Old/New Testament
ਯਹੂਦਾਹ ਦੇ ਹੋਰ ਪਰਿਵਾਰ-ਸਮੂਹ
4 ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ:
ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।
2 ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਥ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ।
3 ਏਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹੱਸਲਲਪੋਨੀ।
4 ਫਨੂਏਲ ਗਦੋਰ ਦਾ ਪਿਤਾ ਸੀ ਅਤੇ ਏਜ਼ਰ ਹੂਸ਼ਾਹ ਦਾ ਪਿਤਾ ਸੀ।
ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਥਾਹ ਦਾ ਪਹਿਲੋਠਾ ਪੁੱਤਰ ਸੀ ਅਤੇ ਅਫ਼ਰਾਥਾਹ ਬੈਤਲਹਮ ਦਾ ਸੰਸਥਾਪਕ ਸੀ।
5 ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ 2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ। 6 ਨਅਰਾਹ ਦੇ ਘਰ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ। 7 ਹਲਾਹ ਦੇ ਪੁੱਤਰਾਂ ਦਾ ਨਾਂ ਸੀ: ਸਰਥ, ਯਿਸਹਰ, ਅਥਨਾਨ ਅਤੇ ਕੋਸ। 8 ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ।
9 ਯਅਬੇਸ ਆਪਣੇ ਭਰਾ ਨਾਲੋਂ ਵੱਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸ ਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।” 10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।” ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।
11 ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ। 12 ਅਸ਼ਤੋਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿੰਨਾਹ ਦਾ ਪਿਉ ਸੀ। ਤਹਿੰਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ਏਹ ਰੇਕਾਹ ਦੇ ਮਨੁੱਖ ਸਨ।
13 ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਥਨੀਏਲ ਅਤੇ ਸਰਾਯਾਹ। ਆਥਨੀਏਲ ਦੇ ਪੁੱਤਰ ਸਨ ਹਥਥ ਅਤੇ ਮਓਨੋਥਈ। 14 ਮਓਨੋਥਈ ਆਫ਼ਰਾਹ ਦਾ ਪਿਤਾ ਸੀ।
ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗੇ-ਹਰਾਸ਼ੀਮ ਨਗਰ ਦਾ ਸੰਸਥਾਪਕ ਸੀ। ਉਸ ਸਥਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।
15 ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ਏਲਾਹ ਅਤੇ ਨਅਮ। ਏਲਾਹ ਦਾ ਪੁੱਤਰ ਕਨਜ਼ ਸੀ।
16 ਜ਼ੀਫ, ਜ਼ੀਫਾਹ, ਤੀਰਯਾ ਤੇ ਅਸਰੇਲ ਯਹੱਲਲੇਲ ਦੇ ਪੁੱਤਰ ਸਨ।
17-18 ਅਜ਼ਰਾਹ ਦੇ ਪੁੱਤਰ ਸਨ: ਯਥਰ, ਮਰਦ, ਏਫਰ ਅਤੇ ਯਾਲੋਨ। ਮਰਦ ਮਿਰਯਮ, ਸ਼ੰਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸ ਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਥੀਏਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਥਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ।
19 ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਂ ਚੋ ਸੀ ਅਤੇ ਅਸ਼ਤਮੋਆ ਮਅਕਾਥੀ ਚੋ ਸੀ। 20 ਅਮਨੋਨ, ਰਿੰਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ।
ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਅਤੇ ਬਨ-ਜ਼ੋਹੇਥ ਸਨ।
