Old/New Testament
137 ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ
ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।
2 ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।
3 ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ।
ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ।
ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ।
4 ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ
ਦੇ ਗੀਤ ਨਹੀਂ ਗਾ ਸੱਕਦੇ।
5 ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ।
ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ।
6 ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ,
ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।
7 ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ
ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।
8 ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ,
ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ।
ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ।
ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
9 ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬੱਚਿਆਂ ਨੂੰ ਫ਼ੜ ਲੈਂਦਾ ਹੈ।
ਅਤੇ ਉਨ੍ਹਾਂ ਨੂੰ ਚੱਟਾਨ ਉੱਤੇ ਪਟਕਾ ਮਾਰਦਾ ਹੈ।
ਦਾਊਦ ਦਾ ਇੱਕ ਗੀਤ।
138 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ।
ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ।
ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ।
ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।
4 ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ।
ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ।
ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।
6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ।
ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ।
ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
139 ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ।
ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ।
ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ।
ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ।
ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ
ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ।
ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ।
ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ।
ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ।
ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ।
ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ,
“ਦਿਨ ਰਾਤ ਵਿੱਚ ਬਦਲ ਗਿਆ ਹੈ।
ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ।
ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ
ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ!
ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ।
ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ।
ਇਹ ਬਹੁਤ ਅਦਭੁਤ ਹੈ।
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।
ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ,
ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ।
ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ।
ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ।
ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ।
ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ।
ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।
20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ।
ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ।
ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ।
ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ।
ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।
ਪ੍ਰੇਮ ਹੀ ਸਰਵੋਤਮ ਦਾਤ ਹੈ
13 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। 2 ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ। 3 ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
4 ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ। 5 ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ। 6 ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ। 7 ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
8 ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ। 9 ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ। 10 ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਸੰਪੂਰਣ ਨਹੀਂ ਹਨ, ਮੁੱਕ ਜਾਣਗੀਆਂ।
11 ਜਦੋਂ ਮੈਂ ਬੱਚਾ ਸਾਂ ਤਾਂ ਬੱਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬੱਚਿਆ ਵਾਂਗ ਸੋਚਦਾ ਸਾਂ, ਮੈਂ ਬੱਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ। 12 ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ। 13 ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।
2010 by World Bible Translation Center