Old/New Testament
ਦਾਊਦ ਦਾ ਇੱਕ ਗੀਤ।
29 ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ।
ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
2 ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ।
ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
3 ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ,
ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
4 ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ
ਅਤੇ ਤੇਜ ਨੂੰ ਦਰਸ਼ਾਉਂਦਾ ਹੈ।
5 ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
6 ਯਹੋਵਾਹ ਲਬਾਨੋਨ ਨੂੰ ਹਿਲਾ ਦਿੰਦਾ ਹੈ।
ਇਹ ਛੋਟੇ ਵੱਛੇ ਦੇ ਨੱਚਣ ਵਰਗਾ ਲੱਗਦਾ ਹੈ।
ਸਿਰਯੋਨ ਹਿਲਦਾ ਹੈ।
ਇਹ ਬੱਕਰੀ ਦੇ ਬੱਚੇ ਦੇ ਕੁੱਦਣ ਵਾਂਗ ਲੱਗਦਾ ਹੈ।
7 ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
8 ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
9 ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ।
ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ।
ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
10 ਹੜ੍ਹ ਵੇਲੇ ਯਹੋਵਾਹ ਰਾਜਾ ਸੀ।
ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
11 ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ।
ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ।
30 ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ।
ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ।
ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ।
ਤੇ ਤੁਸਾਂ ਮੈਨੂੰ ਨਿਰੋਗ ਕੀਤਾ।
3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ।
ਤੁਸਾਂ ਮੈਨੂੰ ਜੀਣ ਦਿੱਤਾ।
ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ।
ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ,
ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ।
ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ।
ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ
ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ।
ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ
ਤੇ ਮੈਂ ਕਬਰ ਵਿੱਚ ਨਿਘਰ ਜਾਵਾਂ?
ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ?
ਉਹ ਤੇਰੀ ਉਸਤਤਿ ਨਹੀਂ ਕਰਦੇ।
ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਹੇ ਯਹੋਵਾਹ, ਮੇਰੀ ਮਦਦ ਕਰੋ।”
11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ।
ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ।
ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ।
ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ
ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
23 ਪੌਲੁਸ ਨੇ ਬੜੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।” 2 ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਵੀ ਉੱਥੇ ਹੀ ਸੀ, ਜਦੋਂ ਉਸ ਨੇ ਪੌਲੁਸ ਨੂੰ ਇਹ ਆਖਦੇ ਸੁਣਿਆ ਤਾਂ ਜਿਹੜੇ ਆਦਮੀ ਪੌਲੁਸ ਦੇ ਕੋਲ ਖੜ੍ਹੇ ਸਨ, ਉਨ੍ਹਾਂ ਨੂੰ ਕਿਹਾ ਕਿ ਇਸਦੇ ਮੂੰਹ ਤੇ ਮਾਰੋ। 3 ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।”
4 ਪੌਲੁਸ ਦੇ ਕੋਲ ਖੜ੍ਹੇ ਆਦਮੀਆਂ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਤੂੰ ਪਰਮੇਸ਼ੁਰ ਦੇ ਸਰਦਾਰ ਜਾਜਕ ਦੀ ਬੇਇੱਜ਼ਤੀ ਕਰ ਰਿਹਾ ਹੈਂ।”
5 ਪੌਲੁਸ ਨੇ ਕਿਹਾ, “ਭਰਾਵੋ। ਮੈਨੂੰ ਨਹੀਂ ਸੀ ਪਤਾ ਕਿ ਇਹ ਸਰਦਾਰ ਜਾਜਕ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ ਕਿ, ‘ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਨੂੰ ਬੁਰਾ ਨਹੀਂ ਆਖਣਾ ਚਾਹੀਦਾ।’” [a]
6 ਸਭਾ ਵਿੱਚ, ਕੁਝ ਲੋਕ ਸਦੂਕੀ ਸਨ ਅਤੇ ਕੁਝ ਫ਼ਰੀਸੀ। ਸੋ ਪੌਲੁਸ ਨੂੰ ਇੱਕ ਵਿੱਚਾਰ ਆਇਆ। ਸਭਾ ਵਿੱਚ, ਉਸ ਨੇ ਉੱਚੀ-ਉੱਚੀ ਰੌਲਾ ਪਾਇਆ, “ਭਰਾਵੋ, ਮੈਂ ਇੱਕ ਫ਼ਰੀਸੀ ਹਾਂ ਤੇ ਮੇਰਾ ਪਿਉ ਵੀ ਫ਼ਰੀਸੀ ਸੀ। ਮੇਰੇ ਉੱਪਰ ਇਸ ਲਈ ਮੁਕੱਦਮਾ ਚਲਾਇਆ ਜਾ ਰਿਹਾ ਹੈ ਕਿਉਂਕਿ ਮੈਂ ਮੁਰਦਿਆਂ ਦੇ ਜੀ ਉੱਠਣ ਵਿੱਚ ਵਿਸ਼ਵਾਸ ਕਰਦਾ ਹਾਂ।”
7 ਜਦੋਂ ਪੌਲੁਸ ਨੇ ਇਉਂ ਕਿਹਾ ਤਾਂ ਸਦੂਕੀਆਂ ਅਤੇ ਫ਼ਰੀਸੀਆਂ ਵਿੱਚ ਭਾਰੀ ਬਹਿਸ ਛਿੜ ਪਈ ਅਤੇ ਉਨ੍ਹਾਂ ਵਿੱਚ ਫ਼ੁੱਟ ਪੈ ਗਈ। 8 (ਸਦੂਕੀ ਵਿਸ਼ਵਾਸ ਕਰਦੇ ਸਨ ਕਿ ਕੋਈ ਜੀ ਉੱਠਣਾ ਨਹੀਂ ਹੈ। ਅਤੇ ਉਹ ਵਿਸ਼ਵਾਸ ਕਰਦੇ ਸਨ ਕਿ ਇੱਥੇ ਦੂਤ ਜਾਂ ਆਤਮਾ ਨਹੀਂ ਸਨ।) 9 ਸਾਰੇ ਯਹੂਦੀਆਂ ਨੇ ਉੱਚੀ-ਉੱਚੀ ਸ਼ੋਰ ਮਚਾਉਣਾ ਸ਼ੁਰੂ ਕਰ ਦਿੱਤਾ। ਕੁਝ ਨੇਮ ਦੇ ਪ੍ਰਚਾਰਕ ਜੋ ਕਿ ਫ਼ਰੀਸੀ ਸਨ ਖੜ੍ਹੇ ਹੋਕੇ ਬਹਿਸ ਕਰਨ ਲੱਗੇ, “ਸਾਨੂੰ ਤਾਂ ਇਸ ਮਨੁੱਖ ਵਿੱਚ ਕੁਝ ਗਲਤ ਨਹੀਂ ਦਿਸਿਆ। ਇਹ ਸੰਭਵ ਹੈ ਕਿ ਇੱਕ ਆਤਮਾ ਜਾਂ ਇੱਕ ਦੂਤ ਬੋਲਿਆ ਹੋਵੇ।”
10 ਬਹਿਸ ਝਗੜ੍ਹੇ ਵਿੱਚ ਬਦਲ ਗਈ। ਸਰਦਾਰ ਘਬਰਾ ਗਿਆ ਕਿ ਯਹੂਦੀ ਪੌਲੁਸ ਦੇ ਚਿਥੜੇ ਕਰ ਦੇਣਗੇ। ਤਾਂ ਉਸ ਨੇ ਸਿਪਾਹੀਆਂ ਨੂੰ ਪੌਲੁਸ ਨੂੰ ਯਹੂਦੀਆਂ ਤੋਂ ਦੂਰ ਲੈ ਜਾਣ ਅਤੇ ਇਸ ਨੂੰ ਸੈਨਾ ਭਵਨ ਵਿੱਚ ਰੱਖਣ ਲਈ, ਕਿਹਾ।
11 ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ
12 ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ। 13 ਚਾਲ੍ਹੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ। 14 ਇਹ ਯਹੂਦੀ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਕੋਲ ਗਏ ਅਤੇ ਆਖਿਆ, “ਅਸੀਂ ਸੌਂਹ ਖਾਧੀ ਹੈ ਕਿ ਓਨਾ ਚਿਰ ਅਸੀਂ ਕੁਝ ਨਾ ਖਾਵਾਂਗੇ ਅਤੇ ਨਾ ਪੀਵਾਂਗੇ ਜਦ ਤੱਕ ਕਿ ਅਸੀਂ ਪੌਲੁਸ ਨੂੰ ਨਾ ਮਾਰ ਦੇਈਏ। 15 ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
2010 by World Bible Translation Center