Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 119:1-88

ਅਲਫ਼

119 ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ।
    ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
ਜਿਹੜੇ ਲੋਕ ਯਹੋਵਾਹ ਦੇ ਕਰਾਰ ਨੂੰ ਮੰਨਦੇ ਹਨ ਉਹ ਖੁਸ਼ ਹਨ।
    ਉਹ ਸਲਾਹ ਲਈ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ ਪੁੱਛਦੇ ਹਨ।
ਉਹ ਲੋਕ ਬੁਰੇ ਕੰਮ ਨਹੀਂ ਕਰਦੇ,
    ਉਹ ਯਹੋਵਾਹ ਨੂੰ ਮੰਨਦੇ ਹਨ।
ਯਹੋਵਾਹ, ਤੁਸਾਂ ਸਾਨੂੰ ਆਦੇਸ਼ ਦਿੱਤੇ ਸਨ।
    ਅਤੇ ਤੁਸੀਂ ਸਾਨੂੰ ਉਨ੍ਹਾਂ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਮੰਨਣ ਲਈ ਆਖਿਆ ਸੀ।
ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।
ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ।
    ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।
ਫ਼ੇਰ ਮੈਂ ਸੱਚਮੁੱਚ ਤੁਹਾਡਾ ਮਾਣ ਕਰ ਸੱਕਾਂਗਾ।
    ਜਦੋਂ ਮੈਂ ਤੁਹਾਡੀ ਨਿਰਪੱਖਤਾ ਅਤੇ ਨੇਕੀ ਦਾ ਅਧਿਐਨ ਕਰਾਂਗਾ।
ਯਹੋਵਾਹ, ਮੈਂ ਤੁਹਾਡੇ ਆਦੇਸ਼ ਮੰਨਾਗਾ।
    ਇਸ ਲਈ ਕਿਰਪਾ ਕਰਕੇ ਮੈਨੂੰ ਛੱਡ ਕੇ ਨਾ ਜਾਵੋ।

ਬੇਥ

ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ,
    ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ।
    ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ।
    ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
12 ਹੇ ਯਹੋਵਾਹ, ਤੂੰ ਧੰਨ ਹੈਂ,
    ਮੈਨੂੰ ਆਪਣੇ ਨੇਮ ਸਿੱਖਾ।
13 ਮੈਂ ਤੁਹਾਡੇ ਸਿਆਣੇ ਨਿਆਂਿਆ ਬਾਰੇ ਗੱਲਾਂ ਕਰਾਂਗਾ।
14 ਮੈਨੂੰ ਤੁਹਾਡੇ ਕਰਾਰ ਦਾ ਅਧਿਐਨ ਕਰਨਾ
    ਸਭ ਕਾਸੇ ਨਾਲੋਂ ਵੱਧੇਰੇ ਚੰਗਾ ਲੱਗਦਾ ਹੈ।
15 ਮੈਂ ਤੁਹਾਡੇ ਅਸੂਲਾਂ ਬਾਰੇ ਚਰਚਾ ਕਰਦਾ ਹਾਂ।
    ਮੈਂ ਤੁਹਾਡੀ ਜੀਵਨ ਜਾਂਚ ਉੱਤੇ ਚੱਲਦਾ ਹਾਂ।
16 ਮੈਨੂੰ ਤੁਹਾਡੇ ਨੇਮ ਪਸੰਦ ਹਨ।
    ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।

