Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 123-125

ਮੰਦਰ ਜਾਣ ਵੇਲੇ ਦਾ ਇੱਕ ਗੀਤ।

123 ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ।
    ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ।
    ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
    ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
ਯਹੋਵਾਹ, ਸਾਡੇ ਉੱਪਰ ਮਿਹਰ ਕਰੋ;
    ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ
    ਅਤੇ ਤੁਹਮਤਾਂ ਸਹਾਰੀਆਂ ਹਨ।

ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।

124 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ?
    ਇਸਰਾਏਲ, ਜਵਾਬ ਦਿਉ।
ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ
    ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?
ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ
    ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।
ਸਾਡੇ ਦੁਸ਼ਮਣਾ ਦੀਆਂ ਫ਼ੌਜਾਂ
    ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ,
    ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ
    ਅਤੇ ਸਾਨੂੰ ਡੋਬ ਦਿੰਦੇ।

ਯਹੋਵਾਹ ਦੀ ਉਸਤਤਿ ਕਰੋ!
    ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।

ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ।
    ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।
ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ।
    ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।

ਮੰਦਰ ਜਾਣ ਵੇਲੇ ਦਾ ਇੱਕ ਗੀਤ।

125 ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ।
    ਉਹ ਕਦੇ ਵੀ ਨਹੀਂ ਹਿਲਾਏ ਜਾਣਗੇ,
    ਉਹ ਸਦਾ ਹੀ ਰਹਿਣਗੇ।
ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ।
    ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ।
    ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।
ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ।
    ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।

ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ।
    ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ।
    ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ

ਇਸਰਾਏਲ ਵਿੱਚ ਸ਼ਾਂਤੀ ਹੋਵੇ।

1 ਕੁਰਿੰਥੀਆਂ ਨੂੰ 10:1-18

ਯਹੂਦੀਆਂ ਵਾਂਗ ਨਾ ਬਣੋ

10 ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ। ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ। ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ। ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ। ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।

ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ। ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।” [a] ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ। ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ। 10 ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।

11 ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ। 12 ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ। 13 ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।

14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ। 15 ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁੱਧੀਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਨਾ ਕਰੋ। 16 ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ? 17 ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।

18 ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?

Punjabi Bible: Easy-to-Read Version (ERV-PA)

2010 by World Bible Translation Center