Revised Common Lectionary (Complementary)
ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ।
5 ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ।
ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।
2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ,
ਮੇਰੀ ਪ੍ਰਾਰਥਨਾ ਨੂੰ ਸੁਣ।
3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ
ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ।
ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।
4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ।
ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।
5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ।
ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।
6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ।
ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।
7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ।
ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।
8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ।
ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ
ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
9 ਉਹ ਲੋਕ ਸੱਚ ਨਹੀਂ ਆਖਦੇ।
ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ।
ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ।
ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ,
ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।
10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ!
ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ।
ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ।
ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।
11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ।
ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ।
ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!
12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ।
ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।
ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ
56 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ। 2 ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”
3 ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”
4-5 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”
6 “ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।” 7 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
8 ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”
ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ(A)
24 ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ। 25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ। 26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।
27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”
29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ।
2010 by World Bible Translation Center