ਗਿਮਲ

17 ਆਪਣੇ ਸੇਵਕ, ਮੇਰੇ ਨਾਲ, ਚੰਗਾ ਰਹਿ।
    ਤਾਂ ਜੋ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਅਤੇ ਜਿਉਣ ਦੇ ਯੋਗ ਹੋ ਜਾਵਾਂ।
18 ਯਹੋਵਾਹ, ਮੇਰੀਆਂ ਅੱਖਾਂ ਖੋਲ੍ਹ ਦਿਉ।
ਮੈਨੂੰ ਤੁਹਾਡੀਆਂ ਸਿੱਖਿਆਵਾਂ ਅੰਦਰ ਝਾਕਣ ਦਿਉ।
    ਅਤੇ ਉਨ੍ਹਾਂ ਚਮਤਕਾਰਾਂ ਬਾਰੇ ਪੜ੍ਹਨ ਦਿਉ ਜੋ ਤੁਸਾਂ ਨੇ ਕੀਤੇ ਸਨ।
19 ਮੈਂ ਇਸ ਧਰਤੀ ਉੱਤੇ ਅਜਨਬੀ ਸਾਂ।
    ਯਹੋਵਾਹ, ਮੇਰੇ ਕੋਲੋਂ ਆਪਣੀਆਂ ਸਿੱਖਿਆਵਾਂ ਨਾ ਛੁਡਾਉ।
20 ਮੈਂ ਹਰ ਵੇਲੇ ਤੁਹਾਡੇ ਨਿਆਂਇਆਂ
    ਦਾ ਅਧਿਐਨ ਕਰਨਾ ਚਾਹੁੰਦਾ ਹਾਂ।
21 ਯਹੋਵਾਹ, ਤੁਸੀਂ ਗੁਮਾਨੀ ਲੋਕਾਂ ਦੀ ਪੜਚੋਲ ਕਰਦੇ ਹੋ ਉਨ੍ਹਾਂ ਨਾਲ ਬੁਰਾ ਹੋਵੇਗਾ।
    ਉਹ ਤੁਹਾਡੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਹਨ।
22 ਮੈਨੂੰ ਸ਼ਰਮਿੰਦਾ ਅਤੇ ਨਮੋਸ਼ ਨਾ ਹੋਣ ਦੇਵੋ।
    ਮੈਂ ਤੁਹਾਡੇ ਕਰਾਰ ਨੂੰ ਮੰਨਿਆ ਹੈ।
23 ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ।
    ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ।
    ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
24 ਤੁਹਾਡਾ ਕਰਾਰ ਮੇਰਾ ਸਭ ਤੋਂ ਚੰਗਾ ਦੋਸਤ ਹੈ।
    ਇਹ ਮੈਨੂੰ ਨੇਕ ਸਲਾਹ ਦਿੰਦਾ ਹੈ।

ਦਾਲਥ

25 ਮੈਂ ਛੇਤੀ ਹੀ ਮਰ ਜਾਵਾਂਗਾ।
    ਯਹੋਵਾਹ, ਮੈਨੂੰ ਆਦੇਸ਼ ਦਿਉ ਅਤੇ ਮੈਨੂੰ ਜਿਉਣ ਦਿਉ।
26 ਮੈਂ ਤੁਹਾਡੇ ਆਪਣੇ ਜੀਵਨ ਬਾਰੇ ਦੱਸਿਆ ਹੈ।
    ਅਤੇ ਤੁਸਾਂ ਨੇ ਉੱਤਰ ਦਿੱਤਾ ਹੈ। ਹੁਣ, ਮੈਨੂੰ ਆਪਣੇ ਨੇਮ ਸਿੱਖਾਉ।
27 ਯਹੋਵਾਹ, ਤੁਹਾਡੇ ਨੇਮਾਂ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
    ਮੈਨੂੰ ਤੁਹਾਡੇ ਕੀਤੇ ਚਮਤਕਾਰਾਂ ਦਾ ਮੈਨੂੰ ਅਧਿਐਨ ਕਰਨ ਦਿਉ।
28 ਮੈਂ ਉਦਾਸ ਅਤੇ ਥਕਿਆ ਹੋਇਆ ਹਾਂ,
    ਆਦੇਸ਼ ਦੇਵੋ ਅਤੇ ਮੈਨੂੰ ਫ਼ੇਰ ਬਲਵਾਨ ਬਣਾ ਦਿਉ।
29 ਯਹੋਵਾਹ, ਮੈਨੂੰ ਝੂਠ ਵਿੱਚ ਨਾ ਜਿਉਣ ਦੇਵੋ।
    ਆਪਣੀਆਂ ਸਿੱਖਿਆਵਾ ਨਾਲ ਮੇਰੀ ਰਾਹਨੁਮਾਈ ਕਰੋ।
30 ਯਹੋਵਾਹ, ਮੈਂ ਆਪਣੇ-ਆਪ ਨੂੰ ਤੁਹਾਡੇ ਪ੍ਰਤਿ ਵਫ਼ਾਦਾਰ ਹੋਣ ਲਈ ਚੁਣਿਆ ਹੈ।
    ਮੈਂ ਤੁਹਾਡੇ ਸਿਆਣੇ ਫ਼ੈਸਲਿਆਂ ਨੂੰ ਧਿਆਨ ਨਾਲ ਪੜ੍ਹਦਾ ਹਾਂ।
31 ਮੈਂ ਤੁਹਾਡੇ ਕਰਾਰ ਨਾਲ ਜੁੜਦਾ ਹਾਂ, ਯਹੋਵਾਹ।
    ਮੈਨੂੰ ਨਿਰਾਸ਼ ਨਾ ਕਰੋ।
32 ਮੈਂ ਖੁਸ਼ੀ ਨਾਲ ਤੁਹਾਡੇ ਆਦੇਸ਼ ਮੰਨਾਗਾ।
    ਯਹੋਵਾਹ, ਤੁਹਾਡੇ ਆਦੇਸ਼ ਮੈਨੂੰ ਪ੍ਰਸੰਨ ਕਰਦੇ ਹਨ।

