Print Page Options
Previous Prev Day Next DayNext

Old/New Testament

Each day includes a passage from both the Old Testament and New Testament.
Duration: 365 days
Punjabi Bible: Easy-to-Read Version (ERV-PA)
Version
ਅੱਯੂਬ 32-33

ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ

32 ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ। ਪਰ ਉਬੇ ਇੱਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿੱਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵੱਧ ਧਰਮੀ ਸੀ। ਅਲੀਹੂ ਅੱਯੂਬ ਦੇ ਤਿੰਨਾਂ ਦੋਸਤਾਂ ਨਾਲ ਵੀ ਨਾਰਾਜ਼ ਸੀ। ਕਿਉਂਕਿ ਅੱਯੂਬ ਦੇ ਤਿੰਨੇ ਦੋਸਤ ਅੱਯੂਬ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸੱਕੇ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਅੱਯੂਬ ਨੂੰ ਨਿੰਦਿਆ। ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸ ਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸ ਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸੱਕਦਾ ਸੀ। ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ। ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ:

“ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ।
    ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।
ਮੈਂ ਦਿਲ ਵਿੱਚ ਸੋਚਿਆ ‘ਬਜ਼ੁਰਗ ਨੂੰ ਪਹਿਲਾਂ ਬੋਲਣਾ ਚਾਹੀਦਾ ਹੈ।
    ਬਜ਼ੁਰਗਾਂ ਨੇ ਬਹੁਤ ਵਰ੍ਹੇ ਜੀਵਿਆ ਹੁੰਦਾ ਹੈ।
    ਇਸ ਲਈ ਉਨ੍ਹਾਂ ਨੇ ਬਹੁਤ ਗੱਲਾਂ ਸਿੱਖੀਆਂ ਹੁੰਦੀਆਂ ਹਨ।’
ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ।
    ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ ‘ਸਾਰੇ’ ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।
ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ।
    ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।

10 “ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ।
    ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।
11 ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ।
    ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।
12 ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ।
    ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿੰਦਿਆ।
    ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।
13 ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ।
    ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।
14 ਅੱਯੂਬ ਨੇ ਮੇਰੇ ਸਾਹਮਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ।
    ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।

15 “ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ।
    ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ।
    ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।
16 ਅੱਯੂਬ ਮੈਂ ਉਨ੍ਹਾਂ ਲੋਕਾਂ ਵੱਲੋਂ ਤੈਨੂੰ ਜਵਾਬ ਦਿੱਤੇ ਜਾਣ ਦਾ ਇੰਤਜ਼ਾਰ ਕੀਤਾ।
    ਪਰ ਹੁਣ ਇਹ ਖਾਮੋਸ਼ ਨੇ।
    ਉਨ੍ਹਾਂ ਨੇ ਤੇਰੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ ਹੈ।
17 ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ।
    ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।
18 ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ,
    ਕਿ ਮੈਂ ਫਟਣ ਹੀ ਵਾਲਾ ਹਾਂ।
19 ਮੈਂ ਨਵੀਂ ਮੈਅ ਦੀ ਉਸ ਬੋਤਲ ਵਰਗਾ ਹਾਂ ਜਿਸ ਨੂੰ ਅਜੇ ਖੋਲ੍ਹਿਆ ਨਹੀਂ ਗਿਆ।
    ਮੈਂ ਨਵੀਂ ਮੈਅ ਦੇ ਉਸ ਢੱਕਣ ਵਰਗਾ ਹਾਂ ਜਿਹੜਾ ਖੁਲ੍ਹ ਕੇ ਉੱਡਣ ਲਈ ਤਿਆਰ ਹੈ।
20 ਇਸ ਲਈ ਮੈਨੂੰ ਬੋਲਣਾ ਚਾਹੀਦਾ ਹੈ, ਤਾਂ ਹੀ ਮੈਨੂੰ ਚੈਨ ਮਿਲੇਗਾ।
    ਮੈਂ ਅਵੱਸ਼ ਬੋਲਾਂਗਾ ਤੇ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵਾਂਗਾ।
21 ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ।
    ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ।
    ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ
22 ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸੱਕਦਾ।
    ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।