21-22 ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ਏਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ਏਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ। 23 ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ।
ਸ਼ਿਮਓਨ ਦੇ ਪੁੱਤਰ
24 ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ। 25 ਸ਼ਾਊਲ ਦਾ ਪੁੱਤਰ ਸੀ ਸ਼ੱਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ।
26 ਮਿਸ਼ਮਾ ਦਾ ਪੁੱਤਰ ਹੰਮੂਏਲ ਅਤੇ ਉਸਦਾ ਪੁੱਤਰ ਜ਼ੱਕੂਰ ਤੇ ਜ਼ੱਕੂਰ ਦਾ ਪੁੱਤਰ ਸੀ ਸ਼ਿਮਈ। 27 ਸ਼ਿਮਈ ਦੇ 16 ਪੁੱਤਰ ਅਤੇ 6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ।
28 ਸ਼ਿਮਈ ਦੇ ਉੱਤਰਾਧਿਕਾਰੀ ਬਏਰਸ਼ਬਾ, ਮੋਲਾਦਾਹ, ਹਸਰ-ਸ਼ੂਆਲ 29 ਬਿਲਹਾਹ ਵਿੱਚ, ਅਸਮ, ਤੋਲਾਦ, 30 ਬਥੂਏਲ, ਹਾਰਮਾਹ, ਸਿਕਲਗ, 31 ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ। 32 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ। 33 ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵੱਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।
34-38 ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋਏਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਏਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀਏਲ, ਯਿਸੀਮਿਏਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ।
ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ। 39 ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ। 40 ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ। 41 ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉੱਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓੱਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ।
42 ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀਏਲ ਸਨ। ਉਹ ਓਥੋਂ ਦੇ ਰਹਿਣ ਵਾਲੇ ਲੋਕਾਂ ਦੇ ਵਿਰੱਧ ਲੜੇ। 43 ਉੱਥੇ ਸਿਰਫ਼ ਥੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵੱਸਦੇ ਹਨ।
ਰਊਬੇਨ ਦੇ ਉੱਤਰਾਧਿਕਾਰੀ
5 ਇਸਰਾਏਲ ਦਾ ਪਹਿਲੋਠਾ ਪੁੱਤਰ ਰਊਬੇਨ ਸੀ। ਰਊਬੇਨ ਨੂੰ ਪਹਿਲੋਠਾ ਪੁੱਤਰ ਹੋਣ ਕਰਕੇ ਵਿਸੇਸ ਅਧਿਕਾਰ ਮਿਲਣੇ ਚਾਹੀਦੇ ਸਨ ਪਰ ਉਸ ਨੇ ਆਪਣੇ ਪਿਤਾ ਦੀ ਬੀਵੀ ਨਾਲ ਸੰਭੋਗ ਕੀਤਾ ਇਸ ਲਈ ਉਸ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਕੇ ਉਹ ਹੱਕ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤੇ ਗਏ। ਰਊਬੇਨ ਦਾ ਨਾਂ ਇਉਂ ਕੁਲ ਪੱਤ੍ਰੀ ਵਿੱਚ ਪਹਿਲੋਠੇ ਕਰਕੇ ਨਹੀਂ ਗਿਣਿਆ ਜਾਂਦਾ। ਯਹੂਦਾਹ ਆਪਣੇ ਭਰਾਵਾਂ ਤੋਂ ਵੱਧ ਸ਼ਕਤੀਸ਼ਾਲੀ ਹੋਇਆ। ਇਸ ਕਰਕੇ ਉਸ ਦੇ ਘਰਾਣੇ ਦੇ ਲੋਕ ਆਗੂ ਬਣੇ। ਪਰ ਯੂਸੁਫ਼ ਦੇ ਘਰਾਣੇ ਨੂੰ ਹੋਰ ਹੱਕ ਪ੍ਰਾਪਤ ਸਨ ਜਿਹੜੇ ਕਿ ਸਭ ਤੋਂ ਵੱਡੇ ਪੁੱਤਰ ਨੂੰ ਪ੍ਰਾਪਤ ਸਨ।
ਰਊਬੇਨ ਦੇ ਪੁੱਤਰਾਂ ਦੇ ਨਾਂ ਹਨੋਕ, ਫ਼ੱਲੂ, ਹਸਰੋਨ ਅਤੇ ਕਰਮੀ ਸਨ।
4 ਯੋਏਲ ਦੇ ਉੱਤਰਾਧਿਕਾਰੀਆਂ ਵਿੱਚੋਂ ਸ਼ਮਅਯਾਹ ਉਸਦਾ ਪੁੱਤਰ ਸੀ। ਗੋਗ ਸ਼ਮਅਯਾਹ ਦਾ ਪੁੱਤਰ ਅਤੇ ਗੋਗ ਦਾ ਪੁੱਤਰ ਸ਼ਿਮਈ ਸੀ। 5 ਮੀਕਾਹ ਸ਼ਿਮਈ ਦਾ ਅਤੇ ਮੀਕਾਹ ਦਾ ਪੁੱਤਰ ਰਆਯਾਹ ਅਤੇ ਉਸਦਾ ਪੁੱਤਰ ਬਆਲ ਸੀ। 6 ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।