ਹੇ

33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ,
    ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।
34 ਸਮਝਣ ਵਿੱਚ ਮੇਰੀ ਮਦਦ ਕਰੋ,
    ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ।
    ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ।
    ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
    ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ।
    ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।
38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ
    ਤਾਂ ਜੋ ਲੋਕ ਤੁਹਾਡਾ ਆਦਰ ਕਰਨ।
39 ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ।
    ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।
40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ,
    ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।

ਵਾਉ

41 ਯਹੋਵਾਹ, ਮੈਨੂੰ ਆਪਣਾ ਸੱਚਾ ਪਿਆਰ ਦਰਸਾਉ।
    ਮੈਨੂੰ ਬਚਾਉ ਜਿਵੇਂ ਕਿ ਤੁਸੀਂ ਵਾਅਦਾ ਕੀਤਾ ਸੀ।
42 ਫ਼ੇਰ ਮੇਰੇ ਕੋਲ ਜਵਾਬ ਹੋਵੇਗਾ।
ਉਨ੍ਹਾਂ ਲੋਕਾਂ ਲਈ ਜੋ ਮੈਨੂੰ ਬੇਇੱਜ਼ਤ ਕਰਦੇ ਹਨ।
    ਮੈਨੂੰ ਸੱਚਮੁੱਚ ਉਨ੍ਹਾਂ ਗੱਲਾਂ ਵਿੱਚ ਵਿਸ਼ਵਾਸ ਹੈ ਜੋ ਤੁਸੀਂ ਆਖਦੇ ਹੋ, ਯਹੋਵਾਹ।
43 ਮੈਨੂੰ ਹਮੇਸ਼ਾ ਤੁਹਾਡੀਆਂ ਸੱਚੀਆਂ ਸਿੱਖਿਆਵਾਂ ਬਾਰੇ ਬੋਲਣ ਦਿਉ।
    ਯਹੋਵਾਹ, ਮੈਂ ਤੁਹਾਡੇ ਸਿਆਣੇ ਨਿਆਂਇਆਂ ਉੱਤੇ ਨਿਰਭਰ ਕਰਦਾ ਹਾਂ।
44 ਯਹੋਵਾਹ, ਮੈਂ ਸਦਾ-ਸਦਾ ਲਈ ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਾਂਗਾ।
45 ਤਾਂ ਜੋ ਮੈਂ ਮੁਕਤ ਹੋ ਜਾਵਾ।
    ਕਿਉਂ? ਕਿਉਂਕਿ ਮੈਂ ਤੁਹਾਡੇ ਨੇਮਾਂ ਨੂੰ ਮੰਨਣ ਦੀ ਸਖਤ ਕੋਸ਼ਿਸ਼ ਕਰਦਾ ਹਾਂ।
46 ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ।
    ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।
47 ਮੈਨੂੰ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਨਾ ਚੰਗਾ ਲੱਗਦਾ ਹੈ, ਯਹੋਵਾਹ।
    ਮੈਂ ਉਨ੍ਹਾਂ ਆਦੇਸ਼ਾ ਨੂੰ ਪਿਆਰ ਕਰਦਾ ਹਾਂ।
48 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਦੀ ਉਸਤਤਿ ਕਰਦਾ ਹਾਂ।
    ਮੈਂ ਉਨ੍ਹਾ ਨੂੰ ਪਿਆਰ ਕਰਦਾ ਹਾਂ। ਅਤੇ ਮੈਂ ਉਨ੍ਹਾ ਦਾ ਅਧਿਐਨ ਕਰਾਂਗਾ।

