Old/New Testament
ਮੰਦਰ ਜਾਣ ਵੇਲੇ ਦਾ ਇੱਕ ਗੀਤ।
126 ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ
ਇਹ ਗੱਲ ਸੁਪਨੇ ਵਰਗੀ ਹੋਵੇਗੀ।
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ।
ਹੋਰਾਂ ਕੌਮਾਂ ਦੇ ਲੋਕ ਆਖਣਗੇ,
“ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ।
ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ।
ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ।
ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ।
127 ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ
ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ।
ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ,
ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ
ਵਕਤ ਜਾਇਆ ਕਰਨਾ ਹੀ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ
ਜਦੋਂ ਉਹ ਸੁੱਤੇ ਪਏ ਹੁੰਦੇ ਹਨ।
3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।
5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ।
ਉਹ ਬੰਦਾ ਕਦੇ ਵੀ ਨਹੀਂ ਹਾਰੇਗਾ।
ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।
ਮੰਦਰ ਜਾਣ ਵੇਲੇ ਦਾ ਇੱਕ ਗੀਤ।
128 ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ।
ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ
ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ।
ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ।
ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।
4 ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।
5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ।
ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ।
ਇਸਰਾਏਲ ਵਿੱਚ ਸ਼ਾਂਤੀ ਹੋਵੇ।
19 ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ। 20 ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ। 21 ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ। 22 ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।
ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ
23 “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ। 24 ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।
25 ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ। 26 ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।” [a]
27 ਜਿਹੜਾ ਵਿਅਕਤੀ ਵਿਸ਼ਵਾਸੀ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸੱਕਦਾ ਹੈ। ਇਹ ਸਿੱਧ ਕਰਨ ਲਈ ਕੋਈ ਸਵਾਲ ਨਾ ਉੱਠਾਓ ਕਿ ਇਸ ਨੂੰ ਖਾਣਾ ਚੰਗਾ ਹੈ ਜਾਂ ਨਹੀਂ। 28 ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ। 29 ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ। 30 ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ। 32 ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ। 33 ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।
2010 by World Bible Translation Center