7 ਯੋਏਲ ਦੇ ਰਿਸ਼ਤੇਦਾਰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਓਵੇਂ ਹੀ ਦਰਜ ਗਏ ਹਨ ਜਿਵੇਂ ਕਿ ਉਹ ਪਰਿਵਾਰ ਦੇ ਇਤਿਹਾਸਾਂ ਵਿੱਚ ਲਿਖੇ ਗਏ ਹਨ: ਯਈੇਏਲ ਪਹਿਲੋਠਾ ਪੁੱਤਰ ਸੀ, ਫ਼ੇਰ ਜ਼ਕਰਯਾਹ ਅਤੇ ਬਲਆ। 8 ਬਲਆ ਆਜ਼ਾਜ਼ ਦਾ ਪੁੱਤਰ ਸੀ, ਆਜ਼ਾਜ਼ ਸ਼ਮਆ ਦਾ ਪੁੱਤਰ ਸੀ ਅਤੇ ਸ਼ਮਆ ਯੋਏਲ ਦਾ ਪੁੱਤਰ ਸੀ। ਇਹ ਅਰੋਏਰ ਦੇ ਇਲਾਕੇ ਵਿੱਚ ਨਬੋ ਤੋਂ ਲੈ ਕੇ ਬਆਲ ਮਓਨ ਤੀਕ ਵੱਸਦੇ ਸਨ। 9 ਬਲਆ ਦੇ ਲੋਕ ਮਾਰੂਥਲ ਦੀ ਨੁਕਰ ਤੀਕ ਰਹਿੰਦੇ ਸਨ, ਜੋ ਕਿ ਪੂਰਬ ਵੱਲ ਫ਼ਰਾਤ ਦਰਿਆ ਤੀਕ ਪਹੁੰਚਦੀ ਹੈ। ਉਹ ਇਸ ਇਲਾਕੇ ਵਿੱਚ ਇਸ ਲਈ ਵੱਸਦੇ ਸਨ ਕਿਉਂ ਕਿ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ਼ ਵਿੱਚ ਬਹੁਤ ਵੱਧ ਗਏ ਸਨ। 10 ਜਦੋਂ ਸ਼ਾਊਲ ਪਾਤਸ਼ਾਹ ਸੀ, ਬਲਆ ਦੇ ਲੋਕਾਂ ਨੇ ਹਗਰੀਆਂ ਨਾਲ ਜੰਗ ਕੀਤੀ ਅਤੇ ਉਨ੍ਹਾਂ ਨੂੰ ਹਰਾਇਆ। ਉਨ੍ਹਾਂ ਨੇ ਗਿਲਆਦ ਦੇ ਪੂਰਬੀ ਖੇਤਰ ਰਾਹੀਂ ਸਫ਼ਰ ਕੀਤਾ ਅਤੇ ਉਨ੍ਹਾਂ ਤੰਬੂਆਂ ਵਿੱਚ ਰਹੇ ਜੋ ਓਥੋਂ ਦੇ ਹਗਰੀ ਲੋਕਾਂ ਦੇ ਸਨ।
ਗਾਦ ਦੇ ਉੱਤਰਾਧਿਕਾਰੀ
11 ਗਾਦ ਪਰਿਵਾਰ-ਸਮੂਹ ਦੇ ਲੋਕ ਰਊਬੇਨ ਦੇ ਪਰਿਵਾਰ-ਸਮੂਹ ਦੇ ਲੋਕਾਂ ਦੇ ਨਜ਼ਦੀਕ ਹੀ ਵਸੇ। ਇਹ ਗਾਦੀ ਲੋਕ ਬਾਸ਼ਾਨ ਦੇ ਇਲਾਕੇ ਵਿੱਚ ਤੇ ਸਲਕਾਹ ਤੀਕ ਵਸੇ। 12 ਯੋਏਲ ਬਾਸ਼ਾਨ ਦਾ ਪਹਿਲਾ ਆਗੂ ਸੀ ਅਤੇ ਉਸ ਤੋਂ ਬਾਅਦ ਸ਼ਾਫ਼ਾਨ ਦੂਜਾ ਤੇ ਉਸ ਉਪਰੰਤ ਯਅਨਈ ਆਗੂ ਬਣਿਆ। 13 ਉਨ੍ਹਾਂ ਦੇ ਘਰਾਣਿਆਂ ਵਿੱਚੋਂ ਸੱਤਾਂ ਭਰਾਵਾਂ ਦੇ ਨਾਉਂ ਇਉਂ ਸਨ: ਮੀਕਾਏਲ, ਮਸ਼ੂੱਲਾਮ, ਸ਼ਬਾ, ਯੋਰਈ, ਯਅਕਾਨ, ਜ਼ੀਆ ਅਤੇ ਏਬਰ। 14 ਇਹ ਅਬੀਹਯਿਲ ਦੇ ਉੱਤਰਾਧਿਕਾਰੀ ਸਨ। ਅਬੀਹਯਿਲ ਹੂਰੀ ਦਾ ਪੁੱਤਰ ਸੀ ਅਤੇ ਹੂਰੀ ਯਾਰੋਅਹ ਦਾ ਪੁੱਤਰ ਅਤੇ ਯਾਰੋਆਹ ਗਿਲਆਦ ਦਾ। ਗਿਲਆਦ ਮੀਕਾਏਲ ਦਾ ਪੁੱਤਰ ਅਤੇ ਮੀਕਾਏਲ ਯਸ਼ੀਸ਼ਈ ਦਾ ਪੁੱਤਰ ਸੀ। ਯਸ਼ੀਸ਼ਈ ਯਹਦੋ ਦਾ ਪੁੱਤਰ ਅਤੇ ਯਹਦੋ ਬੂਜ ਦਾ ਪੁੱਤਰ ਸੀ। 15 ਅਬਦੀਏਲ ਦਾ ਪੁੱਤਰ ਸੀ ਅਹੀ ਅਤੇ ਅਬਦੀਏਲ ਗੂਨੀ ਦਾ ਪੁੱਤਰ ਸੀ। ਅਤੇ ਅਹੀ ਉਨ੍ਹਾਂ ਦੇ ਘਰਾਣਿਆਂ ਦਾ ਆਗੂ ਸੀ।
16 ਗਾਦ ਪਰਿਵਾਰ-ਸਮੂਹ ਬਾਸ਼ਾਨ ਦੇ ਗਿਲਆਦ ਅਤੇ ਉਸ ਦੇ ਆਸ-ਪਾਸ ਦੇ ਛੋਟੇ ਸ਼ਹਿਰਾਂ ਵਿੱਚ ਅਤੇ ਸ਼ਾਰੋਨ ਦੇ ਇਲਾਕੇ ਵਿੱਚ ਸੀਮਾ ਤਾਈਂ ਸਾਰੀਆਂ ਚਰਾਂਦਾ ਵਿੱਚ ਰਹਿੰਦਾ ਸੀ।
17 ਯੋਥਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਥਾਮ ਉਨ੍ਹੀ ਦਿਨੀ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ।
ਯੁੱਧ ਵਿੱਚ ਕੁਝ ਮਾਹਰ ਸਿਪਾਹੀ
18 ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਅਤੇ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹ ਕੋਲ ਕੁੱਲ 44,760 ਬਹਾਦਰ ਸਿਪਾਹੀ ਸਨ। ਉਨ੍ਹਾਂ ਸਿਪਾਹੀਆਂ ਕੋਲ ਤਲਵਾਰਾਂ ਅਤੇ ਢਾਲਾਂ ਸਨ ਅਤੇ ਉਹ ਤੀਰਾਂ ਅਤੇ ਕਮਾਨਾਂ ਵਿੱਚ ਵੀ ਕੁਸ਼ਲ ਸਨ। 19 ਇਨ੍ਹਾਂ ਨੇ ਹਗਰੀਆਂ, ਯਟੂਰ, ਨਾਫ਼ੀਸ਼ ਤੇ ਨੋਦਾਬ ਦੇ ਲੋਕਾਂ ਵਿਰੁੱਧ ਲੜਾਈ ਕੀਤੀ। 20 ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ। 21 ਉਨ੍ਹਾਂ ਨੇ ਹਗਰੀਆਂ ਦੇ ਪਸ਼ੂ ਵੀ ਲੈ ਲਏ। ਉਨ੍ਹਾਂ ਨੇ 50,000 ਊਠ 2,50,000 ਭੇਡਾਂ, 2,000 ਗਧੇ ਅਤੇ 1,00,000 ਮਨੁੱਖਾਂ ਨੂੰ ਵੀ ਲੁੱਟ ਲਿਆ ਭਾਵ ਲੈ ਗਏ। 22 ਬਹੁਤ ਸਾਰੇ ਹਗਰੀ ਮਾਰੇ ਗਏ ਸਨ ਕਿਉਂ ਕਿ ਇਹ ਯੁੱਧ ਪਰਮੇਸ਼ੁਰ ਵੱਲੋਂ ਸੀ ਅਤੇ ਪਰਮੇਸ਼ੁਰ ਰਊਬੇਨ ਦੇ ਪੱਖ ਵਿੱਚ ਸੀ। ਫ਼ਿਰ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਦੇ ਲੋਕਾਂ ਨੇ ਹਗਰੀਆਂ ਦੀ ਜ਼ਮੀਨ ਤੇ ਰਹਿਣਾ ਸ਼ੁਰੂ ਕਰ ਦਿੱਤਾ। ਇਹ ਲੋਕ ਇਸਰਾਏਲੀਆਂ ਦੇ ਜਲਾਵਤਨੀ ਕਰਕੇ ਕੈਦੀਆਂ ਵਜੋਂ ਬੇਬੀਲੋਨ ਨੂੰ ਲਿਜਾਏ ਜਾਣ ਤੀਕ ਇੱਥੇ ਰਹੇ।
