Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
God’s Love for Jerusalem
16 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 2 “ਆਦਮੀ ਦੇ ਪੁੱਤਰ, ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਭਿਆਨਕ ਗੱਲਾਂ ਬਾਬਤ ਦੱਸ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ। 3 ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਯਰੂਸ਼ਲਮ ਨੂੰ ਆਖਦਾ ਹੈ: ਆਪਣੇ ਦਿਤਹਾਸ ਵੱਲ ਦੇਖ। ਤੂੰ ਕਾਨਾਨ ਵਿੱਚ ਜੰਮਿਆਂ ਸੀ। ਤੇਰਾ ਪਿਤਾ ਇੱਕ ਅਮੂਰੀ ਸੀ। ਤੇਰੀ ਮਾਤਾ ਹਿੱਤੀ ਸੀ। 4 ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਓੱਥੇ ਤੇਰੀ ਧੁੰਨੀ ਦੀ ਨੜ ਕੱਟਣ ਵਾਲਾ ਕੋਈ ਨਹੀਂ ਸੀ। ਕਿਸੇ ਨੇ ਤੈਨੂੰ ਨਮਨ ਨਹੀਂ ਮਲਿਆ ਅਤੇ ਨੁਹਾ ਕੇ ਸਾਫ਼ ਨਹੀਂ ਕੀਤਾ। ਕਿਸੇ ਨੇ ਤੈਨੂੰ ਕੱਪੜੇ ਵਿੱਚ ਨਹੀਂ ਲਪੇਟਿਆ। 5 ਯਰੂਸ਼ਲਮ ਤੂੰ ਬਿਲਕੁਲ ਇੱਕਲਾ ਸੀ। ਕਿਸੇ ਨੇ ਤੇਰੇ ਲਈ ਦੁੱਖ ਮਹਿਸੂਸ ਨਹੀਂ ਕੀਤਾ ਅਤੇ ਨਾ ਕਿਸੇ ਨੇ ਤੇਰੀ ਦੇਖਭਾਲ ਕੀਤੀ। ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਤੇਰੇ ਮਾਪਿਆਂ ਨੇ ਤੈਨੂੰ ਬਾਹਰ ਖੇਤਾਂ ਵਿੱਚ ਸੁੱਟ ਦਿੱਤਾ ਸੀ। ਤੂੰ ਹਾਲੇ ਵੀ ਜਨਮ ਦੇ ਲਹੂ ਨਾਲ ਢੱਕਿਆ ਹੋਇਆ ਸੀ।
6 “‘ਫ਼ੇਰ ਮੈਂ (ਪਰਮੇਸ਼ੁਰ) ਤੇਰੇ ਕੋਲੋਂ ਲੰਘਿਆ। ਮੈਂ ਤੈਨੂੰ ਓੱਥੇ ਪਿਆਂ ਅਤੇ ਲਹੂ ਵਿੱਚ ਲੱਤਾਂ ਮਾਰਦਿਆਂ ਦੇਖਿਆ। ਤੂੰ ਲਹੂ ਨਾਲ ਲਬਪਬ ਸੈਂ ਪਰ ਮੈਂ ਆਖਿਆ, “ਜਿਉਂ!” 7 ਮੈਂ ਤੇਰੀ ਖੇਤ ਅੰਦਰ ਪੌਦੇ ਦੇ ਵਾਂਗ ਵੱਧਣ ਵਿੱਚ ਸਹਾਇਤਾ ਕੀਤੀ। ਤੂੰ ਵੱਧਿਆ। ਤੂੰ ਇੱਕ ਮੁਟਿਆਰ ਬਣ ਗਈ: ਤੇਰੀ ਮਹਾਵਾਰੀ ਸ਼ੁਰੂ ਹੋ ਗਈ। ਤੇਰੀਆਂ ਛਾਤੀਆਂ ਭਰ ਗਈਆਂ ਅਤੇ ਵਾਲ ਉਗਣੇ ਸ਼ੁਰੂ ਹੋ ਗਏ। ਪਰ ਤੂੰ ਹਾਲੇ ਵੀ ਨੰਗੀ ਅਤੇ ਨਿਰਬਸਤਰ ਸੀ। 8 ਮੈਂ ਤੇਰੇ ਵੱਲ ਦੇਖਿਆ। ਮੈਂ ਦੇਖਿਆ ਕਿ ਤੂੰ ਪਿਆਰ ਲਈ ਤਿਆਰ ਸੈਂ। ਇਸ ਲਈ ਮੈਂ ਆਪਣੇ ਕੱਪੜੇ ਤੇਰੇ ਉੱਤੇ ਪਾ ਦਿੱਤੇ ਅਤੇ ਤੇਰਾ ਨੰਗੇਜ਼ ਢੱਕ ਦਿੱਤਾ। ਮੈਂ ਤੇਰੇ ਨਾਲ ਵਿਆਹ ਕਰਨ ਦਾ ਇਕਰਾਰ ਕੀਤਾ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ। ਅਤੇ ਤੂੰ ਮੇਰੀ ਬਣ ਗਈ।’” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ। 9 “‘ਮੈਂ ਤੈਨੂੰ ਪਾਣੀ ਨਾਲ ਨੁਹਾਇਆ। ਮੈਂ ਤੇਰਾ ਖੂਨ ਸਾਫ਼ ਕੀਤਾ। ਅਤੇ ਮੈਂ ਤੇਰੇ ਪਿੰਡੇ ਉੱਤੇ ਤੇਲ ਮਲਿਆ। 10 ਮੈਂ ਤੈਨੂੰ ਸੁੰਦਰ ਪੁਸ਼ਾਕ ਦਿੱਤੀ ਅਤੇ ਨਰਮ ਚਮੜੇ ਦੀ ਜੁੱਤੀ ਦਿੱਤੀ। ਮੈਂ ਤੈਨੂੰ ਕਸੀਦੇ ਦਾ ਪਟਕਾ ਅਤੇ ਰੇਸ਼ਮੀ ਸੱਕਾਰਫ਼ ਦਿੱਤਾ। 11 ਫ਼ਿਰ ਮੈਂ ਤੈਨੂੰ ਕੁਝ ਗਹਿਣੇ ਦਿੱਤੇ। ਮੈਂ ਤੇਰੀਆਂ ਬਾਹਾਂ ਵਿੱਚ ਕਂਗਣ ਪਾਏ ਅਤੇ ਤੇਰੀ ਗਰਦਨ ਵਿੱਚ ਹਾਰ ਪਾਇਆ। 12 ਮੈਂ ਤੈਨੂੰ ਨੱਬ ਲੈ ਕੇ ਦਿੱਤੀ, ਕੁਝ ਵਾਲੀਆਂ ਅਤੇ ਪਹਿਨਣ ਲਈ ਇੱਕ ਸੁੰਦਰ ਤਾਜ ਦਿੱਤਾ। 13 ਤੂੰ ਆਪਣੇ ਸੋਨੇ ਚਾਂਦੀ ਦੇ ਗਹਿਣਿਆਂ ਵਿੱਚ ਆਪਣੇ ਲਿਨਨ ਅਤੇ ਰੇਸ਼ਮੀ ਕੱਪੜਿਆਂ ਵਿੱਚ ਅਤੇ ਕੱਢਾਈ ਵਾਲੀ ਪੋਸ਼ਾਕ ਅੰਦਰ ਬਹੁਤ ਸੁੰਦਰ ਨਜ਼ਰ ਆਉਂਦੀ ਸੀ। ਤੂੰ ਸਭ ਤੋਂ ਕੀਮਤੀ ਭੋਜਨ ਖਾਧਾ। ਤੂੰ ਬਹੁਤ ਹੀ ਸੁੰਦਰ ਸੀ। ਅਤੇ ਤੂੰ ਰਾਣੀ ਬਣ ਗਈ! 14 ਤੂੰ ਆਪਣੀ ਸੁੰਦਰਤਾ ਕਾਰਣ ਕੌਮਾਂ ਦਰਮਿਆਨ ਮਸ਼ਹੂਰ ਹੋ ਗਈ। ਜਿਹੜਾ ਗੌਰਵ ਮੈਂ ਤੈਨੂੰ ਦਿੱਤਾ ਇਸਨੇ ਤੈਨੂੰ ਇੰਨੀ ਪਿਆਰੀ ਬਣਾਇਆ।’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
3 ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ? 2 ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ। 3 ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ? 4 ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ:
“ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ
ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।” (A)
5 ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।) 6 ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?
7 ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?” 8 ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
2010 by World Bible Translation Center