33 “ਹੁਣ ਅੱਯੂਬ ਮੇਰੀ ਗੱਲ ਸੁਣ।
    ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।
ਮੈਂ ਬੋਲਣ ਲਈ ਤਿਆਰ ਹਾਂ।
ਮੇਰੇ ਦਿਲ ਵਿੱਚ ਇਮਾਨਦਾਰੀ ਹੈ, ਇਸ ਲਈ ਮੈਂ ਇਮਾਨਦਾਰ ਸ਼ਬਦ ਬੋਲਾਂਗਾ।
    ਮੈਂ ਸੱਚ ਬੋਲਾਂਗਾ ਉਨ੍ਹਾਂ ਗੱਲਾਂ ਬਾਰੇ ਜਿਨ੍ਹਾਂ ਦੀ ਮੈਨੂੰ ਜਾਣਕਾਰੀ ਹੈ।
ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ।
    ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।
ਅੱਯੂਬ ਮੈਨੂੰ ਧਿਆਨ ਨਾਲ ਸੁਣ, ਤੇ ਜੇ ਦੇ ਸੱਕਦਾ ਹੈਂ ਤਾਂ ਜਵਾਬ ਦੇ।
    ਆਪਣੇ ਜਵਾਬ ਤਿਆਰ ਕਰ ਲੈ ਤਾਂ ਜੋ ਤੂੰ ਮੇਰੇ ਨਾਲ ਬਹਿਸ ਕਰ ਸੱਕੇਁ।
ਮੈਂ ਤੇ ਤੂੰ ਪਰਮੇਸ਼ੁਰ ਸਾਹਮਣੇ ਇੱਕੋ ਜਿਹੇ ਹਾਂ।
    ਪਰਮੇਸ਼ੁਰ ਨੇ ਸਾਨੂੰ ਦੋਹਾਂ ਨੂੰ ਇੱਕੋ ਮਿੱਟੀ ਨਾਲ ਸਾਜਿਆ ਹੈ।
ਅੱਯੂਬ ਮੈਥੋਂ ਡਰ ਨਾ।
    ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।

“ਪਰ ਅੱਯੂਬ ਜੋ ਤੂੰ ਆਖਿਆ ਹੈ,
    ਮੈਂ ਸੁਣਿਆ ਹੈ।
ਤੂੰ ਆਖਿਆ: ‘ਮੈਂ ਸ਼ੁੱਧ ਹਾਂ।
    ਮੈਂ ਬੇਗੁਨਾਹ ਹਾਂ।
ਮੈਂ ਕੋਈ ਗਲਤੀ ਨਹੀਂ ਕੀਤੀ।
    ਮੈਂ ਦੋਸ਼ੀ ਨਹੀਂ ਹਾਂ।
10 ਮੈਂ ਕੁਝ ਵੀ ਗਲਤ ਨਹੀਂ ਕੀਤਾ ਪਰ ਪਰਮੇਸ਼ੁਰ ਮੇਰੇ ਖਿਲਾਫ ਹੈ।
    ਪਰਮੇਸ਼ੁਰ ਨੇ ਮੇਰੇ ਨਾਲ ਦੁਸ਼ਮਣ ਵਰਗਾ ਵਰਤਾਉ ਕੀਤਾ ਹੈ।’
11 ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ।
    ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।