23 ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖ ਬਾਸ਼ਾਨ ਦੇ ਇਲਾਕੇ ਵਿੱਚ ਵੱਸਦੇ ਰਹੇ। ਉਹ ਬਾਸ਼ਾਨ ਤੋਂ ਬਅਲ-ਹਰਮੋਨ, ਸਨੀਰ ਅਤੇ ਹਰਮੋਨ ਪਰਬਤ ਤੀਕ ਵੱਧਦੇ ਬਹੁਤ ਸਾਰੇ ਮਨੁੱਖਾਂ ਦਾ ਦਲ ਬਣ ਗਏ।
24 ਮਨੱਸ਼ਹ ਪਰਿਵਾਰ-ਸਮੂਹ ਦੇ ਅੱਧੇ ਮਨੁੱਖਾਂ ਦੇ ਘਰਾਣੇ ਦੇ ਆਗੂ ਇਸ ਪ੍ਰਕਾਰ ਸਨ: ਏਫ਼ਰ, ਯਿਸ਼ਈ, ਅਲੀਏਲ, ਅਜ਼ਰੀਏਲ, ਯਿਰਮਿਯਾਹ, ਹੋਦਵਯਾਹ, ਯਹਦੀਏਲ। ਇਹ ਸਾਰੇ ਹੀ ਬਹਾਦੁਰ ਵੀਰ ਅਤੇ ਤਾਕਤਵਰ ਮਨੁੱਖ ਸਨ। ਇਹ ਸਾਰੇ ਪ੍ਰਸਿੱਧ ਮਨੁੱਖ ਸਨ ਅਤੇ ਆਪੋ-ਆਪਣੇ ਪਰਿਵਾਰ-ਸਮੂਹਾਂ ਦੇ ਆਗੂ। 25 ਪਰ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਵਿਰੁੱਧ ਪਾਪ ਕੀਤਾ ਅਤੇ ਉਨ੍ਹਾਂ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਦੇ ਧਰਤੀ ਤੇ ਕਬਜ਼ਾ ਲੈਣ ਤੋਂ ਪਹਿਲਾਂ ਤਬਾਹ ਕੀਤਾ ਸੀ।
26 ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਥ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓੱਥੇ ਰਹਿੰਦੇ ਹਨ।
ਲੇਵੀ ਦੇ ਉੱਤਰਾਧਿਕਾਰੀ
6 ਲੇਵੀ ਦੇ ਪੁੱਤਰਾਂ ਦੇ ਨਾਂ ਸਨ: ਗੋਰਸ਼ੇਨ, ਕਹਾਥ ਅਤੇ ਮਰਾਰੀ।
2 ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਅੱਗੋਂ ਕਹਾਥ ਦੇ ਪੁੱਤਰ ਸਨ।
3 ਅਮਰਾਮ ਦੇ ਬੱਚੇ ਸਨ ਹਾਰੂਨ, ਮੂਸਾ ਅਤੇ ਮਿਰਯਮ।
ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ। 4 ਅਲਆਜ਼ਾਰ ਫ਼ੀਨਹਾਸ ਦਾ ਪਿਤਾ ਸੀ ਅਤੇ ਫ਼ੀਨਹਾਸ ਅਬੀਸ਼ੂਆ ਦਾ। 5 ਅਬੀਸ਼ੂਆ ਬੁੱਕੀ ਦਾ ਪਿਤਾ ਸੀ ਅਤੇ ਬੁੱਕੀ ਉਜ਼ੀ ਦਾ ਪਿਤਾ ਸੀ। 6 ਉਜ਼ੀ ਜ਼ਰਹਯਾਹ ਦਾ ਪਿਤਾ ਅਤੇ ਉਸਦਾ ਪੁੱਤਰ ਮਰਾਯੋਥ ਸੀ। 7 ਮਰਾਯੋਥ ਅਮਰਯਾਹ ਦਾ ਪਿਤਾ ਸੀ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ। 8 ਅਹੀਟੂਬ ਸਾਦੋਕ ਦਾ ਪਿਤਾ ਅਤੇ ਉਸਦਾ ਪੁੱਤਰ ਅਹੀਮਾਅਸ ਸੀ। 9 ਅਹੀਮਾਅਸ ਅਜ਼ਰਯਾਹ ਦਾ ਪਿਤਾ ਅਤੇ ਅਜ਼ਰਸਾਹ ਯੋਹਾਨਾਨ ਦਾ ਪਿਤਾ ਸੀ। 10 ਅਜ਼ਰਯਾਹ ਯੋਹਾਨਾਨ ਦਾ ਪਿਤਾ ਸੀ। (ਇਹ ਉਹੀ ਅਜ਼ਰਯਾਹ ਸੀ ਜਿਹੜਾ ਯਰੂਸ਼ਲਮ ਵਿੱਚ, ਸੁਲੇਮਾਨ ਦੁਆਰਾ ਬਣਾਏ ਗਏ ਮੰਦਰ ਵਿੱਚ ਜਾਜਕ ਵਜੋਂ ਕੰਮ ਕਰਦਾ ਹੁੰਦਾ ਸੀ।) 11 ਅਜ਼ਰਯਾਹ ਅਮਰਯਾਹ ਦਾ ਪਿਤਾ ਸੀ ਤੇ ਅਮਰਯਾਹ ਅਹੀਟੂਬ ਦਾ। 12 ਅਹੀਟੂਬ ਤੋਂ ਸਾਦੋਕ ਪੈਦਾ ਹੋਇਆ ਤੇ ਸਾਦੋਕ ਤੋਂ ਸ਼ੱਲੂਮ। 13 ਸ਼ੱਲੂਮ ਹਿਲਕੀਯਾਹ ਦਾ ਪਿਤਾ ਸੀ ਤੇ ਹਿਲਕੀਯਾਹ ਅਜ਼ਰਯਾਹ ਦਾ। 14 ਅਜ਼ਰਯਾਹ ਸਰਾਯਾਹ ਦਾ ਪਿਤਾ ਸੀ ਤੇ ਸਰਾਯਾਹ ਦਾ ਪੁੱਤਰ ਯਹੋਸਾਦਾਕ ਸੀ।
15 ਜਦੋਂ ਯਹੋਵਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਦੂਰ ਭੇਜ ਦਿੱਤਾ ਸੀ, ਯਹੋਸਾਦਾਕ ਨੂੰ ਵੀ ਆਪਣਾ ਘਰ ਛੱਡਣਾ ਪਿਆ, ਅਤੇ ਉਨ੍ਹਾਂ ਲੋਕਾਂ ਨੂੰ ਦੂਜੇ ਦੇਸ ਵਿੱਚ ਕੈਦੀ ਬਣਾ ਲਿਆ ਗਿਆ ਸੀ। ਯਹੋਵਾਹ ਨੇ ਨਬੁਕਦਨੱਸਰ ਨੂੰ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਬੰਦੀ ਬਨਾਉਣ ਲਈ ਵਰਤਿਆ।
ਲੇਵੀ ਦੇ ਉੱਤਰਾਧਿਕਾਰੀ
16 ਲੇਵੀ ਦੇ ਪੁੱਤਰ ਗੇਰਸ਼ੋਮ, ਕਹਾਬ ਅਤੇ ਮਰਾਰੀ ਸਨ।
17 ਗੇਰਸ਼ੋਮ ਦੇ ਪੁੱਤਰਾਂ ਦਾ ਨਾਂ ਲਿਬਨੀ ਅਤੇ ਸ਼ਿਮਈ ਸੀ।
