Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਜ਼ਬੂਰ 129-131

ਮੰਦਰ ਜਾਣ ਵੇਲੇ ਦਾ ਇੱਕ ਗੀਤ।

129 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ।
    ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।
ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ,
    ਪਰ ਉਹ ਕਦੇ ਵੀ ਨਹੀਂ ਜਿੱਤ ਸੱਕਦੇ।
ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿੱਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ।
    ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।
ਪਰ ਚੰਗੇ ਯਹੋਵਾਹ ਨੇ ਮੇਰੇ ਫ਼ੰਦੇ ਕੱਟ ਦਿੱਤੇ,
    ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਾਦ ਕਰ ਦਿੱਤਾ।
ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ।
ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।
ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ।
    ਇਹ ਘਾਹ ਵੱਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।
ਕੋਈ ਕਾਮਾ ਉਸ ਘਾਹ ਨੂੰ ਮੁੱਠੀ ਭਰ ਨਹੀਂ ਲੈ ਸੱਕਦਾ।
    ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ।
ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ,
    “ਯਹੋਵਾਹ ਤੁਹਾਨੂੰ ਅਸੀਸ ਦੇਵੇ।
    ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, ‘ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।’”

ਮੰਦਰ ਜਾਣ ਵੇਲੇ ਦਾ ਇੱਕ ਗੀਤ।

130 ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ,
    ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
ਮੇਰੇ ਮਾਲਕ, ਮੇਰੀ ਪੁਕਾਰ ਸੁਣੋ।
    ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।
ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ।
    ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।
ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ।
    ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।

ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ।
    ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ।
    ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।
ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ।
    ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
    ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ।
ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
    ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।

ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।

131 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ।
    ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ।
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ।
    ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।
    ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ।
    ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।

ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
    ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।

1 ਕੁਰਿੰਥੀਆਂ ਨੂੰ 11:1-16

11 ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ।

ਅਧਿਕਾਰ ਹੇਠਾਂ ਜਿਉਣਾ

ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।

ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ। ਪਰ ਹਰ ਔਰਤ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢੱਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁੱਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ। ਜੇ ਇੱਕ ਔਰਤ ਆਪਣਾ ਸਿਰ ਨਹੀਂ ਢੱਕਦੀ, ਇਹ ਉਸ ਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ।

ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ। ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ। ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ। 10 ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।

11 ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ। 12 ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। 13 ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਈ ਠੀਕ ਹੈ, ਕੀ ਉਹ ਬਿਨ ਸਿਰ ਢੱਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ? 14 ਕੁਦਰਤ ਵੀ ਤੁਹਾਨੂੰ ਇਹ ਸਿੱਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਾਲੀ ਗੱਲ ਹੈ। 15 ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢੱਕ ਸੱਕੇ। 16 ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।

Punjabi Bible: Easy-to-Read Version (ERV-PA)

2010 by World Bible Translation Center