12 “ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ।
ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ।
    ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।
13 ਅੱਯੂਬ, ਤੂੰ ਪਰਮੇਸ਼ੁਰ ਨਾਲ ਬਹਿਸ ਕਰ ਰਿਹਾ ਹੈ।
    ਤੂੰ ਸੋਚਦਾ ਹੈਂ ਕਿ ਪਰਮੇਸ਼ੁਰ ਤੇਰੇ ਲਈ ਹਰ ਗੱਲ ਦੀ ਵਿਆਖਿਆ ਕਰੇ।
14 ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ।
    ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।
15-16 ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ,
    ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ
    ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।
17 ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ,
    ਤੇ ਗੁਮਾਨ ਕਰਨੋ ਹਟ ਜਾਣ।
18 ਪਰਮੇਸ਼ੁਰ ਲੋਕਾਂ ਨੂੰ ਚਿਤਾਵਨੀ ਦਿੰਦਾ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੌਤ ਦੇ ਸਥਾਨ ਤੇ ਜਾਣ ਤੋਂ ਬਚਾ ਸੱਕੇ।
    ਪਰਮੇਸ਼ੁਰ ਆਦਮੀ ਨੂੰ ਤਬਾਹ ਹੋਣ ਤੋਂ ਬਚਾਉਣ ਲਈ ਅਜਿਹਾ ਕਰਦਾ ਹੈ।

19 “ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ।
    ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ।
    ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
20 ਫੇਰ ਉਹ ਬੰਦਾ ਭੋਜਨ ਵੀ ਨਹੀਂ ਕਰ ਸੱਕਦਾ।
    ਉਹ ਬੰਦਾ ਇੰਨਾ ਦੁੱਖੀ ਹੁੰਦਾ ਹੈ ਕਿ ਉਹ ਸਭ ਤੋਂ ਚੰਗੇ ਭੋਜਨ ਨੂੰ ਵੀ ਨਫਰਤ ਕਰਦਾ ਹੈ।
21 ਉਸਦਾ ਸਰੀਰ ਖਰਾਬ ਹੋ ਜਾਂਦਾ ਹੈ ਜਦ ਤੱਕ ਕਿ ਉਹ ਬਹੁਤ ਪਤਲਾ ਨਾ ਹੋ ਜਾਵੇ
    ਅਤੇ ਉਸ ਦੀਆਂ ਸਾਰੀਆਂ ਹੱਡੀਆਂ ਬਾਹਰ ਨਹੀਂ ਨਿਕਲ ਆਉਂਦੀਆਂ।
22 ਉਹ ਬੰਦਾ ਮੌਤ ਦੇ ਸਥਾਨ ਦੇ ਨੇੜੇ ਹੁੰਦਾ ਹੈ
    ਤੇ ਉਸਦਾ ਜੀਵਨ ਖਤਮ ਹੋਣ ਵਾਲਾ ਹੁੰਦਾ ਹੈ।
23 ਪਰਮੇਸ਼ੁਰ ਦੇ ਹਜ਼ਾਰਾਂ ਦੂਤ ਨੇ। ਹੋ ਸੱਕਦਾ ਹੈ ਉਨ੍ਹਾਂ ਵਿੱਚੋਂ ਕੋਈ ਦੂਤ ਉਸ ਬੰਦੇ ਦੀ ਨਿਗਰਾਨੀ ਕਰ ਰਿਹਾ ਹੋਵੇ।
    ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਦੇ ਪੱਖ ਵਿੱਚ ਬੋਲੇ ਤੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਦੱਸੇ ਜੋ ਉਸ ਨੇ ਕੀਤੀਆਂ।
24 ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ
    ‘ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ।
    ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।’
25 ਤਾਂ ਉਸ ਬੰਦੇ ਦਾ ਸਰੀਰ ਮੁੜਕੇ ਜਵਾਨ ਤੇ ਨਰੋਆ ਹੋ ਜਾਵੇਗਾ।
    ਉਹ ਬੰਦਾ ਉਹੋ ਜਿਹਾ ਹੀ ਬਣ ਜਾਵੇਗਾ ਜਿਹੋ ਜਿਹਾ ਉਹ ਜਵਾਨੀ ਵੇਲੇ ਸੀ।
26 ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ, ਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ।
    ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ।
    ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ।
27 ਫ਼ੇਰ ਉਹ ਬੰਦਾ ਲੋਕਾਂ ਅੱਗੇ ਇਕਰਾਰ ਕਰੇਗਾ, ‘ਮੈਂ ਪਾਪ ਕੀਤਾ ਹੈ।
    ਮੈਂ ਨੇਕੀ ਨੂੰ ਬਦੀ ਵਿੱਚ ਬਦਲ ਦਿੱਤਾ ਹੈ।
    ਪਰ ਪਰਮੇਸ਼ੁਰ ਨੇ ਮੈਨੂੰ ਉਹ ਦੰਡ ਨਹੀਂ ਦਿੱਤਾ ਜਿਸਦਾ ਮੈਂ ਅਧਿਕਾਰੀ ਸਾਂ।
28 ਪਰਮੇਸ਼ੁਰ ਨੇ ਮੇਰੇ ਆਤਮੇ ਨੂੰ ਕਬਰ ਵਿੱਚ ਜਾਣ ਤੋਂ ਬਚਾ ਲਿਆ।
    ਹੁਣ ਮੈਂ ਆਪਣਾ ਜੀਵਨ ਜਿਉਂ ਸੱਕਦਾ ਹਾਂ।’