18 ਕੋਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਤੇ ਉੱਜ਼ੀਏਲ ਸਨ।
19 ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੁਸ਼ੀ।
ਇਹ ਲੇਵੀ ਦੇ ਪਰਿਵਾਰ-ਸਮੂਹ ਵਿੱਚ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਤਾਬਕ ਸਨ:
20 ਗੇਰਸ਼ੋਮ ਦੇ ਉੱਤਰਾਧਿਕਾਰੀ ਇਸ ਤਰ੍ਹਾਂ ਸੀ: ਲਿਬਨੀ ਗੇਰਸ਼ੋਮ ਦਾ ਪੁੱਤਰ ਸੀ ਅਤੇ ਲਿਬਨੀ ਦਾ ਪੁੱਤਰ ਯਹਥ ਤੇ ਯਹਥ ਦੇ ਪੁੱਤਰ ਦਾ ਨਾਂ ਸੀ ਜ਼ਿੰਮਾਹ। 21 ਜ਼ਿੰਮਾਹ ਦੇ ਪੁੱਤਰ ਦਾ ਨਾਉਂ ਸੀ ਯੋਆਹ ਅਤੇ ਉਸ ਦੇ ਪੁੱਤਰ ਦਾ ਨਾਂ ਸੀ ਇੱਦੋ। ਇੱਦੋ ਦਾ ਪੁੱਤਰ ਜ਼ਰਹ ਤੇ ਜ਼ਰਹ ਦਾ ਪੁੱਤਰ ਯਅਥਰਈ ਸੀ।
22 ਕਹਾਬ ਦੇ ਉੱਤਰਾਧਿਕਾਰੀ ਇਉਂ ਸਨ: ਕਹਾਥ ਦੇ ਪੁੱਤਰ ਦਾ ਨਾਂ ਅੰਮੀਨਾਦਾਬ ਤੇ ਉਸਦਾ ਪੁੱਤਰ ਕੋਰਹ। ਅੱਸੀਰ ਕੋਰਹ ਦਾ ਪੁੱਤਰ ਸੀ। 23 ਅੱਸੀਰ ਦਾ ਪੁੱਤਰ ਅਲਕਾਨਾਹ ਤੇ ਉਸਦਾ ਪੁੱਤਰ ਅਬਯਾਸਾਫ਼ ਤੇ ਉਸਦਾ ਪੁੱਤਰ ਅਸੀਰ ਸੀ। 24 ਅਸੀਰ ਦਾ ਪੁੱਤਰ ਤਹਥ ਸੀ ਤੇ ਉਸਦਾ ਪੁੱਤਰ ਊਰੀਏਲ। ਊਰੀਏਲ ਦੇ ਪੁੱਤਰ ਦਾ ਨਾਂ ਉਜ਼ੀਯਾਹ ਤੇ ਉਸ ਦੇ ਪੁੱਤਰ ਦਾ ਨਾਂ ਸ਼ਾਊਲ ਸੀ।
25 ਅਲਕਾਨਾਹ ਦੇ ਪੁੱਤਰ ਅਮਾਸਈ ਅਤੇ ਅਹੀਮੋਥ ਸਨ। 26 ਸੋਫ਼ਈ ਅਲਕਾਨਾਹ ਦਾ ਪੁੱਤਰ ਸੀ ਤੇ ਨਹਥ ਸੋਫ਼ਈ ਦਾ ਪੁੱਤਰ। 27 ਅਲੀਆਬ ਨਹਥ ਦਾ ਪੁੱਤਰ ਤੇ ਯਹੋਰਾਮ ਅਲੀਆਬ ਦਾ ਪੁੱਤਰ ਸੀ। ਅਲਕਾਨਾਹ ਯਰੋਹਾਮ ਦਾ ਪੁੱਤਰ ਸੀ ਸ਼ਮੂਏਲ ਅਲਕਾਨਾਹ ਦਾ ਪੁੱਤਰ ਸੀ। 28 ਸ਼ਮੂਏਲ ਦਾ ਪਹਿਲੋਠਾ ਪੁੱਤਰ ਯੋਏਲ ਅਤੇ ਅਬੀਯਾਹ ਸੀ।
29 ਮਰਾਰੀ ਦੇ ਪੁੱਤਰ ਇਵੇਂ ਸਨ: ਮਹਲੀ ਮਰਾਰੀ ਦਾ ਪੁੱਤਰ ਤੇ ਮਹਲੀ ਦਾ ਪੁੱਤਰ ਲਿਬਨੀ ਤੇ ਉਸਦਾ ਪੁੱਤਰ ਸ਼ਿਮਈ ਤੇ ਸ਼ਿਮਈ ਦਾ ਪੁੱਤਰ ਉੱਜ਼ਾਹ ਸੀ। 30 ਉੱਜ਼ਾਹ ਦਾ ਪੁੱਤਰ ਸ਼ਿਮਆ ਤੇ ਹੱਗੀਯਾਹ ਸ਼ਿਮਆ ਦਾ ਪੁੱਤਰ ਸੀ ਅਸਾਯਾਹ ਹੱਗੀਯਾਹ ਦਾ ਪੁੱਤਰ।
ਮੰਦਰ ਦੇ ਸੰਗੀਤਕਾਰ
31 ਇਹ ਉਹ ਮਨੁੱਖ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦੇ ਘਰ ਦੇ ਸੰਗੀਤਕਾਰਾਂ ਵਜੋਂ ਥਾਪਿਆ ਜਦੋਂ ਕਿ ਨੇਮ ਦੇ ਸੰਦੂਕ ਨੂੰ ਉਸ ਦੇ ਸੁੱਖ ਅਸਥਾਨ ਉੱਪਰ ਰੱਖਿਆ ਗਿਆ ਸੀ। 32 ਇਨ੍ਹਾਂ ਲੋਕਾਂ ਨੇ ਪਵਿੱਤਰ ਤੰਬੂ ਵਿਖੇ ਭਜਨ ਅਤੇ ਧਾਰਮਿਕ ਗੀਤ ਗਾਏ। ਪਵਿੱਤਰ ਤੰਬੂ ਮੰਡਲੀ ਵਾਲਾ ਤੰਬੂ ਵੀ ਕਹਿਲਾਉਂਦਾ ਹੈ। ਉਨ੍ਹਾਂ ਨੇ ਓੱਥੇ, ਸੁਲੇਮਾਨ ਦੇ ਯਰੂਸ਼ਲਮ ਵਿੱਚ ਯਹੋਵਾਹ ਦਾ ਮੰਦਰ ਉਸਾਰਨ ਤੀਕ ਸੇਵਾ ਕੀਤੀ। ਉਨ੍ਹਾਂ ਨੇ ਪਵਿੱਤਰ ਤੰਬੂ ਵਿੱਚ ਉਨ੍ਹਾਂ ਨੂੰ ਸੇਵਾ ਲਈ ਦਿੱਤੀਆਂ ਗਈਆਂ ਬਿਧੀਆਂ ਅਨੁਸਾਰ ਸੇਵਾ ਕੀਤੀ।
33 ਉਹ ਆਦਮੀ ਅਤੇ ਉਨ੍ਹਾਂ ਦੇ ਪੁੱਤਰ ਜਿਹੜੇ ਸਭਾਵਾਂ ਵਿੱਚ ਧਾਰਮਿਕ ਗੀਤ ਗਾਉਂਦੇ ਸਨ:
ਕੋਹਾਥ ਪਰਿਵਾਰ ਵਿੱਚੋਂ ਉੱਤਰਾਧਿਕਾਰੀ: ਹੇਮਾਨ ਗੱਵਯਾ। ਹੇਮਾਨ ਯੋਏਲ ਦਾ ਪੁੱਤਰ ਸੀ, ਅਤੇ ਯੋਏਲ ਸਮੂਏਲ ਦਾ ਪੁੱਤਰ ਸੀ। 34 ਸ਼ਮੂਏਲ ਅਲਕਾਨਾਹ ਦਾ ਪੁੱਤਰ ਸੀ ਤੇ ਅਲਕਾਨਾਹ ਯਰੋਹਾਮ ਦਾ। ਯਰੋਹਾਮ ਅਲੀਏਲ ਦਾ ਪੁੱਤਰ ਸੀ ਤੇ ਅਲੀਏਲ ਤੋਆਹ ਦਾ ਪੁੱਤਰ ਸੀ। 35 ਤੋਆਹ ਸੂਫ਼ ਦਾ ਪੁੱਤਰ ਸੀ ਤੇ ਸੂਫ਼ ਅਲਕਾਨਾਹ ਦਾ ਤੇ ਅਲਕਾਨਾਹ ਮਹਥ ਦਾ ਪੁੱਤਰ ਤੇ ਮਹਥ ਅਮਾਸਈ ਦਾ ਪੁੱਤਰ ਸੀ। 36 ਅਲਕਨਾਹ ਦਾ ਪੁੱਤਰ ਅਮਾਸਈ ਅਤੇ ਅਲਕਾਨਾਹ ਯੋਏਲ ਦਾ ਪੁੱਤਰ ਤੇ ਯੋਏਲ ਅਜ਼ਰਯਾਹ ਦਾ ਪੁੱਤਰ ਸੀ ਤੇ ਅਜ਼ਰਯਾਹ ਸਫ਼ਨਯਾਹ ਦਾ। 37 ਤਹਥ ਦਾ ਪੁੱਤਰ ਸਫ਼ਨਯਾਹ ਤੇ ਤਹਥ ਅੱਸੀਰ ਦਾ ਪੁੱਤਰ ਸੀ ਅਤੇ ਅੱਸੀਰ ਅਬਯਾਸਾਫ਼ ਦਾ ਤੇ ਅਬਯਾਸਾਫ਼ ਕੋਰਹ ਦਾ। 38 ਕੋਰਹ ਯਿਸਹਾਰ ਦਾ ਪੁੱਤਰ ਸੀ ਤੇ ਯਿਸਹਾਰ ਦਾ ਪਿਤਾ ਕਹਾਥ ਤੇ ਕਹਾਥ ਦਾ ਪਿਤਾ ਲੇਵੀ ਤੇ ਲੇਵੀ ਦਾ ਪਿਤਾ ਇਸਰਾਏਲ ਸੀ।
