Revised Common Lectionary (Complementary)
ਹੇ
33 ਯਹੋਵਾਹ, ਮੈਨੂੰ ਆਪਣੇ ਨੇਮਾ ਦੀ ਸਿੱਖਿਆ ਦੇਵੋ,
ਅਤੇ ਮੈਂ ਉਨ੍ਹਾਂ ਉੱਤੇ ਚੱਲਾਂਗਾ।
34 ਸਮਝਣ ਵਿੱਚ ਮੇਰੀ ਮਦਦ ਕਰੋ,
ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ।
ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
35 ਯਹੋਵਾਹ, ਮੇਰੀ ਅਗਵਾਈ ਆਪਣੇ ਆਦੇਸ਼ ਦੇ ਰਾਹ ਉੱਤੇ ਕਰੋ।
ਮੈਂ ਸੱਚਮੁੱਚ ਉਸ ਜੀਵਨ ਢੰਗ ਨੂੰ ਪਿਆਰ ਕਰਦਾ ਹਾਂ।
36 ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ
ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
37 ਹੇ ਯਹੋਵਾਹ, ਮੈਨੂੰ ਨਿਰਾਰਥਕ ਗੱਲਾਂ ਵੱਲ ਧਿਆਨ ਦੇਣ ਦਿਉ।
ਤੁਹਾਡੇ ਰਾਹ ਵਿੱਚ ਰਹਿਣ ਲਈ ਮੇਰੀ ਮਦਦ ਕਰੋ।
38 ਉਹੀ ਕਰੋ ਜਿਸਦਾ ਵਾਅਦਾ ਤੁਸੀਂ ਆਪਣੇ ਸੇਵਕ ਨਾਲ ਕੀਤਾ ਸੀ
ਤਾਂ ਜੋ ਲੋਕ ਤੁਹਾਡਾ ਆਦਰ ਕਰਨ।
39 ਯਹੋਵਾਹ, ਸ਼ਰਮਿੰਦਗੀ ਨੂੰ ਦੂਰ ਕਰ ਦਿਉ ਜਿਸਤੋਂ ਮੈਂ ਡਰਦਾ ਹਾਂ।
ਤੁਹਾਡੇ ਸਿਆਣੇ ਨਿਆਂ ਸ਼ੁਭ ਹਨ।
40 ਵੇਖੋ, ਮੈਂ ਤੁਹਾਡੇ ਹੁਕਮਾਂ ਦੀ ਇੱਛਾ ਕਰਦਾ ਹਾਂ,
ਮੇਰੇ ਨਾਲ ਚੰਗਾ ਕਰੋ ਅਤੇ ਮੈਨੂੰ ਜਿਉਣ ਦਿਉ।
ਬਾਕੀ ਪਾਪਾਂ ਲਈ ਦੋਸ਼ ਦੀਆਂ ਭੇਟਾਂ
6 ਯਹੋਵਾਹ ਨੇ ਮੂਸਾ ਨੂੰ ਆਖਿਆ, 2 “ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ [a] ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ। 3 ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ। 4 ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ, 5 ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ। 6 ਉਸ ਬੰਦੇ ਨੂੰ ਜਾਜਕ ਕੋਲ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਇਹ ਉਸ ਦੇ ਇੱਜੜ ਵਿੱਚੋਂ ਇੱਕ ਬੇਨੁਕਸ ਭੇਡੂ ਹੋਣਾ ਚਾਹੀਦਾ ਹੈ। ਇਹ ਉਨੇ ਹੀ ਮੁੱਲ ਦਾ ਹੋਣਾ ਚਾਹੀਦਾ ਜਿੰਨਾ ਜਾਜਕ ਆਖੇ। ਇਹ ਯਹੋਵਾਹ ਨੂੰ ਦੋਸ਼ ਦੀ ਭੇਟ ਹੋਵੇਗੀ। 7 ਫ਼ੇਰ ਜਾਜਕ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।”
2 ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ। 3 ਇੱਕ ਵਾਰੀ ਫ਼ੇਰ, ਮੈਂ ਹਰ ਮਨੁੱਖ ਨੂੰ ਚਿਤਾਵਨੀ ਦਿੰਦਾ ਹਾਂ; ਜੇ ਤੁਸੀਂ ਆਪਣੀ ਸੁੰਨਤ ਕਰਨ ਦਿਉਂਗੇ ਤਾਂ ਤੁਹਾਨੂੰ ਮੂਸਾ ਦੇ ਸਾਰੇ ਨੇਮਾਂ ਦਾ ਪਾਲਣ ਕਰਨਾ ਪਵੇਗਾ। 4 ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ। 5 ਅਸੀਂ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਤੇ ਅਸੀਂ ਆਤਮਾ ਰਾਹੀਂ ਸਾਨੂੰ ਦਿੱਤੀ ਜਾਣ ਵਾਲੀ ਉਸ ਉਮੀਦ ਦਾ ਇੰਤਜ਼ਾਰ ਕਰ ਰਹੇ ਹਾਂ। 6 ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
2010 by World Bible Translation Center