29 “ਪਰਮੇਸ਼ੁਰ ਇਹ ਸਾਰੀਆਂ ਗੱਲਾਂ ਉਸ ਬੰਦੇ ਲਈ ਬਾਰ-ਬਾਰ ਉਹ ਗੱਲਾਂ ਕਰਦਾ ਹੈ।”
30 ਉਸ ਬੰਦੇ ਨੂੰ ਚਿਤਾਵਨੀ ਦੇਣ ਲਈ
    ਅਤੇ ਉਸ ਦੀ ਰੂਹ ਨੂੰ ਮੌਤ ਦੇ ਸਥਾਨ ਤੋਂ ਬਚਾਉਣ ਲਈ ਕਰਦਾ ਹੈ ਤਾਂ ਜੋ ਉਹ ਜੀਵਨ ਨੂੰ ਮਾਣ ਸੱਕੇ।
31 “ਅੱਯੂਬ ਮੇਰੇ ਵੱਲ ਧਿਆਨ ਦੇ।
ਮੈਨੂੰ ਧਿਆਨ ਨਾਲ ਸੁਣ।
    ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।
32 ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ।
    ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।
33 ਪਰ ਅੱਯੂਬ, ਜੇ ਤੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ, ਤਾਂ ਮੇਰੀ ਗੱਲ ਸੁਣ।
    ਖਾਮੋਸ਼ ਰਹਿ ਅਤੇ ਮੈਂ ਤੈਨੂੰ ਸਿਆਣਪ ਸਿੱਖਾਵਾਂਗਾ।”

ਰਸੂਲਾਂ ਦੇ ਕਰਤੱਬ 14

ਪੌਲੁਸ ਅਤੇ ਬਰਨਬਾਸ ਇੱਕੋਨਿਯੁਮ ਵਿੱਚ

14 ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ। ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।

ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ। ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।

ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ। ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚੱਲੇ ਗਏ। ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।

ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ

ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ। ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ 10 ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।

11 ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।” 12 ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” [a] ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ। 13 ਦਿਓਸ [b] ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।

14 ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ, 15 “ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।

16 “ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ। 17 ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”

18 ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸੱਕੇ।

19 ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ। 20 ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇੱਕਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।

ਅੰਤਾਕਿਯਾ ਵਿੱਚ ਪਰਤਣਾ

21 ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ। 22 ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।” 23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।

24 ਤਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ। 25 ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ। 26 ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।

27 ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।” 28 ਉੱਥੇ ਪੌਲੁਸ ਅਤੇ ਬਰਨਬਾਸ ਮਸੀਹ ਦੇ ਚੇਲਿਆਂ ਨਾਲ ਬਹੁਤ ਦਿਨ ਰਹੇ।

Punjabi Bible: Easy-to-Read Version (ERV-PA)

2010 by World Bible Translation Center