39 ਆਸਾਫ਼ ਹੇਮਾਨ ਦਾ ਸੰਬੰਧੀ ਸੀ। ਉਹ ਹੇਮਾਨ ਦੇ ਸੱਜੇ ਪਾਸੇ ਸੇਵਾ ਕਰਦਾ ਹੁੰਦਾ ਸੀ। ਆਸਾਫ਼ ਬਰਕਯਾਹ ਦਾ ਪੁੱਤਰ ਸੀ ਤੇ ਬਰਕਯਾਹ ਸ਼ਿਮਆ ਦਾ ਪੁੱਤਰ ਸੀ। 40 ਸ਼ਿਮਆ ਮੀਕਾਏਲ ਦਾ ਪੁੱਤਰ ਤੇ ਮੀਕਾਏਲ ਦਾ ਪਿਤਾ ਬਅਸੇਯਾਹ ਤੇ ਬਅਸੇਯਾਹ ਦਾ ਪਿਤਾ ਮਲਕੀਯਾਹ ਸੀ। 41 ਮਲਕੀਯਾਹ ਅਬਨੀ ਦਾ ਪੁੱਤਰ, ਅਬਨੀ ਜ਼ਰਹ ਦਾ ਤੇ ਜ਼ਰਹ ਅਦਾਯਾਹ ਦਾ ਪੁੱਤਰ ਸੀ। 42 ਅਦਾਯਾਹ ਏਥਾਨ ਦਾ ਪੁੱਤਰ, ਏਥਾਨ ਜ਼ਿੰਮਾਹ ਦਾ ਤੇ ਜ਼ਿੰਮਾਹ ਸ਼ਮਈ ਦਾ ਪੁੱਤਰ ਸੀ। 43 ਸ਼ਮਈ ਯਹਥ ਦਾ ਪੁੱਤਰ, ਯਹਥ ਗੇਰਸ਼ੋਮ ਦਾ ਤੇ ਗੇਰਸ਼ੋਮ ਲੇਵੀ ਦਾ ਪੁੱਤਰ ਸੀ।
44 ਮਰਾਰੀ ਦੇ ਉੱਤਰਾਧਿਕਾਰੀ ਹੇਮਾਨ ਅਤੇ ਆਸਾਫ਼ ਦੇ ਸੰਬੰਧੀ ਸਨ ਅਤੇ ਉਹ ਹੇਮਾਨ ਦੇ ਖੱਬੇ ਪਾਸੇ ਗਵੈਯਾਂ ਦੇ ਟੋਲੇ ਵਜੋਂ ਖੜੋਂਦੇ ਸਨ। ਏਥਾਨ ਕੀਸ਼ੀ ਦਾ ਪੁੱਤਰ, ਕੀਸ਼ੀ ਅਬਦੀ ਦਾ ਅਤੇ ਅਬਦੀ ਮੱਲੂਕ ਦਾ ਪੁੱਤਰ ਸੀ। 45 ਮੱਲੂਕ ਹਸ਼ਬਯਾਹ ਦਾ ਪੁੱਤਰ, ਹਸ਼ਬਯਾਹ ਅਮਸਯਾਹ ਤੇ ਉਹ ਹਿਲਕਯਾਹ ਦਾ ਪੁੱਤਰ ਸੀ। 46 ਹਿਲਕਯਾਹ ਅਮਸੀ ਦਾ, ਅਮਸੀ ਬਾਨੀ ਦਾ ਤੇ ਬਾਨੀ ਸ਼ਾਮਰ ਦਾ ਪੁੱਤਰ ਸੀ। 47 ਸ਼ਾਮਰ ਮਹਲੀ ਦਾ, ਮਹਲੀ ਮੂਸ਼ੀ ਦਾ, ਮੂਸ਼ੀ ਮਰਾਰੀ ਦਾ ਤੇ ਮਰਾਰੀ ਲੇਵੀ ਦਾ ਪੁੱਤਰ ਸੀ।
48 ਹੇਮਾਨ ਅਤੇ ਆਸਾਫ਼ ਦੇ ਭਰਾ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸਨ ਤੇ ਉਹ ਲੇਵੀ ਹੀ ਕਹਾਉਂਦੇ ਸਨ ਅਤੇ ਉਹ ਪਰਮੇਸ਼ੁਰ ਦੇ ਭਵਨ ਅਤੇ ਪਵਿੱਤਰ ਤੰਬੂ ਦੀ ਸਾਰੀ ਸੇਵਾ-ਸੰਭਾਲ ਕਰਦੇ ਸਨ। ਪਵਿੱਤਰ ਤੰਬੂ ਹੀ ਪਰਮੇਸ਼ੁਰ ਦਾ ਭਵਨ ਸੀ। 49 ਪਰ ਸਿਰਫ਼ ਹਾਰੂਨ ਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਹੀ ਬਲੀ ਦੀ ਜਗਵੇਦੀ ਉੱਤੇ ਅਤੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਦੀ ਆਗਿਆ ਸੀ ਅਤੇ ਉਹ ਅੱਤ ਪਵਿੱਤਰ ਸਥਾਨ ਉੱਤੇ ਸਾਰੇ ਕੰਮ ਕਰਦੇ ਸਨ। ਉਨ੍ਹਾਂ ਨੇ ਇਸਰਾਏਲ ਨੂੰ ਇਸਦੇ ਪਾਪਾਂ ਤੋਂ ਮੁਕਤ ਕਰਾਉਣ ਖਾਤਰ ਪ੍ਰਾਸਚਿਤ ਕਰਨ ਲਈ ਭੇਟਾ ਚੜ੍ਹਾਈਆਂ, ਅਤੇ ਉਨ੍ਹਾਂ ਨੇ ਸਾਰੀਆਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕੀਤਾ ਜਿਵੇਂ ਕਿ ਮੂਸਾ ਪਰਮੇਸ਼ੁਰ ਦੇ ਸੇਵਕ ਨੇ ਹੁਕਮ ਦਿੱਤਾ ਸੀ।
ਹਾਰੂਨ ਦੇ ਉੱਤਰਾਧਿਕਾਰੀ
50 ਹਾਰੂਨ ਦੇ ਪੁੱਤਰ ਇਹ ਸਨ: ਅਲਆਜ਼ਾਰ ਹਾਰੂਨ ਦਾ ਪੁੱਤਰ ਸੀ ਤੇ ਫ਼ੀਨਹਾਸ ਅਲਆਜ਼ਾਰ ਦਾ। ਅਬੀਸ਼ੂਆ ਫ਼ੀਨਹਾਸ ਦਾ ਪੁੱਤਰ ਸੀ। 51 ਬੁੱਕੀ ਅਬੀਸ਼ੂਆ ਦਾ ਪੁੱਤਰ, ਊੱਜੀ ਬੁੱਕੀ ਦਾ, ਜ਼ਰਹਯਾਹ ਊੱਜੀ ਦਾ ਪੁੱਤਰ ਸੀ। 52 ਮਰਾਯੋਥ ਜ਼ਰਹਯਾਹ ਦਾ ਪੁੱਤਰ ਸੀ ਤੇ ਮਰਾਯੋਥ ਦਾ ਪੁੱਤਰ ਅਮਰਯਾਹ ਤੇ ਅਮਰਯਾਹ ਦਾ ਪੁੱਤਰ ਅਹੀਟੂਬ ਸੀ। 53 ਸਾਦੋਕ ਅਹੀਟੂਬ ਦਾ ਪੁੱਤਰ ਤੇ ਅਹੀਮਅਸ ਸਾਦੋਕ ਦਾ ਪੁੱਤਰ ਸੀ।
ਲੇਵੀਆਂ ਦੇ ਘਰਾਣਿਆਂ ਲਈ ਘਰ
54 ਹਾਰੂਨ ਦੇ ਉੱਤਰਾਧਿਕਾਰੀ ਉਨ੍ਹਾਂ ਨੂੰ ਦਿੱਤੀ ਗਈ ਜ਼ਮੀਨ ਵਿੱਚਲੇ ਡੇਰਿਆਂ ਵਿੱਚ ਹੀ ਰਹੇ। ਕੋਹਾਥ ਪਰਿਵਾਰਾਂ ਨੂੰ ਉਸ ਧਰਤੀ ਦਾ ਪਹਿਲਾ ਹਿੱਸਾ ਮਿਲਿਆ ਜੋ ਲੇਵੀਆਂ ਨੂੰ ਦਿੱਤੀ ਗਈ ਸੀ। 55 ਇਉਂ ਉਨ੍ਹਾਂ ਨੂੰ ਯਹੂਦਾਹ ਦੇ ਦੇਸ ਵਿੱਚ ਹਬਰੋਨ ਤੇ ਉਸ ਦੇ ਆਲੇ-ਦੁਆਲੇ ਦੇ ਸ਼ਹਿਰਾਂ ਤੇ ਚਰਾਂਦਾ ਵਾਲੀਆਂ ਜਗ੍ਹਾ ਦਿੱਤੀਆਂ। 56 ਪਰ ਸ਼ਹਿਰ ਤੋਂ ਦੂਰ ਵਾਲੇ ਖੇਤ ਅਤੇ ਹਬਰੋਨ ਦੇ ਨੇੜਲੇ ਪਿੰਡ ਤੇ ਪੈਲੀਆਂ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ। 57 ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ, ਸੁਰੱਖਿਆ ਦਾ ਸ਼ਹਿਰ ਅਤੇ ਇਹ ਹੋਰ ਸ਼ਹਿਰ ਵੀ ਮਿਲੇ: ਲਿਬਨਾਹ, ਯੱਤਿਰ, ਅਸਤਮੋਆ। 58 ਹੀਲੇਨ ਅਤੇ ਦੇਬੀਰ ਅਤੇ ਉਨ੍ਹਾਂ ਦੁਆਲੇ ਦੇ ਖੇਤ। 59 ਇਵੇਂ ਹੀ ਆਸ਼ਾਨ ਉਸ ਦੀਆਂ ਸ਼ਾਮਲਾਤਾਂ ਸਮੇਤ, ਤੇ ਬੈਤਸ਼ਮਸ਼ ਵੀ ਉਸ ਦੀਆਂ ਸ਼ਾਮਲਾਤਾਂ ਸਣੇ ਉਨ੍ਹਾਂ ਨੂੰ ਮਿਲੇ। 60 ਬਿਨਯਾਮੀਨ ਦੇ ਪਰਿਵਾਰ-ਸਮੂਹ ਤੋਂ ਉਨ੍ਹਾਂ ਨੂੰ ਗਿਬਿਓਨ, ਗਬਾ, ਅੱਲਮਥ ਅਤੇ ਅਨਾਥੋਥ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ।
