ ਉਸਤਤਿ ਗੀਤ।

108 ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ
    ਦਿਲ ਅਤੇ ਰੂਹ ਨਾਲ ਤਿਆਰ ਹਾਂ।
    ਸਿਤਾਰ ਅਤੇ ਸਰੰਗੀ ਜਾਗੋ,
    ਆਉ ਆਪਾਂ ਪ੍ਰਭਾਤ ਨੂੰ ਜਗਾਈਏ।
ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ।
    ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।
ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ।
ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।
ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ
    ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।
ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ।
    ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।
ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ:
    “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ!
ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ।
    ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ,
    ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।
ਗਿਲਆਦ ਅਤੇ ਮਨੱਸ਼ਹ ਮੇਰੇ ਹੋਣਗੇ।
    ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ।
    ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।
ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ।
    ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ।
    ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”

10-11 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ?
    ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ?
ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
    ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ!
    ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।
12 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ!
    ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!
13 ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ।
    ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!

ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।

109 ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।
ਬਦਕਾਰ ਲੋਕ ਮੇਰੇ ਬਾਰੇ ਝੂਠ ਬੋਲ ਰਹੇ ਹਨ।
    ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।
ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ।
    ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।
ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ।
ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ।
    ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।
ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ,
    ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ।
ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ,
    ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।

ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ।
    ਉਸ ਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲੱਭ ਲਵੋ।
ਮੁਨਸਫ਼ ਨੂੰ ਨਿਆਂ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ।
    ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।
ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ।
    ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ।
ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ।
ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ।
10 ਉਨ੍ਹਾਂ ਦਾ ਘਰ ਖੁਸ ਜਾਵੇ।
    ਅਤੇ ਉਹ ਮੰਗਤੇ ਬਣ ਜਾਣ।
11 ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ।
    ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ।
12 ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ।
    ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸ ਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।
13 ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ।
    ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।
14 ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ।
    ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ।
15 ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਗੁਨਾਹਾਂ ਨੂੰ ਸਦਾ ਲਈ ਯਾਦ ਰੱਖੇਗਾ।
    ਅਤੇ ਮੈਨੂੰ ਆਸ ਹੈ ਕਿ ਉਹ ਲੋਕਾਂ ਨੂੰ ਮੇਰੇ ਦੁਸ਼ਮਣਾਂ ਨੂੰ ਪੂਰੀ ਤਰ੍ਹਾਂ ਭੁੱਲਾਉਣ ਲਈ ਮਜ਼ਬੂਰ ਕਰੇਗਾ।
16 ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ।
    ਉਸ ਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ।
    ਉਸ ਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ।
17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ।
    ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ।
ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ।
    ਇਸ ਲਈ ਉਸਦਾ ਭਲਾ ਨਾ ਹੋਣ ਦਿਉ।
18 ਸਰਾਪ ਹੀ ਉਸ ਦੇ ਕੱਪੜੇ ਹੋਣ।
    ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ।
ਉਸ ਦੇ ਪਿੰਡੇ ਉਤਲਾ ਤੇਲ
    ਉਸ ਉੱਪਰ ਇੱਕ ਸਰਾਪ ਹੋਵੇ।
19 ਸਰਾਪ ਨੂੰ ਉਸ ਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ।
    ਸਰਾਪਾਂ ਨੂੰ ਉਸ ਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ।

20 ਮੈਨੂੰ ਆਸ ਹੈ ਕਿ ਯਹੋਵਾਹ ਮੇਰੇ ਦੁਸ਼ਮਣ ਨਾਲ ਇਹ ਸਾਰੀਆਂ ਗੱਲਾਂ ਕਰੇਗਾ।
    ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਨਾਲ ਇਹੋ ਗੱਲਾਂ ਕਰੇਗਾ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ।
    ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।
22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ,
    ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
23 ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ।
    ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।
24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ।
    ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।
25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ।
    ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।
26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ।
    ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।
27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ।
    ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ,
    ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ।
ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ।
    ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।
29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ!
    ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।
30 ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ।
    ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।
31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ।
    ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।

1 ਕੁਰਿੰਥੀਆਂ ਨੂੰ 4

ਮਸੀਹ ਦੇ ਰਸੂਲ

ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ। ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ। ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ। ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿੱਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰੱਖ ਕਰਦਾ ਹੈ। ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।

ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ। ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।

ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ। ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ। 10 ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ। 11 ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ। 12 ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ। 13 ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।

14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ। 15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ। 16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ। 17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।

18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ। 19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ। 20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ। 21 ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?

Punjabi Bible: Easy-to-Read Version (ERV-PA)

2010 by World Bible Translation Center