ਜ਼ਾਇਨ

49 ਯਹੋਵਾਹ, ਆਪਣਾ ਵਾਅਦਾ ਯਾਦ ਕਰੋ ਜੋ ਤੁਸਾਂ ਮੇਰੇ ਨਾਲ ਕੀਤਾ ਸੀ।
    ਉਹ ਵਾਅਦਾ ਮੈਨੂੰ ਆਸ ਬੁਨ੍ਹਾਉਂਦਾ ਹੈ।
50 ਮੈਂ ਦੁੱਖੀ ਸਾਂ, ਅਤੇ ਤੁਸੀਂ ਮੈਨੂੰ ਸੁਕੂਨ ਪਹੁੰਚਾਇਆ।
    ਤੁਹਾਡੇ ਸ਼ਬਦਾ ਨੇ ਮੈਨੂੰ ਫ਼ੇਰ ਜਿਉਣ ਦਿੱਤਾ।
51 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ।
    ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
52 ਮੈਂ ਸਦਾ ਤੁਹਾਡੇ ਸਿਆਣੇ ਨਿਆਂ ਯਾਦ ਕਰਦਾ ਹਾਂ।
    ਯਹੋਵਾਹ, ਤੁਹਾਡੇ ਸਿਆਣੇ ਨਿਆਂ ਮੈਨੂੰ ਸੁਕੂਨ ਦਿੰਦੇ ਹਨ।
53 ਮੈਂ ਕ੍ਰੋਧਵਾਨ ਹੋਇਆ ਜਦੋਂ ਮੈਂ ਬੁਰਿਆਂ ਬੰਦਿਆਂ ਨੂੰ
    ਤੁਹਾਡੀਆਂ ਸਿੱਖਿਆਵਾਂ ਤੋਂ ਅਮਲ ਕਰਨੋਂ ਹਟਦਿਆ ਵੇਖਿਆ।
54 ਤੁਹਾਡੇ ਨੇਮ ਮੇਰੇ ਘਰ ਵਿੱਚ ਗੀਤ ਹਨ।
55 ਯਹੋਵਾਹ, ਮੈਂ ਰਾਤ ਵੇਲੇ ਤੁਹਾਡਾ ਨਾਮ ਯਾਦ ਕਰਦਾ ਹਾਂ।
    ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਯਾਦ ਕਰਦਾ ਹਾਂ।
56 ਇਹ ਇਸ ਤਰ੍ਹਾਂ ਵਾਪਰਦਾ ਕਿਉਂਕਿ ਮੈਂ ਤੁਹਾਡੇ ਆਦੇਸ਼ਾ ਨੂੰ ਧਿਆਨ ਨਾਲ ਮੰਨਦਾ ਹਾਂ।

ਹੇਥ

57 ਯਹੋਵਾਹ, ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਆਦੇਸ਼ਾ ਨੂੰ ਮੰਨਣਾ ਮੇਰਾ ਫ਼ਰਜ਼ ਹੈ।
58 ਯਹੋਵਾਹ, ਮੈਂ ਪੂਰੀ ਤਰ੍ਹਾਂ ਤੁਹਾਡੇ ਉੱਤੇ ਨਿਰਭਰ ਹਾਂ।
    ਮੇਰੇ ਉੱਤੇ ਮਿਹਰਬਾਨ ਹੋਵੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ
    ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।
60 ਮੈਂ ਕਾਹਲੀ ਨਾਲ ਮੁੜਿਆ, ਬਿਨ ਦੇਰ ਕੀਤਿਆਂ ਤੁਹਾਡੇ ਆਦੇਸ਼ ਵੱਲ ਮੁੜਿਆ।
61 ਮੰਦੇ ਲੋਕਾਂ ਦੇ ਇੱਕ ਸਮੂਹ ਨੇ ਮੇਰੇ ਬਾਰੇ ਮੰਦੀਆਂ ਗੱਲਾਂ ਆਖੀਆਂ।
    ਪਰ ਮੈਂ ਤੁਹਾਡੀਆਂ ਸਿੱਖਿਆਵਾਂ ਨਹੀਂ ਭੁੱਲਿਆ, ਯਹੋਵਾਹ।
62 ਅੱਧੀ ਰਾਤ ਵੇਲੇ, ਮੈਂ ਤੁਹਾਡੇ ਸ਼ੁਭ ਨਿਆਂਵਾਂ
    ਦਾ ਧੰਨਵਾਦ ਕਰਨ ਲਈ ਉੱਠਦਾ ਹਾਂ।
63 ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ।
    ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।
64 ਯਹੋਵਾਹ, ਧਰਤੀ ਨੂੰ ਤੁਹਾਡਾ ਸੱਚਾ ਪਿਆਰ ਭਰਦਾ ਹੈ।
    ਮੈਨੂੰ ਆਪਣੇ ਨੇਮ ਸਿੱਖਾਉ।