ਕਹਾਥੀ ਪਰਿਵਾਰਾਂ ਨੂੰ ਕੁੱਲ 13 ਸ਼ਹਿਰ ਮਿਲੇ।
61 ਕਹਾਥ ਦੇ ਬਾਕੀ ਉੱਤਰਾਧਿਕਾਰੀਆਂ ਚੋ ਬਾਕੀ ਰਹਿ ਗਏ ਸਨ ਉਨ੍ਹਾਂ ਨੂੰ ਉਸ ਅੱਧੇ ਗੋਤ ਤੋਂ ਭਾਵ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸਹਿਰ ਮਿਲੇ।
62 ਗੇਰਸ਼ੋਮ ਦੇ ਉੱਤਰਾਧਿਕਾਰੀਆਂ ਦੇ ਪਰਿਵਾਰ-ਸਮੂਹਾਂ ਨੂੰ 13 ਸ਼ਹਿਰ ਮਿਲੇ। ਉਨ੍ਹਾਂ ਨੂੰ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਮਨੱਸ਼ਹ ਦੇ ਗੋਤ ਵਿੱਚੋਂ ਬਾਸ਼ਾਨ ਵਿੱਚ ਇਉਂ ਤੇਰਾਂ ਸ਼ਹਿਰ ਪ੍ਰਾਪਤ ਹੋਏ। 63 ਮਰਾਰੀ ਦੇ ਉੱਤਰਾਧਿਕਾਰੀਆਂ ਨੂੰ ਰਊਬੇਨ, ਗਾਦ ਤੇ ਜ਼ਬੁਲੂਨ ਪਰਿਵਾਰ-ਸਮੂਹਾਂ ਤੋਂ ਗੁਣੇ ਪਾਕੇ 12 ਸ਼ਹਿਰ ਮਿਲੇ।
64 ਅਤੇ ਇਸਰਾਏਲੀਆਂ ਨੇ ਇਹ ਸ਼ਹਿਰ ਅਤੇ ਖੇਤ ਲੇਵੀਆਂ ਨੂੰ ਦੇ ਦਿੱਤੇ। 65 ਉਨ੍ਹਾਂ ਨੇ ਇਹ ਸ਼ਹਿਰ, ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਨੇ ਪਰਿਵਾਰ-ਸਮੂਹਾਂ ਤੋਂ ਦਿੱਤੇ। ਉਨ੍ਹਾਂ ਨੇ ਗੁਣੇ ਪਾਕੇ ਫ਼ੈਸਲਾ ਕੀਤਾ ਕਿ ਹਰ ਲੇਵੀ ਪਰਿਵਾਰ ਨੂੰ ਕਿਹੜਾ ਸ਼ਹਿਰ ਮਿਲੇ।
66 ਅਫ਼ਰਾਈਮ ਦੇ ਪਰਿਵਾਰ-ਸਮੂਹਾਂ ਨੇ ਕੁਝ ਕਹਾਥੀਆਂ ਦੇ ਘਰਾਣਿਆਂ ਨੂੰ ਕੁਝ ਸ਼ਹਿਰ ਦਿੱਤੇ। 67 ਉਨ੍ਹਾਂ ਨੂੰ ਸ਼ਕਮ, ਸੁਰੱਖਿਆ ਦਾ ਸ਼ਹਿਰ ਅਤੇ ਗਜ਼ਰ ਦੇ ਸ਼ਹਿਰ ਵੀ ਦਿੱਤੇ ਗਏ। 68 ਯਾਕਮਆਮ ਅਤੇ ਉਸ ਦੀਆਂ ਸ਼ਾਮਲਾਤਾਂ, ਬੈਤ-ਹੋਰੋਨ ਉਸ ਦੀਆਂ ਸ਼ਾਮਲਾਤਾਂ, 69 ਅਯਾਲੋਨ, ਗਥ-ਰਿੰਮੋਨ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ, 70 ਉਨ੍ਹਾਂ ਨੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਤੋਂ ਅਨੇਰ ਅਤੇ ਬਿਲਆਮ ਦੇ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਕੋਹਾਥ ਪਰਿਵਾਰਾਂ ਨੂੰ ਦਿੱਤੇ।
ਬਾਕੀ ਦੇ ਲੇਵੀਆਂ ਦੀ ਅੰਸ ਲਈ ਘਰ
71 ਗੇਰਸ਼ੋਨੀਆਂ ਨੂੰ ਬਾਸ਼ਾਨ ਇਲਾਕੇ ਵਿੱਚ ਗੋਲਾਨ ਦੇ ਨਗਰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ ਤੋਂ ਅਸ਼ਤਾਰੋਥ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ।
72-73 ਇਨ੍ਹਾਂ ਨਗਰਾਂ ਤੋਂ ਇਲਾਵਾ, ਗੇਰਸ਼ੋਨੀਆਂ ਨੂੰ ਯਿੱਸਾਕਾਰ ਦੇ ਪਰਿਵਾਰ-ਸਮੂਹ ਤੋਂ ਕਦਸ਼, ਦਾਬਰਥ, ਰਮੋਥ ਅਤੇ ਆਨੇਮ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ।
74-75 ਗੇਰਸ਼ੋਨ ਦੇ ਪਰਿਵਾਰ-ਸਮੂਹਾਂ ਨੂੰ ਆਸ਼ੇਰ ਘਰਾਣੇ ਚੋ ਮਾਸ਼ਾਲ, ਅਬਦੋਨ, ਹੂਕੋਕ ਅਤੇ ਰਹੋਬ ਨਗਰ ਅਤੇ ਇਨ੍ਹਾਂ ਨਗਰਾਂ ਦੇ ਆਸ-ਪਾਸ ਦੇ ਇਲਾਕਿਆਂ ਦੀਆਂ ਪੈਲੀਆਂ ਵੀ ਮਿਲੀਆਂ।
76 ਗੇਰਸ਼ੋਮ ਦੇ ਘਰਾਣੇ ਨੂੰ ਨਫ਼ਤਾਲੀ ਗੋਤ ਤੋਂ, ਕਦਸ਼, ਗਲੀਲ ਅਤੇ ਹੰਮੋਨ ਨਗਰ ਅਤੇ ਇਨ੍ਹਾਂ ਨਗਰਾਂ ਦੀਆਂ ਸ਼ਾਮਲਾਤਾਂ ਵੀ ਪ੍ਰਾਪਤ ਹੋਈਆਂ।
77 ਬਾਕੀ ਦੇ ਲੇਵੀ ਲੋਕ ਮਰਾਰੀ ਗੋਤ ਤੋਂ ਸਨ ਤੇ ਉਨ੍ਹਾਂ ਲਈ ਜ਼ਬੁਲੂਨ ਦੇ ਗੋਤ ਤੋਂ ਰਿੰਮੋਨ ਅਤੇ ਤਾਬੋਰ ਨਗਰ ਅਤੇ ਉਸ ਦੀਆਂ ਸ਼ਾਮਲਾਤਾਂ ਉਨ੍ਹਾਂ ਨੂੰ ਮਿਲੀਆਂ।
78-79 ਮਰਾਰੀਆਂ ਨੂੰ ਰਊਬੇਨ ਪਰਿਵਾਰ-ਸਮੂਹ ਤੋਂ ਮਾਰੂਥਲ ਵਿੱਚ ਬਸਰ, ਯਹਸਾਹ, ਕਦੇਮੋਥ, ਅਤੇ ਮਫੇਅਥ ਨਗਰ ਉਨ੍ਹਾਂ ਦੇ ਦੁਆਲੇ ਦੇ ਖੇਤਾਂ ਸਮੇਤ ਮਿਲੇ। ਰਊਬੇਨ ਦਾ ਪਰਿਵਾਰ-ਸਮੂਹ ਯਰੀਹੋ ਸ਼ਹਿਰ ਦੇ ਪੂਰਬ ਵੱਲ, ਯਰਦਨ ਨਦੀ ਦੇ ਪੂਰਬੀ ਪਾਸੇ ਤੇ ਰਹਿੰਦਾ ਸੀ।
