Revised Common Lectionary (Complementary)
96 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ।
ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ।
ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ।
ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ।
ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ।
ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ।
ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ
ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
23 ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ। 24-26 ਦੋਵੇਂ ਕਰੂਬੀ ਫਰਿਸ਼ਤੇ ਇੱਕੋ ਨਾਪ ਅਤੇ ਇੱਕੋ ਢੰਗ ਦੇ ਬਣੇ ਹੋਏ ਸਨ। ਹਰੇਕ ਦੇ 5 ਹੱਥ ਲੰਬੇ ਦੋ ਖੰਭ ਸਨ। ਇੱਕ ਖੰਭ ਦੇ ਕੋਨੇ ਤੋਂ ਦੂਜੇ ਤਾਈਂ ਦਾ ਫ਼ਾਸਲਾ 10 ਹੱਥ ਸੀ। ਦੋਵੇਂ ਕਰੂਬੀ ਫ਼ਰਿਸਤੇ 10 ਹੱਥ ਉੱਚੇ ਸਨ। 27 ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ। 28 ਅਤੇ ਉਸ ਨੇ ਇਨ੍ਹਾਂ ਦੋਨੋ ਕਰੂਬੀ ਫਰਿਸ਼ਤਿਆਂ ਉੱਤੇ ਵੀ ਸੋਨਾ ਚੜ੍ਹਾਇਆ ਹੋਇਆ ਸੀ।
29 ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ। 30 ਅਤੇ ਦੋਨੋ ਕਮਰਿਆਂ ਦੇ ਫ਼ਰਸ਼ਾਂ ਉੱਪਰ ਵੀ ਸੋਨਾ ਚੜ੍ਹਾਇਆ ਹੋਇਆ ਸੀ।
31 ਮਜ਼ਦੂਰਾਂ ਨੇ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਤੋਂ ਬਣਾਏ ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਤੇ ਲਗਾਇਆ। ਦਰਵਾਜ਼ੇ ਦੇ ਦੁਆਲੇ ਫ਼ਰੇਮ ਦੇ ਪੰਜ ਪਾਸੇ ਸਨ। 32 ਉਨ੍ਹਾਂ ਨੇ ਇਹ ਦੋ ਦਰਵਾਜ਼ੇ ਜੈਤੂਨ ਦੀ ਲੱਕੜ ਦੇ ਬਣਾਕੇ ਉਸ ਉੱਪਰ ਕਰੂਬੀ ਫਰਿਸ਼ਤਿਆਂ ਦੀਆਂ, ਖਜ਼ੂਰ ਦੇ ਬਿਰਛ ਅਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਇਨ੍ਹਾਂ ਉੱਪਰ ਸੋਨਾ ਚੜ੍ਹਾਇਆ।
33 ਅਤੇ ਉਨ੍ਹਾਂ ਨੇ ਮੁਖ ਕਮਰੇ ਦੇ ਪ੍ਰਵੇਸ਼ ਦੁਆਰ ਲਈ ਵੀ ਦਰਵਾਜ਼ੇ ਬਣਾਏ ਅਤੇ ਉਸ ਲਈ ਵੀ ਉਨ੍ਹਾਂ ਨੇ ਜੈਤੂਨ ਦੀ ਲੱਕੜ ਦੀ ਚੁਗਾਠ ਬਣਾਈ। 34 ਉਸ ਦੇ ਦੋਨੋ ਬੂਹੇ ਚੀਲ ਦੀ ਲੱਕੜ ਦੇ ਸਨ। 35 ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।
36 ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।
37 ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ। 38 ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।
ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ
11 ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ। 12 ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ। 13 ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ। 14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ। 15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।
16 ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ। 17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।
2010 by World Bible Translation Center