Revised Common Lectionary (Complementary)
96 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ।
ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ।
ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ।
ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ।
ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ।
ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ।
ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ
ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
14 ਇਸਰਾਏਲ ਦੇ ਸਾਰੇ ਲੋਕ ਉੱਥੇ ਖੜ੍ਹੇ ਸਨ, ਤਾਂ ਸੁਲੇਮਾਨ ਪਾਤਸ਼ਾਹ ਉਨ੍ਹਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। 15 ਫ਼ਿਰ ਸੁਲੇਮਾਨ ਪਾਤਸ਼ਾਹ ਨੇ ਇਹ ਲੰਬੀ ਪ੍ਰਾਰਥਨਾ ਕੀਤੀ:
“ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਸਤਤ। ਜੋ ਵੀ ਇਕਰਾਰ ਉਸ ਨੇ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸ ਨੇ ਪੂਰਾ ਕੀਤਾ। ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ, 16 ‘ਮੈਂ ਆਪਣੇ ਲੋਕਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਹੁਣ ਤੀਕ ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਸੀ ਕਿ ਕੌਣ ਮੇਰੇ ਨਾਮ ਲਈ ਮੰਦਰ ਉਸਾਰੇਗਾ। ਪਰ ਹੁਣ ਮੈਂ ਯਰੂਸ਼ਲਮ ਨੂੰ ਚੁਣਿਆ ਹੈ ਜਿੱਥੇ ਹਮੇਸ਼ਾ ਮੇਰਾ ਆਦਰ ਹੋਵੇਗਾ। ਅਤੇ ਮੈਂ ਦਾਊਦ ਨੂੰ ਮੇਰੇ ਲੋਕਾਂ, ਇਸਰਾਏਲ ਤੇ ਸ਼ਾਸਨ ਕਰਨ ਲਈ ਚੁਣਿਆ ਹੈ।’
17 “ਮੇਰੇ ਪਿਤਾ ਦਾਊਦ ਦੀ ਇੱਛਾ ਸੀ ਕਿ ਮੈਂ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਮੰਦਰ ਬਣਾਵਾਂ। 18 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, “ਮੈਂ ਜਾਣਦਾ ਹਾਂ ਕਿ ਤੂੰ ਮੇਰੇ ਸੰਮਾਨ ਵਿੱਚ ਇੱਕ ਮੰਦਰ ਬਣਾਉਣਾ ਚਾਹੁੰਦਾ ਹੈਂ ਅਤੇ ਇਹੀ ਚੰਗੀ ਗੱਲ ਵੀ ਹੈ ਕਿ ਤੂੰ ਅਜਿਹੀ ਭਾਵਨਾ ਰੱਖਦਾ ਹੈਂ। 19 ਪਰ ਜਿਸ ਨੂੰ ਮੈਂ ਮੰਦਰ ਬਨਾਉਣ ਲਈ ਚੁਣਿਆ ਹੋਇਆ ਹੈ ਉਹ ਤੂੰ ਨਹੀਂ ਹੈਂ ਸਗੋਂ ਉਹ ਤੇਰਾ ਪੁੱਤਰ ਹੋਵੇਗਾ ਜੋ ਕਿ ਮੇਰੇ ਲਈ ਮੰਦਰ ਬਣਾਵੇਗਾ।’