ਟੇਥ

65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ।
    ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
    ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ।
    ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ।
    ਮੈਨੂੰ ਆਪਣੇ ਨੇਮ ਸਿੱਖਾਉ।
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ।
    ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
70 ਬਹੁਤ ਲੋਕ ਮੂਰਖ ਹਨ।
    ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ।
    ਮੈਂ ਤੁਹਾਡੇ ਨੇਮ ਸਿੱਖੋ।
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ।
    ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।

ਯੋਧ

73 ਯਹੋਵਾਹ, ਤੁਸੀਂ ਮੈਨੂੰ ਸਾਜਿਆ ਅਤੇ ਤੁਸੀਂ ਮੈਨੂੰ ਆਪਣੇ ਹਥਾ ਨਾਲ ਆਸਰਾ ਦਿੰਦੇ ਹੋ।
    ਆਪਣੇ ਆਦੇਸ਼ਾ ਨੂੰ ਸਿੱਖਣ ਤੇ ਸਮਝਣ ਵਿੱਚ ਮੇਰੀ ਮਦਦ ਕਰੋ।
74 ਯਹੋਵਾਹ, ਤੁਹਾਡੇ ਅਨੁਯਾਈ ਮੈਨੂੰ ਵੇਖਦੇ ਹਨ ਅਤੇ ਮੇਰਾ ਆਦਰ ਕਰਦੇ ਹਨ।
    ਉਹ ਖੁਸ਼ ਹਨ ਕਿਉਂਕਿ ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ।
75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ
    ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।
76 ਹੁਣ, ਮੈਨੂੰ ਆਪਣੇ ਸੱਚੇ ਪਿਆਰ ਨਾਲ ਸੁਕੂਨ ਪਹੁੰਚਾ।
    ਮੈਨੂੰ ਸੁਕੂਨ ਪਹੁੰਚਾਉ ਜਿਵੇਂ ਤੁਸੀਂ ਵਾਅਦਾ ਕੀਤਾ ਸੀ।
77 ਯਹੋਵਾਹ, ਮੈਨੂੰ ਸੱਕੂਨ ਪਹੁੰਚਾਉ ਅਤੇ ਮੈਨੂੰ ਜਿਉਣ ਦਿਉ।
    ਮੈਂ ਸੱਚਮੁੱਚ ਤੁਹਾਡੇ ਉਪਦੇਸ਼ਾਂ ਵਿੱਚ ਆਨੰਦ ਮਾਣਦਾ ਹਾਂ।
78 ਉਨ੍ਹਾਂ ਲੋਕਾਂ, ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ, ਮੇਰੇ ਬਾਰੇ ਝੂਠ ਬੋਲਿਆ।
    ਮੈਨੂੰ ਆਸ ਹੈ ਕਿ ਉਹ ਲੋਕ ਸ਼ਰਮਸਾਰ ਹਨ। ਯਹੋਵਾਹ, ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
79 ਮੈਨੂੰ ਆਸ ਹੈ ਕਿ ਤੁਹਾਡੇ ਅਨੁਯਾਈ ਵਾਪਸ ਮੇਰੇ ਕੋਲ ਆਵਣਗੇ,
    ਤਾਂ ਜੋ ਉਹ ਤੁਹਾਡੇ ਕਰਾਰ ਬਾਰੇ ਜਾਣ ਸੱਕਣ।
80 ਯਹੋਵਾਹ, ਮੈਨੂੰ ਪੂਰੀ ਤਰ੍ਹਾਂ ਤੁਹਾਡੇ ਆਦੇਸ਼ ਮੰਨਣ ਦਿਉ।
    ਤਾਂ ਜੋ ਮੈਂ ਸ਼ਰਮਸਾਰ ਨਾ ਹੋਵਾਂ।