80-81 ਮਰਾਰੀ ਘਰਾਣੇ ਨੂੰ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਸ ਦੀਆਂ ਸ਼ਾਮਲਾਤਾਂ ਸਮੇਤ ਮਹਨਯਿਮ ਅਤੇ ਹਸ਼ਬੋਨ ਨਗਰ ਅਤੇ ਯਾਜ਼ੇਰ ਉਨ੍ਹਾਂ ਦੀਆਂ ਆਸ-ਪਾਸ ਦੀਆਂ ਪੈਲੀਆਂ ਸਮੇਤ ਪ੍ਰਾਪਤ ਹੋਏ।
ਯਿਸੂ ਪੰਜ ਹਜ਼ਾਰ ਤੋਂ ਵੱਧ ਲੋਕਾਂ ਨੂੰ ਭੋਜਨ ਦਿੰਦਾ(A)
6 ਇਸ ਤੋਂ ਬਾਦ ਯਿਸੂ ਗਲੀਲ ਝੀਲ ਅਰਥਾਤ ਤਿਬਿਰਿਯਾਸ ਝੀਲ ਦੇ ਦੂਜੇ ਪਾਸੇ ਚੱਲਿਆ ਗਿਆ। 2 ਬਹੁਤ ਸਾਰੇ ਲੋਕ ਉਸ ਦੇ ਨਾਲ ਗਏ। ਉਹ ਇਸ ਲਈ ਗਏ ਕਿਉਂਕਿ ਉਨ੍ਹਾਂ ਨੇ ਯਿਸੂ ਦੇ ਚੰਗਾ ਕਰਨ ਦੇ ਕਰਿਸ਼ਮੇ ਵੇਖੇ ਸਨ। 3 ਯਿਸੂ ਪਹਾੜੀ ਉੱਤੇ ਗਿਆ ਅਤੇ ਉੱਥੇ ਆਪਣੇ ਚੇਲਿਆਂ ਨਾਲ ਬੈਠ ਗਿਆ। 4 ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਨੇੜੇ ਆ ਰਿਹਾ ਸੀ।
5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਯਿਸੂ ਨੇ ਫਿਲਿਪੁੱਸ ਨੂੰ ਆਖਿਆ, “ਅਸੀਂ ਕਿੱਥੋਂ ਉਚਿਤ ਰੋਟੀ ਖਰੀਦ ਸੱਕਦੇ ਹਾਂ ਤਾਂ ਜੋ ਉਹ ਸਾਰੇ ਖਾ ਸੱਕਦੇ ਹਨ।” 6 ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
7 ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”
8 ਉੱਥੇ ਇੱਕ ਹੋਰ ਚੇਲਾ ਸੀ ਅੰਦ੍ਰਿਯਾਸ, ਜੋ ਕਿ ਸਮਊਨ ਪਤਰਸ ਦਾ ਭਰਾ ਸੀ, ਉਸ ਨੇ ਆਖਿਆ, 9 “ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”
10 ਯਿਸੂ ਨੇ ਆਖਿਆ, “ਲੋਕਾਂ ਨੂੰ ਆਖੋ ਕਿ ਉਹ ਬੈਠ ਜਾਣ।” ਉਸ ਥਾਂ ਤੇ ਬਹੁਤ ਸਾਰਾ ਘਾਹ ਸੀ। ਤਾਂ ਪੰਜ ਹਜ਼ਾਰ ਆਦਮੀ ਉੱਥੇ ਬੈਠ ਗਏ। 11 ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
12 ਸਾਰੇ ਲੋਕਾਂ ਨੇ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਬਚੇ ਹੋਏ ਰੋਟੀ ਅਤੇ ਮੱਛੀਆਂ ਦੇ ਟੁਕੜੇ ਇਕੱਠੇ ਕਰ ਲਓ, ਕੁਝ ਵੀ ਜਾਇਆ ਨਾ ਕਰੋ।” 13 ਤਾਂ ਚੇਲਿਆਂ ਨੇ ਬਚੇ ਹੋਏ ਟੁਕੜਿਆਂ ਨੂੰ ਇਕੱਠਾ ਕੀਤਾ। ਚੇਲਿਆਂ ਨੇ ਲੋਕਾਂ ਦੁਆਰਾ ਛੱਡੀਆਂ ਗਈਆਂ ਪੰਜ ਜੌਂ ਦੀਆਂ ਰੋਟੀਆਂ ਦੇ ਟੁਕੜਿਆਂ ਨਾਲ 12 ਟੋਕਰੀਆਂ ਭਰੀਆਂ।
14 ਯਿਸੂ ਦੀ ਕਰਾਮਾਤ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ ਜਿਸਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।”
15 ਜਦੋਂ ਯਿਸੂ ਨੂੰ ਪਤਾ ਲੱਗਾ ਕਿ ਲੋਕ ਬਦੋ-ਬਦੀ ਉਸ ਨੂੰ ਆਪਣਾ ਬਾਦਸ਼ਾਹ ਬਨਾਉਣਾ ਚਾਹੁੰਦੇ ਹਨ। ਤਾਂ ਯਿਸੂ ਉੱਥੋਂ ਵਿਦਾ ਹੋਕੇ ਇੱਕਲਾ ਹੀ ਪਹਾੜਾਂ ਵੱਲ ਚੱਲਿਆ ਗਿਆ।
ਯਿਸੂ ਦਾ ਪਾਣੀ ਉੱਤੇ ਚੱਲਣਾ(B)
16 ਸ਼ਾਮ ਨੂੰ, ਯਿਸੂ ਦੇ ਚੇਲੇ ਝੀਲ ਨੂੰ ਚੱਲੇ ਗਏ। 17 ਪਹਿਲਾਂ ਤੋਂ ਹੀ ਹਨੇਰਾ ਸੀ ਤੇ ਅਜੇ ਤੱਕ ਯਿਸੂ ਉਨ੍ਹਾਂ ਕੋਲ ਨਹੀਂ ਪਰਤਿਆ ਸੀ। ਚੇਲੇ ਕਿਸ਼ਤੀ ਵਿੱਚ ਬੈਠੇ ਅਤੇ ਕਫਰਨਾਹੂਮ ਵੱਲ ਨੂੰ ਚੱਲ ਪਏ ਜੋ ਕਿ ਝੀਲ ਦੇ ਦੂਜੇ ਪਾਰ ਸੀ। 18 ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ। 19 ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ। 20 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।” 21 ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਹ ਯਿਸੂ ਨੂੰ ਬੇੜੀ ਅੰਦਰ ਚੜ੍ਹਾ ਕੇ ਖੁਸ਼ ਹੋ ਗਏ। ਉਸਤੋਂ ਬਾਦ ਜਿੱਥੇ ਉਨ੍ਹਾਂ ਨੇ ਪੁੱਜਣਾ ਸੀ, ਬੇੜੀ ਉੱਥੇ ਪਹੁੰਚੀ।
2010 by World Bible Translation Center