20 “ਸੋ ਯਹੋਵਾਹ ਨੇ ਕੀਤੇ ਹੋਏ ਇਕਰਾਰ ਨੂੰ ਨਿਭਾਇਆ। ਹੁਣ ਮੈਂ ਆਪਣੇ ਪਿਤਾ ਦਾਊਦ ਦੀ ਥਾਵੇਂ ਪਾਤਸ਼ਾਹ ਬਣਿਆ ਹਾਂ। ਹੁਣ ਮੈਂ ਯਹੋਵਾਹ ਦੇ ਇਕਰਾਰ ਮੁਤਾਬਿਕ ਇਸਰਾਏਲ ਉੱਪਰ ਹਕੂਮਤ ਕਰ ਰਿਹਾ ਹਾਂ ਅਤੇ ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਮੰਦਰ ਉਸਾਰਿਆ ਹੈ। 21 ਮੈਂ ਮੰਦਰ ਦੇ ਅੰਦਰ, ਪਵਿੱਤਰ ਸੰਦੂਕ ਵਾਸਤੇ, ਇੱਕ ਖਾਸ ਥਾਂ ਬਣਾਇਆ ਹੈ ਅਤੇ ਉਸ ਪਵਿੱਤਰ ਸੰਦੂਕ ਦੇ ਅੰਦਰ ਉਹ ਨੇਮ ਪਿਆ ਹੈ ਜੋ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਕੀਤਾ ਸੀ। ਇਹ ਨੇਮ ਯਹੋਵਾਹ ਨੇ ਉਸ ਵਕਤ ਕੀਤਾ ਸੀ ਜਦੋਂ ਉਸ ਮਿਸਰ ਵਿੱਚੋਂ ਸਾਡੇ ਪੁਰਖਿਆਂ ਨੂੰ ਕੱਢ ਕੇ ਲਿਆਂਦਾ ਸੀ।”
ਪੌਲੁਸ ਅਤੇ ਝੂਠੇ ਰਸੂਲ
11 ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ। 2 ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ। 3 ਪਰ ਮੈਂ ਡਰਦਾ ਹਾਂ ਕਿ ਸ਼ਾਇਦ ਤੁਹਾਡੇ ਮਨ ਇਮਾਨਦਾਰੀ ਅਤੇ ਮਸੀਹ ਵੱਲ ਸ਼ੁੱਧਤਾ ਤੋਂ ਭਟਕ ਨਾ ਗਏ ਹੋਣ। ਜਿਵੇਂ ਹਵਾ ਸੱਪ ਦੀ ਸ਼ੈਤਾਨੀ ਵਿਉਂਤ ਨਾਲ ਗੁਮਰਾਹ ਹੋ ਗਈ ਸੀ। 4 ਤੁਸੀਂ ਹਰ ਵਿਅਕਤੀ ਨਾਲ ਬਹੁਤ ਨਿਮ੍ਰ ਹੋ ਜਿਹੜਾ ਤੁਹਾਡੇ ਕੋਲ ਆਉਂਦਾ ਹੈ। ਜਿਹੜਾ ਯਿਸੂ ਬਾਰੇ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਾ ਹੈ ਜੋ ਸਾਡੇ ਪ੍ਰਚਾਰ ਨਾਲੋਂ ਵੱਖਰੀਆਂ ਹਨ। ਤੁਸੀਂ ਕਿਸੇ ਆਤਮਾ ਜਾਂ ਖੁਸ਼ਖਬਰੀ ਨੂੰ ਜੋ ਆਤਮਾ ਅਤੇ ਖੁਸ਼ਖਬਰੀ ਨਾਲੋਂ ਵੱਖਰਾ ਹੈ ਜੋ ਤੁਸੀਂ ਸਾਡੇ ਕੋਲੋਂ ਗ੍ਰਹਿਣ ਕੀਤਾ ਹੈ, ਮੰਨਣ ਲਈ ਤਿਆਰ ਹੋ ਜਾਂਦੇ ਹੋ। ਫ਼ੇਰ ਤੁਹਾਨੂੰ ਮੇਰੇ ਨਾਲ ਵੀ ਧੀਰਜਵਾਨ ਹੋਣਾ ਚਾਹੀਦਾ ਹੈ।
5 ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ। 6 ਇਹ ਠੀਕ ਹੈ ਕਿ ਮੈਂ ਕੋਈ ਕੁਸ਼ਲ ਬੁਲਾਰਾ ਨਹੀਂ ਹਾਂ ਪਰ ਮੇਰੇ ਕੋਲ ਗਿਆਨ ਜ਼ਰੂਰ ਹੈ। ਇਹ ਗੱਲ ਅਸੀ ਹਰ ਤਰ੍ਹਾਂ ਨਾਲ ਤੁਹਾਡੇ ਅੱਗੇ ਸਪੱਸ਼ਟ ਕਰ ਦਿੱਤੀ ਹੈ।
2010 by World Bible Translation Center