ਕਾਫ਼

81 ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ।
    ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
82 ਮੈ ਉਨ੍ਹਾਂ ਚੀਜ਼ਾਂ ਲਈ ਤੱਕਦਾ ਰਹਿੰਦਾ ਹਾਂ ਜਿਨ੍ਹਾਂ ਦਾ ਤੁਸੀਂ ਵਾਅਦਾ ਕੀਤਾ ਸੀ।
    ਪਰ ਮੇਰੀਆਂ ਅੱਖਾਂ ਥੱਕ ਜਾਂਦੀਆਂ ਹਨ।
    ਯਹੋਵਾਹ, ਤੁਸੀਂ ਮੈਨੂੰ ਕਦੋਂ ਸੁਕੂਨ ਪਹੁੰਚਾਉਂਗੇ।
83 ਭਾਵੇਂ ਮੈਂ ਕੂੜੇ ਵਿੱਚ ਸੁੱਟੀ ਹੋਈ ਮਸੱਕ ਹਾਂ।
84 ਮੈਂ ਹੋਰ ਕਿੰਨਾ ਕੁ ਚਿਰ ਜੀਵਾਂਗਾ?
    ਹੇ ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਕਦੋਂ ਸਜ਼ਾ ਦੇਵੋਂਗੇ ਜਿਹੜੇ ਮੈਨੂੰ ਦੰਡ ਦੇ ਰਹੇ ਹਨ।
85 ਕੁਝ ਗੁਮਾਨੀ ਬੰਦਿਆਂ ਨੇ ਆਪਣੀਆਂ ਝੂਠੀਆਂ ਤੋਂਹਮਤਾਂ ਨਾਲ ਮੈਨੂੰ ਕੋਹਿਆ।
    ਅਤੇ ਇਹ ਤੁਹਾਡੀਆਂ ਸਿੱਖਿਆਵਾਂ ਦੇ ਖਿਲਾਫ਼ ਹੈ।
86 ਯਹੋਵਾਹ, ਲੋਕ ਤੁਹਾਡੇ ਸਾਰੇ ਹੁਕਮਾਂ ਉੱਤੇ ਭਰੋਸਾ ਕਰ ਸੱਕਦੇ ਹਨ।
    ਉਹ ਲੋਕ ਮੈਨੂੰ ਦੰਡ ਦੇਣ ਵਿੱਚ ਗਲਤ ਹਨ
    ਮੇਰੀ ਮਦਦ ਕਰੋ।
87 ਉਨ੍ਹਾਂ ਲੋਕਾਂ ਨੇ ਮੈਨੂੰ ਤਬਾਹ ਹੀ ਕਰ ਦਿੱਤਾ ਸੀ।
    ਪਰ ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਤੋਂ ਨਹੀਂ ਰੁਕਿਆ।
88 ਯਹੋਵਾਹ, ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਜਿਉਣ ਦਿਉ।
    ਮੈਂ ਉਹੀ ਕਰਾਂਗਾ ਜੋ ਤੁਸੀਂ ਆਖੋਂਗੇ।

1 ਕੁਰਿੰਥੀਆਂ ਨੂੰ 7:20-40

20 ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸ ਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ। 21 ਜੇ ਤੁਸੀਂ ਪਰਮੇਸ਼ੁਰ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸੱਕਦੇ ਹੋ, ਤਾਂ ਸੁਤੰਤਰ ਰਹੋ। 22 ਜਿਹੜਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੂ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹੜਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ। 23 ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁੱਲ ਤਾਰ ਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ। 24 ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸੱਦਿਆ ਸੀ, ਉਸੇ ਢੰਗ ਵਿੱਚ ਜੀਵੋ।

ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ

25 ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ। 26 ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ। 27 ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ। 28 ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁੜੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹੜੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।

29 ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ। 30 ਜਿਹੜੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹੜੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹੜੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ। 31 ਜਿਹੜੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।

32 ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁੱਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ। 33 ਪਰ ਜਿਹੜਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁੱਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲੱਗਿਆ ਰਹਿੰਦਾ ਹੈ। 34 ਉਸ ਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁੜੀ, ਪ੍ਰਭੂ ਦੇ ਕੰਮ ਵਿੱਚ ਰੁੱਝੀ ਰਹਿੰਦੀ ਹੈ। ਉਹ ਆਪਣਾ ਸਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਦੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। 35 ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।

36 ਕੋਈ ਵਿਅਕਤੀ ਭਾਵੇਂ ਇਹ ਸੋਚ ਸੱਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁੜੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸੱਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸ ਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸ ਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ। 37 ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿੜ੍ਹਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ। 38 ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ। [a]

39 ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸ ਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸੱਕਦੀ ਹੈ। ਪਰ ਉਸ ਨੂੰ ਪ੍ਰਭੂ ਦੇ ਨਮਿੱਤ ਵਿਆਹ ਅਵੱਸ਼ ਕਰਵਾਉਣਾ ਚਾਹੀਦਾ ਹੈ। 40 ਜੋ ਉਹ ਔਰਤ ਦੁਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵੱਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।

Punjabi Bible: Easy-to-Read Version (ERV-PA)

2010 by World Bible Translation Center