Old/New Testament
1 ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।
ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ
2 ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ,
“ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ।
ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।
3 ਗਾਂ ਆਪਣੇ ਮਾਲਕ ਨੂੰ ਜਾਣਦੀ ਹੈ।
ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ।
ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”
4 ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।
5 ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ। 6 ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।
7 “ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”
ਯਰੂਸ਼ਲਮ ਨੂੰ ਚੇਤਾਵਨੀ
8 ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ। 9 ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।
10 ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ! 11 ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ। 12 ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ?
13 “ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ। 14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।
15 “ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
16 “ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ! 17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
18 ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
19 “ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ। 20 ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।”
ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ
21 ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
22 “ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ। 23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
24 ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ। 25 ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ। 26 ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”
27 ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ। 28 ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।
29 ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ। 30 ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ। 31 ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।
ਪਰਮੇਸ਼ੁਰ ਦਾ ਯਹੂਦਾਹ ਅਤੇ ਯਰੂਸ਼ਲਮ ਨੂੰ ਸੰਦੇਸ਼
2 ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।
2 ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ
ਤੋਂ ਉੱਚੇ ਪਹਾੜਾਂ ਤੇ ਹੋਵੇਗਾ।
ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ।
ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
3 ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ,
“ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ।
ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ।
ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ।
ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।”
ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ
ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।
4 ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ।
ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ।
ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ।
ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ।
ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ।
ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ।
ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।
5 ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।
6 ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ। 7 ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ। 8 ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ। 9 ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?
10 ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!
11 ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
12 ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ। 13 ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ। 14 ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ। 15 ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ। 16 ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
17 ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ। 18 ਸਭ ਬੁੱਤ ਨਸ਼ਟ ਹੋ ਜਾਣਗੇ । 19 ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।
20 ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ। 21 ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।
22 ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।
ਆਪਣੀ ਆਜ਼ਾਦੀ ਆਪਣੇ ਕੋਲ ਰੱਖੋ
5 ਹੁਣ ਤੁਸੀਂ ਆਜ਼ਾਦ ਹੋ। ਮਸੀਹ ਨੇ ਸਾਨੂੰ ਆਜ਼ਾਦ ਕੀਤਾ ਹੈ। ਇਸ ਲਈ ਮਜਬੂਤੀ ਨਾਲ ਖਲੋਵੋ। ਬਦਲੋ ਨਾ ਅਤੇ ਮੁੜ ਕੇ ਨੇਮ ਦੀ ਗੁਲਾਮੀ ਵੱਲ ਨਾ ਪਰਤੋ। 2 ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ। 3 ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ। 4 ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ। 5 ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ। 6 ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
7 ਤੁਸੀਂ ਬੜੀ ਚੰਗੀ ਦੌੜ, ਦੌੜ ਰਹੇ ਸੀ। ਤੁਸੀਂ ਸੱਚ ਦੀ ਪਾਲਣਾ ਕਰ ਰਹੇ ਸੀ। ਕਿਸਨੇ ਤੁਹਾਨੂੰ ਸੱਚ ਦੇ ਮਾਰਗ ਦਾ ਅਨੁਸਰਣ ਕਰਨ ਤੋਂ ਰੋਕਿਆ? 8 ਇਸ ਤਰ੍ਹਾਂ ਦੀ ਪ੍ਰੇਰਣਾ ਉਸ ਇੱਕ ਵੱਲੋਂ ਨਹੀਂ ਆਉਂਦੀ ਜਿਸਨੇ ਤੁਹਾਨੂੰ ਚੁਣਿਆ ਹੈ। 9 ਹੁਸ਼ਿਆਰ ਰਹੋ। “ਬੱਸ ਥੋੜਾ ਜਿਹਾ ਖਮੀਰ ਆਟੇ ਦੀ ਪੂਰੀ ਤੌਣ ਨੂੰ ਉਭਾਰ ਦਿੰਦਾ ਹੈ।” 10 ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।
11 ਮੇਰੇ ਭਰਾਵੋ ਅਤੇ ਭੈਣੋ ਮੈਂ ਇਹ ਸਿੱਖਿਆ ਨਹੀਂ ਦਿੰਦਾ ਕਿ ਲੋਕਾਂ ਦੀ ਸੁੰਨਤ ਜਰੂਰ ਹੋਣੀ ਚਾਹੀਦੀ ਹੈ। ਜੇ ਮੈਂ ਹਾਲੇ ਵੀ ਸੁੰਨਤ ਬਾਰੇ ਪ੍ਰਚਾਰ ਕਰਾਂ ਤਾਂ ਮੈਨੂੰ ਹਾਲੇ ਵੀ ਦੰਡ ਕਿਉਂ ਦਿੱਤੇ ਜਾ ਰਹੇ ਹਨ? ਜੇਕਰ ਇਹ ਸੱਚ ਹੁੰਦਾ, ਫ਼ੇਰ ਸਲੀਬ ਬਾਰੇ ਮੇਰੇ ਪ੍ਰਚਾਰ ਤੋਂ ਕੋਈ ਵੀ ਸਮੱਸਿਆ ਪੈਦਾ ਨਾ ਹੋਈ ਹੁੰਦੀ। 12 ਮੇਰੀ ਖਾਹਿਸ਼ ਹੈ ਜਿਹੜੇ ਲੋਕ ਤੁਹਾਨੂੰ ਪਰੇਸ਼ਾਨ ਕਰਦੇ ਹਨ ਆਪਣੀ ਸੁੰਨਤ ਦੇ ਨਾਲ ਖੱਸੀ ਹੋਣ ਨੂੰ ਵੀ ਸ਼ਾਮਿਲ ਕਰ ਲੈਣ।
13 ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਜ਼ਾਦ ਹੋਣ ਦਾ ਸੱਦਾ ਦਿੱਤਾ ਸੀ। ਪਰ ਇਸ ਆਜ਼ਾਦੀ ਨੂੰ ਆਪਣੇ ਪਾਪੀ ਆਪਿਆਂ ਨੂੰ ਪ੍ਰਸੰਨ ਕਰਨ ਦੇ ਅਰੱਥਾਂ ਵਾਂਗ ਇਸਤੇਮਾਲ ਨਾ ਕਰੋ। ਪਰ ਇੱਕ ਦੂਸਰੇ ਦੀ ਪਿਆਰ ਨਾਲ ਸੰਪੂਰਣ ਸੇਵਾ ਕਰੋ। 14 ਸਮੁੱਚਾ ਨੇਮ ਦਾ ਸਾਰਾਂਸ਼ ਇਸ ਇੱਕ ਹੁਕਮ ਵਿੱਚ ਹੈ; “ਹੋਰਾਂ ਨੂੰ ਵੀ ਉਵੇਂ ਪਿਆਰ ਕਰੋ ਜਿਸ ਤਰ੍ਹਾਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ।” [a] 15 ਜੇ ਤੁਸੀਂ ਇੱਕ ਦੂਸਰੇ ਨੂੰ ਦੁੱਖੀ ਕਰਦੇ ਰਹੋਂਗੇ ਅਤੇ ਇੱਕ ਦੂਸਰੇ ਨੂੰ ਪਾੜਦੇ ਰਹੋਂਗ਼ੇ, ਤਾਂ ਸਚੇਤ ਰਹੋ। ਤੁਸੀਂ ਪੂਰੀ ਤਰ੍ਹਾਂ ਇੱਕ ਦੂਸਰੇ ਨੂੰ ਤਬਾਹ ਕਰ ਦਿਉਂਗੇ।
ਆਤਮਾ ਅਤੇ ਮਨੁੱਖੀ ਸਭਾ
16 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ; ਆਤਮਾ ਦੀ ਅਗਵਾਈ ਵਿੱਚ ਜੀਓ। ਫ਼ੇਰ ਤੁਸੀਂ ਕੋਈ ਮੰਦਾ ਕੰਮ ਨਹੀਂ ਕਰੋਂਗੇ ਜਿਹੜੇ ਤੁਹਾਡੇ ਪਾਪੀ ਆਪੇ ਨੂੰ ਪਸੰਦ ਹਨ। 17 ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ। 18 ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨੂੰ ਆਗਿਆ ਦੇਵੋ ਤਾਂ ਤੁਸੀਂ ਨੇਮ ਦੇ ਅਧੀਨ ਨਹੀਂ ਹੋ।
19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ। 22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ, 23 ਕੋਮਲਤਾ ਅਤੇ ਸ੍ਵੈਂ ਸੰਜਮ ਪ੍ਰਦਾਨ ਕਰਦਾ ਹੈ। ਕੋਈ ਵੀ ਨੇਮ ਅਜਿਹਾ ਨਹੀਂ ਹੈ ਜਿਹੜਾ ਇਨ੍ਹਾਂ ਚੀਜ਼ਾਂ ਨੂੰ ਗਲਤ ਆਖ ਸੱਕਦਾ ਹੈ। 24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ। 25 ਅਸੀਂ ਆਪਣਾ ਨਵਾਂ ਜੀਵਨ ਆਤਮਾ ਤੋਂ ਪਾਉਂਦੇ ਹਾਂ। ਇਸ ਲਈ ਸਾਨੂੰ ਆਤਮਾ ਦੀ ਅਗਵਾਈ ਦੇ ਅਨੁਸਾਰ ਹੀ ਵਿਹਾਰ ਕਰਨਾ ਚਾਹੀਦਾ ਹੈ। 26 ਸਾਨੂੰ ਅਭਿਮਾਨੀ ਨਹੀਂ ਹੋਣਾ ਚਾਹੀਦਾ। ਸਾਨੂੰ ਇੱਕ ਦੂਸਰੇ ਨੂੰ ਭੜਕਾਉਣਾ ਨਹੀਂ ਚਾਹੀਦਾ। ਅਤੇ ਸਾਨੂੰ ਇੱਕ ਦੂਸਰੇ ਨਾਲ ਈਰਖਾ ਨਹੀਂ ਕਰਨੀ ਚਾਹੀਦੀ।
2010 by World Bible Translation Center